ਸ੍ਰੀ ਮੁਕਤਸਰ ਸਾਹਿਬ (ਕੁਲਦੀਪ)- ਸ੍ਰੀ ਮੁਕਤਸਰ ਸਾਹਿਬ ਵਿਖੇ ਯੂਥ ਕਾਂਗਰਸੀ ਵਰਕਰਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਵਿਚ ਯੂਥ ਕਾਂਗਰਸੀ ਵਰਕਰ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਇਕੱਠੇ ਹੋਏ ਅਤੇ ਪ੍ਰਦਰਸ਼ਨ ਉਪਰੰਤ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ। ਜਾਣਕਾਰੀ ਮੁਤਾਬਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਅੱਜ ਯੂਥ ਕਾਂਗਰਸੀ ਵਰਕਰ ਵੱਡੀ ਗਿਣਤੀ ਵਿਚ ਇਕੱਤਰ ਹੋਏ ਅਤੇ ਕਿਸਾਨਾਂ ਦੇ ਹੱਕ ਵਿਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਪੰਜਾਬ-ਹਰਿਆਣਾ ਬਾਰਡਰ 'ਤੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਵੱਲੋਂ ਕੀਤੀ ਗਈ ਬੈਰੀਕੇਡਿੰਗ, ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲਿਆਂ ਦੇ ਕੀਤੇ ਜਾ ਰਹੇ ਇਸਤੇਮਾਲ ਦੀ ਨਿੰਦਾ ਕੀਤੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀ ਖ਼ਰੀਦ ਨਹੀਂ ਕਰਨਗੇ ਪੈਟਰੋਲੀਅਮ ਡੀਲਰਜ਼, 22 ਫਰਵਰੀ ਨੂੰ ਹੜਤਾਲ ਦਾ ਐਲਾਨ
ਯੂਥ ਕਾਂਗਰਸੀ ਆਗੂਆਂ ਨੇ ਕਿਹਾ ਕਿ ਰੋਸ ਪ੍ਰਗਟ ਕਰਨਾ ਸੰਵਿਧਾਨਿਕ ਹੱਕ ਹੈ ਪਰ ਜਿਸ ਤਰ੍ਹਾਂ ਦਾ ਵਰਤਾਅ ਕੇਂਦਰ ਦੇ ਇਸ਼ਾਰੇ 'ਤੇ ਹਰਿਆਣਾ ਸਰਕਾਰ ਦਿੱਲੀ ਜਾ ਰਹੇ ਕਿਸਾਨਾਂ ਨਾਲ ਬਾਰਡਰਾਂ 'ਤੇ ਕਰ ਰਹੀ ਹੈ ਉਹ ਬਹੁਤ ਗਲਤ ਹੈ।ਉਹਨਾਂ ਕਿਹਾ ਕਿ ਕਿਸਾਨ ਆਗੂ ਪਹਿਲੇ ਦਿਨ ਤੋਂ ਹੀ ਕਹਿੰਦੇ ਰਹੇ ਹਨ ਕਿ ਉਹਨਾਂ ਦਾ ਪ੍ਰਦਰਸ਼ਨ ਬਿਲਕੁਲ ਸ਼ਾਂਤੀਪੂਰਨ ਹੈ ਅਤੇ ਉਹ ਸ਼ਾਂਤੀਪੂਰਨ ਪ੍ਰਦਰਸ਼ਨ ਲਈ ਹੀ ਦਿੱਲੀ ਵੱਲ ਜਾ ਰਹੇ ਹਨ ਪਰ ਉਹਨਾਂ ਦੀ ਮੰਗਾਂ 'ਤੇ ਧਿਆਨ ਦੇਣ ਦੇ ਬਜਾਏ ਉਹਨਾਂ ਨਾਲ ਇਸ ਤਰ੍ਹਾਂ ਦਾ ਵਿਵਹਾਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ 'ਤੇ ਫਾਇਰਿੰਗ ਤੇ ਅੱਥਰੂ ਗੈਸ ਦੇ ਗੋਲਿਆਂ ਕਾਰਨ ਗੰਭੀਰ ਫੱਟੜ ਹੋਇਆ ਝਬਾਲ ਦਾ ਕਿਸਾਨ ਆਗੂ ਜੱਸਾ ਸਿੰਘ
ਉਹਨਾਂ ਕਿਹਾ ਕਿ ਜਿਸ ਤਰ੍ਹਾਂ ਕੰਡਿਆਲੀ ਤਾਰ ਲਗਾ ਕੇ ਬਾਰਡਰਾਂ ਨੂੰ ਸੀਲ ਕੀਤਾ ਗਿਆ ਹੈ। ਇਸ ਤੋਂ ਇੰਝ ਜਾਪਦਾ ਜਿਵੇਂ ਕਿਸਾਨ ਕਿਸੇ ਦੂਜੇ ਦੇਸ਼ ਤੋਂ ਆਏ ਹੋਣ ਜਦਕਿ ਇਸੇ ਦੇਸ਼ ਦੇ ਵਾਸੀ ਹੁੰਦਿਆਂ ਉਹਨਾਂ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਹੱਕ ਹੈ। ਇਸ ਮੌਕੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵਿਗੜੇਗਾ ਮੌਸਮ, ਭਾਰੀ ਮੀਂਹ ਦਾ ਅਲਰਟ, ਕਿਤੇ ਜਾਣਾ ਹੈ ਤਾਂ ਸੋਚ-ਸਮਝ ਕੇ ਬਣਾਓ ਪਲਾਨ
NEXT STORY