ਮਾਛੀਵਾੜਾ ਸਾਹਿਬ (ਟੱਕਰ, ਸਚਦੇਵਾ, ਬਿਪਨ) : ਸਥਾਨਕ ਸਮਰਾਲਾ ਰੋਡ ਨੇੜੇ ਸੁੰਨਸਾਨ ਥਾਂ ’ਤੇ ਨੌਜਵਾਨ ਦੀ ਕਾਰ ਵਿਚ ਲਾਸ਼ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮ੍ਰਿਤਕ ਦੀ ਪਛਾਣ ਯਾਦਵਿੰਦਰ ਸਿੰਘ (25) ਵਾਸੀ ਉਟਾਲਾਂ ਵਜੋਂ ਹੋਈ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਕਾਰ ਵਿਚ ਬੇਸੁਧ ਹਾਲਤ ਵਿਚ ਪਿਆ ਹੈ, ਜਿਸ ’ਤੇ ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਮੌਕੇ ’ਤੇ ਪੁੱਜੇ ਅਤੇ ਉਨ੍ਹਾਂ ਜਾ ਕੇ ਦੇਖਿਆ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਉਕਤ ਨੌਜਵਾਨ ਅਰਧ ਨਗਨ ਹਾਲਤ ਵਿਚ ਪਿਆ ਸੀ।
ਇਹ ਵੀ ਪੜ੍ਹੋ- 'ਆਪਰੇਸ਼ਨ ਕਾਸੋ' ਤਹਿਤ ਪੰਜਾਬ ਦੇ ਸਾਰੇ ਰੇਲਵੇ ਸਟੇਸ਼ਨਾਂ 'ਤੇ ਕੀਤੀ ਗਈ ਚੈਕਿੰਗ, 2460 ਲੋਕਾਂ ਦੀ ਲਈ ਗਈ ਤਲਾਸ਼ੀ
ਕਾਰ ’ਚੋਂ ਮਿਲੇ ਦਸਤਾਵੇਜ਼ਾਂ ਅਤੇ ਉਸ ਕੋਲੋਂ ਮਿਲੇ ਮੋਬਾਈਲ ਤੋਂ ਪਛਾਣ ਹੋਈ ਕਿ ਇਹ ਨੌਜਵਾਨ ਪਿੰਡ ਉਟਾਲਾਂ ਦੇ ਵਾਸੀ ਮੱਘਰ ਸਿੰਘ ਦਾ ਪੁੱਤਰ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਸੋਮਵਾਰ ਕਰੀਬ 12 ਵਜੇ ਘਰੋਂ ਕਾਰ ਲੈ ਕੇ ਨਿਕਲਿਆ ਸੀ।
ਪਰਿਵਾਰਕ ਮੈਂਬਰਾਂ ਵਲੋਂ ਉਸ ਨੂੰ ਕਈ ਵਾਰ ਫੋਨ ਵੀ ਕੀਤਾ ਗਿਆ ਸੀ, ਪਰ ਉਸ ਨੇ ਨਾ ਚੁੱਕਿਆ ਅਤੇ ਅਖੀਰ ਜਦੋਂ ਉਸ ਦੀ ਮੌਤ ਦੀ ਖ਼ਬਰ ਮਿਲੀ ਤਾਂ ਮਾਪਿਆਂ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਪੁਲਸ ਨੇ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਵਿਖੇ ਰਖਵਾ ਦਿੱਤਾ ਹੈ। ਪੋਸਟਮਾਰਟਮ ਰਿਪੋਰਟ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਐੱਮ. ਪੀ. ਰਵਨੀਤ ਸਿੰਘ ਬਿੱਟੂ ਖ਼ਿਲਾਫ਼ ਹੋਵੇਗੀ ਐੱਫ. ਆਈ. ਆਰ. ਦਰਜ! ਜਾਣੋ ਕੀ ਹੈ ਪੂਰਾ ਮਾਮਲਾ
NEXT STORY