ਲੁਧਿਆਣਾ (ਬੇਰੀ) : ਪੁਲਸ ਨੇ ਸ਼ਹਿਰ ’ਚ ਦੋਪਹੀਆ ਵਾਹਨ ਚੋਰੀ ਕਰਨ, ਉਨ੍ਹਾਂ ’ਤੇ ਜਾਅਲੀ ਨੰਬਰ ਪਲੇਟਾਂ ਲਗਾ ਕੇ ਵੇਚਣ ਵਾਲੇ ਗਿਰੋਹ ਦੇ 6 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਨਿਸ਼ਾਨਦੇਹੀ ’ਤੇ ਚੋਰੀ ਦੇ 8 ਵਾਹਨ ਬਰਾਮਦ ਕੀਤੇ ਹਨ। ਫੜੇ ਗਏ ਮੁਲਜ਼ਮਾਂ ’ਚ ਹਰਪ੍ਰੀਤ ਸਿੰਘ ਉਰਫ਼ ਹੈਪੀ, ਨਰੇਸ਼ ਸਿੰਘ, ਜਤਿਨ ਸ਼ਰਮਾ, ਸੁਖਬੀਰ ਸਿੰਘ ਉਰਫ਼ ਸੁੱਖੀ, ਯਸ਼ ਅਤੇ ਸੂਰਜ ਕੁਮਾਰ ਉਰਫ਼ ਨੇਪਾਲੀ ਸ਼ਾਮਲ ਹਨ। ਪੁਲਸ ਵੱਲੋਂ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਅਦਾਲਤ ਨੇ ਉਨ੍ਹਾਂ ਨੂੰ 2 ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਏ. ਡੀ. ਸੀ. ਪੀ.-3 ਸ਼ੁਭਮ ਅਗਰਵਾਲ ਨੇ ਦੱਸਿਆ ਕਿ ਥਾਣਾ ਡਵੀਜ਼ਨ ਨੰ. 8 ਦੀ ਪੁਲਸ ਨੇ ਇਲਾਕੇ ’ਚ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਹੈਪੀ, ਨਰੇਸ਼ ਅਤੇ ਜਤਿਨ ਐਕਟਿਵਾ ’ਤੇ ਸਵਾਰ ਸਨ। ਨਾਕਾਬੰਦੀ ਦੌਰਾਨ ਮੁਲਜ਼ਮਾਂ ਨੂੰ ਰੋਕ ਕੇ ਉਨ੍ਹਾਂ ਦੇ ਦਸਤਾਵੇਜ਼ਾਂ ਦੀ ਮੰਗ ਕੀਤੀ ਗਈ ਪਰ ਮੁਲਜ਼ਮ ਕੋਈ ਠੋਸ ਜਵਾਬ ਨਹੀਂ ਦੇ ਸਕੇ। ਸਖ਼ਤੀ ਨਾਲ ਪੁੱਛਗਿੱਛ ਕਰਨ ’ਤੇ ਮੁਲਜ਼ਮਾਂ ਨੇ ਦੱਸਿਆ ਕਿ ਉਕਤ ਐਕਟਿਵਾ ਚੋਰੀ ਦੀ ਹੈ ਅਤੇ ਉਹ ਇਸ ਨੂੰ ਵੇਚਣ ਦੀ ਯੋਜਨਾ ਬਣਾ ਰਹੇ ਸਨ।
ਇਹ ਵੀ ਪੜ੍ਹੋ : ਗੁਜਰਾਤ ਦੇ ਚਾਂਦੀਪੁਰਾ ਵਾਇਰਸ ਨਾਲ ਪਹਿਲੀ ਮੌਤ, 4 ਸਾਲਾ ਬੱਚੀ ਦੀ ਗਈ ਜਾਨ
ਪੁੱਛਗਿੱਛ ਦੌਰਾਨ ਪੁਲਸ ਨੇ ਉਕਤ ਤਿੰਨਾਂ ਦੋਸ਼ੀਆਂ ਸੁੱਖੀ, ਯਸ਼ ਅਤੇ ਨੇਪਾਲੀ ਨੂੰ ਮੌਕੇ ’ਤੇ ਹੀ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ ਚੋਰੇ ਦੇ 7 ਵਾਹਨ ਬਰਾਮਦ ਕੀਤੇ। ਪੁਲਸ ਅਨੁਸਾਰ ਸਾਰੇ ਮੁਲਜ਼ਮ ਮਿਲ ਕੇ ਵਾਹਨ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਫਿਰ ਉਨ੍ਹਾਂ ’ਤੇ ਜਾਅਲੀ ਨੰਬਰ ਪਲੇਟ ਲਗਾ ਕੇ ਬਿਨਾਂ ਕਿਸੇ ਦਸਤਾਵੇਜ਼ ਦੇ ਇਸ ਨੂੰ ਸਸਤੇ ਭਾਅ ’ਤੇ ਵੇਚ ਦਿੰਦੇ ਸਨ।
ਪੁਲਸ ਅਨੁਸਾਰ ਸਾਰੇ ਮੁਲਜ਼ਮ ਨਸ਼ੇ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਪੁਲਸ ਮੁਲਜ਼ਮਾਂ ਤੋਂ ਪੁੱਛ-ਪੜਤਾਲ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮਾਂ ਨੇ ਚੋਰੀ ਕੀਤੇ ਵਾਹਨ ਕਿਨ੍ਹਾਂ ਨੂੰ ਵੇਚੇ ਸਨ ਅਤੇ ਮੁਲਜ਼ਮਾਂ ਨੇ ਚੋਰੀ ਦੀਆਂ ਵਾਰਦਾਤਾਂ ਕਿੱਥੇ ਕੀਤੀਆਂ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹਿੰਦੂ ਨੇਤਾ ਬੱਗਾ ਕਤਲ ਕਾਂਡ; NIA ਵੱਲੋਂ ਬੱਬਰ ਖ਼ਾਲਸਾ ਦੇ 2 ਮੁਲਜ਼ਮਾਂ ’ਤੇ 10 ਲੱਖ ਦਾ ਇਨਾਮ
NEXT STORY