ਚੰਡੀਗੜ੍ਹ/ਫਿਰੋਜ਼ਪੁਰ (ਹਾਂਡਾ, ਵੈੱਬ ਡੈਸਕ) : ਪੰਜਾਬ ਹਰਿਆਣਾ ਹਾਈਕੋਰਟ ਨੇ ਜ਼ੀਰਾ ਸ਼ਰਾਬ ਫੈਕਟਰੀ ਦੇ ਮਾਲਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਜਾਣਕਾਰੀ ਮੁਤਾਬਕ ਹਾਈਕੋਰਟ ਨੇ ਫੈਕਟਰੀ 'ਚ ਪਏ ਈਥਾਨੌਲ ਨੂੰ ਬਾਹਰ ਕੱਢਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫੈਕਟਰੀ 'ਚੋਂ ਸਾਮਾਨ ਕੱਢਣ ਤੋਂ ਲੈ ਕੇ ਖ਼ਤਮ ਹੋਣ ਤੱਕ ਫੈਕਟਰੀ ਦੇ ਅੰਦਰ ਤੇ ਬਾਹਰ ਸੁਰੱਖਿਆ ਮੁਹੱਈਆ ਕਰਵਾਉਣ ਦੇ ਵੀ ਹੁਕਮ ਜਾਰੀ ਕੀਤੇ ਹਨ। ਇਸ ਕੰਮ ਲਈ ਹਾਈਕੋਰਟ ਨੇ ਫੈਕਟਰੀ ਨੂੰ 1 ਹਫ਼ਤੇ ਦਾ ਸਮਾਂ ਦਿੱਤੀ ਹੈ।
ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀ ਕਾਂਡ ਮਾਮਲੇ 'ਚ SIT ਨੇ ਸਿੱਖ ਸੰਗਤ ਨੂੰ ਦਿੱਤੀ ਕਲੀਨ ਚਿੱਟ
ਜ਼ਿਕਰਯੋਗ ਹੈ ਕਿ ਜ਼ੀਰਾ ਸ਼ਰਾਬ ਫੈਕਟਰੀ ਮਾਲਕਾਂ ਨੇ ਹਾਈਕੋਰਟ 'ਚ ਦਲੀਲ ਪੇਸ਼ ਕਰਦਿਆਂ ਕਿਹਾ ਸੀ ਕਿ ਫੈਕਟਰੀ ਅੰਦਰ ਖ਼ਤਰਨਾਕ ਈਥਾਨੌਲ ਹੈ, ਜਿਸ ਨਾਲ ਵੱਡਾ ਹਾਦਸਾ ਵਾਪਰ ਸਕਦਾ ਹੈ ਤੇ ਨੁਕਸਾਨ ਵੀ ਹੋ ਸਕਦਾ ਹੈ। ਸ਼ਰਾਬ ਫੈਕਟਰੀ ਮਾਲਕ ਦੇ ਵਕੀਲ ਨੇ ਇਹ ਗੱਲ ਵੀ ਆਖੀ ਸੀ ਕਿ ਧਰਨਾਕਾਰੀਆਂ ਵੱਲੋਂ ਉਨ੍ਹਾਂ ਨੂੰ ਫੈਕਟਰੀ ਦੇ ਅੰਦਰ ਤੇ ਬਾਹਰ ਨਹੀਂ ਦਿੱਤਾ ਜਾ ਰਿਹਾ। ਇਹ ਸਾਰੀਆਂ ਦਲੀਲਾਂ ਸੁਣਨ ਤੋਂ ਬਾਅਦ ਅੱਜ ਹਾਈਕੋਰਟ ਨੇ ਫੈਕਟਰੀ ਤੋਂ ਈਥਾਨੌਲ ਬਾਹਰ ਲਿਜਾਣ ਦੀ ਇਜ਼ਾਜਤ ਦੇ ਦਿੱਤੀ ਹੈ।
ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ : ਅਦਾਲਤ ਨੇ ਰਾਖਵਾਂ ਰੱਖਿਆ ਬਾਦਲਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਦਾ ਫ਼ੈਸਲਾ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਪੁਲਸ ਨੇ 8 ਮਹੀਨਿਆਂ 'ਚ 1628 ਵੱਡੀਆਂ ਮੱਛੀਆਂ ਸਣੇ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
NEXT STORY