Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    9:08:01 PM

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਸਦੀਆਂ ਤੋਂ ਦੱਬੇ ਕੁਚਲੇ ਵਰਗਾਂ ਦਾ ਜੀਵਨ ਸੰਵਾਰਨ ਵਾਲੇ ਡਾ. ਭੀਮ ਰਾਓ ਰਾਮਜੀ ਅੰਬੇਡਕਰ

MERI AWAZ SUNO News Punjabi(ਨਜ਼ਰੀਆ)

ਸਦੀਆਂ ਤੋਂ ਦੱਬੇ ਕੁਚਲੇ ਵਰਗਾਂ ਦਾ ਜੀਵਨ ਸੰਵਾਰਨ ਵਾਲੇ ਡਾ. ਭੀਮ ਰਾਓ ਰਾਮਜੀ ਅੰਬੇਡਕਰ

  • Edited By Rajwinder Kaur,
  • Updated: 06 Dec, 2020 12:02 PM
Jalandhar
categories  life improvement  dr  bhim rao ramji ambedkar
  • Share
    • Facebook
    • Tumblr
    • Linkedin
    • Twitter
  • Comment

ਕੁਲਦੀਪ ਚੰਦ
ਅੱਜ ਯਾਨੀ 06 ਦਸੰਬਰ, 2020 ਨੂੰ ਅਸੀਂ ਡਾਕਟਰ ਭੀਮ ਰਾਓ ਅੰਬੇਡਕਰ ਦਾ ਪ੍ਰੀਨਿਰਵਾਣ ਦਿਹਾੜਾ ਮਨਾ ਰਹੇ ਹਾਂ। ਡਾਕਟਰ ਭੀਮ ਰਾਮ ਰਾਓ ਅੰਬੇਡਕਰ ਦਾ ਜਨਮ 14 ਅਪ੍ਰੈਲ 1891 ਨੂੰ ਬ੍ਰਿਟਿਸ਼ ਸਰਕਾਰ ਦੁਆਰਾ ਕੇਂਦਰੀ ਪ੍ਰਾਂਤ (ਹੁਣ ਮੱਧ ਪ੍ਰਦੇਸ਼ ਵਿੱਚ) ਵਿੱਚ ਸਥਾਪਿਤ ਨਗਰ ਅਤੇ ਸੈਨਿਕ ਛਾਉਣੀ ਮਊ ਵਿੱਚ ਹੋਇਆ ਸੀ। ਇਨ੍ਹਾਂ ਦੇ ਪਿਤਾ ਦਾ ਨਾਮ ਰਾਮਜੀ ਮਾਲੋਜੀ ਸਕਪਾਲ ਅਤੇ ਮਾਤਾ ਦਾ ਨਾਮ ਭੀਮਾ ਬਾਈ ਮੁਰਬਾਦਕਰ ਸੀ ਅਤੇ ਇਹ ਆਪਣੇ ਮਾਤਾ-ਪਿਤਾ ਦੀ 14ਵੀਂ ਔਲਾਦ ਸਨ। ਇਹ ਹਿੰਦੂ ਮਹਾਰ ਜਾਤਿ ਨਾਲ ਸਬੰਧ ਰੱਖਦੇ ਸਨ, ਜੋ ਭਾਰਤ ਵਿੱਚ ਅਛੂਤ ਕਹੀ ਜਾਂਦੀ ਸੀ ਅਤੇ ਉਨ੍ਹਾਂ ਨਾਲ ਸਮਾਜਿਕ ਅਤੇ ਆਰਥਿਕ ਰੂਪ ਨਾਲ ਭੇਦਭਾਵ ਕੀਤਾ ਜਾਂਦਾ ਸੀ। ਡਾਕਟਰ ਅੰਬੇਡਕਰ ਦੇ ਬਜ਼ੁਰਗ ਲੰਬੇ ਸਮੇਂ ਤੋਂ ਬ੍ਰਿਟਿਸ਼ ਈਸਟ ਇੰਡੀਆਂ ਕੰਪਨੀ ਦੀ ਸੈਨਾ ਵਿੱਚ ਕੰਮ ਕਰਦੇ ਆ ਰਹੇ ਸਨ। ਇਨ੍ਹਾਂ ਦੇ ਪਿਤਾ ਭਾਰਤੀ ਸੈਨਾ ਦੀ ਮਊ ਛਾਉਣੀ ਵਿੱਚ ਕੰਮ ਕਰਦੇ ਸਨ।

ਸਕੂਲੀ ਪੜ੍ਹਾਈ ਵਿੱਚ ਅੰਬੇਡਕਰ ਅਤੇ ਹੋਰ ਅਛੂਤ ਬੱਚਿਆਂ ਨਾਲ ਜਾਤਿ ਅਧਾਰਤ ਵਿਤਕਰਾ ਕੀਤਾ ਜਾਂਦਾ ਸੀ। ਕੁਝ ਸਮੇਂ ਬਾਅਦ ਇਨ੍ਹਾਂ ਦਾ ਪਰਿਵਾਰ ਮੁੰਬਈ ਆ ਗਿਆ, ਜਿੱਥੇ ਅੰਬੇਡਕਰ ਐਲਫਿੰਸਟੋਲ ਰੋਡ ਸਥਿਤ ਸਰਕਾਰੀ ਹਾਈ ਸਕੂਲ ਦੇ ਪਹਿਲੇ ਦਲਿਤ ਵਿਦਿਆਰਥੀ ਬਣੇ। ਇੱਥੇ ਵੀ ਇਨ੍ਹਾਂ ਨਾਲ ਅਕਸਰ ਜਾਤਿ ਅਧਾਰਿਤ ਗੈਰ ਮਨੁੱਖੀ ਭੇਦਭਾਵ ਵਾਲੀਆਂ ਘਟਨਾਵਾਂ ਵਾਪਰਦੀਆਂ ਰਹੀਆਂ, ਜਿਨ੍ਹਾਂ ਨੇ ਉਨ੍ਹਾਂ ਦੇ ਦਿਮਾਗ ਅਤੇ ਵਿਚਾਰਧਾਰਾ ’ਤੇ ਡੂੰਘਾ ਅਸਰ ਕੀਤਾ। ਇਨ੍ਹਾਂ ਨੇ ਆਪਣੇ ਇੱਕ ਬ੍ਰਾਹਮਣ ਅਧਿਆਪਕ ਮਹਾਂਦੇਵ ਅੰਬੇਡਕਰ ਦੇ ਕਹਿਣ ’ਤੇ ਆਪਣੇ ਨਾਮ ਨਾਲ ਅੰਬੇਡਕਰ ਸ਼ਬਦ ਜੋੜਿਆ। ਮੈਟ੍ਰਿਕ ਪਾਸ ਕਰਨ ਤੋਂ ਬਾਅਦ ਇਨ੍ਹਾਂ ਨੇ ਐਲਫਿਨਸਟਨ ਕਾਲਜ਼ ਬੰਬਈ ਵਿੱਚੋਂ ਸਾਲ 1912 ਵਿੱਚੋਂ ਬੀ.ਏ. ਪਾਸ ਕਰ ਲਈ ਅਤੇ ਮਹਾਰਾਜਾ ਬੜੋਦਾ ਨੇ ਇਨ੍ਹਾਂ ਨੂੰ ਉੱਚ ਵਿਦਿਆ ਲਈ ਸਰਕਾਰੀ ਖ਼ਰਚੇ ’ਤੇ ਅਮਰੀਕਾ ਭੇਜ ਦਿੱਤਾ।

ਪੜ੍ਹੋ ਇਹ ਵੀ ਖ਼ਬਰ - ਮਜ਼ਾਕ-ਮਜ਼ਾਕ ‘ਚ ਸ਼ੁਰੂ ਹੋਈ ‘ਰੈਗਿਂਗ’ ਨੌਜਵਾਨ ਪੀੜ੍ਹੀ ਲਈ ਹੁਣ ਬਣ ਚੁੱਕੀ ਹੈ ‘ਖ਼ਤਰਨਾਕ’

ਇਨ੍ਹਾਂ ਨੇ ਪੰਜ ਵਿਸ਼ਿਆਂ ਵਿੱਚ ਐੱਮ.ਏ., ਪੀ.ਐੱਚ.ਡੀ., ਡੀ.ਐੱਸ.ਸੀ. ਐੱਲ.ਐੱਲ.ਡੀ., ਡੀ.ਲਿੱਟ, ਬਾਰ.ਐੱਟ ਲਾਅ ਦੀਆਂ ਡਿਗਰੀਆਂ ਪ੍ਰਾਪਤ ਕੀਤੀਆਂ। ਇਨ੍ਹਾਂ ਦਾ ਵਿਆਹ ਲੱਗਭੱਗ 17 ਸਾਲ ਦੀ ਉਮਰ ਵਿੱਚ ਰਾਮਾ ਬਾਈ ਨਾਲ ਹੋਇਆ ਅਤੇ ਇਨ੍ਹਾਂ ਦੇ ਘਰ ਪੰਜ ਬੱਚਿਆਂ ਜਸ਼ਵੰਤ ਰਾਓ, ਗੰਗਾਧਰ, ਰਮੇਸ਼, ਇੰਦੂ ਅਤੇ ਰਾਜ ਰਤਨ ਨੇ ਜਨਮ ਲਿਆ ਪਰ ਜਸਵੰਤ ਰਾਓ ਤੋਂ ਇਲਾਵਾ ਬਾਕੀ ਸਾਰੇ ਬੱਚੇ ਛੋਟੀ ਉਮਰ ਵਿੱਚ ਮਰ ਗਏ। ਮਈ 1935 ਵਿੱਚ ਬਾਬਾ ਸਾਹਿਬ ਦੀ ਜੀਵਨ ਸਾਥਣ ਰਮਾ ਬਾਈ ਬੀਮਾਰੀ ਤੋਂ ਬਾਅਦ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਈ। 15 ਅਪ੍ਰੈਲ 1948 ਨੂੰ ਇਨ੍ਹਾਂ ਨੇ ਡਾਕਟਰ  ਸ਼ਾਰਦਾ ਕਬੀਰ, ਜਿਸਨੇ ਵਿਆਹ ਤੋਂ ਬਾਅਦ ਆਪਣਾ ਨਾਮ ਸਵਿਤਾ ਅੰਬੇਡਕਰ ਰੱਖਿਆ, ਨਾਲ ਦੂਜਾ ਵਿਆਹ ਕਰਵਾਇਆ। ਪੜ੍ਹਾਈ ਮੁਕੰਮਲ ਕਰਨ ਤੋਂ ਬਾਅਦ ਮਹਾਰਾਜਾ ਬੜੌਦਾ ਨੇ ਇਨ੍ਹਾਂ ਨੂੰ ਫੌਜੀ ਸਕੱਤਰ ਨਿਯੁਕਤ ਕਰ ਲਿਆ ਪਰ ਇੱਥੇ ਵੀ ਉਨ੍ਹਾਂ ਨੂੰ ਵਿਤਕਰਾ ਹੀ ਝੱਲਣਾ ਪਿਆ, ਜਦੋਂ ਉਹ ਬੰਬਈ ਦੇ ਕਾਲਜ ਵਿੱਚ ਅਰਥ ਸ਼ਾਸ਼ਤਰ ਦੇ ਪ੍ਰੋਫ਼ੈਸਰ ਨਿਯੁਕਤ ਹੋਏ ਤਾਂ ਉਥੇ ਵੀ ਅਛੂਤ ਹੋਣ ਕਾਰਨ ਇਨ੍ਹਾਂ ਨਾਲ ਭੇਦਭਾਵ ਹੁੰਦਾ ਰਿਹਾ। 

ਪੜ੍ਹੋ ਇਹ ਵੀ ਖ਼ਬਰ - ਸ਼ੁੱਕਰਵਾਰ ਦੀ ਰਾਤ ਕਰੋ ਇਹ ਖ਼ਾਸ ਉਪਾਅ, ਲਕਸ਼ਮੀ ਮਾਤਾ ਜੀ ਖੋਲ੍ਹਣਗੇ ਕਿਸਮਤ ਦੀ ਤੀਜੋਰੀ

ਬ੍ਰਿਟਿਸ਼ ਸਰਕਾਰ ਵਿੱਚ ਉੱਚ ਅਹੁਦੇ ਪਹਿਲਾਂ ਸਿਰਫ਼ ਅੰਗਰੇਜਾਂ ਲਈ ਹੀ ਰਾਖਵੇਂ ਸਨ ਅਤੇ ਲੋਕਾਂ ਵਲੋਂ ਕੀਤੇ ਅੰਦੋਲਨ ਬਾਅਦ ਸਾਊਥ ਬੋਰੋਹ ਸਮਿਤੀ ਦੀ ਸਿਫਾਰਿਸ਼ ਤੇ ਅੰਗਰੇਜ਼ ਸਰਕਾਰ ਨੇ ਆਈ.ਸੀ.ਐੱਸ. ਦੀਆਂ 11 ਪੋਸਟਾਂ ਭਾਰਤੀਆਂ ਲਈ ਰੱਖੀਆਂ, ਜਿਨ੍ਹਾਂ ਵਿਚੋਂ 4 ਹਿੰਦੂਆਂ, 4 ਮੁਸਲਮਾਨਾਂ, 2 ਸਿੱਖਾਂ ਲਈ ਅਤੇ ਇੱਕ ਐਂਗਲੋ ਇੰਡੀਅਨ ਲਈ ਰੱਖੀ ਗਈ ਸੀ। ਡਾਕਟਰ ਭੀਮ ਰਾਓ ਅੰਬੇਡਕਰ ਅਗਸਤ 1917 ਵਿੱਚ ਮੁੰਬਈ ਵਿੱਚ ਲਾਰਡ ਈ ਮੋਨਟੇਗੂ ਸਾਹਮਣੇ ਪੇਸ਼ ਹੋਏ ਅਤੇ ਭਾਰਤ ਵਿੱਚ ਦਲਿਤਾਂ ਦੀ ਤਰਸਯੋਗ ਹਾਲਤ ਅਤੇ ਸਮੱਸਿਆਵਾਂ ਪ੍ਰਤੀ ਜਾਣੂ ਕਰਵਾਇਆ। 27 ਜਨਵਰੀ 1919 ਨੂੰ ਡਾਕਟਰ ਅੰਬੇਡਕਰ ਨੇ ਵੋਟ ਅਤੇ ਨਾਗਰਿਕ ਅਧਿਕਾਰਾਂ ਸਬੰਧੀ ਗਠਿਤ ਸਾਉਥ ਬੋਰੋਹ ਕਮੇਟੀ ਸਾਹਮਣੇ ਦਲਿਤਾਂ ਲਈ ਆਬਾਦੀ ਅਨੁਸਾਰ ਵੱਖਰੇ ਚੋਣ ਅਧਿਕਾਰਾਂ ਦੀ ਮੰਗ ਰੱਖੀ ਪਰ ਕੁਝ ਕੱਟੜ ਆਗੂਆ ਦੇ ਵਿਰੋਧ ਕਾਰਨ ਦਲਿਤਾਂ ਨੂੰ ਕੋਈ ਲਾਭ ਨਾ ਮਿਲਿਆ।

ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ : ਕੈਨੇਡਾ ਪਹੁੰਚਣ ਤੋਂ ਲੈ ਕੇ ਪੱਕੇ ਹੋਣ ਤੱਕ ਵਿਦਿਆਰਥੀਆਂ ਨੂੰ ਆਉਂਦੀਆਂ ਨੇ ਇਹ ਸਮੱਸਿਆਵਾਂ

ਡਾਕਟਰ ਅੰਬੇਡਕਰ ਅਤੇ ਹੋਰ ਕਈ ਦਲਿਤ ਆਗੂਆਂ ਦੀ ਮੰਗ ਨੂੰ ਵੇਖਦੇ ਹੋਏ ਅੰਗਰੇਜ਼ ਸਰਕਾਰ ਨੇ 1919 ਵਿੱਚ ਇੱਕ ਭਾਰਤੀ ਕਾਨੂੰਨ ਕਮਿਸ਼ਨ (ਇੰਡੀਅਨ ਸਟੈਚੂਟਰੀ ਕਮਿਸ਼ਨ) ਸਰ ਜੌਹਨ ਸਾਇਮਨ ਦੀ ਅਗਵਾਈ ਵਿੱਚ ਬਣਾਇਆ, ਜਿਸਨੂੰ ਸਾਇਮਨ ਕਮਿਸ਼ਨ ਕਿਹਾ ਜਾਂਦਾ ਹੈ। ਸਾਇਮਨ ਕਮਿਸ਼ਨ 3 ਫਰਵਰੀ, 1928 ਨੂੰ ਮੁੰਬਈ ਆਇਆ, ਜਿਸਦਾ ਕਈ ਕਾਂਗਰਸੀ ਆਗੂਆਂ ਨੇ ਪ੍ਰਧਾਨ ਲਾਲਾ ਲਾਜਪਤ ਰਾਏ ਦੀ ਅਗਵਾਈ ਵਿੱਚ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਅਤੇ ਮੁਜ਼ਾਹਰੇ ਕੀਤੇ। ਦੋਆਬੇ ਦੇ ਕਈ ਦਲਿਤ ਆਗੂਆਂ ਨੇ ਆਦਿ ਧਰਮ ਮੁਹਿੰਮ ਦੇ ਆਗੂ ਬਾਬੂ ਮੰਗੂ ਰਾਮ ਮੂਗੋਵਾਲੀਆ ਦੀ ਅਗਵਾਈ ਵਿੱਚ ਇਸ ਕਮਿਸ਼ਨ ਨੂੰ ਮਿਲਕੇ ਆਪਣੇ ਅਧਿਕਾਰ ਲੈਣ ਲਈ ਮਤਾ ਪਾਸ ਕੀਤਾ ਅਤੇ ਦਲਿਤਾਂ ਦੇ ਲਗਭਗ 18 ਸੰਗਠਨਾਂ ਨੇ ਸਾਈਮਨ ਕਮਿਸ਼ਨ ਅੱਗੇ ਆਪਣੇ ਅਲੱਗ ਅਧਿਕਾਰਾਂ ਦੀ ਮੰਗ ਕੀਤੀ। ਸਾਇਮਨ ਕਮਿਸ਼ਨ ਦੀ ਰਿਪੋਰਟ ’ਤੇ ਲੰਡਨ ਵਿੱਚ 3 ਗੋਲਮੇਜ਼ ਕਾਨਫਰੰਸਾਂ ਹੋਈਆਂ, ਜਿਸ ਵਿੱਚ ਭਾਰਤ ਦੇ ਵੱਖ-ਵੱਖ ਵਰਗਾਂ ਦੇ ਪ੍ਰਤੀਨਿਧੀ, ਜਿਨ੍ਹਾਂ ਵਿੱਚ ਹਿੰਦੂਆਂ ਵੱਲੋਂ ਮੋਹਨ ਦਾਸ ਕਰਮ ਚੰਦ ਗਾਂਧੀ, ਮੁਸਲਮਾਨਾਂ ਵੱਲੋਂ ਮੁਹੰਮਦ ਅਲੀ ਜਿਨਾਹ ਅਤੇ ਦਲਿਤਾਂ ਵੱਲੋਂ ਡਾਕਟਰ ਅੰਬੇਡਕਰ ਸ਼ਾਮਲ ਹੋਏੇ, ਜਿਨ੍ਹਾਂ ਨੇ ਅਪਣੇ ਅਪਣੇ ਵਰਗਾਂ ਦੇ ਹੱਕਾਂ ਦੀ ਮੰਗ ਰੱਖੀ।

ਡਾਕਟਰ ਅੰਬੇਡਕਰ ਨੇ ਦਲਿਤਾਂ ਦੀ ਪ੍ਰਤੀਨਿਧਤਾ ਕਰਦਿਆਂ ਅਛੂਤਾਂ ਦੀ ਅਸਲੀ ਸਥਿਤੀ ਤੋਂ ਬ੍ਰਿਟਿਸ਼ ਸਰਕਾਰ ਨੂੰ ਜਾਣੂ ਕਰਵਾਇਆ। 17 ਅਗਸੱਤ 1932 ਨੂੰ ਬ੍ਰਿਟਿਸ਼ ਸਰਕਾਰ ਨੇ ਕਮਿਊਨਲ ਐਵਾਰਡ ਦਾ ਫ਼ੈਸਲਾ ਸੁਣਾ ਦਿੱਤਾ, ਜਿਸਦਾ ਕਈ ਕੱਟੜ ਹਿੰਦੂ ਆਗੂਆਂ ਨੇ ਵਿਰੋਧ ਕੀਤਾ। ਕਾਂਗਰਸੀ ਆਗੂ ਮੋਹਨ ਦਾਸ ਕਰਮ ਚੰਦ ਗਾਂਧੀ ਨੇ ਹਿੰਦੂਆਂ ਦੀ ਪ੍ਰਤੀਨਿਧਤਾ ਕਰਦੇ ਹੋਏ ਇਸ ਫ਼ੈਸਲੇ ਅਤੇ ਅਛੂਤਾਂ ਨੂੰ ਮਿਲੇ ਅਧਿਕਾਰਾਂ ਖ਼ਿਲਾਫ਼ ਮਰਨ ਵਰਤ ਸ਼ੁਰੂ ਕਰ ਦਿੱਤਾ, ਜਿਸ ਨਾਲ ਦੇਸ਼ ਵਿੱਚ ਖਲਬਲੀ ਮਚ ਗਈ ਅਤੇ ਡਾਕਟਰ ਅੰਬੇਡਕਰ ਤੇ ਸਮਝੌਤੇ ਲਈ ਦਬਾਓ ਵੱਧ ਗਿਆ। ਅੰਤ 24 ਸਤੰਬਰ 1932 ਨੂੰ ਡਾਕਟਰ ਭੀਮ ਰਾਓ ਅੰਬੇਡਕਰ ਅਤੇ ਗਾਂਧੀ ਵਿਚਕਾਰ ਇੱਕ ਸਮਝੋਤਾ ਹੋਇਆ, ਜਿਸਨੂੰ ਪੂਨਾ ਪੈਕਟ ਕਿਹਾ ਜਾਂਦਾ, ਜਿਸ ਵਿੱਚ ਅਛੂਤਾਂ ਨੂੰ ਮਿਲੇ ਦੋ ਵੋਟਾਂ ਵਾਲੇ ਅਧਿਕਾਰ ਨੂੰ ਖ਼ਤਮ ਕਰ ਦਿਤਾ ਗਿਆ ਅਤੇ ਕਮਿਉਨਲ ਐਵਾਰਡ ਦੁਆਰਾ ਦਿੱਤੀਆਂ ਗਈਆਂ 78 ਸੀਟਾਂ ਨੂੰ ਵਧਾਕੇ 148 ਕਰ ਦਿੱਤਾ ਗਿਆ, ਵਿੱਦਿਆ ਅਤੇ ਨੌਕਰੀਆਂ ਵਿੱਚ ਦਲਿਤਾਂ ਨੂੰ ਸਹੂਲਤਾਂ ਅਤੇ ਮੌਜੂਦਾ ਰਾਖਵਾਂਕਰਣ ਦੀਆਂ ਸਹੂਲਤਾਂ ਦਿੱਤੀਆਂ ਗਈਆਂ।

ਪੜ੍ਹੋ ਇਹ ਵੀ ਖ਼ਬਰ - ਬਾਲਗ ਮੁੰਡਾ-ਕੁੜੀ 'ਲਿਵ ਇਨ' ’ਚ ਰਹਿਣ ਦੇ ਹੱਕਦਾਰ, ਕਿਸੇ ਨੂੰ ਦਖ਼ਲ ਦੇਣ ਦਾ ਕੋਈ ਅਧਿਕਾਰ ਨਹੀਂ

ਕਈ ਦਲਿਤ ਆਗੂਆਂ ਨੇ ਇਸ ਪੂਨਾ ਪੈਕਟ ਸਮਝੋਤੇ ਨੂੰ ਕਰੋੜਾਂ ਦਲਿਤਾਂ ਨਾਲ ਧੋਖਾ ਮੰਨਿਆ ਹੈ। ਡਾਕਟਰ ਅੰਬੇਡਕਰ ਨੇ ਵੀ ਆਪਣੀ ਕਿਤਾਬ ਸਟੇਟ ਆਫ ਮਾਇਨਾਰਿਟੀ ਵਿੱਚ ਇਸ ਸਮਝੌਤੇ ਨੂੰ ਗਲਤ ਮੰਨਿਆ ਹੈ। ਡਾਕਟਰ ਅੰਬੇਡਕਰ ਨੇ ਹਿੰਦੂ ਧਰਮ ਵਿੱਚ ਫੈਲੇ ਗੱਲਤ ਰੀਤੀ ਰਿਵਾਜਾਂ ਖ਼ਿਲਾਫ਼ ਜ਼ੋਰਦਾਰ ਅਵਾਜ਼ ਚੁੱਕੀ ਅਤੇ ਕਈ ਅੰਦੋਲਨ ਕੀਤੇ। ਉਨ੍ਹਾਂ ਨੇ 25 ਦਸੰਬਰ, 1927 ਨੂੰ ਮਨੂੰ ਸਮ੍ਰਤੀ ਨੂੰ ਜਲਾਇਆ। ਉਨ੍ਹਾਂ ਨੇ 13 ਅਕਤੂਬਰ, 1935 ਨੂੰ ਐਲਾਨ ਕੀਤਾ ਸੀ ਕਿ ਉਹ ਹਿੰਦੁ ਧਰਮ ਵਿੱਚ ਪੈਦਾ ਹੋਏ ਹਨ ਪਰ ਹਿੰਦੂ ਧਰਮ ਵਿੱਚ ਮਰਨਗੇ ਨਹੀਂ। ਉਨ੍ਹਾਂ ਨੇ ਲੱਖਾਂ ਅਛੂਤਾਂ ਨੂੰ ਹਿੰਦੂ ਧਰਮ ਦਾ ਤਿਆਗ ਕਰਨ ਲਈ ਤਿਆਰ ਕਰ ਲਿਆ। ਉਹ ਸਿੱਖ ਧਰਮ ਜਿਸ ਵਿੱਚ ਦਲਿਤਾਂ ਦੇ ਰਹਿਵਰ ਗੁਰੂਆਂ ਨੂੰ ਵਿਸ਼ੇਸ਼ ਸਥਾਨ ਦਿੱਤਾ ਗਿਆ ਹੈ ਅਤੇ ਜੋ ਸਭ ਨੂੰ ਬਰਾਬਰਤਾ ਦਾ ਸੁਨੇਹਾ ਦਿੰਦਾ ਹੈ, ਨੂੰ ਅਪਣਾਉਣ ਲਈ ਤਿਆਰ ਹੋ ਗਏ ਪਰ ਸਿੱਖ ਧਰਮ ਦੇ ਕੁਝ ਉੱਚ ਜਾਤੀ ਲੀਡਰਾਂ ਕਾਰਨ ਸਿੱਖ ਧਰਮ ਨਾਂ ਅਪਣਾ ਸਕੇ।

ਡਾਕਟਰ ਅੰਬੇਡਕਰ ਨੇ 1936 ਵਿੱਚ ਅਜ਼ਾਦ ਲੇਬਰ ਪਾਰਟੀ ਭਾਰਤ ਦੀ ਸਥਾਪਨਾ ਕੀਤੀ ਅਤੇ 1937 ਵਿੱਚ ਹੋਈਆਂ ਕੇਂਦਰੀ ਵਿਧਾਨ ਸਭਾ ਦੀਆਂ ਚੋਣਾਂ ਵਿੱਚ 15 ਸੀਟਾਂ ’ਤੇ ਜਿੱਤ ਹਾਸਲ ਹੋਈ। ਉਨ੍ਹਾਂ ਨੇ ਹਿੰਦੁ ਧਰਮ ਅਤੇ ਮੁਸਲਿਮ ਧਰਮ ਵਿੱਚ ਹੋ ਰਹੇ ਅਛੂਤਾਂ ਨਾਲ ਵਿਤਕਰੇ ਬਾਰੇ ਖੁੱਲਕੇ ਲਿਖਿਆ। ਉਨ੍ਹਾਂ ਨੇ ਮੂਕ ਨਾਇਕ-ਗੂੰਗਿਆਂ ਦਾ ਆਗੂ ਹਫ਼ਤਾਵਾਰੀ ਅਖ਼ਬਾਰ  ਸ਼ਰੂ ਕੀਤਾ। ਉਨ੍ਹਾਂ ਨੇ ਬਹਿਸ਼ਕ੍ਰਿਤ ਹਿਤਕਾਰਨੀ ਸਭਾ ਦਾ ਗਠਨ ਕੀਤਾ ਅਤੇ ਦਲਿਤਾਂ ਦੇ ਵਿਦਿਅਕ, ਸਮਾਜਿਕ ਅਤੇ ਆਰਥਿਕ ਵਿਕਾਸ ਲਈ ਕੰਮ ਕੀਤਾ। ਡਾਕਟਰ ਅੰਬੇਡਕਰ ਨੇ ਰੱਖਿਆ ਸਲਾਹਕਾਰ ਸਮਿਤੀ ਅਤੇ ਵਾਇਸਰਾਇ ਦੀ ਕਾਰਜਕਾਰੀ ਪ੍ਰੀਸ਼ਦ ਲਈ ਲੇਬਰ ਮੰਤਰੀ ਦੇ ਤੌਰ ’ਤੇ ਕੰਮ ਕੀਤਾ। ਅੰਤ 15 ਅਗਸਤ 1947 ਨੂੰ ਭਾਰਤ ਦੇਸ਼ ਅਜ਼ਾਦ ਹੋ ਗਿਆ ਅਤੇ ਡਾਕਟਰ ਅੰਬੇਡਕਰ ਦੇਸ਼ ਦੇ ਪਹਿਲੇ ਕਨੂੰਨ ਮੰਤਰੀ ਬਣੇ। 29 ਅਗਸਤ 1947 ਨੂੰ ਸੰਵਿਧਾਨ ਦੀ ਡਰਾਫਟਿੰਗ ਕਮੇਟੀ ਬਣਾਈ ਗਈ, ਜਿਸਦੇ ਚੇਅਰਮੈਨ ਡਾਕਟਰ ਭੀਮ ਰਾਓ ਅੰਬੇਡਕਰ ਨੂੰ ਬਣਾਇਆ ਗਿਆ। ਡਰਾਫਟਿੰਗ ਕਮੇਟੀ ਵਲੋਂ ਡਰਾਫਟ ਸੰਵਿਧਾਨ ਤਿਆਰ ਕਰਕੇ 04 ਨਵੰਬਰ, 1947 ਨੂੰ ਸਭਾ ਨੂੰ ਪੇਸ ਕੀਤਾ ਗਿਆ।

ਪੜ੍ਹੋ ਇਹ ਵੀ ਖ਼ਬਰ - Beauty Tips : ਸਰਦੀਆਂ ''ਚ ਕੀ ਤੁਹਾਡੇ ਵੀ ਫਟਦੇ ਹਨ ਬੁੱਲ੍ਹ ਤਾਂ ਅਪਣਾਓ ਇਹ ਤਰੀਕੇ, ਹੋਵੇਗਾ ਫ਼ਾਇਦਾ

26 ਨਵੰਬਰ, 1949 ਨੂੰ ਸੰਵਿਧਾਨ ਸਭਾ ਨੇ ਇਸਨੂੰ ਮੰਨਜੂਰ ਕਰ ਲਿਆ। 1951 ਵਿੱਚ ਸੰਸਦ ਵਿੱਚ ਹਿੰਦੂ ਕੋਡ ਬਿੱਲ ਜੋ ਕਿ ਭਾਰਤੀ ਮਹਿਲਾਵਾਂ ਨੂੰ ਬਰਾਬਰਤਾ ਦਾ ਅਧਿਕਾਰ ਦੇਣ ਲਈ ਸੀ, ਦੇ ਵਿਰੋਧ ਵਿੱਚ ਸੰਸਦ ਦੇ ਬਹੁਤੇ ਮੈਂਬਰਾਂ ਵਲੋਂ ਵੋਟ ਪਾਏ ਜਾਣ ਕਾਰਨ ਉਨ੍ਹਾਂ ਨੇ ਲੋਕ ਸਭਾ ਤੋਂ ਅਸਤੀਫਾ ਦੇ ਦਿੱਤਾ। 1952 ਵਿੱਚ ਡਾਕਟਰ ਅੰਬੇਡਕਰ ਨੇ ਅਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਪਰ ਇਹ ਚੋਣ ਹਾਰ ਗਏ। ਮਾਰਚ 1952 ਵਿੱਚ ਰਾਜ ਸਭਾ ਦੇ ਮੈਂਬਰ ਚੁਣੇ ਗਏ ਅਤੇ ਜ਼ਿੰਦਗੀ ਦੇ ਅੰਤਿਮ ਸਮੇਂ ਤੱਕ ਉਹ ਰਾਜ ਸਭਾ ਮੈਂਬਰ ਬਣੇ ਰਹੇ। 1955 ਵਿੱਚ ਉਨ੍ਹਾਂ ਨੇ ਬੋਧ ਸੋਸਾਇਟੀ ਆਫ ਇੰਡੀਆ ਦੀ ਸਥਾਪਨਾ ਕੀਤੀ। 14 ਅਕਤੂਬਰ, 1956 ਨੂੰ ਡਾਕਟਰ ਅੰਬੇਡਕਰ ਨੇ ਲੱਖਾਂ ਸਾਥੀਆ ਸਮੇਤ ਬੁੱਧ ਧਰਮ ਅਪਣਾਇਆ। ਦਿੱਲੀ ਵਿੱਚ ਅੱਜ ਦੇ ਦਿਨ 6 ਦਸੰਬਰ 1956 ਨੂੰ ਡਾਕਟਰ ਅੰਬੇਡਕਰ ਸਾਨੂੰ ਸਦੀਵੀ ਵਿਛੋੜਾ ਦੇ ਗਏ। ਭਾਰਤੀ ਡਾਕ ਵਿਭਾਗ ਵਲੋਂ ਬਾਬਾ ਸਾਹਿਬ ਸਬੰਧੀ ਕਈ ਡਾਕ ਟਿਕਟ ਜਾਰੀ ਕੀਤੇ ਹਨ। 

ਬਾਬਾ ਸਾਹਿਬ ਨੂੰ 1990 ਵਿੱਚ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ। ਭਾਰਤ ਸਰਕਾਰ ਨੇ 1991 ਦਾ ਸਾਲ ਅੰਬੇਡਕਰ ਸ਼ਤਾਬਦੀ ਵਜੋਂ ਐਲਾਨਿਆ ਸੀ ਅਤੇ ਸਮਾਜਿਕ ਨਿਆਏ ਵਰ੍ਹਾ ਵਜੋਂ ਮਨਾਇਆ। 14 ਅਪ੍ਰੈਲ 2015 ਨੂੰ ਗੂਗਲ ਨੇ ਬਾਬਾ ਸਾਹਿਬ ਦੀ ਫੋਟੋ ਲਗਾਈ ਅਤੇ ਭਾਰਤ ਸਰਕਾਰ ਵਲੋਂ ਵੀ 125ਵੀਂ ਜਯੰਤੀ ਦੇ ਤੌਰ ’ਤੇ ਮਨਾਇਆ ਗਿਆ ਅਤੇ 125 ਰੁਪਏ ਦਾ ਸਿੱਕਾ ਜਾਰੀ ਕੀਤਾ ਗਿਆ ਹੈ। ਸੰਯੁਕਤ ਰਾਸ਼ਟਰ ਵਲੋਂ ਵੀ ਵਿਸ਼ੇਸ਼ ਸਮਾਗਮ ਕਰਵਾਏ ਗਏ। ਮਹਾਰਾਸ਼ਟਰ ਸਰਕਾਰ ਨੇ 14 ਅਪ੍ਰੈਲ ਦਾ ਦਿਨ ਗਿਆਨ ਦਿਹਾੜੇ ਵਜੋਂ ਮਨਾਉਣ ਦੀ ਘੋਸ਼ਣਾ ਕੀਤੀ ਹੈ। ਅੱਜ ਸਿਰਫ਼ ਭਾਰਤ ਨਹੀਂ ਸਗੋਂ ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿੱਚ ਵੀ ਬਾਬਾ ਸਾਹਿਬ ਦੇ ਪ੍ਰੀਨਿਰਵਾਣ ਦਿਹਾੜੇ ਮਨਾਇਆ ਜਾ ਰਿਹਾ ਹੈ। ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜ਼ਲੀ ਇਹੋ ਹੋਵੇਗੀ ਕਿ ਅਸੀਂ ਉਨ੍ਹਾਂ ਵਲੋਂ ਦੱਸੇ ਗਏ ਵਿਚਾਰਾਂ ਨੂੰ ਅਪਣਾਕੇ ਸਮਾਜ ਅਤੇ ਦੇਸ਼ ਨੂੰ ਸਹੀ ਅਰਥਾਂ ਵਿੱਚ ਵਿਕਸਿਤ ਕਰੀਏ। 

ਕੁਲਦੀਪ ਚੰਦ
ਨੇੜੇ ਸਰਕਾਰੀ ਪ੍ਰਾਇਮਰੀ ਸਕੂਲ ਦੋਭੇਟਾ
ਤਹਿਸੀਲ ਨੰਗਲ
ਜ਼ਿਲ੍ਹਾ ਰੂਪਨਗਰ
9417563054 

  • Categories
  • Life Improvement
  • Dr Bhim Rao Ramji Ambedkar
  • ਵਰਗਾਂ
  • ਜੀਵਨ ਸੰਵਾਰਨ
  • ਡਾ ਭੀਮ ਰਾਓ ਰਾਮਜੀ ਅੰਬੇਡਕਰ

ਐਵਾਨ-ਏ-ਗ਼ਜ਼ਲ : ਬਖਸ਼ ਦੇ ਤੂੰ ਦਾਤਾ ਗੁਨਾਹ ਮੇਰੇ...

NEXT STORY

Stories You May Like

  • two accused arrested who wrote khalistani slogans
    ਖਾਲਿਸਤਾਨੀ ਨਾਅਰੇ ਲਿਖਣ ਤੇ ਹੁਸ਼ਿਆਰਪੁਰ 'ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕਰਨ ਵਾਲੇ ਗ੍ਰਿਫ਼ਤਾਰ
  • address by kailash bangar
    ਸਮਾਜ ਦੇ ਦੱਬੇ-ਕੁਚਲੇ ਵਰਗਾਂ ਨੂੰ ਰਾਜਨੀਤਿਕ ਤਾਕਤ ਦਿਵਾਉਣ ਲਈ ਸਮਰਪਿਤ ਰਿਹਾ ਸਾਹਿਬ ਸ੍ਰੀ ਕਾਂਸ਼ੀ ਰਾਮ ਦਾ ਜੀਵਨ
  • ban imposed on the preaching kirtan of preacher jeevan singh bagichi wale
    ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ ਵਾਲੇ ਦੇ ਪ੍ਰਚਾਰ/ਕੀਰਤਨ 'ਤੇ ਰੋਕ
  • major accident in asansol
    ਆਸਨਸੋਲ 'ਚ ਵਾਪਰਿਆ ਵੱਡਾ ਹਾਦਸਾ: ਉਸਾਰੀ ਅਧੀਨ ਪਾਵਰ ਪਲਾਂਟ ਦਾ ਢਾਂਚਾ ਡਿੱਗਿਆ, ਮਲਬੇ ਹੇਠ ਦੱਬੇ ਕਈ ਮਜ਼ਦੂਰ
  • prime minister narendra modi  public life  25 years
    ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
  • dr jitendra singh union minister of state for science and technology statement
    ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ
  • protest against mla dr  vijay singla upon his arrival at mansa hospital
    ਮਾਨਸਾ ਹਸਪਤਾਲ ਪੁੱਜੇ ਵਿਧਾਇਕ ਡਾ. ਵਿਜੇ ਸਿੰਗਲਾ ਦਾ ਵਿਰੋਧ, ਪੜ੍ਹੋ ਪੂਰਾ ਮਾਮਲਾ
  • stone mine collapses in jaipur
    ਜੈਪੁਰ 'ਚ ਢਹਿ ਗਈ ਪੱਥਰ ਦੀ ਖਾਣ, 3 ਮਜ਼ਦੂਰਾਂ ਦੇ ਮਲਬੇ ਹੇਠ ਦੱਬੇ ਹੋਣ ਦਾ ਖਦਸ਼ਾ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • nepal floods
      ਇਕੱਲੀ ਬਾਰਿਸ਼ ਹੀ ਨਹੀਂ, ਇਹ ਵੀ ਬਣੇ ਨੇਪਾਲ 'ਚ ਆਈ ਤਬਾਹੀ ਦਾ ਕਾਰਨ
    • shameful act
      ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +