ਲੁਧਿਆਣਾ (ਅਨਿਲ) : ਥਾਣਾ ਜੋਧੇਵਾਲ ਅਧੀਨ ਪੈਂਦੇ ਸ਼ਿਵਪੁਰੀ ਚੌਕ ਨੇੜੇ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਪਿੱਛੋਂ ਆ ਰਹੀ ਤੇਜ਼ ਰਫਤਾਰ ਇਕ ਕਾਰ ਨੇ ਟੱਕਰ ਮਾਰ ਦਿੱਤੀ। ਮੋਟਰਸਾਈਕਲ ਚਲਾ ਰਹੇ ਨੌਜਵਾਨ ਨੂੰ ਕਾਰ ਚਾਲਕ ਨੇ ਜ਼ਖਮੀ ਕਰ ਦਿੱਤਾ ਅਤੇ ਪਿੱਛੇ ਬੈਠੇ ਨੌਜਵਾਨ ਨੂੰ ਪਿੱਛੋਂ ਆ ਰਹੇ ਟਰਾਲਾ ਚਾਲਕ ਨੇ ਕੁਚਲ ਦਿੱਤਾ, ਜਿਸ ਕਾਰਨ ਉਕਤ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮ੍ਰਿਤਕ ਨੌਜਵਾਨ ਸੁਖਜੀਵਨ ਸਿੰਘ ਦੇ ਭਰਾ ਰੁਪਿੰਦਰ ਸਿੰਘ ਵਾਸੀ ਕੁਤਬੇਵਾਲ ਅਰਾਈਆਂ ਨੇ ਦੱਸਿਆ ਕਿ 21 ਦਸੰਬਰ ਨੂੰ ਉਸ ਦਾ ਭਰਾ ਸੁਖਜੀਵਨ ਸਿੰਘ ਫੈਕਟਰੀ ’ਚ ਕੰਮ ਕਰਨ ਵਾਲੇ ਆਪਣੇ ਦੋਸਤ ਨਰਿੰਦਰ ਕੁਮਾਰ ਨਾਲ ਮੋਟਰਸਾਈਕਲ ਦੇ ਪਿੱਛੇ ਬੈਠ ਕੇ ਰੋਟੀ ਖਾਣ ਜੋਧੇਵਾਲ ਚੌਕ ਵੱਲ ਜਾ ਰਿਹਾ ਸੀ।
ਇਹ ਵੀ ਪੜ੍ਹੋ : ਅਟਲ ਟਨਲ 'ਚ ਫਸੇ 1000 ਤੋਂ ਵੱਧ ਵਾਹਨ, ਪੁਲਸ ਕਰ ਰਹੀ ਰੈਸਕਿਉ
ਇਸੇ ਦੌਰਾਨ ਸ਼ਿਵਪੁਰੀ ਚੌਕ ਕੋਲ ਪਿੱਛੋਂ ਆ ਰਹੇ ਇਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਚਲਾ ਰਹੇ ਨਰਿੰਦਰ ਕੁਮਾਰ ਨੂੰ ਕਾਰ ਚਾਲਕ ਨੇ ਕੁਚਲ ਦਿੱਤਾ, ਜਦਕਿ ਉਸ ਦੇ ਪਿੱਛੇ ਬੈਠਾ ਸੁਖਜੀਵਨ ਸਿੰਘ ਸੜਕ ਦੇ ਵਿਚਕਾਰ ਹੇਠਾਂ ਡਿੱਗ ਗਿਆ, ਜਿਸ ਨੂੰ ਪਿੱਛੋਂ ਆ ਰਹੇ ਟਰਾਲੇ ਨੇ ਕੁਚਲ ਦਿੱਤਾ ਜਿਸ ਕਾਰਨ ਸੁਖਜੀਵਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਨਰਿੰਦਰ ਕੁਮਾਰ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਇਲਾਜ ਲਈ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ।
ਮਾਮਲੇ ਸਬੰਧੀ ਥਾਣੇਦਾਰ ਕਰਨਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਸੁਖਜੀਵਨ ਸਿੰਘ ਦੇ ਭਰਾ ਰੁਪਿੰਦਰ ਸਿੰਘ ਦੀ ਸ਼ਿਕਾਇਤ ’ਤੇ ਵਾਹਨ ਚਾਲਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਫਿਲਹਾਲ ਪੁਲਸ ਨੇ ਮ੍ਰਿਤਕ ਸੁਖਜੀਵਨ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ ਅਤੇ ਮਾਮਲੇ ਬਾਰੇ ਕਾਰਵਾਈ ਸ਼ੁਰੂ ਕਰ ਦਿੱਤੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਛੁੱਟੀਆਂ 'ਚ ਯਾਤਰੀਆਂ ਲਈ ਖ਼ੁਸ਼ਖ਼ਬਰੀ ; ਅੰਮ੍ਰਿਤਸਰ-ਮੁੰਬਈ ਵਿਚਾਲੇ ਚੱਲਣਗੀਆਂ ਸਪੈਸ਼ਲ ਟ੍ਰੇਨਾਂ
NEXT STORY