ਜੈਤੋ (ਜਿੰਦਲ): ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਐਮਰਜੈਂਸੀ ਨੰਬਰ ’ਤੇ ਕਿਸੇ ਰਾਹਗੀਰ ਨੇ ਫੋਨ ਰਾਹੀਂ ਸੂਚਨਾ ਦਿੱਤੀ ਕਿ ਪਿੰਡ ਚੰਦਭਾਨ ਨੇੜੇ ਡਰੇਨ ਦੇ ਪੁਲ ਦੇ ਨਜ਼ਦੀਕ ਪੈਟਰੋਲ ਪੰਪ ਕੋਲ ਇਕ ਨੌਜਵਾਨ ਮੋਟਰਸਾਈਕਲ ’ਤੇ ਕੋਟਕਪੂਰਾ ਤੋਂ ਆਪਣੇ ਪਿੰਡ ਚੰਦਭਾਨ ਵਾਪਸ ਜਾ ਰਿਹਾ ਸੀ। ਪਿੰਡ ਨੇੜੇ ਗਹਿਰੀ ਧੁੰਦ ਪੈਣ ਕਾਰਨ ਜੈਤੋਂ ਵੱਲ ਆ ਰਹੀ ਕਾਰ ਨਾਲ ਮੋਟਰਸਾਈਕਲ ਦੀ ਸਿੱਧੀ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਬੁਰੀ ਤਰ੍ਹਾਂ ਨਾਲ ਸੜਕ ’ਤੇ ਡਿੱਗ ਗਿਆ ਅਤੇ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਹੈ।
ਇਹ ਵੀ ਪੜ੍ਹੋ : 17 ਸਾਲਾ ਲੜਕੇ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ
ਸੂਚਨਾ ਮਿਲਦਿਆਂ ਹੀ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਸਰਪ੍ਰਸਤ ਛੱਜੂ ਰਾਮ ਬਾਂਸਲ, ਚੇਅਰਮੈਨ ਮੰਨੂੰ ਗੋਇਲ, ਵਾਈਸ ਚੇਅਰਮੈਨ ਨਵਨੀਤ ਗੋਇਲ, ਪ੍ਰਧਾਨ ਸਾਹਿਲ ਗੋਇਲ, ਆਗੂ ਸ਼ੇਖਰ ਸ਼ਰਮਾ, ਅਸ਼ੋਕ ਮਿੱਤਲ, ਅਮਿੰਤ ਮਿੱਤਲ ਅਤੇ ਐਬੂਲੈਂਸ ਪਾਈਲਿਟ ਮੀਤ ਸਿੰਘ ਮੀਤਾ ਤੁਰੰਤ ਹੀ ਘਟਨਾ ਵਾਲੀ ਥਾਂ ’ਤੇ ਪਹੁੰਚੇ ਅਤੇ ਗੰਭੀਰ ਜ਼ਖਮੀ ਹਾਲਤ ’ਚ ਪਾਏ ਮੋਟਰਸਾਈਕਲ ਸਵਾਰ ਨੌਜਵਾਨ ਗੁਰਜੀਤ ਸਿੰਘ (28) ਪੁੱਤਰ ਭੋਲਾ ਸਿੰਘ ਵਾਸੀ ਚੰਦਭਾਨ ਨੂੰ ਚੁੱਕ ਕੇ ਸਿਵਲ ਹਸਪਤਾਲ ਜੈਤੋਂ ਵਿਖੇ ਲਿਆਂਦਾ ਗਿਆ। ਜ਼ਖਮੀ ਨੌਜਵਾਨ ਦੀ ਸਥਿਤੀ ਦੇਖਦੇ ਹੋਏ ਹਸਪਤਾਲ ’ਚ ਤਾਇਨਾਤ ਡਾਕਟਰਾਂ ਦੀ ਟੀਮ ਵੱਲੋਂ ਉਸ ਨੂੰ ਮੁਢਲੀ ਸਹਾਇਤਾ ਦੇਣ ਉਪਰੰਤ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫਰ ਕਰ ਦਿੱਤਾ ਪਰ ਵਾਰਸਾਂ ਦੀ ਮਰਜ਼ੀ ਅਨੁਸਾਰ ਜ਼ਖਮੀ ਨੌਜਵਾਨ ਨੂੰ ਬਠਿੰਡਾ ਦੇ ਕਿਸੇ ਹਸਪਤਾਲ ’ਚ ਇਲਾਜ਼ ਲਈ ਭਰਤੀ ਕਰਵਾ ਦਿੱਤਾ ਗਿਆ। ਜਿੱਥੇ ਇਹ ਨੌਜਵਾਨ ਇਲਾਜ ਅਧੀਨ ਹੈ
ਇਹ ਵੀ ਪੜ੍ਹੋ : ਚੰਨੀ ਆਮ ਆਦਮੀ ਨਹੀਂ, ਬੇਈਮਾਨ ਆਦਮੀ ਹੈ : ਅਰਵਿੰਦ ਕੇਜਰੀਵਾਲ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਗਾਇਕਾ ਅਫਸਾਨਾ ਖ਼ਾਨ ਦੇ ਮੰਗੇਤਰ ਸਾਜ਼ ਨੂੰ 'ਬੰਬੀਹਾ ਗੈਂਗ' ਵਲੋਂ ਮਿਲੀ ਜਾਨੋਂ ਮਾਰਨ ਦੀ ਧਮਕੀ, ਜਾਣੋ ਕੀ ਹੈ ਮਾਮਲਾ
NEXT STORY