Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    10:33:29 PM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਅਲਵਿਦਾ ਸੁਰਜੀਤ ਪਾਤਰ : 'ਪੰਜਾਬੀ ਦੇ ਮਹਾਨ ਕਵੀ ਪਾਤਰ ਨੂੰ ਯਾਦ ਕਰਦਿਆਂ...!'

MERI AWAZ SUNO News Punjabi(ਨਜ਼ਰੀਆ)

ਅਲਵਿਦਾ ਸੁਰਜੀਤ ਪਾਤਰ : 'ਪੰਜਾਬੀ ਦੇ ਮਹਾਨ ਕਵੀ ਪਾਤਰ ਨੂੰ ਯਾਦ ਕਰਦਿਆਂ...!'

  • Edited By Rajwinder Kaur,
  • Updated: 13 May, 2024 10:54 AM
Jalandhar
goodbye surjit patar remembering the great punjabi poet patar
  • Share
    • Facebook
    • Tumblr
    • Linkedin
    • Twitter
  • Comment

ਪੰਜਾਬੀ ਸ਼ਾਇਰੀ ਤੇ ਵਾਰਤਕ 'ਚ ਅਜੋਕੇ ਸਮੇਂ 'ਚ ਆਪਣੀ ਇੱਕ ਵਿਲੱਖਣ ਪਛਾਣ ਰੱਖਣ ਵਾਲੇ ਸੁਰਜੀਤ ਪਾਤਰ ਅੱਜ ਸਾਡੇ ਵਿਚਕਾਰ ਨਹੀਂ ਰਹੇ। ਬੀਤੇ ਦਿਨੀਂ ਸਵੇਰੇ ਜਿਵੇਂ ਹੀ ਇਹ ਖ਼ਬਰ ਸੋਸ਼ਲ ਮੀਡੀਆ 'ਤੇ ਵੇਖੀ ਤਾਂ ਪਹਿਲਾਂ ਪਹਿਲ ਤਾਂ ਯਕੀਨ ਨਹੀਂ ਹੋਇਆ...! ਪਰ ਜਦੋਂ ਹਰ ਛੋਟੇ ਵੱਡੇ ਨਿਊਜ਼ ਚੈਨਲ ਵੱਲੋਂ ਪਾਈ ਪਾਤਰ ਸਾਹਿਬ ਦੀ ਮੌਤ ਦੀ ਪੋਸਟ ਵੇਖੀ ਤਾਂ ਜਿਵੇਂ ਇੱਕ ਵਾਰ ਤਾਂ ਪੈਰਾਂ ਥੱਲਿਓਂ ਜ਼ਮੀਨ ਨਿਕਲ ਗਈ। 

ਕਿਸੇ ਵੀ ਭਾਸ਼ਾ ਨਾਲ ਸੰਬੰਧਤ ਕੋਈ ਵੀ ਕਵੀ ਤੇ ਸਾਹਿਤਕਾਰ ਉਸ ਭਾਸ਼ਾ ਨੂੰ ਪੜ੍ਹਨ ਵਾਲਿਆਂ ਤੇ ਉਸ ਖੇਤਰ ਦਾ ਇੱਕ ਵੱਡਮੁਲਾ ਸਰਮਾਇਆ ਹੋਇਆ ਕਰਦਾ ਹੈ। ਇਸ ਤਰ੍ਹਾਂ ਕਿਸੇ ਵੀ ਸਾਹਿਤਕ ਸ਼ਖਸੀਅਤ ਦਾ ਸਦੀਵੀ ਵਿਛੋੜਾ ਦੇ ਜਾਣਾ ਯਕੀਨਨ ਸਾਹਿਤ ਪ੍ਰੇਮੀਆਂ ਲਈ ਇੱਕ ਕਦੇ ਨਾ ਪੂਰਿਆ ਜਾਣ ਵਾਲਾ ਘਾਟਾ ਸਿੱਧ ਹੁੰਦਾ। (11-05-2024) ਬਲਦੇਵ ਸਿੰਘ ਧਾਲੀਵਾਲ ਵੱਲੋਂ ਫੇਸਬੁੱਕ 'ਤੇ ਪਾਈ ਆਪਣੀ ਇੱਕ ਪੋਸਟ' ਕਦੇ ਨਹੀਂ ਭੁੱਲਣੇ ਉਹ ਆਖਰੀ ਸ਼ਬਦ...' ਵਿੱਚ ਉਨ੍ਹਾਂ ਪਾਤਰ ਸਾਹਿਬ ਨਾਲ ਹੋਈ ਆਖਰੀ ਵਾਰਤਾਲਾਪ 'ਚ ਪਾਤਰ ਸਾਹਿਬ ਵਲੋਂ ਵਰਤੇ ਆਖਰੀ ਸ਼ਬਦਾਂ ਦਾ ਜ਼ਿਕਰ ਕਰਦਿਆਂ ਲਿਖਿਆ ਹੈ :

"ਅੱਠ ਮਈ ਨੂੰ ਪੰਜਾਬ ਕਲਾ ਪਰਿਸ਼ਦ ਦੀ ਜਨਰਲ ਕੌਂਸਲ ਦੀ ਮੀਟਿੰਗ ਤੋਂ ਬਾਅਦ ਪਾਤਰ ਸਾਹਿਬ ਨੇ ਉਹ ਸ਼ਬਦ ਬੋਲੇ ਸਨ। ਕਮਰੇ 'ਚੋਂ ਬਾਹਰ ਨਿਕਲਦਿਆਂ ਮੈਂ ਸੁਭਾਵਕ ਹੀ ਕਿਹਾ ਕਿ ਪਾਤਰ ਸਾਹਿਬ ਅਜੇ ਤਾਂ ਤੁਹਾਡੀ ਸਿਹਤ ਵਧੀਆ ਪਈ ਹੈ, ਤੁਸੀਂ ਚੇਅਰਮੈਨ ਦੀ ਜ਼ਿੰਮੇਵਾਰੀ ਦਾ ਭਾਰ ਕੁਝ ਸਾਲ ਹੋਰ ਅਰਾਮ ਨਾਲ ਚੁੱਕ ਸਕਦੇ ਹੋ, ਆਪਾਂ ਇਹ ਮਤਾ ਵੀ ਪਾਸ ਕਰ ਲਈਏ। ਹੱਸ ਕੇ ਕਹਿਣ ਲੱਗੇ, " ਉਹ ਨਹੀਂ ਨਹੀਂ ਬਲਦੇਵ ਹੋਰ ਨਹੀਂ, ਮੈਂ ਪੋਇਟ (ਸ਼ਾਇਰ /ਕਵੀ) ਵਜੋਂ ਮਰਨਾ ਚਾਹੁੰਨਾ, ਚੇਅਰਮੈਨ ਵਜੋਂ ਨਹੀਂ।" 

ਕੀ ਪਤਾ ਸੀ। ਉਨ੍ਹਾਂ ਦੇ ਸ਼ਬਦ ਇਉਂ ਭਵਿਖਬਾਣੀ ਬਣ ਜਾਣਗੇ। ਮੈਨੂੰ ਯਾਦ ਹੈ, ਜਦੋਂ ਮੈਂ ਉਨ੍ਹਾਂ ਨੂੰ ਪਹਿਲੀ ਵਾਰ ਲੁਧਿਆਣਾ ਦੇ ਪੰਜਾਬੀ ਭਵਨ ਵਿਖੇ ਕਵਿਤਾ ਕੁੰਭ ਦੇ ਇੱਕ ਕਾਵਿ ਸੰਮੇਲਨ ਦੌਰਾਨ ਮਿਲਿਆ ਸੀ ਭਾਵੇਂ ਉਹ ਇੱਕ ਬਹੁਤ ਨਿੱਕੀ ਜਿਹੀ ਮੁਲਾਕਾਤ ਸੀ ਪਰ ਅੱਜ ਵੀ ਉਹ ਮੇਰੇ ਦਿਲ ਤੇ ਪੂਰੀ ਤਰ੍ਹਾਂ ਨਕਸ਼ ਹੈ। 

ਆਓ ਹੁਣ ਅਸੀਂ ਉਨ੍ਹਾਂ ਦੇ ਮੁਖ਼ਤਸਰਨ ਜੀਵਨ ਤੇ ਉਨ੍ਹਾਂ ਦੀ ਕਲਾ ਬਾਰੇ ਜਾਨਣ ਦੀ ਕੋਸ਼ਿਸ਼ ਕਰਦੇ ਹਾਂ। ਸੁਰਜੀਤ ਪਾਤਰ ਜਿਨ੍ਹਾਂ ਦਾ ਜਨਮ 14 ਜਨਵਰੀ 1945 ਨੂੰ ਪੰਜਾਬ ਵਿੱਚ ਜਲੰਧਰ ਜ਼ਿਲ੍ਹੇ ਦੇ ਪਿੰਡ 'ਪੱਤੜ ਕਲਾਂ' ਵਿਖੇ ਹੋਇਆ। ਉਹਨਾਂ ਦੇ ਮਾਤਾ ਦਾ ਨਾਮ ਗੁਰਬਖਸ਼ ਕੌਰ ਅਤੇ ਪਿਤਾ ਦਾ ਨਾਮ ਸ.ਹਰਭਜਨ ਸਿੰਘ ਸੀ। ਪਾਤਰ ਨੇ ਆਪਣੇ ਪਿੰਡ ਦੇ ਸਕੂਲ ਤੋਂ ਹੀ ਪ੍ਰਾਇਮਰੀ ਦੀ ਸਿੱਖਿਆ ਲਈ ਜਦੋਂ ਕਿ ਖਾਲਸਾ ਹਾਈ ਸਕੂਲ ਖਹਿਰਾ ਮਝਾ ਤੋਂ ਦਸਵੀਂ ਪਾਸ ਕੀਤੀ। ਰਣਧੀਰ ਗੌਰਮਿੰਟ ਕਾਲਜ ਕਪੂਰਥਲਾ ਤੋਂ ਬੀ,ਏ ਕਰਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪੰਜਾਬੀ ਦੀ ਐੱਮ.ਏ .ਅਤੇ ਗੁਰੂ ਨਾਨਕ ਦੇਵ ਯੂਨੀਵਰਿਸਟੀ, ਅੰਮ੍ਰਿਤਸਰ ਤੋਂ ਪੀ.ਐੱਚ.ਡੀ ਕੀਤੀ। ਉਹਨਾਂ ਦੇ ਪੀ.ਐੱਚ.ਡੀ. ਦਾ ਵਿਸ਼ਾ "Transformation of Folklore in Guru Nanak Vani " ਸੀ। ਆਪਣੇ ਅਧਿਆਪਕ ਅਤੇ ਉੱਘੇ ਨਾਟਕਕਾਰ ਸੁਰਜੀਤ ਸਿੰਘ ਸੇਠੀ ਦੇ ਕਹਿਣ 'ਤੇ ਹੀ ਉਹਨਾਂ ਆਪਣੇ ਪਿੰਡ ਦੇ ਨਾਮ ਤੋਂ ਹੀ ਆਪਣਾ ਤਖੱਲਸ 'ਪਾਤਰ' ਰੱਖ ਲਿਆ, ਜਦੋਂ ਕਿ ਉਹ ਪਹਿਲਾਂ ਆਪਣੇ ਨਾਂ ਸੁਰਜੀਤ ਦੇ ਨਾਲ ਪੱਤੜ ਸ਼ਬਦ ਦੀ ਹੀ ਵਰਤੋਂ ਕਰਿਆ ਕਰਦੇ ਸਨ।

ਪਾਤਰ ਜੀ ਨੇ 1960 ਵਿਆਂ ਵਿੱਚ ਆਪਣੀਆਂ ਕਵਿਤਾਵਾਂ ਪ੍ਰਕਾਸ਼ਿਤ ਕਰਨੀਆਂ ਸ਼ੁਰੂ ਕੀਤੀਆਂ ਸਨ ਅਤੇ ਹੁਣ ਤੱਕ ਨਿਰੰਤਰ ਕਾਵਿ-ਸਿਰਜਣਾ ਦੇ ਕਾਰਜ ਵਿੱਚ ਪੂਰੀ ਤਰ੍ਹਾਂ ਨਾਲ ਕਰਮਸ਼ੀਲ ਰਹੇ। ਇਸੇ ਦੌਰਾਨ ਉਹ 1969 ਵਿੱਚ ਬਾਬਾ ਬੁਢਾ ਕਾਲਜਬੀੜ ਸਾਹਿਬ, ਅਮ੍ਰਿਤਸਰ ਵਿੱਚ ਲੈਕਚਰਾਰ ਲੱਗੇ। ਇਸ ਤੋਂ ਬਾਅਦ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿੱਚ ਅਧਿਆਪਕ ਵਜੋਂ ਨਿਯੁਕਤ ਹੋ ਗਏ ਅਤੇ ਇਥੋਂ ਹੀ ਪੰਜਾਬੀ ਦੇ ਪ੍ਰੋਫ਼ੈਸਰ ਦੇ ਤੌਰ ਤੇ ਸੇਵਾਮੁਕਤ ਹੋਏ। 2002 ਵਿਚ ਉਹ ਪੰਜਾਬੀ ਸਾਹਿਤ ਅਕਾਡਮੀ ਦੇ ਪ੍ਰਧਾਨ ਚੁਣੇ ਗਏ ਅਤੇ 2008 ਤੱਕ ਇਸ ਅਹੁਦੇ 'ਤੇ ਰਹਿੰਦਿਆਂ ਉਨ੍ਹਾਂ ਨੇ ਪੰਜਾਬੀ ਸਾਹਿਤ ਅਕਾਡਮੀ ਨੂੰ ਸਾਹਿਤਕ ਸਰਗਰਮੀਆਂ ਦਾ ਗੜ੍ਹ ਬਣਾ ਦਿੱਤਾ। 

ਉਹ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਪ੍ਰਧਾਨ ਹਨ।ਪਿਛਲੇ ਸਮੇਂ ਵਿੱਚ ਉਹ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਪ੍ਰਧਾਨ ਦਾ ਅਹੁਦਾ ਸੰਭਾਲ ਚੁੱਕੇ ਹਨ। ਇਸ ਤੋਂ ਬਾਅਦ ਉਹਨਾਂ ਨੂੰ 2013 ਵਿਚ ਪੰਜਾਬ ਸਰਕਾਰ ਨੇ ਪਾਤਰ ਸਾਹਿਬ ਨੂੰ ਪੰਜਾਬ ਸਾਹਿਤ ਅਕਾਡਮੀ, ਚੰਡੀਗੜ੍ਹ ਦਾ ਪ੍ਰਧਾਨ ਨਾਮਜ਼ੱਦ ਕੀਤਾ ਹੈ। ਜਦ ਕਿ ਇਸੇ ਵਰ੍ਹੇ ਅਰਥਾਤ 2013 ਵਿਚ ਉਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਰਲਡ ਸਿੱਖ ਯੂਨੀਵਰਸਿਟੀ, ਫ਼ਤਿਹਗੜ੍ਹ ਵਿਚ ਵਿਜ਼ਿਟਿੰਗ ਪ੍ਰੋਫ਼ੈਸਰ ਦੇ ਅਹੁਦੇ 'ਤੇ ਨਾਮਜ਼ਦ ਕੀਤਾ ਗਿਆ ਹੈ। 

ਪਾਤਰ ਪਿੰਡਾਂ ਵਿੱਚ ਪਲਿਆ ਤੇ ਪੇਂਡੂ ਵਿਦਿਆਲਿਆਂ ਤੋਂ ਵਿੱਦਿਆ ਪ੍ਰਾਪਤ ਕੀਤੀ। ਆਪਣੀਆਂ ਜੜ੍ਹਾਂ ਨੂੰ ਚੇਤੇ ਰੱਖਣ ਲਈ ਉਸ ਨੇ ਆਪਣੇ ਪਿੰਡ ਪਾਤੜ ਨੂੰ ਆਪਣੇ ਨਾਂ ਨਾਲ ਜੋੜ ਲਿਆ ਜਿਹੜਾ ਘਸ-ਘਸਾ ਕੇ ਪਾਤਰ ਬਣ ਗਿਆ। ਸੁਰਜੀਤ ਪਾਤਰ ਲਾਤੀਨੀ ਅਮਰੀਕਾ ਦੇ ਕੋਲੰਬੀਆ ਵਿੱਚ ਪੈਂਦੇ ਮੈਦਿਯਨ ਸ਼ਹਿਰ ਵਿੱਚ ਇੱਕ ਕਵਿਤਾ ਉਤਸਵ ਵਿੱਚ ਸ਼ਿਰਕਤ ਕਰਨ ਗਿਆ ਸੀ। ਓਥੇ ਉਸ ਦੀ ਦਾੜ੍ਹੀ, ਪਗੜੀ ਦੇਖ ਕੇ ਇੱਕ ਸਪੇਨੀ ਬੱਚੇ ਨੇ ਉਸ ਨੂੰ ਜਾਦੂਗਰ ਸਮਝ ਲਿਆ ਸੀ।

ਪਾਤਰ ਬਹੁਤ ਹੀ ਸਾਦਾ ਸ਼ਬਦਾਂ ਵਿਚ ਜੀਵਨ ਦੀਆਂ ਬਹੁਤ ਕੌੜੀਆਂ ਸੱਚਾਈਆਂ ਬਿਆਨ ਕਰ ਜਾਂਦੇ ਹਨ। ਜਿਵੇਂ ਕਿ ਉਨ੍ਹਾਂ ਦਾ ਇੱਕ ਮਸ਼ਹੂਰ ਸ਼ਿਅਰ ਹੈ ਕਿ:
ਏਨਾ ਸੱਚ ਨਾ ਬੋਲ ਕਿ 'ਕੱਲ੍ਹਾ ਰਹਿ ਜਾਵੇਂ'! 
ਚਾਰ ਕੁ ਬੰਦੇ ਛੱਡ ਲੈ ਮੋਢਾ ਦੇਣ ਲਈ..।

ਉਹਨਾਂ ਦੀ ਕਵਿਤਾ ਦਰਅਸਲ ਵਿਆਪਕ ਸਮਾਜਿਕ ਅਪੀਲ ਤੇ ਗੰਭੀਰਤਾ ਇੱਕ ਅਦਭੁਤ ਸੁਮੇਲ ਹੈ ।ਸਮਾਜ ਵਿੱਚ ਰਾਜਨੀਤਕ ਚੇਤਨਾ ਅਤੇ ਤਤਕਾਲੀ ਜ਼ਬਰ ਦੇ ਵਿਰੋਧ ਦੇ ਰੂਪ ਵਿੱਚ ਉਹਨਾਂ ਦੀ ਕਵਿਤਾ ਸਾਹਮਣੇ ਆਉਂਦੀ ਹੈ ਉਨ੍ਹਾਂ ਦੇ ਹਸਤਾਖਰ ਸ਼ਿਅਰ ਵੇਖੋ :
ਕੁਝ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ
ਚੁੱਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ।
ਗੀਤ ਦੀ ਮੌਤ ਇਸ ਰਾਤ ਜੇ ਹੋ ਗਈ।
ਮੇਰਾ ਜੀਣਾ ਮੇਰੇ ਯਾਰ ਕਿੰਞ ਸਹਿਣਗੇ।
ਇਸ ਅਦਾਲਤ 'ਚ ਬੰਦੇ ਬਿਰਖ ਹੋ ਗਏ
ਫ਼ੈਸਲੇ ਸੁਣਦਿਆਂ ਸੁਣਦਿਆਂ ਸੁਕ ਗਏ।
ਆਖੋ ਏਨ੍ਹਾਂ ਨੂੰ ਉੱਜੜੇ ਘਰੀਂ ਜਾਣ ਹੁਣ।
ਇਹ ਕਦੋਂ ਤੀਕ ਇਥੇ ਖੜ੍ਹੇ ਰਹਿਣਗੇ।

ਇੱਕ ਥਾਂ ਪਾਤਰ ਮੌਸਮ ਦੇ ਚੱਕਰ ਨੂੰ ਬਿਆਨਦਿਆਂ ਕਿੰਨੇ ਸੋਹਣੇ ਸ਼ਬਦਾਂ ਵਿਚ ਆਖਦੇ ਹਨ :
ਨਿੱਤ ਸੂਰਜਾਂ ਨੇ ਚੜ੍ਹਨਾ, ਨਿੱਤ ਸੂਰਜਾਂ ਨੇ ਲਹਿਣਾ। 
ਪਰਬਤ ਤੋਂ ਸਾਗਰਾਂ ਵੱਲ ਨਦੀਆਂ ਨੇ ਰੋਜ਼ ਵਹਿਣਾ। 
ਇਕ ਦੂਜੇ ਮਗਰ ਘੁੰਮਣਾ ਰੁੱਤਾਂ ਤੇ ਮੌਸਮਾਂ ਨੇ। 
ਇਹ ਸਿਲਸਿਲਾ ਜੁਗੋ ਜੁਗ ਏਦਾਂ ਹੀ ਚੱਲਦਾ ਰਹਿਣਾ। 

ਪਾਤਰ ਸਾਹਿਬ ਨੂੰ ਹਾਲਾਤ ਭਾਵੇਂ ਕਿਹੋ ਜਿਹੇ ਹੀ ਦਰਪੇਸ਼ ਹੋਣ ਆਪ ਕਦੇ ਮਾਯੂਸ ਨਹੀਂ ਹੁੰਦੇ ਇੱਕ ਥਾਂ ਆਖਦੇ ਹਨ :
ਹਨੇਰੀ ਵੀ ਜਗਾ ਸਕਦੀ ਹੈ ਦੀਵੇ
ਕਦੀ ਮੈਨੂੰ ਪਤਾ ਲੱਗਣਾ ਨਹੀਂ ਸੀ
ਜੇ ਸਾਰੇ ਹੋਰ ਦੀਵੇ ਬੁਝ ਨ ਜਾਂਦੇ
ਤਾਂ ਦੀਵਾ ਦਿਲ ਦਾ ਇਉਂ ਜਗਣਾ ਨਹੀਂ ਸੀ

ਉਂਝ ਪਾਤਰ ਦੀ ਵਧੇਰੇ ਪ੍ਰਸਿੱਧੀ ਇੱਕ ਗ਼ਜ਼ਲਗੋ ਸ਼ਾਇਰ ਵਜੋਂ ਹੋਈ ਉਨ੍ਹਾਂ ਪੰਜਾਬੀ ਗ਼ਜ਼ਲ ਨੂੰ ਨਵੀਂਆਂ ਬੁਲੰਦੀਆਂ ਤੇ ਪਹੁੰਚਾਇਆ। ਇੱਥੇ ਜ਼ਿਕਰਯੋਗ ਹੈ ਕਿ ਹਵਾ ਵਿੱਚ ਲਿਖੇ ਹਰਫ਼ ਪੁਸਤਕ ਤੋਂ ਪਹਿਲਾਂ ਆਪ ਦੀਆਂ ਗਜ਼ਲਾਂ 'ਕੋਲਾਜ਼' ਕਿਤਾਬ ਵਿੱਚ ਪ੍ਰਕਾਸ਼ਿਤ ਹੋਈਆਂ। ਇਨ੍ਹਾਂ ਨੇ ਪੰਜਾਬੀ ਗ਼ਜ਼ਲ ਨੂੰ ਰਾਗਆਤਮਿਕਤਾ ਦੇ ਕੇ ਉਸ ਦਾ ਮਿਆਰ ਵਧਾਇਆ ਹੈ। ਸੁਰਜੀਤ ਦੀਆਂ ਗ਼ਜ਼ਲਾਂ ਨੂੰ ਜਦੋਂ ਆਪਣੇ ਮੁਤਾਅਲੇ 'ਚ ਲਿਆਂਉਂਦੇ ਹਾਂ ਤਾਂ ਅਸੀਂ ਮਹਿਸੂਸ ਕਰਦੇ ਹਾਂ ਕਿ ਉਹਨਾਂ ਦੇ ਹਰ ਸ਼ੇਅਰ ਦੀ ਤਪਸ਼, ਸ਼ਬਦਾਂ ਵਿਚਲੀ ਗਹਿਰਾਈ ਮੁਨੱਖੀ ਮਨ ਨੂੰ ਭਾਵਨਾਤਮਿਕ ਤੌਰ ਤੇ ਝੰਜੋੜਦੀ ਹੈ। ਪਾਤਰ ਦੀ ਇੱਕ ਗ਼ਜ਼ਲ ਕੁੱਝ ਸ਼ਿਅਰ ਆਪ ਵੀ ਵੇਖੋ ਆਖਦੇ ਹਨ :
ਤੂੰ ਬੇਚੈਨ ਕਿਉਂ ਹੈਂ ਤੂੰ ਰੰਜੂਰ ਕਿਉਂ ਹੈਂ
ਤੂੰ ਸੀਨੇ ਨੂੰ ਲੱਗ ਕੇ ਵੀ ਇਉਂ ਦੂਰ ਕਿਉਂ ਹੈਂ

ਕਿਵੇਂ ਬਲ ਰਿਹੈਂ ਤੂੰ ਉਹ ਕੀ ਜਾਣਦੇ ਨੇ
ਜੁ ਪੁੱਛਦੇ ਨੇ ਤੂੰ ਏਨਾ ਪੁਰਨੂਰ ਕਿਉਂ ਹੈਂ

ਉਹ ਸੂਲੀ ਚੜ੍ਹਾ ਕੇ ਉਹਨੂੰ ਪੁੱਛਦੇ ਨੇ
ਤੂੰ ਸਾਡੇ ਤੋਂ ਉੱਚਾ ਐਂ ਮਨਸੂਰ ਕਿਉਂ ਹੈਂ

ਉਹ ਆਪਣੇ ਹੀ ਦਿਲ ਦੀ ਅਗਨ ਸੀ ਰੌਸ਼ਨ
ਉਹ ਪੁੱਛਦੇ ਸੀ ਤੂੰ ਏਨਾ ਮਸ਼ਹੂਰ ਕਿਉਂ ਹੈਂ

ਆਲੋਚਕਾਂ ਅਨੁਸਾਰ ਪਾਤਰ ਦੀ ਗ਼ਜਲ ਦੇ ਸੂਖਮ ਭਾਵਾਂ ਵਾਲੇ ਸ਼ੇਅਰ, ਅੰਦਰੂਨੀ ਧਰਾਤਲ ਨੂੰ ਟੁੰਬਦੇ ਹੋਏ ਜਿਵੇਂ ਸਿੱਧੇ ਦਿਲ 'ਚ ਨਸ਼ਤਰ ਦੀ ਤਰ੍ਹਾਂ ਪੈਵਸਤ ਹੋ ਜਾਂਦੇ ਹਨ ਦਰਅਸਲ ਉਨ੍ਹਾਂ ਦੇ ਦਿਲ ਦੇ ਸ਼ਿਅਰ ਦੀ ਸ਼ਕਲ ਬਾਹਰ ਆਉਂਦੇ ਹਨ ਅਤੇ ਆਪਣੇ ਪਾਠਕ ਦੇ ਦਿਲ ਵਿਚ ਦਾਖਲ ਹੋ ਜਾਂਦੇ ਹਨ। ਇਕਬਾਲ ਨੇ ਅਜਿਹੇ ਵਿਚਾਰਾਂ ਦੇ ਸੰਦਰਭ ਵਿੱਚ ਇੱਕ ਥਾਂ ਆਖਿਆ ਸੀ ਕਿ:
ਦਿਲ ਸੇ ਜੋ ਬਾਤ ਨਿਕਲਤੀ ਹੈ ਅਸਰ ਰਖਤੀ ਹੈ। 
ਪਰ ਨਹੀਂ ਤਾਕਤ-ਏ-ਪਰਵਾਜ਼ ਮਗਰ ਰਖਤੀ ਹੈ।। 

ਇਸ ਦੇ ਨਾਲ-ਨਾਲ ਹੀ ਉਨ੍ਹਾਂ ਨੇ ਸਮੇਂ ਦੀ ਚੇਤਨਾ ਨੂੰ ਮਾਨਵਵਾਦੀ, ਬੇਇਨਸਾਫੀ ਤੇ ਸਮਾਜਿਕ ਜਟਿਲ ਸਮੱਸਆਵਾਂ ਨੂੰ ਪਾਰਦਰਸ਼ੀ ਰੂਪ ਵਿਚ ਕਲਮਬੰਦ ਕਰਨ ਦੀ ਸਫਲ ਕੋਸ਼ਿਸ਼ ਕੀਤੀ ਹੈ। ਦਰਅਸਲ ਉਹਨਾਂ ਨੇ ਯਥਾਰਥ ਦੇ ਪਸਾਰੇ ਨੂੰ ਵਿਰੋਧ ਵਿਚ ਸਮੇਟਦਾ ਹੈ ਅਤੇ ਪ੍ਰਮਾਣਿਕ ਅਨੁਭਵ ਦੇ ਕੇ ਗ਼ਜ਼ਲ ਦੀ ਪੂਰਤੀ ਕਰਦੇ ਨਜ਼ਰ ਆਉਂਦੇ ਹਨ। ਇੱਕ ਗੱਲ ਹੋਰ ਪੰਜਾਬੀ ਗ਼ਜ਼ਲ, ਜੋ ਪਿਛਲੇ ਲੰਮੇ ਸਮੇਂ ਤੋਂ ਉਰਦੂ ਪ੍ਰਭਾਵ ਹੇਠ ਦੱਬੀ ਹੋਈ ਅਨੁਭਵ ਹੁੰਦੀ ਸੀ, ਸੁਰਜੀਤ ਪਾਤਰ ਨੇ ਉਸ ਨੂੰ ਉਰਦੂ ਦੇ ਪ੍ਰਭਾਵ ਤੋਂ ਮੁਕਤ ਕਰਕੇ ਇਕ ਆਧੁਨਿਕ ਤੇ ਪੰਜਾਬੀ ਰੰਗ ਵਾਲੀ ਪਛਾਣ ਦੁਆਉਣ ਦੀ, ਜੋ ਭਰਪੂਰ ਕੋਸ਼ਿਸ਼ ਕੀਤੀ ਹੈ ਯਕੀਨਨ ਮੈਂ ਸਮਝਦਾ ਹਾਂ ਕਿ ਇਸ ਦਾ ਸਿਹਰਾ ਕੇਵਲ ਤੇ ਕੇਵਲ ਉਨ੍ਹਾਂ ਦੀ ਜ਼ਾਤ ਨੂੰ ਹੀ ਜਾਂਦਾ ਹੈ।

ਜਿਵੇਂ ਕਿ, “ਕੁਛ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ, ਚੁੱਪ ਰਿਹਾ ਤਾਂ ਸ਼ਮਾਂਦਾਨ ਕੀ ਕਹਿਣਗੇ। ਗੀਤ ਦੀ ਮੌਤ ਇਸ ਰਾਤ ਜੇ ਹੋ ਗਈ, ਮੇਰਾ ਜੀਣਾ ਮੇਰੇ ਯਾਰ ਕਿੰਝ ਸਹਿਣਗੇ” ਜਾਂ ਫਿਰ “ਬਲਦਾ ਬਿਰਖ ਹਾਂ, ਖ਼ਤਮ ਹਾਂ, ਬਸ ਸ਼ਾਮ ਤੀਕ ਹਾਂ। ਫਿਰ ਵੀ ਕਿਸੇ ਬਹਾਰ ਦੀ ਕਰਦਾ ਉਡੀਕ ਹਾਂ”। “ਕੋਈ ਡਾਲੀਆਂ ‘ਚੋਂ ਲੰਘਿਆ ਹਵਾ ਬਣ ਕੇ, ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣ ਕੇ”, “ਖੜਕ ਹੋਵੇ ਜੇ ਡਿੱਗੇ ਪੱਤਾ ਵੀ, ਐਸੀ ਚੁੱਪ ਹੈ ਤਾਂ ਬਿਰਖ ਅਰਜ਼ ਕਰੇ”। ਆਦਿ ਉਨ੍ਹਾਂ ਦੀਆਂ ਬਹੁਤ ਸਾਰੀਆਂ ਰਚਨਾਵਾਂ ਉਕਤ ਵਿਚਾਰਾਂ ਦੀ ਹਾਮੀ ਭਰਦੀਆਂ ਪ੍ਰਤੀਤ ਹੁੰਦੀਆਂ ਹਨ। 
ਉਹਨਾਂ ਦੇ ਕਾਵਿ ਸੰਗ੍ਰਹ ਵਿੱਚ ਹਵਾ ਵਿਚ ਲਿਖੇ ਹਰਫ਼, ਬਿਰਖ ਅਰਜ ਕਰੇ, ਹਨੇਰੇ ਵਿੱਚ ਸੁਲਗਦੀ ਵਰਣਮਾਲਾ, ਲਫ਼ਜ਼ਾਂ ਦੀ ਦਰਗਾਹ, ਪੱਤਝੜ ਦੀ ਪਾਜ਼ੇਬ, ਸੁਰ-ਜ਼ਮੀਨ, ਚੰਨ ਸੂਰਜ ਦੀ ਵਹਿੰਗੀ ਸ਼ਾਮਲ ਹਨ। ਇਸ ਤੋਂ ਇਲਾਵਾ ਉਹਨਾਂ ਨੇ ਜਿਨ੍ਹਾਂ ਕਿਤਾਬਾਂ ਦਾ ਅਨੁਵਾਦ ਕੀਤਾ ਹੈ, ਉਨ੍ਹਾਂ ਵਿਚ ਅੱਗ ਦੇ ਕਲੀਰੇ (ਬਲੱਡ ਵੈਡਿੰਗ) ਸਈਓ ਨੀ ਮੈਂ ਅੰਤਹੀਣ ਤਰਕਾਲਾਂ (ਯੇਰਮਾ)
ਹੁਕਮੀ ਦੀ ਹਵੇਲੀ (ਲਾ ਕਾਸਾ ਡੇ ਬਰਨਾਰਡਾ ਅਲਬਾ)
"ਨਾਗ ਮੰਡਲ" (ਗਿਰੀਸ਼ ਕਾਰਨਾਡ ਦਾ ਨਾਟਕ)
ਬ੍ਰੈਖਤ ਅਤੇ ਨੇਰੂਦਾ ਦੀਆਂ ਕਵਿਤਾਵਾਂ
ਸ਼ਹਿਰ ਮੇਰੇ ਦੀ ਪਾਗਲ ਔਰਤ (ਯਾਂ ਜਿਰਾਦੂ ਦੇ ਫ਼ਰੈਂਚ ਨਾਟਕ ਲਾ ਫ਼ੋਲੇ ਡੇ ਸਈਓ) ਆਦਿ ਸ਼ਾਮਲ ਹਨ 

ਵਾਰਤਕ ਦੇ ਖੇਤਰ ਵਿੱਚ ਵੀ ਆਪਣੇ ਜੋਹਰ ਵਿਖਾਏ ਹਨ ਇਸ ਖੇਤਰ ਵਿੱਚ ਸੂਰਜ ਮੰਦਰ ਦੀਆਂ ਪੌੜੀਆਂ, ਇਹ ਬਾਤ ਨਿਰੀ ਏਨੀ ਹੀ ਨਹੀਂ ਸ਼ਾਮਿਲ ਹਨ। ਉਹਨਾਂ ਨੂੰ ਸਮੇਂ-ਸਮੇਂ ਤੇ ਵੱਖ ਵੱਖ ਸਨਮਾਨਾਂ ਨਾਲ ਸਨਮਾਨਿਤ ਕੀਤਾ ਗਿਆ। ਜਿਵੇਂ ਕਿ 1993 ਵਿੱਚ "ਹਨੇਰੇ ਵਿੱਚ ਸੁਲਗਦੀ ਵਰਨਮਾਲਾ" ਲਈ ਸਾਹਿਤ ਅਕਾਦਮੀ ਸਨਮਾਨ। 1997 ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ 'ਸ਼੍ਰੋਮਣੀ ਪੰਜਾਬੀ ਕਵੀ ਸਨਮਾਨ। 1999 ਵਿੱਚ "ਭਾਰਤੀ ਭਾਸ਼ਾ ਪਰੀਸ਼ਦ ਕਲਕੱਤਾ" ਵਲੋਂ ਪੰਚਨਾਦ ਪੁਰਸਕਾਰ। 2012 ਵਿਚ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਡਾਕਟਰ ਆਫ਼ ਫ਼ਿਲਾਸਫ਼ੀ ਆਨਰਜ਼ ਕਾਜ਼ਾ (ਆਨਰੇਰੀ) ਦੀ ਉਪਾਧੀ ਨਾਲ ਸਨਮਾਨਿਤ। 2012 ਵਿੱਚ ਭਾਰਤ ਦੇ ਸਰਵ-ਉਚ ਰਾਸ਼ਟਰੀ ਸਨਮਾਨਾਂ ਵਿਚੋਂ ਇਕ ਪਦਮਸ਼੍ਰੀ "ਲਫ਼ਜ਼ਾਂ ਦੀ ਦਰਗਾਹ"ਲਈ ਸਰਸਵਤੀ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਸੀ। 

ਕੁਰਾਨ ਮਜੀਦ ਅੱਲ੍ਹਾ ਪਾਕ ਫਰਮਾਉਂਦਾ ਹੈ, ਜਿਸ ਦਾ ਮਤਲਬ ਸਾਧਾਰਨ ਸ਼ਬਦਾਂ ਵਿਚ ਇਹੋ ਹੈ ਕਿ " ਹਰ ਨਫ਼ਸ ਨੇ ਮੌਤ ਮਜ਼ਾ ਚਖਣਾ ਹੈ! " ਯਕੀਨਨ ਮਰਨਾ ਸਭ ਨੇ ਹੈ ਪਰ ਅਸਲ ਸਮਝਦਾਰ ਵਿਅਕਤੀ ਉਹ ਹੈ, ਜੋ ਆਪਣੀ ਮੌਤ ਨੂੰ ਯਾਦ ਰੱਖੇ ਤੇ ਇਸ ਦੇ ਆਉਣ ਤੋਂ ਪਹਿਲਾਂ ਪਹਿਲਾਂ ਆਪਣੀ ਤਿਆਰੀ ਰੱਖੇ ਭਾਵ ਦੁਨੀਆ ਵਿੱਚ ਅਜਿਹੇ ਕਰਮ ਕਰੇ, ਜਿਸ ਨਾਲ ਦੁਨੀਆ ਦਾ ਭਲਾ ਹੋਵੇ ਤੇ ਉਸ ਨੂੰ ਮੌਤ ਤੋਂ ਬਾਅਦ ਵੀ ਲੋਕੀ ਉਸ ਦੇ ਚੰਗੇ ਵਿਅਕਤੀਤਵ ਵਜੋਂ ਯਾਦ ਕਰਨ। 

ਅਖੀਰ ਵਿੱਚ ਸੁਰਜੀਤ ਪਾਤਰ ਜੀ ਨੂੰ ਮੈਂ ਡਾ. ਇਕਬਾਲ ਦੇ ਇਸ ਸ਼ਿਅਰ ਨਾਲ ਸ਼ਰਧਾ ਦੇ ਫੁੱਲ ਭੇਂਟ ਕਰਨਾ ਚਾਹਾਂਗਾ ਕਿ :
ਹਜ਼ਾਰੋਂ ਸਾਲ ਨਰਗਿਸ ਆਪਣੀ ਬੇ-ਨੂਰੀ ਪੇ ਰੋਤੀ ਹੈ। 
ਬੜੀ ਮੁਸ਼ਕਿਲ ਸੇ ਹੋਤਾ ਚਮਨ ਮੇਂ ਦੀਦਾ-ਵਰ ਪੈਦਾ। 

ਮੁਹੰਮਦ ਅੱਬਾਸ ਧਾਲੀਵਾਲ 
ਮਲੇਰਕੋਟਲਾ ।
ਸੰਪਰਕ :9855259650

  • Surjit Patar
  • Remembering
  • Great Punjabi poet
  • Patar
  • writer
  • Death
  • Surjit Poetry
  • ਅਲਵਿਦਾ
  • ਸੁਰਜੀਤ ਪਾਤਰ
  • ਪੰਜਾਬੀ ਮਹਾਨ ਕਵੀ
  • ਪਾਤਰ

ਡਾ.ਐੱਮਡੀ ਸਿੰਘ ਦੀ ਕਵਿਤਾ : ਨਵੇਂ ਰਾਹ ਬਣਾਓ

NEXT STORY

Stories You May Like

  • 25th anniversary of 9 11
    9/11 ਦੀ 25ਵੀਂ ਵਰ੍ਹੇਗੰਢ: ਉਹ ਸਵੇਰ ਜਿਸ ਨੇ ਦੁਨੀਆ ਬਦਲ ਦਿੱਤੀ, 2,977 ਬੇਕਸੂਰ ਜਾਨਾਂ ਦੀ ਯਾਦ ਨੂੰ ਸਲਾਮ
  • billy root announced retirement from professional cricket
    ਇਸ ਸਟਾਰ ਬੱਲੇਬਾਜ਼ ਦੇ ਭਰਾ ਨੇ ਪੇਸ਼ੇਵਰ ਕ੍ਰਿਕਟ ਤੋਂ ਲਿਆ ਸੰਨਿਆਸ, ਖੇਡ ਨੂੰ ਕਿਹਾ ਅਲਵਿਦਾ
  • nagar kirtan organized to mark the 532nd prakash purab of baba sri chand ji
    ਬਾਬਾ ਸ੍ਰੀ ਚੰਦ ਜੀ ਦਾ 532 ਵਾਂ ਪ੍ਰਕਾਸ਼ ਪੁਰਵ ਮੌਕੇ ਸਜਾਇਆ ਗਿਆ ਮਹਾਨ ਨਗਰ ਕੀਰਤਨ
  • shiromani akali dal ps
    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਵਫ਼ਦ
  • punjabi man charged  in canada
    ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼
  • targeting punjabi sikhs in poster by us government is unfortunate  dhami
    ਅਮਰੀਕਾ ਸਰਕਾਰ ਵੱਲੋਂ ਪੋਸਟਰ ’ਚ ਪੰਜਾਬੀ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗਾ: ਐਡਵੋਕੇਟ ਧਾਮੀ
  • anupam kher receives commendation from georgia governor
    "ਮੈਂ ਇਸ ਪਲ ਨੂੰ ਹਮੇਸ਼ਾ ਯਾਦ ਰੱਖਾਂਗਾ": ਅਨੁਪਮ ਖੇਰ ਨੂੰ ਜਾਰਜੀਆ ਦੇ ਗਵਰਨਰ ਤੋਂ ਮਿਲਿਆ ਖਾਸ ਸਨਮਾਨ
  • punjabi woman in canada
    ਕੈਨੇਡਾ 'ਚ ਗ੍ਰਿਫ਼ਤਾਰ ਪੰਜਾਬੀ ਔਰਤ ਹੋਈ ਰਿਹਾਅ ! ਫਿਰੌਤੀ ਅਤੇ ਗੋਲੀਬਾਰੀ ਦੇ ਲੱਗੇ ਗੰਭੀਰ ਦੋਸ਼
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +