ਮੋਗਾ (ਆਜ਼ਾਦ): ਮੋਗਾ ਪੁਲਸ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਟੀ ਸਾਊਥ ਪੁਲਸ ਨੇ ਚੋਰੀ ਦੇ ਦੋ ਪਰਸਾਂ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਨ ਉਪਰੰਤ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਦਿੱਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਸਾਊਥ ਦੇ ਮੁਖੀ ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਣਜੀਤ ਸਿੰਘ ਪੁਲਸ ਪਾਰਟੀ ਸਮੇਤ ਕਾਲਜ ਦੇ ਬਾਹਰਲੇ ਖੇਡ ਮੈਦਾਨ ਨੇੜੇ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਮੰਗਲ ਸਿੰਘ ਵਾਸੀ ਤਲਵੰਡੀ ਭਾਈ, ਫਿਰੋਜ਼ਪੁਰ ਚੋਰੀਆਂ ਕਰਨ ਦਾ ਆਦੀ ਹੈ।
ਸੂਚਨਾ ਦੇ ਆਧਾਰ ’ਤੇ ਪੁਲਸ ਪਾਰਟੀ ਨੇ ਦੱਸੀ ਹੋਈ ਥਾਂ ’ਤੇ ਛਾਪੇਮਾਰੀ ਕਰਕੇ ਮੰਗਲ ਸਿੰਘ ਨੂੰ ਕਾਬੂ ਕਰ ਲਿਆ। ਉਸ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਚੋਰੀ ਕੀਤੇ ਦੋ ਖਾਲੀ ਪਰਸ ਬਰਾਮਦ ਹੋਏ। ਪੁੱਛਗਿੱਛ ਦੌਰਾਨ ਕਥਿਤ ਮੁਲਜ਼ਮ ਨੇ ਦੱਸਿਆ ਕਿ ਪਰਸਾਂ ਵਿਚ ਪਈ ਨਕਦੀ ਉਹ ਪਹਿਲਾਂ ਹੀ ਖਰਚ ਕਰ ਚੁੱਕਾ ਹੈ। ਪੁਲਸ ਵੱਲੋਂ ਉਸ ਖ਼ਿਲਾਫ਼ ਥਾਣਾ ਸਿਟੀ ਸਾਊਥ ਵਿਖੇ ਮਾਮਲਾ ਦਰਜ ਕਰ ਲਿਆ ਗਿਆ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਣਜੀਤ ਸਿੰਘ ਨੇ ਮੁਲਜ਼ਮ ਨੂੰ ਪੁੱਛਗਿੱਛ ਤੋਂ ਬਾਅਦ ਅਦਾਲਤ ਵਿਚ ਪੇਸ਼ ਕੀਤਾ, ਜਿੱਥੋਂ ਮਾਣਯੋਗ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਦੇ ਹੁਕਮ ਜਾਰੀ ਕੀਤੇ।
ਅਨਾਜ ਮੰਡੀ 'ਚ ਕਈ ਦਿਨਾਂ ਤੋਂ ਰੁਲ ਰਹੇ ਕਿਸਾਨ, ਪਰਮਲ ਝੋਨੇ ਦੀ ਖਰੀਦ ਤੇ ਬਾਰਦਾਨੇ ਦੀ ਘਾਟ ਕਾਰਨ ਪ੍ਰੇਸ਼ਾਨੀ ਵਧੀ
NEXT STORY