ਫਿਰੋਜ਼ਪੁਰ (ਕੁਮਾਰ) : ਇਕ ਨੌਜਵਾਨ ਨੂੰ ਵਿਦੇਸ਼ ਭੇਜਣ ਅਤੇ ਵੀਜ਼ਾ ਲਗਵਾ ਕੇ ਦੇਣ ਦੀ ਗਾਰੰਟੀ ਦਿੰਦਿਆਂ ਕਥਿਤ ਤੌਰ ''ਤੇ ਉਸ ਤੋਂ 9 ਲੱਖ 62 ਹਜ਼ਾਰ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਮੱਖੂ ਦੀ ਪੁਲਸ ਨੇ 5 ਲੋਕਾਂ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਮੁੱਦਈ ਗੁਰਨੂਰ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਮਾਂਝਾ ਵਾਲਾ ਨੇ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਦਰਖਾਸਤ ਯੂ.ਆਈ.ਡੀ. ਨੰਬਰ 80557 ਵਿਚ ਦੋਸ਼ ਲਗਾਉਂਦਿਆਂ ਦੱਸਿਆ ਹੈ ਕਿ ਜ਼ਿਲ੍ਹਾ ਮੋਗਾ ਅਤੇ ਜ਼ਿਲ੍ਹਾ ਫਿਰੋਜ਼ਪੁਰ ਦੇ ਪਿਆਰਾ ਸਿੰਘ ਪੁੱਤਰ ਬੰਤਾ ਸਿੰਘ, ਅਮਨਦੀਪ ਕੌਰ, ਸੁਖਜੀਵਨ ਸਿੰਘ, ਸੁਖਦੇਵ ਸਿੰਘ ਅਤੇ ਜਸਬੀਰ ਸਿੰਘ ਨੇ ਉਸਨੂੰ ਵਿਦੇਸ਼ ਭੇਜਣ ਲਈ ਵੀਜ਼ਾ ਲਗਵਾ ਕੇ ਦੇਣ ਦਾ ਝਾਂਸਾ ਦੇ ਕੇ ਉਸ ਤੋਂ 9 ਲੱਖ 62 ਹਜ਼ਾਰ ਰੁਪਏ ਲਏ ਸਨ।
ਉਕਤ ਨੇ ਕਿਹਾ ਨਾ ਤਾਂ ਮੁਲਜ਼ਮਾਂ ਵੱਲੋਂ ਉਸਦਾ ਵੀਜ਼ਾ ਲਗਵਾ ਕੇ ਉਸਨੂੰ ਵਿਦੇਸ਼ ਭੇਜਿਆ ਗਿਆ ਹੈ ਅਤੇ ਨਾ ਹੀ ਅੱਜ ਤੱਕ ਲਏ ਹੋਏ ਪੈਸੇ ਉਸਨੂੰ ਵਾਪਸ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ ''ਤੇ ਪੁਲਸ ਵੱਲੋਂ ਨਾਮਜ਼ਦ 5 ਦੋਸ਼ੀਆਂ ਵਿਰੁੱਧ ਬੀ.ਐਨ.ਐਸ. ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਦਿਆਂ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।
ਸੋਹਾਣਾ ਥਾਣੇ ਦੇ SHO ਖ਼ਿਲਾਫ਼ ਵਾਰੰਟ ਜਾਰੀ, ਪੜ੍ਹੋ ਪੰਜਾਬ ਦੇ ਮੁੱਖ ਸੂਚਨਾ ਕਮਿਸ਼ਨਰ ਨੇ ਕਿਉਂ ਕੀਤੀ ਕਾਰਵਾਈ
NEXT STORY