ਜ਼ੀਰਾ (ਗੁਰਮੇਲ ਸੇਖਵਾਂ) : ਇੱਥੇ ਮੱਖੂ ਜ਼ੀਰਾ ਰੋਡ ’ਤੇ ਹੋਏ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੇ ਸਿਰ 'ਚ ਸੱਟ ਲੱਗਣ ਕਾਰਨ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਹਾਦਸੇ ਨੂੰ ਲੈ ਕੇ ਥਾਣਾ ਸਿਟੀ ਜ਼ੀਰਾ ਦੀ ਪੁਲਸ ਨੇ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਹ ਜਾਣਕਾਰੀ ਦਿੰਦੇ ਏ. ਐੱਸ. ਆਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾ ਵਿੱਚ ਮੁਦੱਈ ਜਸਪਾਲ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਬਸਤੀ ਮਲਸੀਆਂ ਜ਼ੀਰਾ ਨੇ ਦੋਸ਼ ਲਗਾਉਂਦੇ ਦੱਸਿਆ ਕਿ ਉਸਦਾ ਭਰਾ ਗੁਰਪ੍ਰੀਤ ਸਿੰਘ (29 ਸਾਲ) ਅਤੇ ਕਾਲਾ ਪੁੱਤਰ ਨਾਮਲੂਮ ਵਾਸੀ ਮੱਖੂ, ਆਲੂ ਸਟੋਰ ਸੋਢੀ ਵਾਲਾ ਵਿੱਚ ਕੰਮ ਕਰਦੇ ਸਨ।
ਜਦੋਂ ਉਸਦਾ ਭਰਾ ਆਪਣੇ ਸਾਥੀ ਨੂੰ ਮੱਖੂ ਵਿਖੇ ਛੱਡਣ ਤੋਂ ਬਾਅਦ ਆਪਣੇ ਮੋਟਰਸਾਈਲ ’ਤੇ ਵਾਪਸ ਆ ਰਿਹਾ ਸੀ ਤਾਂ ਮੱਖੂ ਜ਼ੀਰਾ ਰੋਡ ਸਥਿਤ ਮਿੰਨੇ ਦੇ ਪੰਪ ਕੋਲ ਸਾਹਮਣੇ ਤੋਂ ਇੱਕ ਟਰੱਕ ਆ ਰਿਹਾ ਸੀ, ਜਿਸ ਦੇ ਡਰਾਈਵਰ ਨੇ ਟਰੱਕ ਗਲਤ ਸਾਈਡ ਲਿਆ ਕੇ ਮੋੜ ਦਿੱਤਾ ਤੇ ਟਰੱਕ ਗੁਰਪ੍ਰੀਤ ਸਿੰਘ ਦੇ ਮੋਟਰਸਾਈਕਲ ਨਾਲ ਟਕਰਾ ਗਿਆ। ਇਸ ਨਾਲ ਉਸਦੇ ਸਿਰ ਵਿੱਚ ਕਾਫੀ ਸੱਟ ਲੱਗ ਗਈ, ਜਿਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਦਾਖ਼ਲ ਕਰਾਇਆ ਗਿਆ, ਜਿੱਥੇ ਦੌਰਾਨੇ ਇਲਾਜ ਉਸ ਦੀ ਮੌਤ ਹੋ ਗਈ। ਪੁਲਸ ਵੱਲੋਂ ਦੋਸ਼ੀ ਟਰੱਕ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਭਿਆਨਕ ਹਾਦਸੇ ਨੇ ਪਰਿਵਾਰ 'ਚ ਪਵਾਏ ਵੈਣ, ਮੋਟਰਸਾਈਕਲ ਸਵਾਰ ਦੀ ਮੌਤ
NEXT STORY