Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    7:08:59 PM

  • zomato will charge extra on cod

    Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ...

  • punjab weather heavy rain

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ...

  • prtc bus punjab roadways

    ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ...

  • punjab congress sachin pilot punjab in charge

    ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਕਿਤਾਬ ਘਰ 2-ਗਿਆਨ ਸਿੰਘ ਸੰਧੂ ਦਾ ਪਰਵਾਸੀਆਂ ਦੀ ਘਾਲਣਾ ਸੰਗ ਸੰਵਾਦ 'ਅਣਗਾਹੇ ਰਾਹ'

MERI AWAZ SUNO News Punjabi(ਨਜ਼ਰੀਆ)

ਕਿਤਾਬ ਘਰ 2-ਗਿਆਨ ਸਿੰਘ ਸੰਧੂ ਦਾ ਪਰਵਾਸੀਆਂ ਦੀ ਘਾਲਣਾ ਸੰਗ ਸੰਵਾਦ 'ਅਣਗਾਹੇ ਰਾਹ'

  • Edited By Rajwinder Kaur,
  • Updated: 22 Sep, 2020 04:58 PM
Jalandhar
book anagahe way immigrant hard work
  • Share
    • Facebook
    • Tumblr
    • Linkedin
    • Twitter
  • Comment

 

ਗਿਆਨ ਸਿੰਘ ਸੰਧੂ ਦੀ ਪੁਸਤਕ ''ਅਣਗਾਹੇ ਰਾਹ'' ਪਰਵਾਸੀਆਂ ਦੀ ਜ਼ਿੰਦਗੀ ਵਿਚ ਸਫਲ ਹੋਣ ਲਈ ਜਦੋਜਹਿਦ ਭਰੀ ਦ੍ਰਿੜ੍ਹਤਾ, ਲਗਨ ਅਤੇ ਮਿਹਨਤ ਦੀ ਦਾਸਤਾਂ ਦਾ ਪ੍ਰਤੱਖ ਪ੍ਰਮਾਣ ਹੈ। ਇਸ ਪੁਸਤਕ ਨੂੰ ਪੜ੍ਹਨ ਲੱਗਿਆਂ ਇਹ ਸਵੈ ਜੀਵਨੀ ਜਾਪਦੀ ਸੀ ਪ੍ਰੰਤੂ ਜਦੋਂ ਪੂਰੀ ਪੁਸਤਕ ਪੜ੍ਹ ਲਈ ਤਾਂ ਮਹਿਸੂਸ ਹੋਇਆ ਕਿ ਇਹ ਇਕੱਲੇ ਗਿਆਨ ਸਿੰਘ ਸੰਧੂ ਦੀ ਕਹਾਣੀ ਨਹੀਂ ਸਗੋਂ ਇਹ ਕੈਨੇਡਾ ਵਿਚ ਵਸ ਰਹੇ ਹਰ ਪਰਵਾਸੀ ਦੀ ਸਵੈ ਜੀਵਨੀ ਹੈ। ਜਿਹੜਾ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਸਿੱਖਾਂ/ਪੰਜਾਬੀਅਤ ਦੀ ਪਹਿਚਾਣ ਬਣਾਉਣ ਵਿਚ ਸੱਤ ਸਮੁੰਦਰੋਂ ਪਾਰ ਜਾ ਕੇ ਕਈ ਮੁਸ਼ਕਲਾਂ, ਦੁਸ਼ਵਾਰੀਆਂ ਅਤੇ ਨਸਲੀ ਵਿਤਕਰਿਆਂ ਦਾ ਸਾਹਮਣਾ ਕਰਦਾ ਹੋਇਆ ਸਫਲ ਹੋਇਆ ਹੈ। ਇਹ ਦਰਦ ਭਰੀ ਕਹਾਣੀ ਪੰਜਾਬੀਆਂ ਦੇ ਪਰਵਾਸ ਵਿਚ ਵਸਣ ਅਤੇ ਸਫਲ ਹੋਣ ਦੇ ਲਿਖੇ ਜਾਣ ਵਾਲੇ ਇਤਿਹਾਸ ਦਾ ਹਿੱਸਾ ਬਣ ਗਈ ਹੈ। ਇਹ ਪੁਸਤਕ ਪੜ੍ਹਕੇ ਹਰ ਪਰਵਾਸੀ ਨੂੰ ਇਹ ਉਸਦੀ ਆਪਣੀ ਜਦੋਜਹਿਦ ਦੀ ਦਾਸਤਾਂ ਲੱਗਦੀ ਹੈ। ਇਹੋ ਗਿਆਨ ਸਿੰਘ ਸੰਧੂ ਦੀ ਪ੍ਰਾਪਤੀ ਹੈ। 248 ਪੰਨਿਆਂ ਦੀ ਇਹ ਪੁਸਤਕ ਯੂਨੀਸਟਾਰ ਪ੍ਰਾਈਵੇਟ ਲਿਮਟਡ ਮੋਹਾਲੀ ਵੱਲੋਂ ਪ੍ਰਕਾਸ਼ਤ ਕੀਤੀ, ਜੋ ਗਿਆਨ ਸਿੰਘ ਸੰਧੂ ਦੀ ਪੰਜਾਬੀ ਪਲੇਠੀ ਪੁਸਤਕ ਹੈ, ਜਿਸ ਵਿਚ ਸਿੱਖ ਜਗਤ ਦੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਤੋਂ ਲੈ ਕੇ 2017 ਤੱਕ ਦੇ ਸਮੇਂ ਵਿਚ ਵਾਪਰੀਆਂ ਇਤਿਹਾਸਕ ਘਟਨਾਵਾਂ ਨੂੰ ਲੜੀਵਾਰ ਮੋਤੀਆਂ ਦੀ ਤਰ੍ਹਾਂ ਪ੍ਰੋਇਆ ਗਿਆ ਹੈ। ਲੇਖਕ ਦੀ ਕਮਾਲ ਇਸ ਵਿਚ ਹੈ ਕਿ ਉਸਨੇ ਇਨ੍ਹਾਂ ਘਟਨਾਵਾਂ ਦੇ ਸਿੱਖ ਜਗਤ ਉਪਰ ਪਏ ਚੰਗੇ ਤੇ ਮਾੜੇ ਦੋਹਾਂ ਤਰ੍ਹਾਂ ਦੇ ਪ੍ਰਭਾਵਾਂ ਬਾਰੇ ਸੁਚੇਤ ਕੀਤਾ ਹੈ। ਸੰਧੂ ਦੀ ਲੇਖਣੀ ਦਾ ਉਸਾਰੂ ਪ੍ਰਭਾਵ ਵੇਖਣ ਨੂੰ ਮਿਲਦਾ ਹੈ, ਜਿਸ ਵਿਚ ਉਸਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਸੰਵਾਦ ਕਰਨ ਦੀ ਵਿਚਾਰਧਾਰਾ ਦਾ ਆਸਰਾ ਲੈਣ ਦੀ ਨਸੀਅਤ ਦਿੱਤੀ ਹੈ। ਹਰ ਸਮੱਸਿਆ ਦਾ ਹਲ ਸੰਵਾਦ ਨਾਲ ਕਰਨ ਲਈ ਕਿਹਾ ਹੈ, ਕਿਉਂਕਿ ਟਕਰਾਓ ਨਾਲ ਸਾਰਥਿਕ ਨਤੀਜੇ ਨਹੀਂ ਨਿਕਲਦੇ। ਗੁਰੂ ਨਾਨਕ ਦੇਵ ਜੀ ਨੇ ਵੀ ਸਿੱਧਾਂ, ਪੰਡਤਾਂ ਅਤੇ ਮੱਕੇ ਵਿਖੇ ਮੁਸਲਮਾਨ ਭਾਈਚਾਰੇ ਨਾਲ ਸੰਬਾਦ ਕਰਕੇ ਆਪਣੀ ਗੱਲ ਨੂੰ ਮੰਨਵਾਇਆ ਸੀ। ਸਾਂਤਮਈ ਢੰਗ ਨਾਲ ਹਰ ਖੇਤਰ ਵਿਚ ਸਫਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ, ਜਿਸ ਕੰਮ ਵਿਚ ਸੰਧੂ ਨੇ ਸ਼ਾਂਤਮਈ ਢੰਗ ਵਰਤਿਆ ਉਥੇ ਹੀ ਸਫਲਤਾ ਨੇ ਉਸਦੀਆਂ ਮੰਜ਼ਲਾਂ ਸਫਲ ਕੀਤੀਆਂ। ਭਾਵੇਂ ਸਿੱਖਾਂ ਅਤੇ ਗਿਆਨ ਸਿੰਘ ਸੰਧੂ 'ਤੇ ਅਨੇਕਾਂ ਦੋਸ਼ ਅਤੇ ਤੁਹਮਤਾਂ ਲੱਗੀਆਂ ਪ੍ਰੰਤੂ ਸ਼ਾਂਤੀ ਨਾਲ ਸੰਵਾਦ ਕਰਨ ਕਰਕੇ ਅਖ਼ੀਰ ਕੈਨੇਡਾ ਵਿਚ ਸਿੱਖ ਮੁੱਖ ਧਾਰਾ ਵਿਚ ਆਕੇ  ਵਿਲੱਖਣ ਯੋਗਦਾਨ ਪਾ ਰਹੇ ਹਨ। ਪੰਜਾਬੀ ਦੀ ਇਕ ਕਹਾਵਤ ਹੈ 'ਪੰਜਾਬੀਆਂ ਦੇ ਜੰਮਿਆਂ ਨੂੰ ਨਿੱਤ ਮੁਹਿੰਮਾ'। ਪੰਜਾਬੀ ਇਨ੍ਹਾਂ ਮੁਹਿੰਮਾ ਵਿਚ  ਹਮੇਸ਼ਾ ਸਫਲ ਹੁੰਦੇ ਰਹੇ ਹਨ ਜਿਵੇਂ ਗਿਆਨ ਸਿੰਘ ਸੰਧੂ ਸਫਲ ਹੋਇਆ ਹੈ। ਉਸ ਲਈ ਇਹ ਵੀ ਮਾਣ ਦੀ ਗੱਲ ਹੈ ਕਿ ਜਦੋਂ ਉਹ ਕੈਨੇਡਾ ਜਾਣ ਤੋਂ ਬਾਅਦ, ਪਹਿਲੀ ਵਾਰ ਨੌਕਰੀ ਲੈਣ ਲਈ ਜਿਸ ਗੋਰੇ ਵਿਅਕਤੀ ਕੋਲ ਗਿਆ ਸੀ, ਉਸਨੇ ਨੌਕਰੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਅਖ਼ੀਰ ਉਹੀ ਗੋਰਾ ਉਸਦੇ ਕੋਲ ਨੌਕਰੀ ਲੈਣ ਲਈ ਆਇਆ ਤੇ ਉਸ ਦੇ ਕਾਰੋਬਾਰ ਵਿਚ ਨੌਕਰੀ ਕਰਦਾ ਰਿਹਾ।

ਗਿਆਨ ਸਿੰਘ ਸੰਧੂ ਦੇ ਜੀਵਨ ਤੋਂ ਇਹ ਵੀ ਪ੍ਰੇਰਨਾ ਮਿਲਦੀ ਹੈ ਕਿ ਜੇਕਰ ਇਨਸਾਨ ਆਪਣੇ ਧਰਮ ਵਿਚ ਪਰਪੱਕ ਹੋਵੇਗਾ ਤਾਂ ਹੀ ਉਸਨੂੰ ਧਰਮ ਦਾ ਪ੍ਰਚਾਰ ਕਰਨ ਦਾ ਹੱਕ ਹੁੰਦਾ ਹੈ। ਪਰਵਾਸ ਵਿਚ ਜਾ ਕੇ ਵਸਣ ਵਾਲੇ ਪੰਜਾਬੀਆਂ ਲਈ ਇਹ ਪੁਸਤਕ ਪ੍ਰੇਰਨਾ ਸਰੋਤ ਹੋਵੇਗੀ, ਕਿਉਂਕਿ ਲੇਖਕ ਨੇ ਭਾਰਤ ਸਰਕਾਰ ਵੱਲੋਂ ਸਿੱਖਾਂ ਦੀ ਸ਼ਾਖ ਘਟਾਉਣ ਅਤੇ ਉਨ੍ਹਾਂ ਨੂੰ ਬਦਨਾਮ ਕਰਨ ਲਈ ਆਪਣੇ ਸਫਾਰਤਖਾਨੇ ਦੇ ਅਮਲੇ ਦੇ ਤਾਣੇ ਪੇਟੇ ਰਾਹੀਂ ਕੀਤੀਆਂ ਕਰਤੂਤਾਂ ਦਾ ਪਾਜ ਵੀ ਉਘੇੜਿਆ ਹੈ। ਭਾਰਤ ਸਰਕਾਰ ਦੀ ਸਿੱਖਾਂ ਦੀ ਵੱਧਦੀ ਸ਼ੋਹਰਤ ਨੂੰ ਰੋਕਣ ਲਈ ਪਰਵਾਸ ਦੇ ਗੁਰਦੁਆਰਿਆਂ ਵਿਚ ਧੜੇਬੰਦੀ ਪੈਦਾ ਕਰਕੇ ਸੂਹੀਆ ਤੰਤਰ ਦਾ ਜਾਲ ਵਿਛਾਕੇ ਉਨ੍ਹਾਂ ਨੂੰ ਦੋਫਾੜ ਕਰਨ ਦੇ ਢੰਗ ਨੂੰ ਵੀ ਨੰਗਿਆਂ ਕੀਤਾ ਹੈ। ਇਥੋਂ ਤੱਕ ਕਿ ਸਿੱਖਾਂ ਨੂੰ ਅਤਵਾਦੀ ਤੇ ਵੱਖਵਾਦੀ ਗਰਦਾਨਕੇ ਕੈਨੇਡਾ ਸਰਕਾਰ ਨੂੰ ਵੀ ਗ਼ਲਤ ਗੁਪਤ ਜਾਣਕਾਰੀ ਦੇ ਕੇ ਸਿੱਖਾਂ ਵਿਰੁੱਧ ਭੜਕਾਇਆ ਜਾਂਦਾ ਰਿਹਾ ਹੈ। ਗਿਆਨ ਸਿੰਘ ਸੰਧੂ ਲਗਪਗ ਅੱਧੀ ਸਦੀ ਤੋਂ ਪਰਵਾਸ ਵਿਚ ਵਿਚਰ ਰਿਹਾ ਹੈ ਪ੍ਰੰਤੂ ਇਸ ਪੁਸਤਕ ਤੋਂ ਸਪੱਸ਼ਟ ਹੁੰਦਾ ਹੈ ਕਿ ਉਹ ਆਪਣੇ ਵਿਰਸੇ ਨਾਲ ਪੂਰੀ ਤਰ੍ਹਾਂ ਜੁੜਿਆ ਹੋਇਆ ਹੈ। ਉਸ ਉਪਰ ਪੰਜਾਬ ਦੀਆਂ ਘਟਨਾਵਾਂ ਦਾ ਡੂੰਘਾ ਪ੍ਰਭਾਵ ਪਿਆ ਜਿਸਦਾ ਸੰਤਾਪ ਸਮੁੱਚਾ ਸਿੱਖ ਭਾਈਚਾਰਾ ਹੰਢਾਉਂਦਾ ਰਿਹਾ। ਇਸ ਵਜਾਹ ਕਰਕੇ ਪੰਜਾਬੀ ਭਾਈਚਾਰਾ ਕੈਨੇਡਾ ਵਿਚ ਹਾਸ਼ੀਏ ਤੋਂ ਦੂਰ ਰੱਖਿਆ ਗਿਆ। ਗਿਆਨ ਸਿੰਘ ਸੰਧੂ ਦੀ ਘਾਲਣਾ ਨੇ ਸਿੱਖ ਭਾਈਚਾਰੇ ਨੂੰ ਮੁੱਖਧਾਰਾ ਵਿਚ ਲਿਆਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ, ਕਿਉਂਕਿ ਉਹ ਕੈਨੇਡਾ ਸਰਕਾਰ ਨੂੰ ਇਹ ਗੱਲ ਦਲੀਲਾਂ ਨਾਲ ਸਮਝਾਉਣ ਵਿਚ ਸਫਲ ਹੋਇਆ ਕਿ ਸਿੱਖ ਧਰਮ ਦੇ ਪੈਰੋਕਾਰ ਧਰਮ ਨਿਰਪੱਖ ਅਤੇ ਸ਼ਾਂਤੀ ਪਸੰਦ ਹਨ। ਜਿਹੜਾ ਉਨ੍ਹਾਂ ਬਾਰੇ ਗ਼ਲਤ ਪ੍ਰਚਾਰ ਕੀਤਾ ਗਿਆ ਉਹ ਗੈਰ ਵਾਜਬ ਹੈ। ਮੁੱਖ ਤੌਰ ਤੇ 'ਅਣਗਾਹੇ ਰਾਹ' ਦਾ ਵਿਸ਼ਾ ਭਾਰਤ ਅਤੇ ਕੈਨੇਡਾ ਵਿਚ ਪੰਜਾਬੀਆਂ ਖਾਸ ਤੌਰ ’ਤੇ ਸਿੱਖਾਂ 'ਤੇ ਹੋ ਰਹੀਆਂ ਜ਼ਿਆਦਤੀਆਂ ਅਤੇ ਬਦਨਾਮ ਕਰਨ ਦਾ ਵਿਵਰਣ ਦਿੰਦਾ ਹੈ। ਸਿੱਖ ਉਨ੍ਹਾਂ ਜ਼ਿਆਦਤੀਆਂ ਨੂੰ ਬਰਦਾਸ਼ਤ ਕਰਦੇ ਹੋਏ ਹਾਸ਼ੀਏ ਤੋਂ ਮੁੱਖ ਧਾਰਾ ਵਿਚ ਸ਼ਾਮਲ ਹੋ ਜਾਂਦੇ ਹਨ। ਪੁਸਤਕ ਵਿਚ  ਗਿਆਨ ਸਿੰਘ ਸੰਧੂ ਨੇ ਸੰਕੇਤਕ ਤੌਰ ’ਤੇ ਲਿਖਿਆ ਹੈ ਕਿ ਭਾਰਤ ਸਰਕਾਰ ਦੇ ਸਫਾਰਤਖਾਨੇ ਆਪਣੀ ਸਰਕਾਰੀ ਮਸ਼ਨਰੀ ਦੀ ਗੁਪਤ ਮਦਦ ਨਾਲ ਕੁਝ ਲੋਕਾਂ ਤੋਂ ਖਾਲਿਸਤਾਨ ਦਾ ਪਰਪੰਚ ਚਲਾਕੇ ਸਿੱਖਾਂ ਨੂੰ ਬਦਨਾਮ ਕਰਦੇ ਰਹੇ ਹਨ। ਉਨ੍ਹਾਂ ਉਪਰ ਸਰਕਾਰ ਕੋਈ ਕਾਰਵਾਈ ਨਹੀਂ ਕਰਦੀ ਪ੍ਰੰਤੂ ਮਨੁੱਖੀ ਅਧਿਕਾਰਾਂ ਦੇ ਹੱਕ ਵਿਚ ਅਵਾਜ ਉਠਾਉਣ ਵਾਲਿਆਂ ਦੇ ਸ਼ਾਂਤੀ ਪੂਰਬਕ ਢੰਗ ਨਾਲ ਕੰਮ ਕਰਨ ਕਰਕੇ ਵੀ ਉਨ੍ਹਾਂ ਨੂੰ ਕਾਲੀ ਸੂਚੀ ਵਿਚ ਦਰਜ ਕਰਕੇ ਪੰਜਾਬ ਦੀ ਧਰਤੀ ’ਤੇ ਜਾਣ ਤੋਂ ਰੋਕਿਆ ਜਾਂਦਾ ਰਿਹਾ ਹੈ।

ਇਸ ਪੁਸਤਕ ਨੂੰ ਭਾਵੇਂ ਗਿਆਨ ਸਿੰਘ ਸੰਧੂ ਨੇ ਦਸ ਭਾਗਾਂ ਵਿਚ ਵੰਡਿਆ ਹੈ ਪ੍ਰੰਤੂ ਅਸਲ ਵਿਚ ਇਸ ਪੁਸਤਕ ਦੇ ਤਿੰਨ ਭਾਗ ਹਨ। ਬਾਕੀ ਇਨ੍ਹਾਂ ਤਿੰਨਾਂ ਦੇ  ਉਪ ਭਾਗ ਹਨ। ਪਹਿਲੇ ਭਾਗ ਵਿਚ ਦੇਸ ਦੀ ਵੰਡ  ਦਾ ਸੰਤਾਪ, ਖਾਲਿਸਤਾਨ ਦੀ ਮੁਹਿੰਮ, ਪੰਜਾਬ ਵਿਚ ਕਤਲੇਆਮ, ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦਾ ਜਲਾਓ ਅਤੇ ਅੰਤ ਸ੍ਰੀ ਹਰਿਮੰਦਰ ਸਾਹਿਬ ਉਪਰ ਨੀਲਾ ਤਾਰਾ ਅਪ੍ਰੇਸ਼ਨ, ਦਿੱਲੀ ਅਤੇ ਦੇਸ ਦੇ ਹੋਰ ਹਿੱਸਿਆਂ ਵਿਚ ਸਿੱਖਾਂ ਦੀ ਨਸਲਕੁਸ਼ੀ, ਭਾਰਤੀ ਸਿਆਸਤ ਦੀ ਗੁੰਝਲਦਾਰ ਸਾਜ਼ਿਸ, ਸਿੱਖਾਂ ਵਿਚ ਗੁਪਤਚਰ ਏਜੰਸੀਆਂ ਦੀ ਘੁਸਪੈਠ ਸ਼ਾਮਲ ਹੈ। ਦੂਜੇ ਭਾਗ ਵਿਚ ਸਿੱਖ ਭਾਈਚਾਰੇ ਦੀ ਘੇਰਾਬੰਦੀ ਏਅਰ ਇੰਡੀਆ ਜਹਾਜ ਦਾ ਹਾਦਸਾ, ਸਿੱਖਾਂ ਨੂੰ ਬਦਨਾਮ ਕਰਨ ਕਰਕੇ ਤੇ ਸ਼ੱਕ ਦੀ ਸੂਈ ਸਿੱਖਾਂ ਵਲ ਕਰਨਾ, ਵਰਲਡ ਸਿੱਖ ਆਰਗੇਨਾਈਜੇਸ਼ਨ ਦੀਆਂ ਸਰਗਰਮੀਆਂ, ਪਰਵਾਸੀਆਂ ਦੀ ਭਾਰਤ ਸਰਕਾਰ ਵੱਲੋਂ ਜਾਸੂਸੀ ਅਤੇ ਸਿੱਖਾਂ ਦਾ ਆਪਣੇ ਆਪ ਨੂੰ ਨਿਰਦੋਸ਼ ਸਾਬਤ ਕਰਨਾ। ਤੀਜੇ ਭਾਗ ਵਿਚ ਰਾਇਲ ਕੈਨੇਡੀਅਨ ਮਾਂਉਂਟਿਡ ਪੁਲਿਸ ਵਿਚ ਦਸਤਾਰ ਦੀ ਮਹੱਤਤਾ ਤੋਂ ਜਾਣੂੰ ਕਰਵਾਉਣਾ, ਵਰਲਡ ਸਿੱਖ ਆਰਗੇਨਾਈਜੇਸਸ਼ਨ ਕੈਨੇਡਾ ਨੇ ਸਿੱਖ ਅਤੇ ਹੋਰ ਸਮੁਦਾਏ ਹਿਤਾਂ ਲਈ ਕੇਸ ਲੜਨੇ ਤੇ ਜਿਤ ਪ੍ਰਾਪਤ ਕਰਨੀ, ਕਾਰੋਬਾਰ ਵਿਚ ਫੈਲਾਓ ਅਤੇ ਗਿਰਾਵਟ, 'ਦਾ ਕੂਇਨ ਗੋਲਡਨ ਜੁਬਲੀ ਮੈਡਲ' ਅਤੇ 'ਆਰਡਰ ਆਫ ਬ੍ਰਿਟਿਸ਼ ਕੋਲੰਬੀਆ' ਸਨਮਾਨ ਦਾ ਮਿਲਣਾ, ਕ੍ਰਿਪਾਨ ਪਹਿਨਣ ਦਾ ਕੇਸ ਜਿੱਤਣਾ, ਦੂਜੇ ਸਮੁਦਾਏ ਦੇ ਕੇਸ ਲੜਕੇ ਜਿੱਤਣਾ, ਸਿੱਖਾਂ ਦਾ ਮੁੱਖ ਧਾਰਾ ਵਿਚ ਆਉਣਾ ਅਤੇ ਕਾਲੀ ਸੂਚੀ ਵਿਚੋਂ ਨਾਮ ਨਿਕਲਣਾ ਆਦਿ ਸ਼ਾਮਲ ਹਨ। ਭਾਵੇਂ ਪੁਸਤਕ ਦੇ ਇਨ੍ਹਾਂ ਤਿੰਨ ਭਾਗਾਂ ਅਤੇ ਉਪ ਭਾਗਾਂ ਦੇ ਨਾਵਾਂ ਤੋਂ ਹੀ ਉਨ੍ਹਾਂ ਵਿਚਲੀ ਸਮਗਰੀ ਦਾ ਪ੍ਰਗਟਾਵਾ ਹੋ ਜਾਂਦਾ ਹੈ ਪ੍ਰੰਤੂ ਫਿਰ ਵੀ ਪੁਸਤਕ ਪੜ੍ਹਨ ਲਈ ਰੌਚਕਤਾ ਬਰਕਰਾਰ ਰਹਿੰਦੀ ਹੈ। 

ਇਸ ਪੁਸਤਕ ਨੂੰ ਪੜ੍ਹਕੇ ਮਹਿਸੂਸ ਹੁੰਦਾ ਹੈ ਕਿ ਜਿਵੇਂ ਗਿਆਨ ਸਿੰਘ ਸੰਧੂ ਦਾ ਇਕ ਆਮ ਮੱਧ ਵਰਗੀ ਪਰਿਵਾਰ ਵਿਚੋਂ ਕੈਨੇਡਾ ਵਿਚ ਜਾ ਕੇ ਵਰਲਡ ਸਿੱਖ ਆਰਗੇਨਾਈਜੇਸ਼ਨ ਵਰਲਡ ਕੈਨੇਡਾ, ਸਿੱਖ ਇੰਟਰਨੈਸ਼ਨਲ ਸੰਸਥਾ ਦਾ ਮੁੱਖੀ ਬਣਨਾ, ਉਥੋਂ ਦੇ ਲਗਪਗ ਸਾਰੇ ਪ੍ਰਧਾਨ ਮੰਤਰੀਆਂ, ਸੰਸਦ ਤੇ ਵਿਧਾਨ ਸਭਾਵਾਂ ਦੇ ਨੁਮਾਇੰਦਿਆਂ ਨਾਲ ਵਰਕਿੰਗ ਤਾਲਮੇਲ ਬਣਾਈ ਰੱਖਣਾ ਅਤੇ ਸਿੱਖ ਜਗਤ ਦੇ ਹਿਤਾਂ ਤੇ ਪਹਿਰਾ ਦੇਣਾ ਨੌਜਵਾਨ ਪੀੜ੍ਹੀ ਨੂੰ ਪ੍ਰੇਰਨਾਦਾਇਕ ਸਾਬਤ ਹੋਵੇਗਾ ਹੈ, ਕਿਉਂਕਿ ਨੌਜਵਾਨ ਪਨੀਰੀ ਲਈ ਉਹ ਇਕ ਮਾਰਗ ਦਰਸ਼ਕ ਦੇ ਤੌਰ ਤੇ ਜਾਣੇ ਜਾਣਗੇ। ਗਿਆਨ ਸਿੰਘ ਸੰਧੂ ਨੇ ਇਕ ਸਿੱਖ ਹੋਣ ਦੇ ਨਾਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਰਜਾਤੰਤਰ ਪੱਖੀ ਵਿਚਾਰਧਾਰਾ ਨੂੰ ਆਧਾਰ ਬਣਾਕੇ ਕੈਨੇਡਾ ਦੇ ਪ੍ਰਬੰਧਕੀ ਢਾਂਚੇ ਨੂੰ ਦਲੀਲਾਂ ਨਾਲ ਇਹ ਦੱਸਣ ਅਤੇ ਮਨਾਉਣ ਵਿਚ ਸਫਲ ਹੋਇਆ ਹੈ ਕਿ ਕੈਨੇਡਾ ਦਾ ਪਰਜਤੰਤਰਿਕ ਢਾਂਚਾ ਸਿੱਖ ਧਰਮ ਦੀ ਵਿਰਾਸਤ ਦਾ ਪ੍ਰਤੀਕ ਬਣਕੇ ਵਿਚਰ ਰਿਹਾ ਹੈ। ਉਸਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਭਾਵੇਂ ਨਸਲੀ ਵਿਤਕਰਿਆਂ ਦਾ ਸਾਹਮਣਾ ਕਰਨਾ ਪਿਆ ਹੈ ਪ੍ਰੰਤੂ ਉਹ ਤੇ ਉਨ੍ਹਾਂ ਦੀਆਂ ਲੜਕੀਆਂ ਨੇ ਦ੍ਰਿੜ੍ਹਤਾ ਨਾਲ ਮੁਕਾਬਲਾ ਕਰਦੇ ਹੋਏ ਆਪਣੀ ਸਮਰੱਥਾ ਦਾ ਪ੍ਰਗਟਾਵਾ ਕਰਦਿਆਂ ਕੈਨੇਡਾ ਦੇ ਉਚ ਅਹੁਦੇ ਤੇ ਮਾਣ ਸਨਮਾਨ ਪ੍ਰਾਪਤ ਕਰਕੇ ਸਿੱਖ ਧਰਮ ਦੇ ਅਨੁਆਈਆਂ ਦਾ ਸਿਰ ਸਮਾਜ ਵਿਚ ਉਚਾ ਕੀਤਾ ਹੈ। ਉਨ੍ਹਾਂ ਦੀ ਇਕ ਲੜਕੀ ਪਲਬਿੰਦਰ ਕੌਰ ਕੇਸਕੀ ਸਜਾਉਂਦੀ ਹੈ ਤੇ ਇਸ ਸਮੇਂ ਉਹ ਕੈਨੇਡਾ ਦੀ ਸੁਪਰੀਮ ਕੋਰਟ ਦੀ ਜੱਜ ਹੈ। ਇਸ ਤੋਂ ਸਿਖਿਆ ਮਿਲਦੀ ਹੈ ਕਿ ਮਿਹਨਤ ਅਤੇ ਦ੍ਰਿੜ੍ਹਤਾ ਹਮੇਸਾ ਰੰਗ ਲਿਆਉਂਦੀ ਹੈ। ਗਿਆਨ ਸਿੰਘ ਸੰਧੂ ਨੇ ਗਦਰੀ ਬਾਬਿਆਂ ਦੀ ਕੈਨੇਡੀਅਨ ਸਮਾਜ ਵਿਚ ਬਰਾਬਰਤਾ ਦੇ ਲਏ ਸੁਪਨੇ ਨੂੰ ਸਾਕਾਰ ਕਰਨ ਵਿਚ ਮਹੱਤਵਪੂਰਨ ਯੋਗਦਾਨ ਪਾਇਆ ਹੈ ਕਿਉਂਕਿ ਗਦਰੀ ਬਾਬਿਆਂ ਨਾਲ ਵੀ ਨਸਲੀ ਵਿਤਕਰਿਆਂ ਕਰਕੇ ਅਨੇਕਾਂ ਮੁਸੀਬਤਾਂ ਆਈਆਂ ਸਨ ਇਥੋਂ ਤੱਕ ਕਿ ਉਨ੍ਹਾਂ ਨੂੰ ਮੌਤ ਦੇ ਘਾਟ ਵੀ ਉਤਾਰਿਆ ਗਿਆ ਸੀ। 

ਉਜਾਗਰ ਸਿੰਘ
ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072

ਕਿਤਾਬ: 'ਅਣਗਾਹੇ ਰਾਹ'
ਲਿਖਾਰੀ: ਗਿਆਨ ਸਿੰਘ ਸੰਧੂ
ਕਿਤਾਬ ਘਾੜਾ: ਯੂਨੀਸਟਾਰ ਪ੍ਰਾਈਵੇਟ ਲਿਮਟਡ ਮੋਹਾਲੀ 
ਪੰਨੇ: 248

ਹੋਰ ਖ਼ਬਰਾਂ ਤੇ ਜਾਣਕਾਰੀ ਲਈ ਡਾਊਨਲੋਡ ਕਰੋ ਜਗਬਾਣੀ ਮੋਬਾਇਲ ਐਪਲੀਕੇਸ਼ਨ : ਜਗਬਾਣੀ ਮੋਬਾਇਲ ਐਪਲੀਕੇਸ਼ਨ ਲਿੰਕ
 

  • Book
  • Anagahe rahh
  • immigrant
  • Hard work
  • ਕਿਤਾਬ
  • ਅਣਗਾਹੇ ਰਾਹ
  • ਪਰਵਾਸੀ
  • ਮਿਹਨਤ
  • ਉਜਾਗਰ ਸਿੰਘ

1947 ਹਿਜਰਤਨਾਮਾ : 36 - ਪਰਲਿਹਾਦ ਸਿੰਘ ਥੋਹਾ ਖਾਲਸਾ

NEXT STORY

Stories You May Like

  • singh vs kaur 2   to release on september 11
    11 ਸਤੰਬਰ ਨੂੰ ਰਿਲੀਜ਼ ਹੋਵੇਗੀ ‘ਸਿੰਘ ਵਰਸਿਸ ਕੌਰ 2’; ਦੇਖੋ ਫਿਲਮ ਦੀ ਸਟਾਰਕਾਸਟ ਦਾ ਦਿਲਚਸਪ ਇੰਟਰਵਿਊ
  • 2 people arrested
    ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
  • gippy grewal and shehnaaz gill won hearts in  singh vs kaur 2
    ‘ਸਿੰਘ ਵਰਸਿਜ਼ ਕੌਰ-2’ ’ਚ ਗਿੱਪੀ-ਸ਼ਹਿਨਾਜ਼ ਦੀ ਜੋੜੀ ਨੇ ਜਿੱਤਿਆ ਦਿਲ
  • gippy and shehnaaz  s film   singh vs kaur 2   is in full swing for its promotion
    ਗਿੱਪੀ ਗਰੇਵਾਲ ਤੇ ਸ਼ਹਿਨਾਜ਼ ਗਿੱਲ ਦੀ ਫਿਲਮ ‘ਸਿੰਘ ਵਰਸਿਜ਼ ਕੌਰ-2’ ਦੀ ਪ੍ਰੋਮੋਸ਼ਨ ਜ਼ੋਰਾਂ ’ਤੇ
  • gippy shehnaaz pair will be seen in   singh vs kaur 2
    ‘ਸਿੰਘ ਵਰਸਿਜ਼ ਕੌਰ 2’ ’ਚ ਦਿਸੇਗੀ ਗਿੱਪੀ-ਸ਼ਹਿਨਾਜ਼ ਦੀ ਜੋੜੀ, ਪਰਦੇ ’ਤੇ ਨਜ਼ਰ ਆਵੇਗਾ ਰੋਮਾਂਸ, ਕਾਮੇਡੀ ਤੇ ਐਕਸ਼ਨ
  • 2 people arrested
    ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
  • nawazuddin siddiqui s major statement on  tumbbad 2
    'ਤੁੰਬਾਡ 2' ਨੂੰ ਲੈ ਕੇ ਨਵਾਜ਼ੂਦੀਨ ਸਿੱਦੀਕੀ ਦੀ ਦਿੱਤੀ ਵੱਡੀ ਅਪਡੇਟ
  • pathrala police arrested 2 youths with heroin
    ਪਥਰਾਲਾ ਪੁਲਸ ਨੇ 2 ਨੌਜਵਾਨਾਂ ਨੂੰ ਚਿੱਟੇ ਸਮੇਤ ਕੀਤਾ ਕਾਬੂ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +