Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    1:29:01 AM

  • amritsar police action

    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ...

  • holidays in punjab

    ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ...

  • major announcement by the election commission for 17 states

    ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ...

  • punjab bandh parvinder singh jhota

    'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਦਿੱਲੀ ਵਿਧਾਨ ਸਭਾ ਪਰਿਣਾਮ ਦੇਸ਼ ਦੀ ਰਾਜਨੀਤੀ ਤੇ ਦੂਰਗਾਮੀ ਪ੍ਰਭਾਵ ਪਾਉਣਗੇ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਦਿੱਲੀ ਵਿਧਾਨ ਸਭਾ ਪਰਿਣਾਮ ਦੇਸ਼ ਦੀ ਰਾਜਨੀਤੀ ਤੇ ਦੂਰਗਾਮੀ ਪ੍ਰਭਾਵ ਪਾਉਣਗੇ

  • Edited By Aarti Dhillon,
  • Updated: 14 Feb, 2020 12:24 PM
Meri Awaz Suno
delhi assembly results
  • Share
    • Facebook
    • Tumblr
    • Linkedin
    • Twitter
  • Comment

ਮੇਰੇ ਦਾਦਾ ਖੁਦਾ ਬਖਸ਼ ਜੀ ਅਕਸਰ ਇਹ ਸ਼ਬਦ ਉਚਾਰਿਆ ਕਰਦੇ ਸਨ ਕਿ : “ਉੱਚਾ ਬੋਲ ਨਾ ਬੋਲੀਏ, ਕਰਤਾਰੋਂ ਡਰੀਏ!“ ਅੱਜ ਜਦੋਂ ਦਿੱਲੀ ਵਿਧਾਨ ਸਭਾ ਦੇ ਨਤੀਜੇ ਸਾਹਮਣੇ ਆ ਰਹੇ ਸਨ ਤਾਂ ਉਕਤ  ਸ਼ਬਦਾਂ ਦਾ ਇਕ ਇਕ ਅੱਖਰ ਜਿਵੇਂ ਸੱਚਾ ਪ੍ਤੀਤ  ਹੁੰਦਾ ਮਹਿਸੂਸ ਹੋ ਰਿਹਾ ਸੀ।
ਜਿਵੇਂ ਕਿ ਅਸੀਂ ਸਾਰਿਆਂ ਨੇ ਹੀ ਵੇਖਿਆ ਕਿ ਪਿਛਲੀ ਅੱਠ ਫਰਵਰੀ ਨੂੰ ਸੰਪਨ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਸਾਹਮਣੇ ਆ ਚੁੱਕੇ ਹਨ। ਆਰਟੀਕਲ ਲਿਖੇ ਜਾਣ ਤੱਕ ਆਮ ਆਦਮੀ ਪਾਰਟੀ ਦੇ ਖਾਤੇ ਵਿੱਚ 63 ਭਾਜਪਾ ਦੀ ਝੋਲੀ ਵਿੱਚ 7 ਅਤੇ ਕਾਂਗਰਸ ਦੇ ਹੱਥ ਪਹਿਲਾਂ ਵਾਂਗ ਇਸ ਵਾਰ ਖਾਲੀ ਹਨ। ਜਦੋਂ ਕਿ 2015 ਵਿੱਚ  ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ 67 ਅਤੇ ਭਾਜਪਾ ਨੂੰ 3 ਅਤੇ ਕਾਂਗਰਸ ਆਪਣਾ ਖਾਤਾ ਖੋਲ੍ਹਣ ਵਿੱਚ ਵੀ ਨਾਕਾਮ ਰਹੀ ਸੀ।
ਰਾਜਧਾਨੀ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਉਪਰੰਤ ਸਪੱਸ਼ਟ ਹੈ ਕਿ ਦਿੱਲੀ ਦੇ ਵੋਟਰਾਂ ਨੇ ਇਕ ਵਾਰ ਫਿਰ ਸਿਆਣਪ ਦਾ ਸਬੂਤ ਦਿੱਤਾ ਹੈ। ਭਾਵੇਂ ਕਿ ਇਲੈਕਸ਼ਨ ਕੰਪੇਨ ਦੌਰਾਨ ਕੇਂਦਰੀ ਸੱਤਾ ਤੇ ਬਿਰਾਜਮਾਨ ਪਾਰਟੀ ਦੁਆਰਾ ਵੋਟਰਾਂ ਦਾ ਧਰੁਵੀਕਰਨ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਗਈ। ਪਰ ਸਲਾਮ ਹੈ ਦਿੱਲੀ ਦੇ ਵੋਟਰਾਂ ਨੂੰ ਜਿਨ੍ਹਾਂ ਧਾਰਮਿਕ ਕੱਟੜਵਾਦਤਾ, ਨਫਰਤ ਅਤੇ ਲੋਕਾਂ ਵਿਚ ਧਰਮ ਦੇ ਆਧਾਰ ਤੇ ਵੰਡ ਪਾਊ ਸ਼ਕਤੀਆਂ ਨੂੰ ਮਾਤ ਦਿੱਤੀ ਹੈ ਤੇ ਉਨ੍ਹਾਂ ਨੇ ਸਿਰਫ ਤੇ ਸਿਰਫ ਵਿਕਾਸ ਦੇ ਨਾਂ ਤੇ ਆਪਣੇ ਕੀਮਤੀ ਵੋਟ ਦਾ ਇਸਤੇਮਾਲ ਕਰਦਿਆਂ ਉਨ੍ਹਾਂ ਲੋਕਾਂ ਨੂੰ ਸਿੱਧੇ ਤੌਰ ਤੇ ਨਕਾਰਿਆ ਹੈ ਜਿਨ੍ਹਾਂ ਪਾਰਟੀਆਂ ਦੀ ਬੁਨਿਆਦ ਵਿਕਾਸ ਦੀ ਥਾਂ ਧਰਮ ਦੇ ਨਾਂ ਤੇ ਵੰਡ ਪਾਊ ਰਾਜਨੀਤੀ ਤੇ ਖੜੀ ਹੈ।
ਦਿੱਲੀ ਵਿਧਾਨ ਸਭਾ ਦੇ ਨਤੀਜਿਆਂ ਤੋਂ ਭਲੀਭਾਂਤ ਅਨੁਭਵ ਹੁੰਦਾ ਹੈ ਕਿ ਅੱਜ ਇਕ ਸੱਚਾ ਹਿੰਦੂ ਹੋਵੇ ਜਾਂ ਮੁਸਲਮਾਨ ਜਾਂ ਫਿਰ ਕੋਈ ਸਿੱਖ ਜਾਂ ਈਸਾਈ ਸੱਭ ਦੇ ਸੱਭ ਸੰਕੀਰਣ ਤੇ ਦੇਸ਼ ਦੇ ਲੋਕਾਂ ਵਿਚ ਧਰਮ ਦੇ ਨਾਂ ਤੇ ਵੰਡ ਪਾਊ ਰਾਜਨੀਤੀ ਕਰਨ ਵਾਲਿਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਧਾਰਮਿਕ ਨਫਰਤ ਫੈਲਾਉਣ ਵਾਲਿਆਂ ਦੇ ਸੰਦਰਭ ਵਿੱਚ ਸੱਚੇ ਹਿੰਦੂ ਅਤੇ ਮੁਸਲਮਾਨ ਕੀ ਸੋਚਦੇ ਹਨ ਇਸ ਸੰਬੰਧੀ ਇਕ ਕਵੀ ਨੇ ਕਿਹਾ ਹੈ ਕਿ :
ਮਜ਼ਹਬ ਕੇ ਨਾਮ ਪਰ ਯੇਹ ਫਸਾੱਦਾਤ ਦੇਖ ਕਰ।
ਹਿੰਦੂ ਹੈ ਗਮਜ਼ੁਦਾ ਤੋ ਮੁਸਲਮਾਂ ਉਦਾਸ ਹੈ ।।
ਬੇਸ਼ੱਕ ਉਕਤ ਦਿੱਲੀ ਵਿਧਾਨ ਸਭਾ ਇਲੈਕਸ਼ਨ ਨੂੰ ਜਿੱਤਣ ਲਈ  ਭਾਜਪਾ ਆਲਿਆਂ ਨੇ ਪੂਰੀ ਐਡੀ-ਚੋਟੀ ਦਾ ਜ਼ੋਰ ਲਗਾਇਆ ਤੇ ਜਿੱਤਣ ਲਈ ਹਰ ਹਰਬਾ ਅਪਨਾਉਣ ਦੀ ਕੋਸ਼ਿਸ਼ ਕੀਤੀ। ਜਿਵੇਂ ਕਿ ਪਾਰਟੀ ਦੇ ਵੱਡੇ ਤੋਂ ਵੱਡੇ ਤੇ ਛੋਟੇ ਤੋਂ ਛੋਟੇ ਲੀਡਰਾਂ ਦੁਆਰਾ ਇਲੈਕਸ਼ਨ ਕੰਪੇਨ ਦੌਰਾਨ ਖੂਬ ਵਧ ਚੜ੍ਹ ਕੇ ਅਸੱਭਿਅਕ ਭਾਸ਼ਾ ਦਾ ਇਸਤੇਮਾਲ ਕੀਤਾ ਗਿਆ। ਭਾਸ਼ਾ ਵੀ ਅਜਿਹੀ ਕਿ ਜਿਸ ਦੀ ਇਕ ਸੱਭਿਅਕ ਸਮਾਜ ਕਦਾਚਿਤ ਇਜਾਜ਼ਤ ਨਹੀਂ ਦਿੰਦਾ। ਜਿਵੇਂ ਕਿ ਉਕਤ ਪਾਰਟੀ ਦੇ ਜਿਮੈਂਵਾਰ ਔਹੁਦਿਆਂ ਤੇ ਬੈਠੇ ਆਗੂਆਂ ਦੁਆਰਾ ਅਭਦਰ  ਸਲੋਗਨਾਂ ਦਾ ਇਸਤੇਮਾਲ “ ਦੇਸ਼ ਕੇ ਗਦਾਰੋਂ ਕੋ ਗੋਲੀ ਮਾਰੋ...“ ਜਾਂ ਅੱਠ ਫਰਵਰੀ ਨੂੰ ਈ ਵੀ ਐਮ ਦਾ ਬਟਨ ਇਸ ਕਦਰ ਜੋਰ ਦਬਾਓ ਕਿ ਉਸ ਦਾ ਕਰੰਟ ਸ਼ਾਹੀਨ ਬਾਗ ਤੱਕ ਪਹੁੰਚੇ। ਤੇ ਲੋਕਾਂ ਦੇ ਚੁਣੇ ਹੋਏ ਮੁਖ ਮੰਤਰੀ (ਅਰਵਿੰਦ ਕੇਜਰੀਵਾਲ) ਨੂੰ ਅੱਤਵਾਦੀ ਤੱਕ ਕਿਹਾ ਗਿਆ। ਇਕ ਹੋਰ ਭਾਜਪਾ ਉਮੀਦਵਾਰ ਦੁਆਰਾ ਤਾਂ ਇਥੋਂ ਤਕ ਕਹਿ ਦਿੱਤਾ ਕਿ ਅੱਠ ਫਰਵਰੀ ਦੇ ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਨੂੰ “ਭਾਰਤ ਬਨਾਮ ਪਾਕਿਸਤਾਨ“ ਮੈਚ ਤੱਕ ਕਰਾਰ ਦਿੱਤਾ ਗਿਆ। ਇਸ ਦੇ ਵਿਪਰੀਤ ਦੂਜੇ ਪਾਸੇ ਅਰਵਿੰਦ ਕੇਜਰੀਵਾਲ ਅਤੇ ਉਸ ਦੀ ਪਾਰਟੀ ਦੇ ਦੂਜੇ ਆਗੂਆਂ ਨੇ ਦਿੱਲੀ ਵਿਚ ਉਨ੍ਹਾਂ ਦੀ ਸਰਕਾਰ ਦੁਆਰਾ ਪਿਛਲੇ ਪੰਜ ਸਾਲਾਂ ਦੌਰਾਨ ਲੋਕਾਂ ਨੂੰ ਸਿਹਤ, ਸਿੱਖਿਆ ਅਤੇ ਮੁਫਤ ਪਾਣੀ, ਬਿਜਲੀ ਅਤੇ ਔਰਤਾਂ ਨੂੰ ਦਿੱਤੀ ਗਈ ਮੁਫਤ ਬਸ ਸਫਰ ਜਿਹੀਆਂ ਸਹੂਲਤਾਂ ਦੇ ਇਵਜ ਵੋਟਾਂ ਮੰਗੀਆਂ ਤੇ ਵੋਟਰਾਂ ਨੂੰ ਸਪੱਸ਼ਟ ਕਿਹਾ ਕਿ ਜੇਕਰ ਉਨ੍ਹਾਂ ਦਾ ਕੰਮ ਹੈ ਪਸੰਦ ਆਇਆ ਹੈ ਤਾਂ ਉਨ੍ਹਾਂ ਨੂੰ ਵੋਟ ਦਿੱਤੀ ਜਾਵੇ ਨਹੀਂ ਤਾਂ ਨਾ ਦਿੱਤਾ ਜਾਵੇ । ਸਾਕਾਰਾਤਮਕ ਪ੍ਰਚਾਰ ਦਾ ਪ੍ਰਭਾਵ ਵੀ ਸਾਕਾਰਾਤਮਕ ਪੈਂਦਾ ਹੈ ਅਤੇ ਨਕਾਰਤਮਕ ਪ੍ਰਚਾਰ ਦੇ  ਨਤੀਜੇ ਨਕਾਰਤਮਕ ਆਉਂਦੇ ਹਨ। ਇਹ ਵੀ ਕਿਹਾ ਜਾਂਦਾ ਹੈ ਕਿ ਕੋਈ ਵੀ ਪ੍ਰਚਾਰ ਦੋ ਧਾਰੀ ਤਲਵਾਰ ਹੋਇਆ ਕਰਦੀ ਹੈ, ਕਈ ਵਾਰ ਅਸੀਂ ਦੂਜੇ ਨੂੰ ਨੁਕਸਾਨ ਪਹੁੰਚਾਉਂਦੇ ਪਹੁੰਚਾਉਂਦੇ ਖੁਦ ਜਰਬ ਖਾ ਬੈਠਦੇ ਹਾਂ । ਇਹੋ ਕੁਝ ਭਾਜਪਾ ਨਾਲ ਹੋਇਆ ਜਾਪਦਾ ਹੈ। ਪਾਰਟੀ ਨੇ ਆਪਣਾ ਸਾਰਾ ਜੋਰ ਨਕਾਰਤਮਕ ਪ੍ਰਚਾਰ ਤੇ ਲਗਾਇਆ। ਜਿਸ ਦੇ ਨਤੀਜੇ ਵਜੋਂ ਦਿੱਲੀ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਵਿਕਾਸ ਵਾਲੇ ਏਜੰਡੇ ਨੂੰ ਮਾਣਤਾ ਦਿੰਦਿਆਂ ਪੰਜ ਸਾਲ ਲਈ ਫਿਰ ਤੋਂ ਸੱਤਾ ਦੀ ਵਾਗਡੋਰ ਸੰਭਾਲ ਦਿੱਤੀ ।
ਇਥੇ ਜਿਕਰਯੋਗ ਹੈ ਆਪਣੇ ਪਿਛਲੇ ਸਾਲ ਝਾਰਖੰਡ ਇਲੈਕਸ਼ਨ ਦੋਰਾਨ ਵੀ ਭਾਜਪਾ ਨੇ ਨਾਗਰਿਕਤਾ ਸੰਸ਼ੋਧਨ ਬਿਲ ਮੌਜੂਦਾ ਸੀ ਏ ਏ ਦੇ ਨਾਂ ਬੜੇ ਜੋਰ ਸ਼ੋਰ ਨਾਲ ਵੋਟਾਂ ਮੰਗੀਆਂ ਸਨ ਅਤੇ ਵੋਟਾਂ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਕੀਤੀ ਸੀ । ਪਰ ਝਾਰਖੰਡ ਵਿਚ ਵੀ  ਭਾਰਤੀ ਜਨਤਾ ਪਾਰਟੀ ਨੂੰ ਵੱਡੀ ਹਾਰ ਦਾ ਮੂੰਹ ਦੇਖਣਾ ਪਿਆ ਸੀ। ਦਿੱਲੀ ਦੇ ਆਏ ਤੱਤੇ ਤਾਜੇ ਨਤੀਜਿਆਂ ਨੇ ਇਕ ਵਾਰ ਫਿਰ ਤੋਂ ਪਾਰਟੀ ਨੂੰ ਇਹ ਸਪੱਸ਼ਟ ਫਤਵਾ ਸੁਣਾ ਦਿੱਤਾ ਹੈ।
ਪਰ ਅਫਸੋਸ ਭਾਜਪਾ ਨੇ ਝਾਰਖੰਡ ਵਾਲੀ ਉਸ ਕਰਾਰੀ ਹਾਰ ਤੋਂ ਕੋਈ ਸੀਖ ਲੈਣ ਦੀ ਥਾਂ ਲਗਾਤਾਰ ਆਪਣੇ ਫਿਰਕਾਪ੍ਰਸਤੀ ਵਾਲੇ ਏਜੰਡੇ ਭਾਵ ਹਿੰਦੂ ਮੁਸਲਮਾਨ ਵਿਚਕਾਰ ਫੁੱਟ ਪਾਊ ਨੀਤੀ ਤੇ ਸਰਗਰਮੀ ਨਾਲ ਕੰਮ ਕਰਦੇ ਰਹੇ। ਤੇ ਇਹ ਗੱਲ ਭੁੱਲ ਗਏ ਕਿ ਕਾਠ ਦੀ ਵਾਰ ਵਾਰ ਨਹੀਂ ਚੜਿਆ ਕਰਦੀ।
ਇਹ ਕਿ ਉਕਤ ਨਤੀਜਿਆਂ ਦੇ ਪਰਿਣਾਮ ਦੂਰਗਾਮੀ ਸਾਬਤ ਹੋਣ ਵਾਲੇ ਹਨ । ਕਿਉਂਕਿ ਆਉਣ ਵਾਲੇ ਸਮੇਂ ਵਿੱਚ ਬਿਹਾਰ ਬੰਗਾਲ ਆਦਿ ਸੂਬਿਆਂ ਵਿਚ ਵੀ ਚੋਣਾਂ ਹੋਣੀਆਂ ਹਨ। ਸੋ ਭਾਜਪਾ ਲੀਡਰਸ਼ਿਪ ਨੂੰ ਚਾਹੀਦਾ ਹੈ ਕਿ ਜੇਕਰ ਅੱਜ ਲੋਕਾਂ ਨੇ ਉਨ੍ਹਾਂ ਦੇ ਹੱਥ ਚ ਦੇਸ਼ ਦੀ ਸੱਤਾ ਦਿੱਤੀ ਹੈ ਤਾਂ ਉਹ ਦੇਸ਼ ਦੇ ਲੋਕਾਂ ਨੂੰ ਫਜੂਲ ਕਿਸਮ ਦੇ ਮਸਲਿਆਂ ਵਿੱਚ ਉਲਝਾਉਣ ਦੀ ਥਾਂ ਲੋਕਾਂ ਲਈ ਆਸਾਨੀਆਂ ਪੈਦਾ ਕਰਨ ਅਤੇ ਬਿਨ੍ਹਾਂ ਕਿਸੇ ਧਾਰਮਿਕ ਭੇਦਭਾਵ ਦੇ ਸਭਨਾਂ ਲਈ ਭਲਾਈ ਦੇ ਕੰਮ ਕਰਨ। ਕਿਉਂਕਿ ਕਿਹਾ ਜਾਂਦਾ ਹੈ ਕਿ :
“ਕਰ ਭਲਾ ਸੋ ਹੋ ਭਲਾ, ਅੰਤ ਭਲੇ ਦੀ ਭਲਾ।“

 

ਮੁਹੰਮਦ ਅੱਬਾਸ ਧਾਲੀਵਾਲ,
ਮਾਲੇਰਕੋਟਲਾ।
ਸੰਪਰਕ : 9855259650

  • Delhi Assembly results
  • ਦਿੱਲੀ ਵਿਧਾਨ ਸਭਾ
  • ਦੂਰਗਾਮੀ

ਕਿਸਮਤ ਦੇ ਫੁੱਲ...

NEXT STORY

Stories You May Like

  • mallikarjun kharge  lok sabha  state assemblies
    ਮਲਿਕਾਰਜੁਨ ਖੜਗੇ ਨੇ ਲੋਕ ਸਭਾ ਤੇ ਸੂਬਾਈ ਵਿਧਾਨ ਸਭਾਵਾਂ ਨੂੰ ਭੰਗ ਕਰਨ ਦੀ ਕੀਤੀ ਮੰਗ
  • west bengal assembly seats  by elections
    ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ
  • legislative assembly  speaker  hospital  treatment
    ਵਿਧਾਨ ਸਭਾ ਸਪੀਕਰ ਦੀ ਵਿਗੜੀ ਸਿਹਤ ! ਰਥਿੰਦਰ ਬੋਸ ਨੂੰ ਹਸਪਤਾਲ ਕਰਵਾਇਆ ਗਿਆ ਦਾਖਲ
  • 5 assembly seats  1 lok sabha seat  by elections
    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9 ਅਕਤੂਬਰ ਨੂੰ ਆਉਣਗੇ ਨਤੀਜੇ
  • west bengal s identity set to change
    ਬਦਲੇਗੀ ਪੱਛਮੀ ਬੰਗਾਲ ਦੀ ਪਛਾਣ, ਪੱਛਮੀ ਬੰਗ ਨਾਂਅ ਰੱਖਣ ਲਈ ਵਿਧਾਨ ਸਭਾ 'ਚ ਆਵੇਗਾ ਬਿੱਲ: ਸਮਿਕ ਭੱਟਾਚਾਰੀਆ
  • staff counting offerings at ram mandir to wear saffron jumpsuits
    ਰਾਮ ਮੰਦਰ ’ਚ ਚੜ੍ਹਾਵਾ ਗਿਣਨ ਵਾਲੇ ਪਾਉਣਗੇ ਕੇਸਰੀ ਜੰਪਸੂਟ: ਮੋਬਾਈਲ ’ਤੇ ਰੋਕ, ਮੁਲਾਜ਼ਮਾਂ ਦੇ ਪਿਛੋਕੜ ਦੀ ਹੋਵੇਗੀ...
  • jammu kashmir  tarun chugh
    ਜੰਮੂ-ਕਸ਼ਮੀਰ 1990 ਦੇ ਦਹਾਕੇ ਦੀ ਰਾਜਨੀਤੀ ਤੋਂ ਅੱਗੇ ਨਿਕਲ ਚੁੱਕਾ ਹੈ : ਤਰੁਣ ਚੁੱਘ
  • vote counting begins for nandigram and rejinagar assembly by elections
    ਪੱਛਮੀ ਬੰਗਾਲ: ਨੰਦੀਗ੍ਰਾਮ ਅਤੇ ਰੇਜੀਨਗਰ ਵਿਧਾਨ ਸਭਾ ਉਪ-ਚੋਣਾਂ ਲਈ ਵੋਟਾਂ ਦੀ ਗਿਣਤੀ ਸ਼ੁਰੂ
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
  • major revelation in the osap case allegations of fraud false
    OSAP ਮਾਮਲੇ ਨਾਲ ਜੁੜੀ ਵੱਡੀ ਖ਼ਬਰ! Fraud ਦੇ ਇਲਜ਼ਾਮ ਨਿਕਲੇ ਝੂਠੇ, ਮੰਗੀ ਮੁਆਫ਼ੀ
  • strong response in bhogpur to the punjab bandh called in protest
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਭੋਗਪੁਰ 'ਚ ਭਰਵਾਂ ਹੁੰਗਾਰਾ
Trending
Ek Nazar
ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • shameful act
      ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +