ਬੁਢਲਾਡਾ, (ਮਨਜੀਤ)- ਨੇੜਲੇ ਪਿੰਡ ਅਹਿਮਦਪੁਰ ਵਿਖੇ ਬਾਬਾ ਕਿਸ਼ੋਰ ਦਾਸ ਜੀ ਦੀ ਯਾਦ ਵਿੱਚ ਬਾਬਾ ਕਿਸ਼ੋਰ ਦਾਸ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਗ੍ਰਾਮ ਪੰਚਾਇਤ, ਪਿੰਡ ਵਾਸੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ 33ਵਾਂ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ ਪਹੁੰਚੇ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਨਿਸ਼ਾਨ ਸਿੰਘ ਨੇ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ-ਨਾਲ ਆਪਣੀ ਮਨਸਪੰਦ ਖੇਡ ਵੀ ਰੱਖਣੀ ਚਾਹੀਦੀ ਹੈ ਤਾਂ ਜੋ ਉਹ ਮਾਨਸਿਕ ਦੇ ਨਾਲ-ਨਾਲ ਸਰੀਰਕ ਪੱਖੋਂ ਵੀ ਤੰਦਰੁਸਤ ਰਹਿ ਕੇ ਆਪਣੇ ਮਾਤਾ-ਪਿਤਾ ਅਤੇ ਆਪਣੇ ਇਲਾਕੇ ਦਾ ਨਾਮ ਰੋਸ਼ਨ ਕਰਨ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਚੰਗੀਆਂ ਖੁਰਾਕਾਂ ਖਾਣ ਵੱਲ ਧਿਆਨ ਦੇਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਪਿੰਡ ਵਿੱਚ ਸੋਲਰ ਲਾਇਟਾਂ ਲਈ 1 ਲੱਖ ਰੁਪਏ ਦੀ ਗ੍ਰਾਂਟ ਦਾ ਅਤੇ ਗਊਸ਼ਾਲਾ ਵਿੱਚ ਬੋਰ ਲਗਾਉਣ ਲਈ ਹਰਸਿਮਰਤ ਕੌਰ ਬਾਦਲ ਦੇ ਕੋਟੇ ਵਿੱਚ ਦਿਵਾਉਣ ਦਾ ਵਾਅਦਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਖਿਡਾਰੀਆਂ ਨਾਲ ਵੀ ਜਾਣ-ਪਛਾਣ ਕੀਤੀ।
ਇਸ ਮੌਕੇ ਡਾ. ਨਿਸ਼ਾਨ ਸਿੰਘ, ਠੇਕੇਦਾਰ ਗੁਰਪਾਲ ਸਿੰਘ, ਕਰਮਜੀਤ ਸਿੰਘ ਮਾਘੀ ਵੱਲੋਂ 21000/- ਰੁਪਏ ਅਤੇ ਬਲਵਿੰਦਰ ਪਟਵਾਰੀ ਵੱਲੋਂ 5100/- ਰੁਪਏ ਨਗਦ ਕਮੇਟੀ ਨੂੰ ਭੰਡਾਰੇ ਲਈ ਦਿੱਤੇ ਗਏ। ਇਸ ਦੌਰਾਨ ਬਾਬਾ ਕਿਸ਼ੋਰ ਦਾਸ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਗੱਗੀ ਅਤੇ ਪ੍ਰਬੰਧਕ ਕਮੇਟੀ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜਥੇਦਾਰ ਬਲਵੀਰ ਸਿੰਘ ਬੀਰੋਕੇ, ਬਲਵਿੰਦਰ ਸਿੰਘ ਪਟਵਾਰੀ ਹਾਕਮਵਾਲਾ, ਜਥੇਦਾਰ ਨਿਰਮਲ ਸਿੰਘ ਪਿੱਪਲੀਆਂ, ਜਥੇਦਾਰ ਰਘੁਵੀਰ ਸਿੰਘ ਭੋਲਾ, ਸਾਬਕਾ ਸਰਪੰਚ ਹੰਸ ਰਾਜ, ਦਰਸ਼ਨ ਮੰਡੇਰ, ਸਾਬਕਾ ਸਰਪੰਚ ਗੁਰਜੰਟ ਸਿੰਘ ਅਹਿਮਦਪੁਰ, ਕਰਮ ਸਿੰਘ, ਜੱਗਰ ਸਿੰਘ ਤੋਂ ਇਲਾਵਾ ਪਿੰਡ ਗ੍ਰਾਮ ਪੰਚਾਇਤ, ਬਾਬਾ ਕਿਸ਼ੋਰ ਦਾਸ ਪ੍ਰਬੰਧਕ ਕਮੇਟੀ ਦੇ ਆਗੂ ਅਤੇ ਹੋਰ ਵੀ ਮੌਜੂਦ ਸਨ।
ਮੌਸਮ ਨੇ ਬਦਲਿਆ ਮਿਜਾਜ਼, Punjab ਦੇ ਕਈ ਇਲਾਕਿਆਂ 'ਚ ਸ਼ੁਰੂ ਹੋਈ ਬਰਸਾਤ
NEXT STORY