Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    1:15:59 PM

  • neighboring country shaken by 5 7 magnitude earthquake

    5.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਗੁਆਂਢੀ ਮੁਲਕ !...

  • medicine worth rs 200 being sold for rs 4 500 a big game in mrp

    ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ,...

  • rajbir ghumman cbi government of punjab

    ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ...

  • accident in barnala

    ਬਰਨਾਲਾ ਨੇੜੇ ਕਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ:...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਕਿਰਤੀ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਵਾਲਾ ‘ਬਾਬਾ ਬੰਦਾ ਸਿੰਘ ਬਹਾਦਰ’

MERI AWAZ SUNO News Punjabi(ਨਜ਼ਰੀਆ)

ਕਿਰਤੀ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਵਾਲਾ ‘ਬਾਬਾ ਬੰਦਾ ਸਿੰਘ ਬਹਾਦਰ’

  • Edited By Rajwinder Kaur,
  • Updated: 25 Jun, 2021 01:11 PM
Jalandhar
baba banda singh bahadur great warrior
  • Share
    • Facebook
    • Tumblr
    • Linkedin
    • Twitter
  • Comment

ਸਰਹਿੰਦ ਨੂੰ ਫ਼ਤਿਹ ਕਰਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਬਾਅਦ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਮਹਾਨ ਅਤੇ ਆਕਰਸ਼ਕ ਵਿਅਕਤੀਆਂ ਵਿੱਚੋਂ ਪ੍ਰਮੁੱਖ ਮੰਨੇ ਜਾਣ ਵਾਲੇ ਯੋਧੇ ਹਨ। ਜਿਨ੍ਹਾਂ ਨੇ ਆਪਣੇ ਜੀਵਨ ਕਾਲ ਦੇ ਪਿਛਲੇ 7 ਸਾਲਾ (1709-1715) ਦੌਰਾਨ ਉੱਤਰੀ ਭਾਰਤ ਦੀ ਪੂਰੀ ਤਵਾਰੀਖ਼ ਬਦਲ ਕੇ ਰੱਖ ਦਿੱਤੀ। ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ। ਉਨ੍ਹਾਂ ਜੀ ਦੇ ਪਿਤਾ ਦਾ ਨਾਂ ਰਾਮਦੇਵ ਭਾਰਦਵਾਜ ਸੀ। ਪ੍ਰਸਿੱਧ ਇਤਿਹਾਸਕਾਰ ਡਾ. ਗੰਡਾ ਸਿੰਘ ਜੀ ਅਨੁਸਾਰ ਉਨ੍ਹਾਂ ਦੇ ਪਿਤਾ ਰਾਜਪੂਤ ਸਨ ਅਤੇ ਖੇਤੀਬਾੜੀ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਕਤਕ ਸੁਦੀ 13 ਸੰਮਤ 1727 ਨੂੰ ਜੰਮੂ ਕਸ਼ਮੀਰ ਦੇ ਇਲਾਕੇ ਪੁੰਛ ਰਾਜੌਰੀ ਵਿਖੇ ਹੋਇਆ। 

ਇਕ ਵਾਰੀ ਉਨ੍ਹਾਂ ਨੇ ਹਿਰਨੀ ਦਾ ਸ਼ਿਕਾਰ ਕੀਤਾ, ਜਿਸ ਕਾਰਨ ਹਿਰਨੀ ਜ਼ਖ਼ਮੀ ਹੋ ਕੇ ਜ਼ਮੀਨ 'ਤੇ ਡਿੱਗ ਪਈ। ਥੋੜੇ ਚਿਰ ਬਾਅਦ ਹਿਰਨੀ ਦੇ ਢਿੱਡ 'ਚੋਂ ਦੋ ਬੱਚੇ ਨਿਕਲੇ ਅਤੇ ਲਛਮਣ ਦੇਵ ਦੀਆਂ ਅੱਖਾਂ ਦੇ ਸਾਹਮਣੇ ਤੜਫ-ਤੜਫ ਕੇ ਮਰ ਗਏ। ਇਸ ਘਟਨਾ ਨੇ ਲਛਮਣ ਦੇਵ ਦੇ ਮਨ 'ਤੇ ਇੰਨਾ ਡੂੰਘਾ ਅਸਰ ਹੋਇਆ ਕਿ ਉਨ੍ਹਾਂ ਨੇ ਦੁਨੀਆਂ ਨੂੰ ਤਿਆਗ ਦੇਣ ਦਾ ਮਨ ਬਣਾ ਲਿਆ। ਉਨ੍ਹਾਂ ਦੀ ਮੁਲਾਕਾਤ ਇਕ ਵੈਰਾਗੀ ਸਾਧੂ ਜਾਨਕੀ ਪ੍ਰਸਾਦ ਨਾਲ ਹੋਈ। ਜਾਨਕੀ ਪ੍ਰਸਾਦ ਨੇ ਲਛਮਣ ਦੇਵ ਨੂੰ ਧੀਰਜ ਦਿੱਤਾ ਅਤੇ ਆਪਣਾ ਚੇਲਾ ਬਣਾ ਲਿਆ। ਉਨ੍ਹਾਂ ਬਾਬਾ ਜੀ ਦਾ ਨਾਂ ਮਾਧੋਦਾਸ ਵੈਰਾਗੀ ਰੱਖ ਦਿੱਤਾ। ਹੁਣ ਮਾਧੋਦਾਸ ਵੈਰਾਗੀ ਹੋਰਨਾਂ ਸਾਧੂ ਸੰਤਾਂ ਦੇ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੇ ਤੀਰਥਾਂ ਦੀ ਯਾਤਰਾ ਕਰਨ ਲੱਗ ਪਿਆ। ਇਕ ਵਾਰ ਸਾਧੂਆਂ ਦੀ ਇਹ ਮੰਡਲੀ ਕਸੂਰ ਵਿਖੇ ਜਾ ਪਹੁੰਚੀ। ਉਥੇ ਮਾਧੋ ਦਾਸ ਦਾ ਮੇਲ ਰਾਮਦਾਸ ਵੈਰਾਗੀ ਦੇ ਨਾਲ ਹੋਇਆ ਅਤੇ ਇਹ ਰਾਮਦਾਸ ਵੈਰਾਗੀ ਦੇ ਨਾਲ ਰਲ ਗਏ। ਮਹਾਰਾਸ਼ਟਰ ਵਿੱਚ ਮਾਧੋਦਾਸ ਵੈਰਾਗੀ ਦੀ ਮੁਲਾਕਾਤ ਇਕ ਔਘੜ ਨਾਥ ਜੋਗੀ ਨਾਲ ਹੋਈ। 

ਮਾਧੋਦਾਸ ਇਸ ਜੋਗੀ ਦਾ ਚੇਲਾ ਬਣ ਕੇ ਉਸਦੀ ਸੇਵਾ ਕਰਨ ਲੱਗ ਪਿਆ। ਸੰਮਤ 1748 ਨੂੰ ਜਦੋ ਔਘੜ ਨਾਥ ਨੇ ਆਪਣਾ ਸਰੀਰ ਤਿਆਗਿਆ ਤਾਂ ਉਸਨੇ ਮਾਧੋਦਾਸ ਵੈਰਾਗੀ ਨੂੰ ਆਪਣਾ ਵਾਰਿਸ ਥਾਪ ਦਿੱਤਾ। ਮਾਧੋਦਾਸ ਵੈਰਾਗੀ ਨੇ ਪੰਚਵਟੀ ਤੋਂ ਨਾਂਦੇੜ ਵਿਖੇ ਗੋਦਾਵਰੀ ਦੇ ਕਿਨਾਰੇ ਆ ਕੇ ਆਪਣੇ ਪੱਕੇ ਡੇਰੇ ਲਗਾ ਲਏ, ਇਥੇ ਮਾਧੋਦਾਸ ਦੀ ਚਾਰੇ ਪਾਸੇ ਪ੍ਰਸਿੱਧੀ ਹੋ ਗਈ। ਹੌਲੀ-ਹੌਲੀ ਇਹ ਰਿੱਧੀਆਂ ਸਿੱਧੀਆਂ ਦੇ ਮਾਲਕ ਬਣ ਗਏ ਅਤੇ ਇਨ੍ਹਾਂ ’ਚ ਹੰਕਾਰ ਵੀ ਆ ਗਿਆ। 
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜਦੋਂ ਨਾਂਦੇੜ ਦੀ ਧਰਤੀ 'ਤੇ ਪਹੁੰਚੇ ਤਾਂ ਇਹ ਸਿੱਧੇ ਮਾਧੋਦਾਸ ਵੈਰਾਗੀ ਦੇ ਡੇਰੇ 'ਤੇ ਚਲੇ ਗਏ। ਗੁਰੂ ਜੀ ਉਸਦੇ ਪਲੰਘ 'ਤੇ ਬਿਰਾਜਮਾਨ ਹੋ ਗਏ। ਉਸ ਵੇਲੇ ਮਾਧੋਦਾਸ ਵੈਰਾਗੀ ਕੁਟੀਆ ਵਿੱਚ ਨਹੀਂ ਸੀ। ਡਾ. ਗੰਡਾ ਸਿੰਘ ਆਪਣੀ ਪੁਸਤਕ ਬੰਦਾ ਸਿੰਘ ਬਹਾਦਰ ਵਿੱਚ ਲਿਖਦੇ ਹਨ ਕਿ ਗੁਰੂ ਜੀ ਦੇ ਸਾਥੀ ਸਿੰਘਾਂ ਨੇ ਆਪਣੇ ਲੰਗਰ ਲਈ ਮਾਸ ਦੀਆਂ ਦੇਗਾਂ ਚੁੱਲ੍ਹਿਆਂ 'ਤੇ ਚੜ੍ਹਾ ਦਿੱਤੀਆਂ। ਮਾਧੋਦਾਸ ਵੈਰਾਗੀ ਕਿਉਂਕਿ ਵੈਸ਼ਣੂੰ ਸੀ, ਇਸ ਲਈ ਉਸਦੇ ਚੇਲਿਆਂ ਨੇ ਇਸ ਗੱਲ ਦਾ ਬਹੁਤ ਬੁਰਾ ਮਨਾਇਆ। ਉਹ ਗੁਰੂ ਜੀ ਦੀ ਸ਼ਿਕਾਇਤ ਕਰਨ ਲਈ ਦੌੜ ਕੇ ਮਾਧੋਦਾਸ ਵੈਰਾਗੀ ਕੋਲ ਪਹੁੰਚੇ। ਚੇਲਿਆਂ ਦੀ ਗੱਲ ਸੁਣ ਕੇ ਮਾਧੋਦਾਸ ਵੈਰਾਗੀ ਨੂੰ ਬਹੁਤ ਗੁੱਸਾ ਆਇਆ ਤੇ ਉਹ ਤੁਰੰਤ ਆਪਣੇ ਡੇਰੇ ਵੱਲ ਭੱਜਾ ਆਇਆ।

ਮਾਧੋਦਾਸ ਦੀਆਂ ਰਿਧੀਆਂ-ਸਿਧੀਆਂ ਤੇ ਤੰਤਰ ਮੰਤਰ ਦਾ ਗੁਰੂ ਜੀ 'ਤੇ ਕੋਈ ਅਸਰ ਨਾ ਹੋਇਆ। ਗੁਰੂ ਜੀ ਅਡੋਲ ਬੈਠੇ ਰਹੇ। ਗੁਰੂ ਜੀ ਦੇ ਦਰਸ਼ਨ ਕਰਦੇ ਹੀ ਉਸਦੀ ਹਊਮੈ ਮਾਰੀ ਗਈ। ਵੈਰਾਗੀ ਨੂੰ ਆਪਣੀ ਸਾਰੀ ਸੁੱਧ ਬੁੱਧ ਭੁੱਲ ਗਈ। ਗੁਰੂ ਜੀ ਨੇ ਜਦੋਂ ਉਸਨੂੰ ਪੁੱਛਿਆ ਕਿ ਭਾਈ ਤੂੰ ਕੌਣ ਹੈਂ ਤਾਂ ਮਾਧੋਦਾਸ ਦੇ ਮੂੰਹੋਂ ਨਿਕਲਿਆ, ''ਮੈਂ ਤਾਂ ਤੇਰਾ ਬੰਦਾ ਹਾਂ''। ਫੇਰ ਗੁਰੂ ਜੀ ਨੇ ਉਸਨੂੰ ਕਿਹਾ ਕਿ ਜੇਕਰ ''ਤੂੰ ਮੇਰਾ ਬੰਦਾ ਹੈਂ ਤਾਂ ਬੰਦਿਆਂ ਵਰਗੇ ਕੰਮ ਕਰ''। ਇਹ ਸੁਣ ਕੇ ਮਾਧੋਦਾਸ ਗੁਰੂ ਜੀ ਦੇ ਚਰਨੀ ਪੈ ਗਿਆ। 

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਅੰਮ੍ਰਿਤ ਛਕਾਕੇ ਤਿਆਰ ਬਰ ਤਿਆਰ ਸਿੰਘ ਸਜਾ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਇਨ੍ਹਾਂ ਦਾ ਨਾਂ ਗੁਰਬਖਸ਼ ਸਿੰਘ ਰੱਖਿਆ ਗਿਆ ਪਰ ਪੰਥ ਵਿੱਚ ਇਨ੍ਹਾਂ ਜੀ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਪ੍ਰਸਿੱਧ ਹੋਇਆ। ਗੁਰੂ ਜੀ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਆਪਣਾ ਬੰਦਾ ਬਣਾ ਕੇ ਪੰਜ ਸਿੰਘ ਬਾਬਾ ਵਿਨੋਦ ਸਿੰਘ, ਬਾਬਾ ਕਾਹਨ ਸਿੰਘ, ਬਾਬਾ ਬਾਜ ਸਿੰਘ, ਬਾਬਾ ਦਇਆ ਸਿੰਘ ਤੇ ਬਾਬਾ ਰਣ ਸਿੰਘ ਉਸਦੀ ਸਹਾਇਤਾ ਲਈ ਨਾਲ ਤੋਰੇ ਅਤੇ ਪੰਜ ਤੀਰ ਆਪਣੇ ਭੱਥੇ ਵਿਚੋਂ ਕੱਢ ਕੇ ਉਸਨੂੰ ਬਖਸ਼ੇ।

ਇਸ ਤੋਂ ਇਲਾਵਾ 20 ਹੋਰ ਸੂਰਵੀਰ ਗੁਰੂ ਜੀ ਨੇ ਬਾਬਾ ਜੀ ਦੀ ਸਹਾਇਤਾ ਲਈ ਪੰਜਾਬ ਵੱਲ ਨਾਲ ਘੱਲੇ। ਦਿੱਲੀ ਦੇ ਨੇੜੇ ਪਿੰਡਾਂ ਸਿਹਰੀ ਤੇ ਖੰਡਾ ਵਿਖੇ ਆ ਕੇ ਬਾਬਾ ਬੰਦਾ ਸਿੰਘ ਬਹਾਦਰ ਨੇ ਆਪਣੀ ਸ਼ਕਤੀ ਇਕੱਤਰ ਕੀਤੀ ਤੇ ਸਭ ਤੋਂ ਪਹਿਲਾਂ ਸੋਨੀਪਤ 'ਤੇ ਹਮਲਾ ਕਰਕੇ ਜਿੱਤ ਹਾਸਲ ਕਰ ਲਈ। ਫੇਰ ਕੈਥਲ, ਸਮਾਣਾ, ਸਢੌਰਾ, ਬਨੂੜ ਆਦਿ 'ਤੇ ਹਮਲੇ ਕੀਤੇ ਅਤੇ ਜਿੱਤਾਂ ਹਾਸਲ ਕਰਕੇ ਆਪਣੀ ਤਾਕਤ ਵਿੱਚ ਕਈ ਗੁਣਾ ਵਾਧਾ ਕਰ ਲਿਆ। ਬਨੂੜ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਦੇ ਸੂਬੇਦਾਰ ਵਜੀਰ ਖ਼ਾਨ ਨੂੰ ਹਮਲੇ ਲਈ ਲਲਕਾਰਿਆ ਤੇ ਉਸ ਨੇ ਵੀ ਕਹਿ ਦਿੱਤਾ ਕਿ ਚੱਪੜਚਿੜੀ ਦੇ ਮੈਦਾਨ ਵਿੱਚ ਟੱਕਰਾਂਗੇ। ਚੱਪੜਚਿੜੀ ਵਿੱਚ ਜ਼ਿਆਦਾ ਆਬਾਦੀ ਮੁਸਲਮਾਨ ਫਿਰਕੇ ਦੀ ਸੀ। ਜਿਨ੍ਹਾਂ ਵਿੱਚੋਂ ਬਹੁਤੇ ਮੁਗਲ ਸੈਨਿਕਾਂ ਦੇ ਸਮਰਥਕ ਸਨ। ਬਹੁਤ ਗਹਿ ਗੱਚ ਲੜਾਈ ਹੋਈ ਤੇ ਜਿੱਤ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਹੋਈ।

ਬਾਬਾ ਬੰਦਾ ਸਿੰਘ ਬਹਾਦਰ ਸਢੌਰੇ ਦੇ ਨੇੜੇ ਮੁਖਲਸਗੜ੍ਹ ਦੇ ਕਿਲ੍ਹੇ ਨੂੰ ਆਪਣੀ ਰਾਜਧਾਨੀ ਬਣਾਇਆ ਅਤੇ ਇਸ ਦਾ ਨਾਂਅ ਲੋਹਗੜ੍ਹ ਰੱਖਿਆ। ਫਿਰ ਬਾਬਾ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਉਸ ਸਮੇਂ ਦੇ ਰਿਵਾਜ ਅਨੁਸਾਰ ਖਾਲਸਾ ਰਾਜ ਦੀ ਵੱਖਰੀ ਹੋਂਦ ਦਰਸਾਉਣ ਲਈ ਇਕ ਸਿੱਕਾ ਜਾਰੀ ਕੀਤਾ। 

ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ 'ਤੇ ਜਿੱਤ ਹਾਸਲ ਕਰਨ ਵਾਲੇ ਦਿਨ ਤੋਂ ਆਪਣਾ ਵੱਖਰਾ ਪ੍ਰਸ਼ਾਸਨੀ ਸਾਲ ਸ਼ੁਰੂ ਕੀਤਾ। ਬਾਬਾ ਜੀ ਨੇ ਜ਼ਿਮੀਂਦਾਰੀ ਪ੍ਰਥਾ ਨੂੰ ਖ਼ਤਮ ਕਰ ਦਿੱਤਾ ਅਤੇ ਜ਼ਮੀਨ ਵਾਹੁਣ ਵਾਲੇ ਮੁਜਾਰਿਆਂ ਨੂੰ ਜ਼ਮੀਨ ਦੀ ਮਾਲਕੀ ਦੇ ਦਿੱਤੀ। 7 ਦਸੰਬਰ 1715 ਈਸਵੀ ਨੂੰ ਅਬਦੁਸਮਦ ਖ਼ਾਨ ਨੇ ਬਾਬਾ ਬੰਦਾ ਸਿੰਘ ਬਹਾਦਰ ਤੇ ਉਨ੍ਹਾਂ ਦੇ ਸਾਥੀਆਂ ਨੂੰ ਗੁਰਦਾਸ ਨੰਗਦ ਦੀ ਇਕ ਗੜ੍ਹੀ ਵਿੱਚ ਘੇਰਾ ਪਾ ਲਿਆ। ਬਾਬਾ ਬੰਦਾ ਸਿੰਘ ਬਹਾਦਰ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਦਿੱਲੀ ਲਈ ਰਵਾਨਾ ਕੀਤਾ ਗਿਆ। 

5 ਮਾਰਚ 1716 ਈਸਵੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਲ ਫੜ੍ਹੇ ਗਏ ਸਿੰਘਾਂ ਨੂੰ ਰੋਜ਼ਾਨਾ 100-100 ਕਰਕੇ ਕਤਲ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ। ਬਾਦਸ਼ਾਹ ਦੇ ਹੁਕਮ 'ਤੇ ਬਾਬਾ ਜੀ ਦੇ ਬੇਟੇ ਭਾਈ ਅਜੈ ਸਿੰਘ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਗੋਦ ਵਿੱਚ ਬਿਠਾ ਦਿੱਤਾ। ਜੱਲਾਦ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਹੱਥ ਵਿੱਚ ਖੰਜਰ ਫੜਾ ਕੇ ਕਿਹਾ ਕਿ ਉਹ ਆਪਣੇ ਪੁੱਤਰ ਦਾ ਕਤਲ ਕਰ ਦੇਣ। ਜਦੋਂ ਬਾਬਾ ਬੰਦਾ ਸਿੰਘ ਬਹਾਦਰ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਜੱਲਾਦ ਨੇ ਬਾਬਾ ਜੀ ਦੀ ਗੋਦ ਵਿੱਚ ਬੈਠੇ ਉਨ੍ਹਾਂ ਦੇ ਸਪੁੱਤਰ ਦਾ ਕਤਲ ਕਰ ਦਿੱਤਾ। ਉਸ ਤੋਂ ਬਾਅਦ ਜੱਲਾਦ ਨੇ ਤੜਫ ਰਹੇ ਬੱਚੇ ਦੇ ਛੋਟੇ-ਛੋਟੇ ਟੁਕੜੇ ਕਰਕੇ ਉਸ ਦੀ ਛਾਤੀ ਚੀਰ ਦਿੱਤੀ ਤੇ ਉਸਦਾ ਤੜਫਦਾ ਹੋਇਆ ਕਲੇਜਾ ਕੱਢ ਕੇ ਬਾਬਾ ਬੰਦਾ ਸਿੰਘ ਬਹਾਦਰ ਦੇ ਮੂੰਹ ਵਿੱਚ ਤੁੰਨ ਦਿੱਤਾ। ਫਿਰ ਤਸੀਹੇ ਦੇਣ ਤੋਂ ਇਲਾਵਾ ਭਖਦੇ ਹੋਏ ਲਾਲ ਗਰਮ ਜੰਬੂਰਾਂ ਨਾਲ ਸਰੀਰ ਤੋਂ ਮਾਸ ਨੋਚਿਆ ਗਿਆ। ਛੁਰੇ ਦੀ ਨੋਕ ਨਾਲ ਅੱਖਾਂ ਕੱਢੀਆਂ ਗਈਆਂ, ਹੱਥ-ਪੈਰ ਕੱਟ ਦਿੱਤੇ ਗਏ ਅਤੇ ਅੰਤ ਸਿਰ ਕਲਮ ਕਰ ਦਿੱਤਾ ਗਿਆ। ਇਸੇ ਤਰ੍ਹਾਂ ਸਾਰੇ ਸਰੀਰ ਦੇ ਬੰਦ-ਬੰਦ ਕੱਟਣ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਦਾ ਸੀਸ ਵੀ ਧੜ ਤੋਂ ਵੱਖ ਕਰ ਦਿੱਤਾ ਗਿਆ।

ਗੁਰਪ੍ਰੀਤ ਸਿੰਘ ਨਿਆਮੀਆਂ

  • Baba Banda Singh Bahadur
  • Lachhman Dev
  • Great warrior
  • ਬਾਬਾ ਬੰਦਾ ਸਿੰਘ ਬਹਾਦਰ
  • ਲਛਮਣ ਦੇਵ
  • ਮਹਾਨ ਯੋਧਾ

ਪਾਕਿਸਤਾਨੀ ਲੂਣ: 'ਜ਼ਾਇਕਾ ਲਾਜਵਾਬ ਇਸਕਾ-ਸੋਂਹਦੀ ਰੰਗਤ ਗੁਲਾਬ ਸੀ ਹੈ'

NEXT STORY

Stories You May Like

  • kirti kisan union  lopoke police station
    ਕਿਰਤੀ ਕਿਸਾਨ ਯੂਨੀਅਨ ਵੱਲੋਂ ਥਾਣਾ ਲੋਪੋਕੇ ਦਾ ਘਿਰਾਓ ਕੀਤਾ
  • kidnapper police
    ਬ੍ਰਾਜ਼ੀਲ ਦੇ ਸਕੂਲ ’ਚ 13 ਜਵਾਕਾਂ ਨੂੰ ਬੰਧਕ ਬਣਾਉਣ ਵਾਲਾ ਸ਼ੱਕੀ ਪੁਲਸ ਕਾਰਵਾਈ 'ਚ ਢੇਰ
  • baba balbir singh   96 karori   sorrow over historic gurdwara sahib in pakistan
    ਪਾਕਿ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹੇ ਜਾਣ ’ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਗਟਾਇਆ ਗਹਿਰਾ ਦੁੱਖ
  • bjp  kewal singh dhillon  crops
    ਭਾਜਪਾ ਸਰਕਾਰ ਬਣਨ 'ਤੇ ਕਿਸਾਨਾਂ ਨੂੰ ਸਾਰੀਆਂ ਫਸਲਾਂ 'ਤੇ MSP ਦਿੱਤੀ ਜਾਵੇਗੀ : ਕੇਵਲ ਸਿੰਘ ਢਿੱਲੋਂ
  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • dc dalwinderjit singh appeals to farmers not to burn stubble
    ਡੀ. ਸੀ. ਦਲਵਿੰਦਰਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
  • man enters tigers enclosure
    ਚੀਤਿਆਂ ਦੇ ਵਾੜੇ 'ਚ ਜਾ ਵੜਿਆ ਬੰਦਾ ! ਮਿਲੀ ਦਰਦਨਾਕ ਮੌਤ
  • unseasonal rain in punjab farmers destroyed paddy crop
    ਪੰਜਾਬ 'ਚ ਬੇਮੌਸਮੀ ਬਰਸਾਤ ਨੇ ਰੋਲੇ ਕਿਸਾਨਾਂ ਦੇ ਅਰਮਾਨ, ਝੋਨੇ ਦੀ ਫ਼ਸਲ ਹੋਈ ਤਬਾਹ
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • shameful act
      ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +