ਲੁਧਿਆਣਾ (ਗੌਤਮ) : ਥਾਣਾ ਸਦਰ ਅਧੀਨ ਪੈਂਦੇ ਪਿੰਡ ਮਰਾਡੋ ਇਲਾਕੇ ਦੇ ਪਿੰਡ ਬੁਲਾਰਾ ਵਿਖੇ ਰੰਜਿਸ਼ ਕਾਰਨ ਦੋ ਧਿਰਾਂ ਆਹਮੋ-ਸਾਹਮਣੇ ਹੋ ਗਈਆਂ। ਦੋਵਾਂ ਨੇ ਇਕ-ਦੂਜੇ ’ਤੇ ਹਥਿਆਰਾਂ ਨਾਲ ਹਮਲਾ ਕੀਤਾ ਅਤੇ ਇੱਟਾਂ-ਪੱਥਰ ਵੀ ਮਾਰੇ। ਇਸ ਦੌਰਾਨ ਇਕ ਧਿਰ ਦੇ ਹਮਲਾਵਰਾਂ ਨੇ ਦੂਜੀ ਧਿਰ ਦੀਆਂ ਔਰਤਾਂ ਨੂੰ ਵੀ ਨਹੀਂ ਬਖਸ਼ਿਆ ਅਤੇ ਉਨ੍ਹਾਂ ਦੀ ਵੀ ਕੁੱਟਮਾਰ ਕੀਤੀ। ਅੱਧੇ ਘੰਟੇ ਤੋਂ ਵੱਧ ਸਮੇਂ ਤੱਕ ਝੜਪਾਂ ਹੁੰਦੀਆਂ ਰਹੀਆਂ। ਲੜਾਈ ਕਾਰਨ ਪਿੰਡ ’ਚ ਦਹਿਸ਼ਤ ਫੈਲ ਗਈ। ਇਸ ਦੌਰਾਨ ਦੋਵਾਂ ਧਿਰਾਂ ਦੇ ਅੱਧੀ ਦਰਜਨ ਦੇ ਕਰੀਬ ਵਿਅਕਤੀ ਜ਼ਖ਼ਮੀ ਹੋ ਗਏ। ਇਸ ਗੱਲ ਦਾ ਪਤਾ ਲੱਗਦੇ ਹੀ ਥਾਣਾ ਮਰਾਡੋ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਇੰਗਲੈਂਡ ਦਾ ਜਾਅਲੀ ਵੀਜ਼ਾ ਦੇ ਕੇ ਮਾਰੀ 10 ਲੱਖ ਦੀ ਠੱਗੀ, ਟ੍ਰੈਵਲ ਏਜੰਟ ਖ਼ਿਲਾਫ਼ ਕੇਸ ਦਰਜ
ਜ਼ਖਮੀ ਮਹਿੰਦਰ ਨੇ ਦੱਸਿਆ ਕਿ ਰੰਜਿਸ਼ ਕਾਰਨ ਉਸ ਦੇ ਗੁਆਂਢ ’ਚ ਰਹਿਣ ਵਾਲੇ ਇਕ ਨੌਜਵਾਨ ਨਾਲ ਲੜਾਈ ਚੱਲ ਰਹੀ ਸੀ। ਉਸ ਖਿਲਾਫ ਪਹਿਲਾਂ ਵੀ ਕੇਸ ਦਰਜ ਕਰਵਾਇਆ ਗਿਆ ਸੀ ਪਰ ਉਹ ਇਸ ’ਚ ਬੇਕਸੂਰ ਸੀ, ਜਦੋਂਕਿ ਪਿੰਡ ਦੇ ਕੁਝ ਹੋਰ ਨੌਜਵਾਨ ਵੀ ਇਸ ਕੇਸ ’ਚ ਸ਼ਾਮਲ ਸਨ।
ਪੁਲਸ ਨੂੰ ਪਤਾ ਲੱਗਾ ਹੈ ਕਿ ਇਸੇ ਰੰਜਿਸ਼ ਕਾਰਨ ਦੂਜੀ ਧਿਰ ਦੇ ਲੋਕਾਂ ਨੇ ਪਹਿਲਾਂ ਵੀ ਉਸ ਦੀ ਕੁੱਟਮਾਰ ਕੀਤੀ ਸੀ ਅਤੇ ਉਸ ਨੇ ਪੁਲਸ ਨੂੰ ਸ਼ਿਕਾਇਤ ਵੀ ਦਿੱਤੀ ਸੀ। ਇਸ ਸ਼ਿਕਾਇਤ ਤੋਂ ਨਾਰਾਜ਼ ਹੋ ਕੇ ਉਨ੍ਹਾਂ ਨੇ ਫਿਰ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇ ਘਰ ’ਤੇ ਹਮਲਾ ਕਰ ਦਿੱਤਾ ਅਤੇ ਹਮਲੇ ਦੌਰਾਨ ਉਨ੍ਹਾਂ ਦੇ ਘਰ ’ਤੇ ਇੱਟਾਂ-ਪੱਥਰ ਵੀ ਮਾਰੇ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਲੋਕਾਂ ਨੇ ਪੁਲਸ ਨੂੰ ਬੁਲਾਇਆ ਤਾਂ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ਼ਾਰਟ ਸਰਕਟ ਕਾਰਨ ਬੁਟੀਕ ’ਚ ਲੱਗੀ ਭਿਆਨਕ ਅੱਗ, 50 ਲੱਖ ਤੋਂ ਵੱਧ ਦਾ ਨੁਕਸਾਨ
NEXT STORY