ਬਰੇਟਾ (ਬਾਂਸਲ) : ਆਰਥਿਕ ਤੰਗੀ ਦੇ ਚਲਦਿਆਂ ਪੰਜਾਬ ਰਾਜ ਬਿਜਲੀ ਬੋਰਡ 'ਚ ਕੰਮ ਕਰਨ ਵਾਲੇ ਠੇਕਾ ਆਧਾਰਿਤ ਨੌਜਵਾਨ ਵੱਲੋਂ ਰੇਲ ਗੱਡੀ ਹੇਠਾਂ ਆ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ (28) ਵਜੋਂ ਹੋਈ ਹੈ, ਜਿਸ ਨੇ ਬੀਤੀ ਦੇਰ ਰਾਤ ਇਹ ਖ਼ੌਫਨਾਕ ਕਦਮ ਚੁੱਕਿਆ। ਜਾਣਕਾਰੀ ਮੁਤਾਬਕ ਮ੍ਰਿਤਕ ਜਸਵਿੰਦਰ ਪਿਛਲੇ 10 ਸਾਲਾਂ ਤੋਂ ਪੰਜਾਬ ਰਾਜ ਬਿਜਲੀ ਬੋਰਡ 'ਚ ਠੇਕੇ ਆਧਾਰਿਤ ਕੰਮ ਕਰ ਰਿਹਾ ਸੀ।
ਇਹ ਵੀ ਪੜ੍ਹੋ- ਸੰਗਰੂਰ ਦੇ ਨੌਜਵਾਨ ਦੀ ਕੈਨੇਡਾ 'ਚ ਦੁਖਦਾਇਕ ਮੌਤ, ਕੁਝ ਮਹੀਨੇ ਪਹਿਲਾਂ ਮਿਲੀ ਸੀ ਪੀ. ਆਰ.
ਘਰ 'ਚ ਆਰਥਿਕ ਤੰਗ ਕਾਰਨ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਜਿਸ ਦੇ ਚੱਲਦਿਆਂ ਉਸ ਨੇ ਇਹ ਰਾਹ ਅਪਣਾਇਆ। ਦੱਸ ਦੇਈਏ ਕਿ ਮ੍ਰਿਤਕ ਆਪਣੇ ਪਿੱਛੇ ਪਤਨੀ, 2 ਧੀਆਂ ਅਤੇ 1 ਪੁੱਤ ਨੂੰ ਛੱਡ ਗਿਆ ਹੈ। ਉਸ ਕੋਲ ਸਿਰਫ਼ ਅੱਧਾ ਏਕੜ ਜ਼ਮੀਨ ਹੈ। ਰੇਲਵੇ ਪੁਲਸ ਚੌਂਕ ਦੇ ਇੰਚਾਰਜ ਗੁਰਮੇਲ ਸਿੰਘ ਨੇ ਮ੍ਰਿਤਕ ਦੇ ਪਿਤਾ ਛੋਟਾ ਸਿੰਘ ਦੇ ਬਿਆਨ ਤੇ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਸਹੁਰੇ ਘਰ ਹੋਈ ਧੀ ਦੀ ਮੌਤ, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ, ਥਾਣੇ ਸਾਹਮਣੇ ਲਾਸ਼ ਰੱਖ ਕੇ ਕੀਤਾ ਪ੍ਰਦਰਸ਼ਨ
NEXT STORY