ਅਬੋਹਰ, (ਸੁਨੀਲ)— ਅਬੋਹਰ-ਸ਼੍ਰੀ ਗੰਗਾਨਗਰ ਕੌਮਾਂਤਰੀ ਰੋਡ ਨੰ. 15 'ਤੇ ਸਥਿਤ ਉਪਮੰਡਲ ਦੇ ਪਿੰਡ ਕਲੱਰਖੇੜਾ ਦੀ ਮੇਨ ਮਾਰਕੀਟ 'ਚ ਸਥਿਤ ਇਕ ਫੁੱਟਵਿਅਰ ਦੀ ਦੁਕਾਨ 'ਚ ਬੀਤੀ ਰਾਤ ਅੱਗ ਲੱਗਣ ਕਾਰਨ ਹਜ਼ਾਰਾਂ ਰੁਪਏ ਦਾ ਸਾਮਾਨ ਸੜ ਗਿਆ। ਨੇੜੇ-ਤੇੜੇ ਦੇ ਦੁਕਾਨਦਾਰਾਂ ਨੇ ਬੜੀ ਮੁਸ਼ਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।
ਜਾਣਕਾਰੀ ਅਨੁਸਾਰ ਫਰੈਂਡਜ਼ ਫੁੱਟਵਿਅਰ ਦਾ ਸੰਚਾਲਕ ਸੁਭਾਸ਼ ਚੰਦਰ ਪੁੱਤਰ ਕਾਲੂ ਰਾਮ ਬੀਤੀ ਰਾਤ ਕਰੀਬ 9 ਵਜੇ ਦੁਕਾਨ ਬੰਦ ਕਰ ਕੇ ਘਰ ਗਿਆ ਸੀ ਕਿ ਕੁਝ ਸਮੇਂ ਬਾਅਦ ਉਸ ਦੀ ਦੁਕਾਨ 'ਚੋਂ ਧੂੰਆਂ ਨਿਕਲਦਾ ਦੇਖ ਮਾਰਕੀਟ ਦੇ ਮੈਂਬਰਾਂ ਰਜਿੰਦਰ, ਕਰਮਜੀਤ, ਆਤਮਾਰਾਮ ਵਲੋਂ ਉਸ ਨੂੰ ਸੂਚਿਤ ਕੀਤਾ ਤੇ ਅੱਗ 'ਤੇ ਕਾਬੂ ਪਾਉਣ ਦੇ ਯਤਨ ਸ਼ੁਰੂ ਕਰ ਦਿੱਤੇ। ਜਦ ਫਾਇਰ ਬਿਗ੍ਰੇਡ ਮੌਕੇ 'ਤੇ ਪਹੁੰਚੀ ਤਾਂ ਦੁਕਾਨਦਾਰਾਂ ਨੇ ਆਪਣੇ ਪੱਧਰ 'ਤੇ ਅੱਗ 'ਤੇ ਕਾਬੂ ਪਾ ਲਿਆ ਸੀ ਪਰ ਇਸ ਅੱਗ ਨਾਲ ਦੁਕਾਨ ਸੰਚਾਲਕ ਦੇ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਇਸ ਅੱਗ ਦਾ ਕਾਰਨ ਸ਼ਾਰਟ-ਸਰਕਟ ਦੱਸਿਆ ਜਾ ਰਿਹਾ ਹੈ।
ਸੜਕ ਹਾਦਸੇ 'ਚ ਫੌਜੀ ਦੀ ਮੌਤ
NEXT STORY