ਨਿਹਾਲ ਸਿੰਘ ਵਾਲਾ (ਬਾਵਾ) - ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਨਵਾਂ ਮਾਛੀਕੇ ਵਿਖੇ ਇਕ ਨੌਜਵਾਨ ਦੇ ਭੇਤਭਰੀ ਹਾਲਤ ਵਿਚ ਹੋਏ ਕਤਲ ਦੇ ਮਾਮਲੇ ਵਿਚ ਪੁਲਸ ਨੇ ਮ੍ਰਿਤਕ ਸੰਦੀਪ ਸਿੰਘ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ’ਤੇ ਮ੍ਰਿਤਕ ਦੀ ਪਤਨੀ ’ਤੇ ਕਤਲ ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਬਲਵਿੰਦਰ ਸਿੰਘ ਨੇ ਕਿਹਾ ਕਿ ਉਸ ਦੇ 35 ਸਾਲਾ ਬੇਟੇ ਸੰਦੀਪ ਸਿੰਘ ਦੀ ਸ਼ਾਦੀ 6-7 ਸਾਲ ਪਹਿਲਾਂ ਮਨਜਿੰਦਰ ਕੌਰ ਨਾਲ ਹੋਈ ਸੀ, ਜਿਸ ਦੇ ਦੋ ਬੱਚੇ ਇਕ ਲੜਕਾ ਅਤੇ ਇਕ ਲੜਕੀ ਹਨ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਪੰਜਾਬੀ ਯੂਨੀਵਰਸਿਟੀ ਕੋਲ ਚੱਲੀਆਂ ਸ਼ਰੇਆਮ ਗੋਲੀਆਂ, ਨੌਜਵਾਨ ਦੀ ਮੌਤ
ਉਸ ਨੇ ਦੱਸਿਆ ਕਿ ਮੇਰਾ ਬੇਟਾ ਸ਼ਰਾਬ ਪੀਣ ਦਾ ਆਦੀ ਸੀ ਅਤੇ ਉਸ ਦਾ ਅਕਸਰ ਆਪਣੀ ਪਤਨੀ ਮਨਜਿੰਦਰ ਕੌਰ ਨਾਲ ਇਸ ਨੂੰ ਲੈ ਕੇ ਲੜਾਈ ਝਗੜਾ ਰਹਿੰਦਾ ਸੀ। ਕੁਝ ਦਿਨ ਪਹਿਲਾਂ ਮਨਜਿੰਦਰ ਕੌਰ ਆਪਣੇ ਪਤੀ ਸੰਦੀਪ ਸਿੰਘ ਨਾਲ ਲੜਕੇ ਆਪਣੇ ਪੇਕੇ ਚਲੀ ਗਈ ਸੀ ਅਤੇ ਕੱਲ ਹੀ ਉਸ ਨੂੰ ਸੰਦੀਪ ਸਿੰਘ ਨੇ ਪੇਕਿਆਂ ਤੋਂ ਲੈ ਕੇ ਆਇਆ ਸੀ। ਉਸ ਨੇ ਕਿਹਾ ਕਿ ਰਾਤ ਮੇਰੇ ਮੁੰਡੇ ਸੰਦੀਪ ਸਿੰਘ ਨੇ ਸ਼ਰਾਬ ਪੀਤੀ ਹੋਈ ਸੀ। ਉਸ ਦੀ ਪਤਨੀ ਮਨਜਿੰਦਰ ਉਸ ਨਾਲ ਲੜਾਈ ਝਗੜਾ ਕਰਨ ਲੱਗੀ ਪਰ ਉਨ੍ਹਾਂ ਨੇ ਸਮਝਾ ਬੁਝਾ ਕੇ ਉਨ੍ਹਾਂ ਨੂੰ ਘਰ ਦੇ ਚੁਬਾਰੇ ਵਿਚ ਭੇਜ ਦਿੱਤਾ ਸੀ, ਜਿੱਥੇ ਉਹ ਰਹਿੰਦੇ ਸਨ।
ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ
ਸਵੇਰੇ ਜਦ ਉਹ ਮੱਝਾਂ ਦੀ ਸਾਂਭ-ਸੰਭਾਲ ਕਰਨ ਲਈ ਉੱਠਿਆ ਤਾਂ ਉਸ ਨੇ ਦੇਖਿਆ ਕਿ ਸੰਦੀਪ ਦੀ ਲਾਸ਼ ਘਰ ਦੇ ਹੇਠਾਂ ਬਣੇ ਇਕ ਕਮਰੇ ਵਿਚ ਪਈ ਸੀ ਅਤੇ ਉਹ ਖੂਨ ਨਾਲ ਲਥਪਥ ਸੀ। ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਐੱਸ.ਪੀ. ਮੁਹੰਮਦ ਸਰਫਰਾਜ਼ ਆਲਮ, ਥਾਣਾ ਮੁਖੀ ਗੁਰਵਿੰਦਰ ਸਿੰਘ, ਚੌਕੀ ਇੰਚਾਰਜ ਬਲਵੀਰ ਸਿੰਘ, ਸਹਾਇਕ ਥਾਣੇਦਾਰ ਸ਼ੇਰ ਬਹਾਦਰ ਦੀ ਅਗਵਾਈ ਵਿਚ ਘਟਨਾ ਸਥਾਨ ’ਤੇ ਪਹੁੰਚ ਗਏ।
ਪੜ੍ਹੋ ਇਹ ਵੀ ਖ਼ਬਰ - ਇੰਜੀਨੀਅਰਿੰਗ ਦੀ ਨੌਕਰੀ ਛੱਡ ਇਸ ਨੌਜਵਾਨ ਨੇ ਸ਼ੁਰੂ ਕੀਤੀ ਬਾਗਬਾਨੀ, ਹੁਣ ਕਮਾ ਰਿਹਾ ਲੱਖਾਂ ਰੁਪਏ (ਤਸਵੀਰਾਂ)
ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਅਤੇ ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ’ਤੇ ਮ੍ਰਿਤਕ ਸੰਦੀਪ ਸਿੰਘ ਦੀ ਪਤਨੀ ਮਨਜਿੰਦਰ ਕੌਰ ’ਤੇ ਕਤਲ ਦਾ ਮਾਮਲਾ ਦਰਜ ਕਰ ਦਿੱਤਾ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਪੁਲਸ ਨੇ ਫਰੌਸਿਕ ਲੈਬ ਦੀ ਟੀਮ ਨੂੰ ਵੀ ਬੁਲਾ ਕੇ ਮੋਬਾਇਲ ਫੋਨ ਦੀ ਜਾਂਚ ਕੀਤੀ।
ਫਿਰੋਜ਼ਪੁਰ ਦੀ ਚਰਚਿਤ ਜੇਲ ’ਚੋਂ ਤਲਾਸ਼ੀ ਮੁਹਿੰਮ ਦੌਰਾਨ ਹਵਾਲਾਤੀਆਂ ਕੋਲੋਂ 4 ਮੋਬਾਈਲ ਹੋਏ ਬਰਾਮਦ
NEXT STORY