Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    4:01:46 AM

  • who is the powerful ias tukaram munde

    20 ਸਾਲ 'ਚ 25 ਤਬਾਦਲੇ! ਜਾਣੋ ਕੌਣ ਹਨ ਧਾਕੜ IAS...

  • raid in jalandhar

    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!

  • transfers in punjab

    ਪੰਜਾਬ 'ਚ ਪ੍ਰਸ਼ਾਸਨਿਕ ਫ਼ੇਰਬਦਲ! 46 ਅਫ਼ਸਰਾਂ ਦੇ...

  • rahul gandhi will visit punjab

    ਕਾਂਗਰਸ ਦੇ ਕਾਟੋ-ਕਲੇਸ਼ ਵਿਚਾਲੇ ਵੱਡੀ ਖ਼ਬਰ! ਪੰਜਾਬ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਜਨਮ ਦਿਹਾੜੇ ’ਤੇ ਵਿਸ਼ੇਸ਼: ਜਾਣੋ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਦੇ ਮੌਜੂਦਾ ਦੌਰ 'ਚ ਅਸਲ ਅਰਥ

MERI AWAZ SUNO News Punjabi(ਨਜ਼ਰੀਆ)

ਜਨਮ ਦਿਹਾੜੇ ’ਤੇ ਵਿਸ਼ੇਸ਼: ਜਾਣੋ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਦੇ ਮੌਜੂਦਾ ਦੌਰ 'ਚ ਅਸਲ ਅਰਥ

  • Edited By Aarti Dhillon,
  • Updated: 26 Dec, 2020 12:36 PM
Meri Awaz Suno
birthday special the soul shaheed udham singh struggling farmers
  • Share
    • Facebook
    • Tumblr
    • Linkedin
    • Twitter
  • Comment

ਜਦ ਵੀ ਦੇਸ਼ ਦੇ ਮਹਾਨ ਸ਼ਹੀਦਾਂ ਦੀ ਗੱਲ ਚੱਲਦੀ ਹੈ ਤਾਂ ਊਧਮ ਸਿੰਘ ਦਾ ਨਾਂ ਦੇਸ਼ ਦੇ ਚੋਟੀ ਦੇ ਕੌਮੀ ਸ਼ਹੀਦਾਂ ’ਚ ਆਉਂਦਾ ਹੁੰਦਾ ਹੈ। ਬੇਸ਼ੱਕ ਅੱਜ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਉੱਤੇ ਜਿੱਥੇ ਸਾਰੇ ਦੇਸ਼ਵਾਸੀ ਮਾਣ ਮਹਿਸੂਸ ਕਰਦੇ ਹਨ ਉੱਥੇ ਹੀ ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਸਦੀਆਂ ਤੱਕ ਭਾਰਤੀ ਲੋਕਾਂ ਨੂੰ ਦੇਸ਼ ਪਿਆਰ ਅਤੇ ਦੇਸ਼ ਲਈ ਕੁਰਬਾਨ ਹੋਣ ਦੀ ਪ੍ਰੇਰਨਾ ਦਿੰਦੀ ਹੈ। ਊਧਮ ਸਿੰਘ ਦਾ ਅਸਲ ਨਾਂ ਸ਼ੇਰ ਸਿੰਘ ਸੀ। ਉਨ੍ਹਾਂ ਦਾ ਜਨਮ 26 ਦਸੰਬਰ 1899 ਨੂੰ ਸੁਨਾਮ ਵਿਖੇ ਹੋਇਆ। ਸੁਨਾਮ ਉਸ ਸਮੇਂ ਪਟਿਆਲਾ ਰਿਆਸਤ ਦਾ ਹਿੱਸਾ ਸੀ। ਆਪ ਦੇ ਪਿਤਾ ਟਹਿਲ ਸਿੰਘ ਉਸ ਸਮੇਂ ਨੇੜਲੇ ਪਿੰਡ ਉਪਲੀ ਵਿਖੇ ਰੇਲਵੇ ਫ਼ਾਟਕ ’ਤੇ ਚੌਂਕੀਦਾਰ ਵਜੋਂ ਨੌਕਰੀ ਕਰਦੇ ਸਨ। ਸ਼ੇਰ ਸਿੰਘ ਅਜੇ ਸਿਰਫ ਸੱਤ ਸਾਲਾਂ ਦਾ ਵੀ ਨਹੀਂ ਸੀ ਹੋਇਆ ਕਿ ਉਸ ਦੇ ਸਿਰ ’ਤੋਂ ਮਾਂ-ਬਾਪ ਦੋਵਾਂ ਦਾ ਹੀ ਸਾਇਆ ਉੱਠ ਗਿਆ। ਮਾਪਿਆਂ ਦਾ ਸਾਇਆ ਉੱਠਣ ਪਿੱਛੋਂ ਊਧਮ ਸਿੰਘ ਨੂੰ ਖਾਲਸਾ ਯਤੀਮਖ਼ਾਨਾ ਅੰਮਿ੍ਰਤਸਰ ਵਿਖੇ ਦਾਖ਼ਲ ਕਰਵਾ ਦਿੱਤਾ ਗਿਆ। ਸੰਨ 1919 ’ਚ ਜਲਿ੍ਹਆਂਵਾਲਾ ਬਾਗ਼ ਦੇ ਹੱਤਿਆ ਕਾਂਡ ਦੇ ਫੱਟੜਾਂ ਦੀ ਸੇਵਾ ਉੱਤੇ ਲੱਗੇ ਹੋਣ ਕਾਰਨ ਸਾਰੀ ਦੁਰਘਟਨਾ ਦੀ ਦਰਦਨਾਕ ਝਾਂਕੀ ਉਸ ਦੀਆਂ ਅੱਖਾਂ ਅੱਗੋਂ ਦੀ ਲੰਘੀ, ਜਿਸ ਦਾ ਉਸ ਦੇ ਨਿਰਛਲ ਅਤੇ ਕੋਮਲ ਦਿਲ ਉੱਤੇ ਇਸ ਕਦਰ ਡੂੰਘਾ ਅਸਰ ਪਿਆ ਕਿ ਉਸ ਨੇ ਉਕਤ ਜ਼ੁਲਮ ਦਾ ਬਦਲਾ ਲੈਣ ਦੀ ਪੱਕੀ ਠਾਣ ਲਈ। ਇਹ ਵੀ ਕਿਹਾ ਜਾਂਦਾ ਹੈ ਕਿ ਲਾਸ਼ਾਂ ਦੇ ਢੇਰ ’ਚ ਖੜੇ੍ਹ ਹੋ ਕੇ ਉਸ ਨੇ ਪ੍ਰਣ ਕੀਤਾ ਕਿ ਮੈਂ ਪੰਜਾਬ ਦੇ ਗਵਰਨਰ ਓਡਵਾਇਰ ਨੂੰ ਮਾਰ ਕੇ ਇਸ ਜ਼ੁਲਮ ਦਾ ਬਦਲਾ ਲਵਾਂਗਾ। ਜਲਿ੍ਹਆਂਵਾਲੇ ਬਾਗ਼ ਦੀ ਦੁਖਾਂਤਕ ਘਟਨਾ ਤੋਂ ਛੇਤੀ ਬਾਅਦ ਉਹ ਇਨਕਲਾਬੀਆਂ ਦੀ ਪਾਰਟੀ ’ਚ ਸ਼ਾਮਲ ਹੋ ਗਏ। ਇਸ ਦੌਰਾਨ ਨੌਜਵਾਨ ਭਾਰਤ ਸਭਾ ਦਾ ਮੈਂਬਰ ਬਣ ਕੇ ਕੁਝ ਕੰਮ ਕੀਤੇ। ਇਸੇ ਵਿਚਕਾਰ ਇਕ ਠੇਕੇਦਾਰ ਦੀ ਸਹਾਇਤਾ ਨਾਲ ਊਧਮ ਮੈਕਸੀਕੋ ਰਾਹੀਂ ਅਮਰੀਕਾ ਜਾ ਪੁੱਜਾ। ਚੰਗਾ ਮਕੈਨਿਕ ਹੋਣ ਕਰਕੇ ਹਵਾਈ ਜਹਾਜ਼ਾਂ ਦੀ ਇਕ ਕੰਪਨੀ ’ਚ ਨੌਕਰ ਹੋ ਗਿਆ ਤੇ ਉੱਥੇ ਹੀ ਵਿਆਹ ਕੀਤਾ। ਛੇਤੀ ਹੀ ਉੱਥੇ ਗਦਰ ਪਾਰਟੀ ਦੇ ਇਨਕਲਾਬੀਆਂ ਨਾਲ ਉਸ ਦਾ ਮੇਲ ਹੋ ਗਿਆ। ਦੇਸ਼ ਵਾਪਸੀ ’ਤੇ ਉਸ ਕੋਲੋਂ ਹਥਿਆਰ ਅਤੇ ਬੰਬ ਫੜੇ ਗਏ ਜਿਸ ਕਾਰਨ ਅੰਮਿ੍ਰਤਸਰ ਸਟੇਸ਼ਨ ’ਤੇ ਹੀ ਗਿ੍ਰਫ਼ਤਾਰ ਕਰ ਲਿਆ ਗਿਆ। ਇਸ ਜੁਰਮ ’ਚ ਉਨ੍ਹਾਂ ਨੂੰ ਚਾਰ ਸਾਲ ਕੈਦ ਹੋਈ ਤੇ ਘਰ-ਬਾਰ ਸਭ ਕੁਝ ਜ਼ਬਤ ਹੋ ਗਿਆ।

ਇਹ ਵੀ ਪੜ੍ਹੋ : ਮੋਦੀ ਦੀ ਕਿਸਾਨਾਂ ਨਾਲ ਆਨਲਾਈਨ ਵਿਚਾਰ-ਚਰਚਾ ’ਚ ਨਹੀਂ ਦਿਖੇ ‘ਪੰਜਾਬ ਦੇ ਕਿਸਾਨ’
1931 ’ਚ ਰਿਹਾਅ ਹੋਣ ’ਤੇ ਉਹ ਇਕ ਵਾਰ ਫਿਰ ਆਪਣੀ ਜੱਦੀ ਰਿਹਾਇਸ਼ ਸੁਨਾਮ ਵਾਪਸ ਆ ਗਏ ਪਰ ਸਥਾਨਕ ਪੁਲਸ ਦੁਆਰਾ ਪਰੇਸ਼ਾਨ ਕੀਤੇ ਜਾਣ ’ਤੇ ਉਹ ਫਿਰ ਅੰਮਿ੍ਰਤਸਰ ਵਾਪਸ ਚਲੇ ਗਏ ਅਤੇ ਜਾ ਕੇ ਸਾਈਨਬੋਰਡ ਪੇਂਟਰ ਦੀ ਦੁਕਾਨ ਖੋਲ੍ਹ ਲਈ ਅਤੇ ਆਪਣਾ ਨਾਂ ਰਾਮ ਮੁਹੰਮਦ ਸਿੰਘ ਆਜ਼ਾਦ ਰੱਖ ਲਿਆ। ਇਹ ਉਹ ਨਾਂ ਸੀ ਜਿਸ ਦੀ ਵਰਤੋਂ ਇਸ ਨੇ ਬਾਅਦ ’ਚ ਇੰਗਲੈਂਡ ’ਚ ਕੀਤੀ ਸੀ। ਇਸ ਨਾਂ ਨੂੰ ਅਪਨਾਉਣ ਦਾ ਭਾਵ ਭਾਰਤ ਦੇ ਸਾਰੇ ਧਰਮਾਂ ਦੀ ਏਕਤਾ ਉੱਪਰ ਬਲ ਦੇਣਾ ਸੀ ਜੋ ਕਿ ਭਾਰਤੀ ਰਾਜਨੀਤਿਕ ਸੁਤੰਤਰਤਾ ਅੰਦੋਲਨ ਦਾ ਆਧਾਰ ਸੀ। ਇਸੇ ਦੌਰਾਨ ਆਪਣਾ ਨਾਂ ਤਬਦੀਲ ਕਰ ਮਹਾਦੀਪਾਂ ’ਚ ਘੁੰਮਦਾ ਘੁਮਾਉਂਦਾ ਇੰਗਲੈਂਡ ਜਾ ਪੁੱਜਾ। ਫਿਰ 1933 ਤੋਂ 1940 ਤੱਕ ਉੱਥੇ ਹੀ ਰਿਹਾ। ਆਖਿਰ ਲੰਮੀ ਉਡੀਕ ਤੋਂ ਬਾਅਦ 13 ਮਾਰਚ 1940 ਨੂੰ ਉਹ ਘੜੀ ਵੀ ਆ ਗਈ ਜਿਸ ਦੀ ਉਸ ਨੂੰ ਸਾਲਾਂ ਤੋਂ ਉਡੀਕ ਸੀ। ਉਸ ਦਿਨ 4.30 ਵਜੇ ਕੈਕਸਟਨ ਹਾਲ, ਲੰਡਨ ’ਚ ਜਿੱਥੇ ਈਸਟ ਇੰਡੀਆ ਐਸੋਸੀਏਸ਼ਨ ਅਤੇ ਰਾਇਲ ਸੈਂਟਰਲ ਏਸ਼ੀਅਨ ਸੁਸਾਇਟੀ ਵਲੋਂ ਸਾਂਝੇ ਤੌਰ ’ਤੇ ਆਯੋਜਿਤ ਮੀਟਿੰਗ ਹੋ ਰਹੀ ਸੀ, ਊਧਮ ਸਿੰਘ ਨੇ ਆਪਣੀ ਪਿਸਤੌਲ ਤੋਂ ਮਾਈਕਲ ਓਡਵਾਇਰ ਉੱਤੇ, ਜੋ ਅੰਮਿ੍ਰਤਸਰ ਦੇ ਖੂਨੀ ਸਾਕੇ ਸਮੇਂ ਪੰਜਾਬ ਦਾ ਗਵਰਨਰ ਸੀ, ਪੰਜ-ਛੇ ਗੋਲੀਆਂ ਚਲਾਈਆਂ। ਓਡਵਾਇਰ ਦੇ ਦੋ ਗੋਲੀਆਂ ਲੱਗੀਆਂ ਤੇ ਜ਼ਮੀਨ ਤੇ ਡਿੱਗਦੇ ਸਾਰ ਹੀ ਮੌਤ ਦਾ ਸ਼ਿਕਾਰ ਹੋ ਗਿਆ। ਇਸ ਮੌਕੇ ਮੀਟਿੰਗ ਦੀ ਪ੍ਰਧਾਨਗੀ ਕਰ ਰਿਹਾ ਭਾਰਤ ਲਈ ਵਿਦੇਸ਼ ਵਿਭਾਗ ਦਾ ਮੁਖੀ ਲਾਰਡ ਜੈੱਟਲੈਂਡ ਵੀ ਜਖ਼ਮੀ ਹੋਇਆ। ਊਧਮ ਸਿੰਘ ਨੂੰ ਤੁਰੰਤ ਉਸ ਦੀ ਧੂੰਆਂ ਛੱਡ ਦੀ ਪਿਸਤੌਲ ਸਮੇਤ ਫੜ ਲਿਆ ਗਿਆ। ਦਰਅਸਲ ਊਧਮ ਸਿੰਘ ਨੇ ਉੱਥੋਂ ਫ਼ਰਾਰ ਹੋਣ ਦਾ ਕੋਈ ਯਤਨ ਨਹੀਂ ਕੀਤਾ ਸਗੋਂ ਉਹ ਲਗਾਤਾਰ ਇਹ ਕਹਿੰਦਾ ਰਿਹਾ ਕਿ ਉਸ ਨੇ ਆਪਣੇ ਦੇਸ਼ ਵੱਲੋਂ ਲਗਾਈ ਗਈ ਸੇਵਾ ਪੂਰੀ ਕਰ ਦਿੱਤੀ ਹੈ।
ਊਧਮ ਸਿੰਘ ਵੱਲੋਂ ਮਾਈਕਲ ਓਡਵਾਇਰ ਦੇ ਕਤਲ ਨੂੰ ਵਿਸ਼ਵ ਪੱਧਰ ਦੀਆਂ ਅਖ਼ਬਾਰਾਂ ਨੇ ਵੱਖ-ਵੱਖ ਅੰਦਾਜ਼ ’ਚ ਪ੍ਰਕਾਸ਼ਿਤ ਕੀਤਾ। ਲੰਡਨ ਤੋਂ ਪ੍ਰਕਾਸ਼ਿਤ ਹੁੰਦੇ ਅਖ਼ਬਾਰ ‘ਦੀ ਟਾਈਮਜ਼ ਆਫ ਲੰਡਨ’ ਨੇ ਊਧਮ ਸਿੰਘ ਨੂੰ ‘ਆਜ਼ਾਦੀ ਦਾ ਲੜਾਕਾ’ ਅਤੇ ਉਸ ਦੇ ਕਾਰਨਾਮੇ ਨੂੰ ਗੁਲਾਮ ਭਾਰਤੀਆਂ ਦੇ ਦੱਬੇ ਗੁੱਸੇ ਦਾ ਇਜ਼ਹਾਰ ਆਖਿਆ। ਜਦੋਂ ਕਿ ਇਸ ਸੰਦਰਭ ’ਚ ਜਰਮਨ ਰੇਡੀਓ ਤੋਂ ਵਾਰ-ਵਾਰ ਇਹੋ ਨਸ਼ਰ ਹੁੰਦਾ ਰਿਹਾ ਕਿ ਹਾਥੀਆਂ ਦੀ ਤਰ੍ਹਾਂ ਭਾਰਤੀ ਆਪਣੇ ਦੁਸ਼ਮਣਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਦੇ। ਉਹ ਵੀਹ ਸਾਲ ਤੋਂ ਲੰਮੇ ਵਕਫੇ ਬਾਅਦ ਵੀ ਉਨ੍ਹਾਂ ਨੂੰ ਮਾਰ ਮੁਕਾਉਂਦੇ ਹਨ।” ਇਸ ਦੌਰਾਨ ਪੰਡਤ ਜਵਾਹਰ ਲਾਲ ਨਹਿਰੂ ਅਤੇ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਇਸ ਦੀ ਨਿੰਦਾ ਕੀਤੀ। ਜਦ ਕਿ ਸੁਭਾਸ਼ ਚੰਦਰ ਬੋਸ ਨੇ ਊਧਮ ਸਿੰਘ ਦੇ ਕਾਰਨਾਮੇ ਦੀ ਪ੍ਰਸ਼ੰਸਾ ਕੀਤੀ। ਊਧਮ ਸਿੰਘ ਦੀ ਸੂਰਮਗਤੀ ਵਾਲੀ ਦਿ੍ਰੜ੍ਹਤਾ ਇਸ ਗੱਲੋਂ ਹੀ ਪ੍ਰਮਾਣਿਤ ਹੁੰਦੀ ਹੈ ਕਿ ਉਸ ਨੇ ਮਾਈਕਲ ਉਡਵਾਇਰ ਦਾ ਕਤਲ ਕਰਨ ਮਗਰੋਂ ਆਪਣਾ ਜੁਰਮ ਕਬੂਲ ਕਰ ਕੇ ਖ਼ੁਦ ਨੂੰ ਕਾਨੂੰਨ ਦੇ ਹਵਾਲੇ ਕਰ ਦਿੱਤਾ ਤੇ ਇਸ ਤੋਂ ਬਾਅਦ ਉਹ ਹਿਰਾਸਤ ’ਚ ਲੈਣ ਵਾਲੇ ਪੁਲਸ ਅਧਿਕਾਰੀਆਂ ਨੂੰ ਪੁੱਛਦਾ ਹੈ ਕਿ ਕੀ ਦੂਜਾ ਦੋਸ਼ੀ ਜੈੱਟਲੈਂਡ ਵੀ ਮਾਰਿਆ ਗਿਆ ਹੈ? ਉਹ ਵੀ ਮੌਤ ਦਾ ਹੱਕਦਾਰ ਸੀ। ਮੈਂ ਉਸ ਉੱਤੇ ਵੀ ਦੋ ਰੌਂਦ ਦਾਗੇ ਸਨ। ਇਸ ਘਟਨਾ ਦੀ ਦੁਨੀਆਂ ਭਰ ’ਚ ਚਰਚਾ ਹੋਈ। ਜਦੋਂ ਕਿ ਊਧਮ ਸਿੰਘ ਨੇ ਅਦਾਲਤ ’ਚ ਬਿਆਨ ਦਿੰਦਿਆਂ ਕਿਹਾ ਕਿ ਮੈਂ ਜਲਿ੍ਹਆਂਵਾਲੇ ਬਾਗ਼ ਦੇ ਸ਼ਹੀਦਾਂ ਦਾ ਬਦਲਾ ਲੈ ਲਿਆ ਹੈ। ਮੈਂ ਆਪਣੇ ਦੇਸ਼ ਦੀ ਸ਼ਾਨ ਵਿਰੁੱਧ ਓਡਵਾਇਰ ਦਾ ਘਿ੍ਰਣਾ ਭਰਿਆ ਲੈਕਚਰ ਸਹਾਰ ਨਹੀਂ ਸਕਿਆ। ਮੈਂ ਜੋ ਕੁਝ ਕੀਤਾ ਹੈ ਆਪਣੇ ਦੇਸ਼ ਲਈ ਕੀਤਾ ਹੈ।”

ਇਹ ਵੀ ਪੜ੍ਹੋ : ਸਰਕਾਰ ਨੇ ਕਿਸਾਨਾਂ ਨੂੰ ਫਿਰ ਲਿਖੀ ਚਿੱਠੀ, ਕਿਹਾ- ਗੱਲਬਾਤ ਲਈ ਖੁੱਲ੍ਹੇ ਹਨ ਰਸਤੇ

ਊਧਮ ਸਿੰਘ ਦੇ ਯੋਗਦਾਨ ਨੂੰ ਆਮ ਤੌਰ ’ਤੇ ਮਾਈਕਲ ਉਡਵਾਇਰ ਨੂੰ ਮਾਰਨ ਤੱਕ ਹੀ ਸੀਮਤ ਕਰ ਕੇ ਵੇਖਿਆ ਜਾਂਦਾ ਹੈ। ਉਸ ਦੀ ਇਨਕਲਾਬੀ ਸੋਚ ਨੂੰ ਅਕਸਰ ਅਣਡਿੱਠ ਕਰ ਦਿੱਤਾ ਜਾਂਦਾ ਹੈ। ਇੱਥੇ ਇਹ ਦੱਸਣਯੋਗ ਹੈ ਕਿ ਊਧਮ ਸਿੰਘ, ਸ਼ਹੀਦ ਭਗਤ ਸਿੰਘ ਵਾਂਗ ਹੀ ਵਿਚਾਰਧਾਰਕ ਪੱਖੋਂ ਪ੍ਰਪੱਕ ਤੇ ਗਰਮ ਖਿਆਲੀ ਕ੍ਰਾਂਤੀਕਾਰੀ ਸਨ। ਇਹੋ ਵਜ੍ਹਾ ਹੈ ਕਿ ਉਹ 1924 ’ਚ ਵਿਦੇਸ਼ੀ ਮੁਲਕਾਂ ’ਚ ਭਾਰਤ ਦੀ ਆਜ਼ਾਦੀ ਦੀ ਲੜਾਈ ਲੜਨ ਵਾਲੀ ਗ਼ਦਰ ਪਾਰਟੀ ਦੀ ਲਹਿਰ ’ਚ ਸਰਗਰਮ ਹਿੱਸਾ ਲੈਂਦੇ ਰਹੇ। ਉਨ੍ਹਾਂ ਦੇ ਭਗਤ ਸਿੰਘ ਨਾਲ ਕਾਫ਼ੀ ਨੇੜਲੇ ਸਬੰਧ ਸਨ ਅਤੇ ਉਹ ਉਨ੍ਹਾਂ ਦੇ ਖਿਆਲਾਂ ਤੋਂ ਕਾਫ਼ੀ ਪ੍ਰਭਾਵਿਤ ਸਨ। ਉਹ ਭਗਤ ਸਿੰਘ ਦੇ ਆਦੇਸ਼ ਉੱਤੇ 27 ਜੁਲਾਈ 1927 ਨੂੰ ਭਾਰਤ ਵਾਪਸ ਪਰਤ ਆਏ ਸਨ ਅਤੇ ਆਪਣੇ ਨਾਲ 25 ਹੋਰ ਸਾਥੀ, ਕੁਝ ਗੋਲੀ-ਸਿੱਕਾ ਅਤੇ ਅਸਲਾ ਲਿਆਉਣ ’ਚ ਵੀ ਕਾਮਯਾਬ ਹੋਏ। ਪ੍ਰੰਤੂ 30 ਅਗਸਤ 1927 ਨੂੰ ਊਧਮ ਨੂੰ ਪੁਲਸ ਵੱਲੋਂ ਗ਼ੈਰ-ਕਾਨੂੰਨੀ ਅਸਲਾ ਰੱਖਣ ਦੇ ਦੋਸ਼ ’ਚ ਗਿ੍ਰਫ਼ਤਾਰ ਕਰ ਲਿਆ ਗਿਆ ਅਤੇ ਉਨ੍ਹਾਂ ਨੂੰ 5 ਸਾਲ ਦੀ ਕੈਦ ਹੋਈ। ਜ਼ਿਕਰਯੋਗ ਹੈ ਕਿ ਸ਼ਹੀਦ ਭਗਤ ਸਿੰਘ ਨੂੰ 23 ਮਾਰਚ, 1931 ਨੂੰ ਫ਼ਾਂਸੀ ਲੱਗਣ ਸਮੇਂ ਤੱਕ ਉਹ ਜੇਲ ’ਚ ਹੀ ਸਨ।ਸ਼ਹੀਦ ਊਧਮ ਸਿੰਘ ਇਕ ਧਰਮ ਨਿਰਪੱਖ ਅਤੇ ਅਗਾਂਹਵਧੂ ਸੋਚ ਦੇ ਮਾਲਕ ਸਨ। ਜਦੋਂ ਲੰਡਨ ਦੀ ਅਦਾਲਤ ਵੱਲੋਂ ਉਨ੍ਹਾਂ ਨੂੰ ਉਨ੍ਹਾਂ ਦੇ ਨਾਮ ਬਾਰੇ ਪੁੱਛਿਆ ਗਿਆ ਤਾਂ ਊਧਮ ਨੇ ਆਪਣਾ ਨਾਮ ‘ਮੁਹੰਮਦ ਸਿੰਘ ਆਜ਼ਾਦ’ ਦੱਸਿਆ ਸੀ। ਦਰਅਸਲ ਊਧਮ ਸਿੰਘ ਦੇ ਅਜਿਹੇ ਨਾਮ ਰੱਖਣ ਦਾ ਮਤਲਬ ਸਮੂਹ ਧਰਮਾਂ, ਜਾਤਾਂ, ਕਬੀਲਿਆਂ ਨੂੰ ਬਰਾਬਰ ਅਤੇ ਇੱਕੋ ਨਜ਼ਰੀਏ ਨਾਲ ਵੇਖਣ ਅਤੇ ਧਰਮ ਨਿਰਪੱਖਤਾ ਦਾ ਪ੍ਰਤੀਕ ਸੀ। ਓਡਵਾਇਰ ਕਤਲ ਮਾਮਲੇ ’ਚ ਪਹਿਲੀ ਅਪ੍ਰੈਲ 1940 ਨੂੰ ਊਧਮ ਸਿੰਘ ਨੂੰ ਲੰਡਨ ਦੀ ਇਕ ਅਦਾਲਤ ’ਚ ਪੇਸ਼ ਕੀਤਾ ਗਿਆ। ਇਹ ਕਿ 4 ਜੂਨ 1940 ਨੂੰ ਪੇਸ਼ੀ ਸਮੇਂ ਜਦੋਂ ਜੱਜ ਨੇ ਉਸ ਨੂੰ ਮਾਈਕਲ ਉਡਵਾਇਰ ਨੂੰ ਮਾਰਨ ਦਾ ਕਾਰਨ ਪੁੱਛਿਆ ਤਾਂ ਉਸ ਨੇ ਜਵਾਬ ਦਿੱਤਾ ਕਿ, ਉਹ ਸਾਡਾ ਪੁਰਾਣਾ ਦੁਸ਼ਮਣ ਸੀ ਅਤੇ ਉਹ ਇਸ ਸਜ਼ਾ ਦਾ ਹੱਕਦਾਰ ਸੀ।

ਜੱਜ ਨੇ ਊਧਮ ਸਿੰਘ ਨੂੰ ਮੌਤ ਦੀ ਸਜ਼ਾ ਸੁਣਾ ਦਿੱਤੀ। 31 ਜੁਲਾਈ 1940 ਨੂੰ ਭਾਰਤ ਦੇ ਇਸ ਮਹਾਨ ਸਪੂਤ ਨੂੰ ਪੈਟੋਨਵਿਲੇ ਜੇਲ ਲੰਡਨ ’ਚ ਫ਼ਾਂਸੀ ਦੇ ਦਿੱਤੀ ਗਈ ਅਤੇ ਉਸ ਦੀ ਦੇਹ ਨੂੰ ਜੇਲ ’ਚ ਹੀ ਦਬਾ ਦਿੱਤਾ ਗਿਆ। ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਗਿਆਨੀ ਜ਼ੈਲ ਸਿੰਘ ਦੇ ਯਤਨਾਂ ਸਦਕਾ 31 ਜੁਲਾਈ 1974 ਨੂੰ ਇੰਗਲੈਂਡ ਨੇ ਊਧਮ ਸਿੰਘ ਦੀਆਂ ਅਸਥੀਆਂ ਭਾਰਤ ਨੂੰ ਸੌਂਪੀਆਂ ਅਤੇ ਸੰਸਕਾਰ ਸੁਨਾਮ ਵਿਖੇ ਕੀਤਾ ਗਿਆ ਪਰ ਅਫਸੋਸ ਕਿ ਊਧਮ ਸਿੰਘ ਵਰਗੇ ਅਨੇਕਾਂ ਸ਼ਹੀਦਾਂ ਨੇ ਆਜ਼ਾਦ ਦੇਸ਼ ਲਈ ਜੋ ਸੁਪਨੇ ਸੰਜੋਏ ਸਨ ਅਤੇ ਜਿਸ ਧਰਮ ਨਿਰਪੱਖ ਦੇਸ਼ ਦੀ ਉਨ੍ਹਾਂ ਕਲਪਨਾ ਕੀਤੀ ਅੱਜ ਉਨ੍ਹਾਂ ਦੇ ਸੁਪਨਿਆਂ ਨੂੰ ਦੇਸ਼ ਦੇ ਅਖੌਤੀ ਲੀਡਰਸ਼ਿੱਪ ਦੁਆਰਾ ਮਨਮਰਜ਼ੀ ਮੁਤਾਬਿਕ ਤਾਰ ਤਾਰ ਕਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ ਅਤੇ ਦੇਸ਼ ਅੰਦਰ ਲਗਾਤਾਰ ਅਸਹਿਣਸ਼ੀਲਤਾ ਵਾਲੇ ਮਾਹੌਲ ਨੂੰ ਸਿਰਜਿਆ ਜਾ ਰਿਹਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਲਗਾਤਾਰ ਦੇਸ਼ ਵਿਚਲੇ ਜਮਹੂਰੀ ਨਿਜ਼ਾਮ ਨੂੰ ਖੋਖਲਾ ਕਰਨ ਦੀਆਂ ਕੋਝੀਆਂ ਸਾਜ਼ਿਸ਼ਾਂ ਅੰਜਾਮ ਦਿੱਤੀਆਂ ਜਾ ਰਹੀਆਂ ਹਨ ਅਤੇ ਹੱਕ ਸੱਚ ਲਈ ਉੱਠਣ ਵਾਲੀਆਂ ਆਵਾਜ਼ਾਂ ਨੂੰ ਆਨੀ ਬਹਾਨੀ ਦਬਾਇਆ ਜਾ ਰਿਹਾ ਹੈ ਪਰ ਜਿਸ ਤਰ੍ਹਾਂ ਅੱਜ ਪੰਜਾਬ ਦੇ ਹਰ ਆਮ ਖਾਸ ਲੋਕ ਕੇਂਦਰ ਦੁਆਰਾ ਲਿਆਂਦੇ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਇਕਜੁੱਟ ਹੋਏ ਹਨ ਅਤੇ ਜਿਵੇਂ ਊਧਮ ਸਿੰਘ ਦੇ ਇਹ ਵਾਰਸ ਅੱਜ ਪੂਰੇ ਦੇਸ਼ ਦੇ ਕਿਸਾਨਾਂ ਨੂੰ ਨਾਇਨਸਾਫ਼ੀ ਖ਼ਿਲਾਫ਼ ਲਾਮਬੰਦ ਕਰਨ ’ਚ ਸਫਲ ਹੋਏ ਹਨ ਉਸ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਊਧਮ ਸਿੰਘ ਦੇ ਵਾਰਸ ਅੱਜ ਵੀ ਜੁਲਮ ਅਤੇ ਤਸ਼ੱਦਦ ਦੇ ਖ਼ਿਲਾਫ਼ ਲੜਨ ਦਾ ਇਹੋ ਜਜ਼ਬਾ ਰੱਖਦੇ ਹਨ ਜੋ ਅੰਗਰੇਜ਼ਾਂ ਸਮੇਂ ਰੱਖਦੇ ਸਨ। ਇਨ੍ਹਾਂ ਪੋਹ ਦੀਆਂ ਠੰਡੀਆਂ ਰਾਤਾਂ ’ਚ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਕਿਸਾਨਾਂ ਦੇ ਜਜ਼ਬੇ ਨੂੰ ਵੇਖ ਲੱਗਦਾ ਹੈ ਕਿ ਯਕੀਨਨ ਅੱਜ ਊਧਮ ਸਿੰਘ ਦੀ ਰੂਹ ਇਨ੍ਹਾਂ ਦੇ ਨੇੜੇ ਤੇੜੇ ਹੀ ਹੋਵੇਗੀ ਅਤੇ ਹਰ ਪਲ ਇਨ੍ਹਾਂ ਨੂੰ ਆਪਣੇ ਆਸ਼ੀਰਵਾਦ ਨਾਲ ਨਵਾਜ਼ ਰਹੀ ਹੋਵੇਗੀ..! 

ਅੱਬਾਸ ਧਾਲੀਵਾਲ 
ਮਾਲੇਰਕੋਟਲਾ ।
ਸੰਪਰਕ 9855259650 

ਨੋਟ: ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਮੌਕੇ ਤੁਸੀਂ ਕੀ ਕਹਿਣਾ ਚਾਹੋਗੇ,ਕੁਮੈਂਟ ਕਰਕੇ ਦਿਓ ਆਪਣੀ ਰਾਏ

  • Birthday Special
  • soul
  • Shaheed Udham Singh
  • farmers
  • ਜਨਮ ਦਿਹਾੜੇ
  • ਸ਼ਹੀਦ ਊਧਮ ਸਿੰਘ

ਅਫ਼ਗਾਨਿਸਤਾਨ ਤੋਂ ਸੋਮਾਲਿਆ ਤੱਕ ਜ਼ਿੰਮੇਵਾਰੀ ਤੋਂ ਮੁਕਤ ਹੋਵੇਗਾ ਅਮਰੀਕਾ

NEXT STORY

Stories You May Like

  • congress observes shaheed udham singh  s martyrdom day in jalandhar
    ਕਾਂਗਰਸ ਨੇ ਮਨਾਇਆ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਹਾੜਾ, ਨੌਜਵਾਨਾਂ ਨੂੰ ਕੀਤੀ ਅਪੀਲ
  • young man creates a portrait of martyr udham singh using soil jallianwala bagh
    ਜਲ੍ਹਿਆਂਵਾਲਾ ਬਾਗ ਦੀ ਮਿੱਟੀ ਨਾਲ ਬਣਾਈ ਸ਼ਹੀਦ ਊਧਮ ਸਿੰਘ ਦੀ ਤਸਵੀਰ, ਜਲੰਧਰ ਦੇ ਵਰੁਣ ਦਾ ਸ਼ਹਾਦਤ ਨੂੰ ਸਿੱਜਦਾ
  • shaheed udham singh s bed is kept in the central orphanage
    ਅੱਜ ਵੀ ਸੈਂਟਰਲ ਯਤੀਮਖ਼ਾਨਾ ’ਚ ਲੱਗਦੈ ਸ਼ਹੀਦ ਊਧਮ ਸਿੰਘ ਦਾ ਬਿਸਤਰਾ ਤੇ ਧੋਤੇ ਜਾਂਦੇ ਹਨ ਭਾਂਡੇ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • rajya sabha  birth and death registration amendment bill  passed  new rules
    ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ
  • capricorn people will have good financial and business conditions
    ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • religious program organized
    ਇਟਲੀ : ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜਨਮ ਦਿਹਾੜੇ ਮੌਕੇ ਤਿੰਨ ਦਿਨਾਂ ਧਾਰਮਿਕ ਸਮਾਗਮ ਆਯੋਜਿਤ
  • iphone 17 is available at a discount of rs 11 000
    11,000 ਰੁਪਏ ਸਸਤਾ ਮਿਲ ਰਿਹਾ iPhone 17 ! ਜਾਣੋ ਕੀ ਹੈ ਪੂਰੀ ਡੀਲ ਤੇ ਮੌਜੂਦਾ ਕੀਮਤ
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
  • ravneet bittu s big statement regarding the attack on sukhbir badal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਲੈ ਕੇ ਕੀ ਬੋਲੇ ਰਵਨੀਤ ਬਿੱਟੂ
  • major revelations in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਵੱਡੇ ਖ਼ੁਲਾਸੇ! CCTV ਨੇ ਖੋਲ੍ਹਿਆ ਰਾਜ਼
  • nanded sahib sukhbir singh badal akali dal
    ਨਾਂਦੇੜ ਸਾਹਿਬ ਵਿਚ ਸੁਖਬੀਰ ਸਿੰਘ ਬਾਦਲ 'ਤੇ ਹਮਲਾ, ਹਸਪਤਾਲ ਲਿਜਾਇਆ ਗਿਆ
  • heavy rain alert for 2 days in punjab
    ਪੰਜਾਬ 'ਚ 2 ਦਿਨ ਭਾਰੀ ਮੀਂਹ ਅਲਰਟ, ਮੌਸਮ ਵਿਭਾਗ ਵੱਲੋਂ ਵੱਡੀ ਚਿਤਾਵਨੀ ਜਾਰੀ
  • jalandhar sealed cp satinder singh in action mode issued guidelines
    ਜਲੰਧਰ ਕਰ 'ਤਾ ਸੀਲ! ਐਕਸ਼ਨ ਮੋਡ 'ਚ CP ਸਤਿੰਦਰ ਸਿੰਘ, ਜਾਰੀ ਕੀਤੇ ਦਿਸ਼ਾ-ਨਿਰਦੇਸ਼
Trending
Ek Nazar
meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • fake books in market
      ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ! ਬਾਜ਼ਾਰ 'ਚ ਵਿਕ ਰਹੀਆਂ ਨਕਲੀ ਕਿਤਾਬਾਂ
    • phone snatcher cardiac arrest
      ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +