ਸਰਦੂਲਗੜ੍ਹ,(ਚੋਪੜਾ)- ਕਸਬਾ ਝੁਨੀਰ ਵਿਖੇ ਨੌਜਵਾਨ ਮਨਪ੍ਰੀਤ ਸਿੰਘ (22) ਦੀ ਸ਼ੱਕੀ ਹਲਾਤਾਂ ’ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਰਦੂਲਗੜ੍ਹ ਸੰਜੀਵ ਗੋਇਲ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਿਤਾ ਬੱਗਾ ਸਿੰਘ ਨੇ ਪੁਲਸ ਨੂੰ ਦਿੱਤੇ ਬਿਆਨ ਅਨੁਸਾਰ ਉਸਦਾ ਲੜਕਾ ਕੁਝ ਸਮਾਂ ਪਹਿਲਾ ਨਸ਼ਾ ਵਗੈਰਾ ਕਰਦਾ ਸੀ ਅਤੇ ਉਸਦਾ ਨਸ਼ਾ ਛਡਾਊ ਕੇਂਦਰ ’ਚ ਇਲਾਜ ਚੱਲ ਰਿਹਾ ਸੀ। ਕੁੱਝ ਦਿਨ ਪਹਿਲਾਂ ਹੀ ਉਹ ਘਰ ਵਾਪਸ ਆਇਆ ਸੀ। ਕੱਲ ਸ਼ਾਮ ਤੋਂ ਹੀ ਘਰ ’ਚ ਸੀ ਅਤੇ ਜਦੋਂ ਸਵੇਰੇ ਉੱਠ ਕੇ ਦੇਖਿਆ ਤਾਂ ਇਸ ਦੀ ਮੌਤ ਹੋ ਚੁੱਕੀ ਸੀ। ਪੁਲਸ ਥਾਣਾ ਝੁਨੀਰ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ ’ਤੇ 174 ਦੀ ਕਾਰਵਾਈ ਅਮਲ ’ਚ ਲਿਆਂਦੀ ਹੈ।
ਫਿਰੋਜ਼ਪੁਰ ’ਚ ਫੌਜੀ ਸਮੇਤ 2 ਦੀ ਰਿਪੋਰਟ ਕੋਰੋਨਾ ਪਾਜ਼ੇਟਿਵ
NEXT STORY