Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 10, 2026

    6:59:03 PM

  • secret information isi woman

    ISI ਨੂੰ ਗੁਪਤ ਸੂਚਨਾ ਭੇਜਣ ਦਾ ਖ਼ੁਲਾਸਾ, ਫਰੀਦਕੋਟ...

  • kamal haasan gives a sharp reply to elon musk

    Kamal Haasan ਨੇ ਸੈਟੇਲਾਈਟ ਇੰਟਰਨੈੱਟ ਨੀਤੀ 'ਤੇ...

  • son wedding aam aadmi party leader

    ਪੰਜਾਬ : ਪੁੱਤ ਦੇ ਵਿਆਹ ਤੋਂ ਪਹਿਲਾਂ ਸੀਨੀਅਰ...

  • punjab sadar police station police officer

    ਪੰਜਾਬ 'ਚ ਵੱਡੀ ਕਾਰਵਾਈ, ਥਾਣਾ ਸਦਰ ਫਰੀਦਕੋਟ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ‘ਕਿਰਤੀ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਵਾਲੇ ਸਿੱਖ ਜਰਨੈਲ ‘ਬਾਬਾ ਬੰਦਾ ਸਿੰਘ ਬਹਾਦਰ ਜੀ’

MERI AWAZ SUNO News Punjabi(ਨਜ਼ਰੀਆ)

‘ਕਿਰਤੀ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਵਾਲੇ ਸਿੱਖ ਜਰਨੈਲ ‘ਬਾਬਾ ਬੰਦਾ ਸਿੰਘ ਬਹਾਦਰ ਜੀ’

  • Edited By Rajwinder Kaur,
  • Updated: 16 Oct, 2020 01:18 PM
Jalandhar
baba banda singh bahadur born  sikh general
  • Share
    • Facebook
    • Tumblr
    • Linkedin
    • Twitter
  • Comment

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ। ਉਨ੍ਹਾਂ ਜੀ ਦੇ ਪਿਤਾ ਦਾ ਨਾਂ ਰਾਮਦੇਵ ਭਾਰਦਵਾਜ ਸੀ। ਪ੍ਰਸਿੱਧ ਇਤਿਹਾਸਕਾਰ ਡਾ. ਗੰਡਾ ਸਿੰਘ ਜੀ ਅਨੁਸਾਰ ਉਨ੍ਹਾਂ ਦੇ ਪਿਤਾ ਰਾਜਪੂਤ ਸਨ ਅਤੇ ਖੇਤੀਬਾੜੀ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਕਤਕ ਸੁਦੀ 13 ਸੰਮਤ 1727 ਨੂੰ ਜੰਮੂ ਕਸ਼ਮੀਰ ਦੇ ਇਲਾਕੇ ਪੁੰਛ ਰਾਜੌਰੀ ਵਿਖੇ ਹੋਇਆ। 

ਇਕ ਵਾਰੀ ਉਨ੍ਹਾਂ ਨੇ ਹਿਰਨੀ ਦਾ ਸ਼ਿਕਾਰ ਕੀਤਾ ਤੇ ਹਿਰਨੀ ਜ਼ਖ਼ਮੀ ਹੋ ਕੇ ਜ਼ਮੀਨ 'ਤੇ ਡਿੱਗ ਪਈ। ਥੋੜੇ ਚਿਰ ਬਾਅਦ ਹਿਰਨੀ ਦੇ ਪੇਟ 'ਚੋਂ ਦੋ ਬੱਚੇ ਨਿਕਲੇ ਅਤੇ ਲਛਮਣ ਦੇਵ ਦੀਆਂ ਅੱਖਾਂ ਦੇ ਸਾਹਮਣੇ ਤੜਫ-ਤੜਫ ਕੇ ਮਰ ਗਏ। ਇਸ ਘਟਨਾ ਨੇ ਲਛਮਣ ਦੇਵ ਦੇ ਮਨ 'ਤੇ ਇੰਨਾ ਡੂੰਘਾ ਅਸਰ ਹੋਇਆ ਕਿ ਉਨ੍ਹਾਂ ਨੇ ਦੁਨੀਆਂ ਨੂੰ ਤਿਆਗ ਦੇਣ ਦਾ ਮਨ ਬਣਾ ਲਿਆ। ਉਨ੍ਹਾਂ ਦੀ ਮੁਲਾਕਾਤ ਇਕ ਵੈਰਾਗੀ ਸਾਧੂ ਜਾਨਕੀ ਪ੍ਰਸਾਦ ਨਾਲ ਹੋਈ। ਜਾਨਕੀ ਪ੍ਰਸਾਦ ਨੇ ਲਛਮਣ ਦੇਵ ਨੂੰ ਧੀਰਜ ਦਿੱਤਾ ਅਤੇ ਆਪਣਾ ਚੇਲਾ ਬਣਾ ਲਿਆ। ਉਨ੍ਹਾਂ ਬਾਬਾ ਜੀ ਦਾ ਨਾਂ ਮਾਧੋਦਾਸ ਵੈਰਾਗੀ ਰੱਖ ਦਿੱਤਾ। ਹੁਣ ਮਾਧੋਦਾਸ ਵੈਰਾਗੀ ਹੋਰਨਾਂ ਸਾਧੂ ਸੰਤਾਂ ਦੇ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੇ ਤੀਰਥਾਂ ਦੀ ਯਾਤਰਾ ਕਰਨ ਲੱਗ ਪਿਆ। ਇਕ ਵਾਰ ਸਾਧੂਆਂ ਦੀ ਇਹ ਮੰਡਲੀ ਕਸੂਰ ਵਿਖੇ ਜਾ ਪਹੁੰਚੀ। ਉਥੇ ਮਾਧੋ ਦਾਸ ਦਾ ਮੇਲ ਰਾਮਦਾਸ ਵੈਰਾਗੀ ਦੇ ਨਾਲ ਹੋਇਆ ਅਤੇ ਇਹ ਰਾਮਦਾਸ ਵੈਰਾਗੀ ਦੇ ਨਾਲ ਰਲ ਗਏ। ਮਹਾਰਾਸ਼ਟਰ ਵਿਚ ਮਾਧੋਦਾਸ ਵੈਰਾਗੀ ਦੀ ਮੁਲਾਕਾਤ ਇਕ ਔਘੜ ਨਾਥ ਜੋਗੀ ਨਾਲ ਹੋਈ। 

ਮਾਧੋਦਾਸ ਇਸ ਜੋਗੀ ਦਾ ਚੇਲਾ ਬਣ ਕੇ ਉਸਦੀ ਸੇਵਾ ਕਰਨ ਲੱਗ ਪਿਆ। ਸੰਮਤ 1748 ਨੂੰ ਜਦੋ ਔਘੜ ਨਾਥ ਨੇ ਆਪਣਾ ਸਰੀਰ ਤਿਆਗਿਆ ਤਾਂ ਉਸਨੇ ਮਾਧੋਦਾਸ ਵੈਰਾਗੀ ਨੂੰ ਆਪਣਾ ਵਾਰਿਸ ਥਾਪ ਦਿੱਤਾ। ਮਾਧੋਦਾਸ ਵੈਰਾਗੀ ਨੇ ਪੰਚਵਟੀ ਤੋਂ ਨਾਂਦੇੜ ਵਿਖੇ ਗੋਦਾਵਰੀ ਦੇ ਕਿਨਾਰੇ ਆ ਕੇ ਆਪਣੇ ਪੱਕੇ ਡੇਰੇ ਲਗਾ ਲਏ, ਇਥੇ ਮਾਧੋਦਾਸ ਦੀ ਚਾਰੇ ਪਾਸੇ ਪ੍ਰਸਿੱਧੀ ਹੋ ਗਈ। ਹੌਲੀ-ਹੌਲੀ ਇਹ ਰਿੱਧੀਆਂ ਸਿੱਧੀਆਂ ਦੇ ਮਾਲਕ ਬਣ ਗਏ ਅਤੇ ਇਨ੍ਹਾਂ ’ਚ ਹੰਕਾਰ ਵੀ ਆ ਗਿਆ। 
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜਦੋਂ ਨਾਂਦੇੜ ਦੀ ਧਰਤੀ 'ਤੇ ਪਹੁੰਚੇ ਤਾਂ ਇਹ ਸਿੱਧੇ ਹੀ ਮਾਧੋਦਾਸ ਵੈਰਾਗੀ ਦੇ ਡੇਰੇ 'ਤੇ ਚਲੇ ਗਏ। ਗੁਰੂ ਜੀ ਉਸਦੇ ਪਲੰਘ 'ਤੇ ਬਿਰਾਜਮਾਨ ਹੋ ਗਏ। ਉਸ ਵੇਲੇ ਮਾਧੋਦਾਸ ਵੈਰਾਗੀ ਕੁਟੀਆ ਵਿਚ ਨਹੀਂ ਸੀ। ਡਾ. ਗੰਡਾ ਸਿੰਘ ਆਪਣੀ ਪੁਸਤਕ ਬੰਦਾ ਸਿੰਘ ਬਹਾਦਰ ਵਿਚ ਇਥੋਂ ਤੱਕ ਵੀ ਲਿਖਦੇ ਹਨ ਕਿ ਗੁਰੂ ਜੀ ਦੇ ਸਾਥੀ ਸਿੰਘਾਂ ਨੇ ਆਪਣੇ ਲੰਗਰ ਲਈ ਮਾਸ ਦੀਆਂ ਦੇਗਾਂ ਚੁੱਲ੍ਹਿਆਂ 'ਤੇ ਚੜ੍ਹਾ ਦਿੱਤੀਆਂ। ਮਾਧੋਦਾਸ ਵੈਰਾਗੀ ਕਿਉਂਕਿ ਵੈਸ਼ਣੂੰ ਸੀ, ਇਸ ਲਈ ਉਸਦੇ ਚੇਲਿਆਂ ਨੇ ਇਸ ਗੱਲ ਦਾ ਬਹੁਤ ਬੁਰਾ ਮਨਾਇਆ। ਉਹ ਗੁਰੂ ਜੀ ਦੀ ਸ਼ਿਕਾਇਤ ਕਰਨ ਲਈ ਦੌੜ ਕੇ ਮਾਧੋਦਾਸ ਵੈਰਾਗੀ ਕੋਲ ਪਹੁੰਚੇ। ਚੇਲਿਆਂ ਦੀ ਗੱਲ ਸੁਣ ਕੇ ਮਾਧੋਦਾਸ ਵੈਰਾਗੀ ਨੂੰ ਬਹੁਤ ਗੁੱਸਾ ਆਇਆ ਤੇ ਉਹ ਤੁਰੰਤ ਆਪਣੇ ਡੇਰੇ ਵੱਲ ਭੱਜਾ ਆਇਆ।

ਮਾਧੋਦਾਸ ਦੀਆਂ ਰਿਧੀਆਂ-ਸਿਧੀਆਂ ਤੇ ਤੰਤਰ ਮੰਤਰ ਦਾ ਗੁਰੂ ਜੀ 'ਤੇ ਕੋਈ ਅਸਰ ਨਾ ਹੋਇਆ। ਗੁਰੂ ਜੀ ਅਡੋਲ ਬੈਠੇ ਰਹੇ। ਗੁਰੂ ਜੀ ਦੇ ਦਰਸ਼ਨ ਕਰਦੇ ਹੀ ਉਸਦੀ ਹਊਮੈ ਮਾਰੀ ਗਈ। ਵੈਰਾਗੀ ਨੂੰ ਆਪਣੀ ਸਾਰੀ ਸੁੱਧ ਬੁੱਧ ਭੁੱਲ ਗਈ। ਗੁਰੂ ਜੀ ਨੇ ਜਦੋਂ ਉਸਨੂੰ ਪੁੱਛਿਆ ਕਿ ਭਾਈ ਤੂੰ ਕੌਣ ਹੈਂ ਤਾਂ ਮਾਧੋਦਾਸ ਦੇ ਮੂੰਹੋਂ ਨਿਕਲਿਆ, ''ਮੈਂ ਤਾਂ ਤੇਰਾ ਬੰਦਾ ਹਾਂ''। ਫੇਰ ਗੁਰੂ ਜੀ ਨੇ ਉਸਨੂੰ ਕਿਹਾ ਕਿ ਜੇਕਰ ''ਤੂੰ ਮੇਰਾ ਬੰਦਾ ਹੈਂ ਤਾਂ ਬੰਦਿਆਂ ਵਰਗੇ ਕੰਮ ਕਰ''। ਇਹ ਸੁਣ ਕੇ ਮਾਧੋਦਾਸ ਗੁਰੂ ਜੀ ਦੇ ਚਰਨੀ ਪੈ ਗਿਆ। 

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਅੰਮ੍ਰਿਤ ਛਕਾਕੇ ਤਿਆਰ ਬਰ ਤਿਆਰ ਸਿੰਘ ਸਜਾ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਇਨ੍ਹਾਂ ਦਾ ਨਾਂ ਗੁਰਬਖਸ਼ ਸਿੰਘ ਰੱਖਿਆ ਗਿਆ ਪਰ ਪੰਥ ਵਿਚ ਇਨ੍ਹਾਂ ਜੀ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਪ੍ਰਸਿੱਧ ਹੋਇਆ। ਗੁਰੂ ਜੀ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਆਪਣਾ ਬੰਦਾ ਬਣਾ ਕੇ ਪੰਜ ਸਿੰਘ ਬਾਬਾ ਵਿਨੋਦ ਸਿੰਘ, ਬਾਬਾ ਕਾਹਨ ਸਿੰਘ, ਬਾਬਾ ਬਾਜ ਸਿੰਘ, ਬਾਬਾ ਦਇਆ ਸਿੰਘ ਤੇ ਬਾਬਾ ਰਣ ਸਿੰਘ ਉਸਦੀ ਸਹਾਇਤਾ ਲਈ ਨਾਲ ਤੋਰੇ ਅਤੇ ਪੰਜ ਤੀਰ ਆਪਣੇ ਭੱਥੇ ਵਿਚੋਂ ਕੱਢ ਕੇ ਉਸਨੂੰ ਬਖਸ਼ੇ।

ਇਸ ਤੋਂ ਇਲਾਵਾ 20 ਹੋਰ ਸੂਰਵੀਰ ਗੁਰੂ ਜੀ ਨੇ ਬਾਬਾ ਜੀ ਦੀ ਸਹਾਇਤਾ ਲਈ ਪੰਜਾਬ ਵੱਲ ਨਾਲ ਘੱਲੇ। ਦਿੱਲੀ ਦੇ ਨੇੜੇ ਪਿੰਡਾਂ ਸਿਹਰੀ ਤੇ ਖੰਡਾ ਵਿਖੇ ਆ ਕੇ ਬਾਬਾ ਬੰਦਾ ਸਿੰਘ ਬਹਾਦਰ ਨੇ ਆਪਣੀ ਸ਼ਕਤੀ ਇਕੱਤਰ ਕੀਤੀ ਤੇ ਸਭ ਤੋਂ ਪਹਿਲਾਂ ਸੋਨੀਪਤ 'ਤੇ ਹਮਲਾ ਕਰਕੇ ਜਿੱਤ ਹਾਸਲ ਕਰ ਲਈ। ਫੇਰ ਕੈਥਲ, ਸਮਾਣਾ, ਸਢੌਰਾ, ਬਨੂੜ ਆਦਿ 'ਤੇ ਹਮਲੇ ਕੀਤੇ ਅਤੇ ਜਿੱਤਾਂ ਹਾਸਲ ਕਰਕੇ ਆਪਣੀ ਤਾਕਤ ਵਿਚ ਕਈ ਗੁਣਾ ਵਾਧਾ ਕਰ ਲਿਆ। ਬਨੂੜ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਦੇ ਸੂਬੇਦਾਰ ਵਜੀਰ ਖ਼ਾਨ ਨੂੰ ਹਮਲੇ ਲਈ ਲਲਕਾਰਿਆ ਤੇ ਉਸ ਨੇ ਵੀ ਕਹਿ ਦਿੱਤਾ ਕਿ ਚੱਪੜਚਿੜੀ ਦੇ ਮੈਦਾਨ ਵਿਚ ਟੱਕਰਾਂਗੇ। ਚੱਪੜਚਿੜੀ ਵਿਚ ਜ਼ਿਆਦਾ ਆਬਾਦੀ ਮੁਸਲਮਾਨ ਫਿਰਕੇ ਦੀ ਸੀ। ਜਿਨ੍ਹਾਂ ਵਿਚੋਂ ਬਹੁਤੇ ਮੁਗਲ ਸੈਨਿਕਾਂ ਦੇ ਸਮਰਥਕ ਸਨ।  ਬਹੁਤ ਗਹਿ ਗੱਚ ਲੜਾਈ ਹੋਈ ਤੇ ਜਿੱਤ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਹੋਈ।

ਬਾਬਾ ਬੰਦਾ ਸਿੰਘ ਬਹਾਦਰ ਸਢੌਰੇ ਦੇ ਨੇੜੇ ਮੁਖਲਸਗੜ੍ਹ ਦੇ ਕਿਲੇ ਨੂੰ ਆਪਣੀ ਰਾਜਧਾਨੀ ਬਣਾਇਆ ਅਤੇ ਇਸ ਦਾ ਨਾਂਅ ਲੋਹਗੜ੍ਹ ਰੱਖਿਆ। ਫਿਰ ਬਾਬਾ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਉਸ ਸਮੇਂ ਦੇ ਰਿਵਾਜ ਅਨੁਸਾਰ ਖਾਲਸਾ ਰਾਜ ਦੀ ਵੱਖਰੀ ਹੋਂਦ ਦਰਸਾਉਣ ਲਈ ਇਕ ਸਿੱਕਾ ਜਾਰੀ ਕੀਤਾ। 

ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ 'ਤੇ ਜਿੱਤ ਹਾਸਲ ਕਰਨ ਵਾਲੇ ਦਿਨ ਤੋਂ ਆਪਣਾ ਵੱਖਰਾ ਪ੍ਰਸ਼ਾਸਨੀ ਸਾਲ ਵੀ ਸ਼ੁਰੂ ਕੀਤਾ। ਬਾਬਾ ਜੀ ਨੇ ਜ਼ਿਮੀਂਦਾਰੀ ਪ੍ਰਥਾ ਨੂੰ ਖਤਮ ਕਰ ਦਿੱਤਾ ਅਤੇ ਜ਼ਮੀਨ ਵਾਹੁਣ ਵਾਲੇ ਮੁਜਾਰਿਆਂ ਨੂੰ ਜ਼ਮੀਨ ਦੀ ਮਾਲਕੀ ਦੇ ਦਿੱਤੀ। 7 ਦਸੰਬਰ 1715 ਈਸਵੀ ਨੂੰ ਅਬਦੁਸਮਦ ਖ਼ਾਨ ਨੇ ਬਾਬਾ ਬੰਦਾ ਸਿੰਘ ਬਹਾਦਰ ਤੇ ਉਨ੍ਹਾਂ ਦੇ ਸਾਥੀਆਂ ਨੂੰ ਗੁਰਦਾਸ ਨੰਗਦ ਦੀ ਇਕ ਗੜ੍ਹੀ ਵਿਚ ਘੇਰਾ ਪਾ ਲਿਆ। ਬਾਬਾ ਬੰਦਾ ਸਿੰਘ ਬਹਾਦਰ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਦਿੱਲੀ ਲਈ ਰਵਾਨਾ ਕੀਤਾ ਗਿਆ। 

5 ਮਾਰਚ 1716 ਈਸਵੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਲ ਫੜ੍ਹੇ ਗਏ ਸਿੰਘਾਂ ਨੂੰ ਰੋਜ਼ਾਨਾ 100-100 ਕਰਕੇ ਕਤਲ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ। ਬਾਦਸ਼ਾਹ ਦੇ ਹੁਕਮ 'ਤੇ ਬਾਬਾ ਜੀ ਦੇ ਬੇਟੇ ਭਾਈ ਅਜੈ ਸਿੰਘ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਗੋਦ ਵਿਚ ਬਿਠਾ ਦਿੱਤਾ। ਜੱਲਾਦ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਹੱਥ ਵਿਚ ਖੰਜਰ ਫੜਾ ਕੇ ਕਿਹਾ ਕਿ ਉਹ ਆਪਣੇ ਪੁੱਤਰ ਦਾ ਕਤਲ ਕਰ ਦੇਣ। ਜਦੋਂ ਬਾਬਾ ਬੰਦਾ ਸਿੰਘ ਬਹਾਦਰ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਜੱਲਾਦ ਨੇ ਬਾਬਾ ਜੀ ਦੀ ਗੋਦ ਵਿਚ ਬੈਠੇ ਉਨ੍ਹਾਂ ਦੇ ਸਪੁੱਤਰ ਨੂੰ ਕਤਲ ਕਰ ਦਿੱਤਾ। ਉਸ ਤੋਂ ਬਾਅਦ ਜੱਲਾਦ ਨੇ ਬੱਚੇ ਦੇ ਛੋਟੇ ਛੋਟੇ ਟੁਕੜੇ ਕਰਕੇ ਤੜਫ ਰਹੇ ਬੱਚੇ ਦੀ ਛਾਤੀ ਚੀਰ ਦਿੱਤੀ ਤੇ ਉਸਦਾ ਤੜਫਦਾ ਹੋਇਆ ਕਲੇਜਾ ਕੱਢ ਕੇ ਬਾਬਾ ਬੰਦਾ ਸਿੰਘ ਬਹਾਦਰ ਦੇ ਮੂੰਹ ਵਿਚ ਤੁੰਨ ਦਿੱਤਾ ਗਿਆ। ਬਾਬਾ ਜੀ ਨੂੰ ਵੀ ਬੇਅੰਤ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ। ਇਸੇ ਤਰ੍ਹਾਂ ਸਾਰੇ ਸਰੀਰ ਦੇ ਬੰਦ-ਬੰਦ ਕੱਟਣ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਦਾ ਸੀਸ ਵੀ ਧੜ ਤੋਂ ਵੱਖ ਕਰ ਦਿੱਤਾ ਗਿਆ।

ਗੁਰਪ੍ਰੀਤ ਸਿੰਘ ਨਿਆਮੀਆਂ

  • Baba Banda Singh Bahadur
  • Born
  • Sikh General
  • ਬਾਬਾ ਬੰਦਾ ਸਿੰਘ ਬਹਾਦਰ
  • ਜਨਮ
  • ਸਿੱਖ ਜਰਨੈਲ

ਯੂਨਾਈਟਿਡ ਸਿੱਖਸ ਦੇ ਯਤਨਾਂ ਨਾਲ ਪਰਮਜੀਤ ਸਿੰਘ ਦੇ ਕਤਲ ਦੀ ਜਾਂਚ ਮੁੜ ਖੁੱਲ੍ਹੀ!

NEXT STORY

Stories You May Like

  • kharar landran traffic jaam
    ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ
  • jarnail singh aulakh  akali dal  resignation
    ਜਰਨੈਲ ਸਿੰਘ ਔਲਖ ਨੇ ਅਕਾਲੀ ਦਲ 'ਚੋਂ ਦਿੱਤਾ ਅਸਤੀਫ਼ਾ
  • money laundering case
    662 ਕਰੋੜ ਦੇ ਮਨੀ ਲਾਂਡਰਿੰਗ ਦੇ ਦੋਸ਼ਾਂ ’ਚ ਕਾਰੋਬਾਰੀ ਜਰਨੈਲ ਸਿੰਘ ਬਾਜਵਾ ਦੀ ਜ਼ਮਾਨਤ ਖ਼ਾਰਜ
  • 350th martyrdom anniversary of guru tegh bahadur sahib ji be held at red fort
    ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸਮਾਪਤੀ ਸਮਾਗਮ ਵੀ ਲਾਲ ਕਿਲ੍ਹੇ ’ਤੇ ਹੋਣਗੇ: ਕਾਲਕਾ, ਕਾਹਲੋਂ
  • farmers meeting
    ਕਿਸਾਨਾਂ ਦੀ ਫ਼ਸਲ ’ਤੇ ਕੱਟ ਲਗਾਉਣ ਵਾਲੇ ਸ਼ੈਲਰ ਮਾਲਕ ਤੇ ਆੜ੍ਹਤੀ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਪ੍ਰਧਾਨ
  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • strict laws and impartial action are essential to prevent sacrilege
    ਬੇਅਦਬੀ ਰੋਕਣ ਲਈ ਸਖ਼ਤ ਕਾਨੂੰਨ ਅਤੇ ਨਿਰਪੱਖ ਕਾਰਵਾਈ ਜ਼ਰੂਰੀ : ਬਾਬਾ ਬਲਬੀਰ ਸਿੰਘ
  • rain alert in punjab until october 13
    ਪੰਜਾਬ 'ਚ 13 ਅਕਤੂਬਰ ਤੱਕ ਮੀਂਹ ਦਾ ਅਲਰਟ, ਹਨ੍ਹੇਰੀ-ਤੂਫਾਨ ਦੀ ਵੀ ਸੰਭਾਵਨਾ
  • major action by railways against station superintendent yashwant singh
    ਪੰਜਾਬ: ਟਰੇਨ ਮੈਨੇਜਰ ਨੂੰ ਡੰਡਾ ਮਾਰਨ ਦੇ ਮਾਮਲੇ 'ਚ ਸੁਪਰਡੈਂਟ 'ਤੇ ਡਿੱਗੀ ਗਾਜ!...
  • girl was punished taliban for doing something wrong in a private school
    ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...
  • 47 trains cancelled in jalandhar passengers inconvenienced
    ਜਲੰਧਰ ਤੋਂ ਦਿੱਲੀ ਜਾਣ ਵਾਲੀਆਂ 47 ਟਰੇਨਾਂ ਰੱਦ, ਯਾਤਰੀਆਂ ਨੂੰ ਝਲਣੀ ਪਈ ਪਰੇਸ਼ਾਨੀ
  • domoria bridge remains closed for the second day
    ਦੋਮੋਰੀਆ ਪੁਲ ਦੂਜੇ ਦਿਨ ਵੀ ਬੰਦ ਹੋਣ ਕਾਰਨ ਲੋਕ ਪਰੇਸ਼ਾਨ
  • wariana dump  s biomining project
    ਸਹੀ ਢੰਗ ਨਾਲ ਨਹੀਂ ਚੱਲ ਰਿਹਾ ਵਰਿਆਣਾ ਡੰਪ ਦਾ ਬਾਇਓਮਾਈਨਿੰਗ ਪ੍ਰਾਜੈਕਟ, 10...
  • police raid fake lottery racket in phagwara gate
    ਫਗਵਾੜਾ ਗੇਟ ’ਚ ਫਰਜ਼ੀ ਲਾਟਰੀ ਦੇ ਧੰਦੇ ’ਤੇ ਪੁਲਸ ਦੀ ਰੇਡ, ਸਕੇ ਭਰਾਵਾਂ ਸਣੇ 5...
  • security agencies on alert at the city railway station
    ਤਿਉਹਾਰੀ ਸੀਜ਼ਨ ਨੂੰ ਲੈ ਕੇ ਸਿਟੀ ਰੇਲਵੇ ਸਟੇਸ਼ਨ ’ਤੇ ਸੁਰੱਖਿਆ ਏਜੰਸੀਆਂ ਅਲਰਟ,...
Trending
Ek Nazar
control room set up in gurdaspur action will be taken if stubble fire

ਪਰਾਲੀ ਨੂੰ ਅੱਗ ਲਗਾਈ ਤਾਂ ਹੋਵੇਗੀ ਤੁਰੰਤ ਕਾਰਵਾਈ, ਗੁਰਦਾਸਪੁਰ 'ਚ ਬਣਿਆ ਕੰਟਰੋਲ...

mr  faizu got married in medina  revealed the first glimpse of his wife

ਮਦੀਨਾ 'ਚ ਮਿਸਟਰ ਫੈਜ਼ੂ ਨੇ ਕਰਾਇਆ ਨਿਕਾਹ, ਦਿਖਾਈ ਬੇਗਮ ਦੀ ਪਹਿਲੀ ਝਲਕ

delhi hc asks amitabh bachchan to appear personally

ਅਮਿਤਾਭ ਬੱਚਨ ਨੂੰ ਦਿੱਲੀ ਹਾਈ ਕੋਰਟ 'ਚ ਪੇਸ਼ ਹੋਣ ਦਾ ਹੁਕਮ, ਜਾਣੋ ਕੀ ਹੈ ਪੂਰਾ...

girl was punished taliban for doing something wrong in a private school

ਜਲੰਧਰ 'ਚ ਨਿੱਜੀ ਸਕੂਲ ਦੀ ਅਧਿਆਪਕਾ ਦਾ ਕਾਰਾ! ਇਕ ਪੌਨੀ ਕਰਨ 'ਤੇ ਬੱਚੀ ਨੂੰ...

over 1 000 applications received for firecracker stalls

ਅੰਮ੍ਰਿਤਸਰ 'ਚ ਪਟਾਕਿਆਂ ਦੇ ਲਾਇਸੈਂਸ ਲਈ ਲੱਗੀਆਂ ਲਾਈਨਾਂ, 2 ਦਿਨ 'ਚ 1000 ਤੋਂ...

famous actor robbed by robbers

ਮਸ਼ਹੂਰ ਅਦਾਕਾਰ ਨਾਲ ਹੋ ਗਿਆ ਕਾਂਡ ! ਲੁਟੇਰਿਆਂ ਨੇ ਗੰਨਪੁਆਇੰਟ 'ਤੇ ਲੁੱਟਿਆ ਤੇ...

sanjay dutt makes a major statement about his wife

'ਜਦੋਂ ਮੈਂ 20 ਸਾਲ ਦਾ ਸੀ ਤਾਂ ਉਹ ਝੂਲੇ 'ਚ ਖੇਡਦੀ ਸੀ..!' ਸੰਜੇ ਦੱਤ ਨੇ ਪਤਨੀ...

long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • shameful act
      ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +