Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    3:23:09 PM

  • hindu sikh community in america

    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ...

  • green card

    ਗ੍ਰੀਨ ਕਾਰਡ ਦੇ ਚਾਹਵਾਨ ਭਾਰਤੀਆਂ ਲਈ ਵੱਡੀ ਖ਼ਬਰ,...

  • send parcels through railways from home rail parcel app launched

    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Sri Anadpur Sahib
  • ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ 'ਹੋਲਾ ਮਹੱਲਾ', ਜਾਣੋ ਇਤਿਹਾਸ ਤੇ ਮਹੱਤਤਾ

MERI AWAZ SUNO News Punjabi(ਨਜ਼ਰੀਆ)

ਖ਼ਾਲਸਾਈ ਜਾਹੋ-ਜਲਾਲ ਦਾ ਪ੍ਰਤੀਕ 'ਹੋਲਾ ਮਹੱਲਾ', ਜਾਣੋ ਇਤਿਹਾਸ ਤੇ ਮਹੱਤਤਾ

  • Edited By Rajwinder Kaur,
  • Updated: 14 Mar, 2022 02:35 PM
Sri Anadpur Sahib
hola mohalla sikh history sri anandpur sahib
  • Share
    • Facebook
    • Tumblr
    • Linkedin
    • Twitter
  • Comment

ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਸਿੱਧ ਤਿਉਹਾਰ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਜ਼ਿਲ੍ਹਾ ਰੂਪਨਗਰ ਪੰਜਾਬ ਵਿੱਚ 14 ਤੋਂ 19 ਮਾਰਚ 2022 ਨੂੰ ਮਨਾਇਆ ਜਾ ਰਿਹਾ ਹੈ। ਹੋਲਾ ਮਹੱਲਾ ਖਾਲਸਾਈ ਜਾਹੋ ਜਲਾਲ ਦਾ ਪ੍ਰਤੀਕ ਹੈ। ਵੱਖ-ਵੱਖ ਵਿਦਵਾਨਾਂ ਅਨੁਸਾਰ ਹੋਲਾ ਮੁਹੱਲਾ ਦੀ ਸ਼ੁਰੂਆਤ ਗੁਰੂ ਗੋਬਿੰਦ ਸਿੰਘ ਨੇ ਕੀਤੀ ਹੈ ਅਤੇ ਇਸਦਾ ਮੁੱਖ ਆਦੇਸ਼ ਸਿੱਖਾਂ ਨੂੰ ਅਨਿਆਂ ਅਤੇ ਜ਼ੁਲਮ ਖ਼ਿਲਾਫ਼ ਲੜ੍ਹਣ ਲਈ ਤਿਆਰ ਕਰਨਾ ਸੀ। ਇਸ ਉਦੇਸ਼ ਦੀ ਪੂਰਤੀ ਲਈ ਇਸ ਮੌਕੇ ਖਾਲਸਾਈ ਫੌਜਾਂ ਦੇ ਵੱਖ-ਵੱਖ ਦਲਾਂ ਵਿੱਚ ਸ਼ਸ਼ਤਰ ਵਿੱਦਿਆ ਦੇ ਮੁਕਾਬਲੇ ਕਰਵਾਏ ਜਾਂਦੇ ਸਨ ਅਤੇ ਚੰਗਾ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ ਜਾਂਦਾ ਸੀ। ਇਹ ਤਿਉਹਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਧਾਰਮਿਕ ਪ੍ਰੰਪਰਾਵਾਂ ਨਾਲ ਮਨਾਇਆ ਜਾਂਦਾ ਹੈ। ਹਰ ਸਾਲ ਮਨਾਏ ਜਾਣ ਵਾਲੇ ਇਸ ਤਿਉਹਾਰ ਵਿੱਚ ਲੋਕ ਵੱਡੀ ਗਿਣਤੀ ਵਿੱਚ, ਜਿਸਨੂੰ ਮਹੱਲਾ ਕਹਿੰਦੇ ਹਨ, ਨਗਾਰਿਆਂ ਦੀ ਆਵਾਜ਼ ਵਿੱਚ ਇੱਕ ਗੁਰਧਾਮ ਤੋਂ ਦੂਜੇ ਗੁਰਧਾਮ ਤੱਕ ਜਾਂਦੇ ਹਨ। ਇਸ ਵਿੱਚ ਵੱਡੀ ਗਿਣਤੀ ਵਿੱਚ ਨਿਹੰਗ ਸਿੰਘ ਪੁਰਾਤਨ ਸ਼ਾਨ ਨਾਲ ਸ਼ਾਮਲ ਹੁੰਦੇ ਹਨ ਅਤੇ ਸ਼ਸ਼ਤਰਾਂ ਦੇ ਕਰਤੱਵ ਵਿਖਾਏ ਜਾਂਦੇ ਹਨ। 

ਹੋਲਾ ਮਹੱਲਾ ਆਨੰਦਪੁਰ ਸਾਹਿਬ ਦਾ ਮਸ਼ਹੂਰ ਮੇਲਾ ਹੈ। ਹੋਲਾ ਮਹੱਲਾ ਮਨੁੱਖ ਦੀ ਆਜ਼ਾਦੀ, ਬਹਾਦਰੀ ਦਾ ਪ੍ਰਤੀਕ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਨੂੰ ਸਿੰਘ ਖਾਲਸਾ ਬਣਾ ਦਿੱਤਾ ਅਤੇ ਵਹਿਮਾਂ-ਭਰਮਾਂ ਨੂੰ ਖ਼ਤਮ ਕਰਕੇ ਇੱਕ ਸ਼ਕਤੀਸ਼ਾਲੀ ਕੌਮ ਦੀ ਸਿਰਜਣਾ ਕੀਤੀ। ਸਮਾਜ ਵਿੱਚੋਂ ਊਚ-ਨੀਚ, ਭਿੰਨ-ਭੇਦ ਮੁਕਾ ਕੇ ਖੁਸ਼ੀ ਵਜੋਂ ਹੋਲਾ ਮਹੱਲਾ ਮਨਾਉਣਾ ਆਰੰਭਿਆ ਸੀ। ਜਦੋਂ ਹੋਲੇ ਮਹੱਲੇ ਦਾ ਜਲੂਸ ਕਢਿਆ ਜਾਂਦਾ ਹੈ ਤਾਂ ਉਸਦੇ ਅੱਗੇ-ਅੱਗੇ ਯੁੱਧ ਕਲਾ ਦਾ ਪ੍ਰਦਰਸ਼ਨ ਕੀਤਾ ਜਾਂਦਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਮੇਂ ਦੀ ਮੰਗ ਅਨੁਸਾਰ ਮਨੁੱਖਤਾ ਦਾ ਮਨੋਬਲ ਉੱਚਿਆਂ ਚੁੱਕਣ ਦੇ ਨਾਲ-ਨਾਲ ਸਰੀਰਕ ਤੌਰ ’ਤੇ ਬਲਵਾਨ ਕਰਨ ਦੇ ਨਵੇਂ ਸਾਧਨ ਅਪਣਾਏ ਭਗਤੀ-ਸ਼ਕਤੀ ਦੇ ਆਦਰਸ਼ਕ ਸੁਮੇਲ ਲਈ ਸ਼ਸਤਰਾਂ ਦੇ ਸਤਿਕਾਰ ਅਤੇ ਸਹੀ ਪ੍ਰਯੋਗ ਉੱਪਰ ਬਲ ਦਿੱਤਾ। ਇਸੇ ਪਰਿਵਰਤਨ ਤਹਿਤ ਖ਼ਾਲਸਾ ਪੰਥ ਵਿੱਚ ਹੋਲਾ ਮਹੱਲਾ ਪੁਰਬ ਦਾ ਮੰਤਵ ਅਤੇ ਉਦੇਸ਼ ਬੜੇ ਉਸਾਰੂ ਅਤੇ ਸਾਰਥਕ ਰੂਪ ਵਿੱਚ ਪ੍ਰਗਟ ਕੀਤਾ।

ਸ੍ਰੀ ਅਨੰਦਪੁਰ ਸਾਹਿਬ ਭਾਰਤ ਦੇ ਉੱਤਰ-ਪੱਛਮੀ ਸੂਬੇ ਪੰਜਾਬ ਦੇ ਰੂਪਨਗਰ ਜ਼ਿਲ੍ਹੇ ਦਾ ਪ੍ਰਸਿੱਧ ਨਗਰ ਹੈ, ਜੋ ਹੁਣ ਸਬ ਡਵੀਜ਼ਨ ਹੈ। ਸ੍ਰੀ ਅਨੰਦਪੁਰ ਸਾਹਿਬ ਨਗਰ ਦੀ ਸਥਾਪਨਾ ਸਿੱਖਾਂ ਦੇ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦੁਰ ਜੀ ਨੇ 1665 ਵਿੱਚ ਕੀਤੀ ਸੀ। ਇਸਦਾ ਪਹਿਲਾ ਨਾਮ ਮਾਖੋਵਾਲ ਸੀ। ਇੱਕ ਕਹਾਣੀ ਅਨੁਸਾਰ ਇੱਥੇ ਮਾਖੋ ਨਾਮ ਦਾ ਡਾਕੂ ਰਹਿੰਦਾ ਸੀ, ਜੋ ਕਿਸੇ ਨੂੰ ਇਸ ਇਲਾਕੇ ਵਿੱਚ ਰਹਿਣ ਨਹੀਂ ਦਿੰਦਾ ਸੀ। ਗੁਰੂ ਤੇਗ ਬਹਾਦੁਰ ਨੇ ਆਪਣੇ ਮਾਤਾ ਨਾਨਕੀ ਜੀ ਦੇ ਨਾਮ ’ਤੇ ਚੱਕ ਨਾਨਕੀ ਨਾਮੀ ਨਗਰ ਵਸਾਇਆ ਤਾਂ ਮਾਖੋ ਡਾਕੂ ਇਹ ਸਥਾਨ ਛੱਡਕੇ ਭੱਜ ਗਿਆ। ਹੁਣ ਚੱਕ ਨਾਨਕੀ, ਅਨੰਦਪੁਰ ਸਾਹਿਬ, ਲੋਧੀਪੁਰ, ਅਗੰਮਪੁਰ, ਮਟੌਰ ਏਨੇ ਵਸ ਚੁੱਕੇ ਹਨ ਕਿ ਇੱਕ ਆਮ ਆਦਮੀ ਨੂੰ ਇਨ੍ਹਾਂ ਪਿੰਡਾਂ ਦੀਆਂ ਹੱਦਾਂ ਬਾਰੇ ਕੁਝ ਪਤਾ ਨਹੀਂ। ਅਨੰਦਪੁਰ ਸਾਹਿਬ ਦਾ ਇਲਾਕਾ ਕੀਰਤਪੁਰ ਸਾਹਿਬ ਤੋਂ ਨੰਗਲ ਅਤੇ ਹਿਮਾਚਲ ਪ੍ਰਦੇਸ਼ ਦੇ ਊਨਾ ਤੱਕ ਕਿਸੇ ਵੇਲੇ ਸੰਘਣਾ ਜੰਗਲ ਸੀ। ਇਸ ਇਲਾਕੇ ਵਿੱਚ ਇੱਕ ਪਾਸੇ ਸਤਲੁਜ ਦਰਿਆ, ਚਰਨ ਗੰਗਾ, ਚੋਅ ਸਨ ਅਤੇ ਦੂਜੇ ਪਾਸੇ ਪਹਾੜ ਸਨ। 

ਦਰਿਆ ਅਤੇ ਪਹਾੜਾਂ ਵਿੱਚ ਸੰਘਣੇ ਜੰਗਲ ਵਿੱਚ ਬਹੁਤ ਸਾਰੇ ਹਾਥੀ, ਸ਼ੇਰ, ਬਘਿਆੜ ਅਤੇ ਹੋਰ ਜੰਗਲੀ ਜਾਨਵਰ ਆਮ ਘੁੰਮਦੇ ਸਨ। ਇੱਥੇ ਹਾਥੀ ਬਹੁਤ ਸਨ ਅਤੇ ਇਸ ਇਲਾਕੇ ਨੂੰ ਹਥੋਤ (ਹਾਥੀਆ ਦਾ ਘਰ) ਆਖਿਆ ਕਰਦੇ ਸਨ। ਹਥੋਤ ਦੇ ਇਲਾਕੇ ਦੀ ਲੰਬਾਈ ਲਗਭਗ 50 ਕਿਲੋਮੀਟਰ ਅਤੇ ਚੌੜਾਈ ਲਗਭਗ 10 ਕਿਲੋਮੀਟਰ ਸੀ। ਜਦੋ ਗੁਰੂ ਸਾਹਿਬ ਨੇ ਇਹ ਇਲਾਕਾ ਚੁਣਿਆ, ਉਸ ਵੇਲੇ ਬਹੁਤੇ ਜਾਨਵਰ ਤਾਂ ਪਹਾੜੀ ਜੰਗਲ ਵਿੱਚ ਰਹਿ ਗਏ ਸਨ ਅਤੇ ਬਾਕੀਆਂ ਨੂੰ ਸ਼ਿਕਾਰੀਆਂ ਨੇ ਮਾਰ ਦਿੱਤਾ ਸੀ ਪਰ ਫਿਰ ਡਰ ਕਾਰਨ ਲੋਕ ਨਹੀਂ ਰਹਿੰਦੇ ਸਨ। ਗੁਰੂ ਸਾਹਿਬ ਨੇ ਇਸ ਜੰਗਲ ਵਿੱਚ ਰਮਣੀਕ ਨਗਰੀ ਵਸਾ ਦਿੱਤੀ ਸੀ। ਜਿੱਥੇ ਕਦੇ ਦਿਨ ਵੇਲੇ ਕੋਈ ਨੇੜੇ ਨਹੀਂ ਆਉਂਦਾ ਸੀ, ਉੱਥੇ ਹਰ ਵੇਲੇ  ਸੰਗਤਾਂ ਦੀਆਂ ਰੋਣਕਾਂ ਲੱਗੀਆਂ ਰਹਿੰਦੀਆਂ ਸਨ। 

ਅਨੰਦਪੁਰ ਸਾਹਿਬ ਬਾਰੇ ਇੱਕ ਹੋਰ ਮਿਥਿਹਾਸਕ ਕਹਾਣੀ ਮਸ਼ਹੂਰ ਹੈ ਕਿ ਇੱਥੇ ਮਾਖੋ ਤੇ ਮਾਟੋ ਨਾਮ ਦੇ ਦੋ ਦੈਂਤ ਰਿਹਾ ਕਰਦੇ ਸਨ ਅਤੇ ਦੋਹਾਂ ਨੇ ਮਾਖੋਵਾਲ ਤੇ ਮਟੌਰ ਪਿੰਡ ਵਸਾਏ। ਉਹ ਦੋਵੇਂ ਜ਼ਾਲਮ ਸਨ ਅਤੇ ਇਲਾਕੇ ਦੇ ਲੋਕ ਉਨ੍ਹਾਂ ਤੋਂ ਬਹੁਤ ਦੁਖੀ ਸਨ। ਸਿੱਖ ਤਵਾਰੀਖ਼ ਵਿੱਚ ਹਥੌਤ ਦੇ ਇਲਾਕੇ ਦੀ ਜੇ ਕਿਸੇ ਜਗ੍ਹਾ ਦਾ ਜ਼ਿਕਰ ਆਉਂਦਾ ਹੈ ਤਾਂ ਉਹ ਕੀਰਤਪੁਰ ਸਾਹਿਬ ਦੇ ਬਾਹਰ ਸਾਈਂ ਬੁੱਢਣ ਸ਼ਾਹ ਦੇ ਡੇਰੇ ਦਾ ਹੈ। ਵੱਖ-ਵੱਖ ਜਨਮ ਸਾਖੀਆਂ ਮੁਤਾਬਕ ਗੁਰੂ ਨਾਨਕ ਸਾਹਿਬ ਆਪਣੀਆਂ ਉਦਾਸੀਆਂ ਵੇਲੇ ਇਕ ਵਾਰ ਕੀਰਤਪੁਰ ਕੋਲੋਂ ਲੰਘੇ ਤਾਂ ਸਾਈਂ ਬੁੱਢਣ ਸ਼ਾਹ ਨਾਲ ਵਾਰਤਾ ਕੀਤੀ ਤੇ ਉਸ ਕੋਲੋਂ ਦੁੱਧ ਛਕਿਆ ਸੀ। ਇਸ ਮਗਰੋਂ ਹਥੌਤ ਦੇ ਇਲਾਕੇ ਵਿੱਚ 1624 ਵਿੱਚ ਗੁਰੂ ਹਰਿਗੋਬਿੰਦ ਸਾਹਿਬ ਆਏ ਅਤੇ ਉਨ੍ਹਾਂ ਦੇ ਵੱਡੇ ਬੇਟੇ ਬਾਬਾ ਗੁਰਦਿੱਤਾ ਨੇ ਕੀਰਤਪੁਰ ਸਾਹਿਬ ਵਸਾਇਆ। 1665 ਵਿੱਚ ਗੁਰੂ ਤੇਗ ਬਹਾਦੁਰ ਸਾਹਿਬ ਨੇ ਚੱਕ ਨਾਨਕੀ ਵਸਾਇਆ ਅਤੇ 1689 ਵਿੱਚ ਗੁਰੂ ਗੋਬਿੰਦ ਸਿੰਘ ਨੇ ਅਨੰਦਪੁਰ ਸਾਹਿਬ ਦੀ ਨਗਰੀ ਨੂੰ ਵਸਾਇਆ ਸੀ। ਇੰਝ ਗੁਰੂ ਸਾਹਿਬ ਨੇ ਇਸ ਉਜਾੜ ਬੀਆਬਾਨ ਇਲਾਕੇ ਵਿੱਚ ਰੌਣਕਾਂ ਲਾ ਦਿੱਤੀਆਂ। 

ਅੱਜ ਹਥੌਤ ਦੇ ਇਲਾਕੇ ਵਿੱਚ ਵੱਖ-ਵੱਖ ਗੁਰਦੁਆਰਿਆਂ ਕਾਰਨ ਸ੍ਰੀ ਅਨੰਦਪੁਰ ਸਾਹਿਬ ਦਾ ਨਾਮ ਦੁਨੀਆਂ ਦੇ ਨਕਸ਼ੇ ’ਤੇ ਹੈ। ਇਸ ਇਲਾਕੇ ਨੂੰ ਸਿੱਖ ਬੌਧਿਕਤਾ, ਵਿਦਵਤਾ, ਵਿਦਵਾਨਾਂ ਦਾ ਕੇਂਦਰ ਬਣਾਉਣ ਦੇ ਮੰਤਵ ਨਾਲ ਕੇਸਗੜ੍ਹ ਸਾਹਿਬ ਨੂੰ ਕੇਂਦਰ ਵਿੱਚ ਰੱਖਕੇ ਪੰਜ ਕਿਲ੍ਹਿਆਂ ਅਨੰਦਗੜ੍ਹ, ਲੋਹਗੜ੍ਹ, ਹੋਲਗੜ੍ਹ, ਤਾਰਾਗੜ੍ਹ ਅਤੇ ਫਤਿਹਗੜ੍ਹ ਦੀ ਉਸਾਰੀ ਕਰਵਾਈ ਗਈ। ਕੇਸਗੜ੍ਹ ਸਾਹਿਬ ਦੇ ਅਸਥਾਨ ’ਤੇ 1699 ਵਿੱਚ ਵਿਸਾਖੀ ਵਾਲੇ ਦਿਨ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਖਾਲਸਾ ਪੰਥ ਦੀ ਸਾਜ਼ਨਾ ਕੀਤੀ ਗਈ ਸੀ। 1665 ਤੋਂ ਲੈਕੇ ਹੁਣ ਤੱਕ ਅਨੰਦਪੁਰ ਸਾਹਿਬ ਵਿੱਚ ਬਹੁਤ ਸਾਰੀਆਂ ਤਬਦੀਲੀਆਂ ਆਈਆਂ ਹਨ ਪਰ ਇਸ ਦੇ ਬਾਵਜੂਦ ਗੁਰੂ ਸਾਹਿਬ ਨਾਲ ਸੰਬੰਧਿਤ ਗੁਰਦੁਆਰਿਆਂ ਨੂੰ ਸਹੀ ਜਗ੍ਹਾ ’ਤੇ ਬਣਾਇਆ ਗਿਆ ਹੈ। ਪੰਜਾਬ ਸਰਕਾਰ ਵਲੋਂ ਖਾਲਸਾ ਸਾਜਨਾ ਦਿਵਸ ਦੇ 300ਸਾਲਾ ਜ਼ਸ਼ਨਾਂ ਮੌਕੇ 1999 ਵਿੱਚ ਅਨੰਦਪੁਰ ਸਾਹਿਬ ਵਿੱਚ ਕਈ ਨਵੀਂਆਂ ਇਮਾਰਤਾ ਦੀ ਉਸਾਰੀ ਕਰਵਾਈ ਗਈ ਹੈ, ਜਿਸ ਨਾਲ ਸ਼ਹਿਰ ਵਿੱਚ ਨਵੀਂ ਦਿੱਖ ਬਣ ਗਈ ਹੈ ਅਤੇ ਨਾਲ ਸ਼ਹਿਰ ਦੀ ਪੁਰਾਣੀ ਦਿੱਖ ਹੋਰ ਸੁੰਦਰ ਹੋ ਗਈ ਹੈ। 

ਮੌਜੂਦਾ ਬੱਸ ਅੱਡੇ ਤੋਂ ਕੇਸਗੜ੍ਹ ਸਾਹਿਬ ਵੱਲ ਜਾਣ ਵਾਲੀ ਢੱਕੀ ਦੇ ਹੇਠਲੇ ਚੌਂਕ ਵਿੱਚ ਤਿੰਨ ਪਿੰਡਾਂ, ਚੱਕ ਨਾਨਕੀ, ਅਨੰਦਪੁਰ ਸਾਹਿਬ ਅਤੇ ਲੋਧੀਪੁਰ ਦੀਆਂ ਹੱਦਾਂ ਮਿਲਦੀਆ ਹਨ। ਗੁਰਦੁਆਰਾ ਸੀਸ ਗੰਜ, ਦਮਦਮਾ ਸਾਹਿਬ, ਭੋਰਾ ਸਾਹਿਬ, ਚੱਕ ਨਾਨਕੀ ਦੀਆਂ ਹੱਦਾਂ ਸਨ, ਮਹਿਲ ਅਤੇ ਗੁਰੂ ਸਾਹਿਬ ਦਾ ਨਿਵਾਸ ਸਥਾਨ ਸਨ। ਮੌਜੂਦਾ ਬਸ ਸਟੈਂਡ, ਹਸਪਤਾਲ, ਲੜਕੀਆਂ ਦਾ ਸਰਕਾਰੀ ਸਕੂਲ ਚੱਕ ਨਾਨਕੀ ਵਿੱਚ ਹੈ। ਹੋਲਗੜ੍ਹ ਗੁਰਦੁਆਰੇ ਦੇ ਨੇੜੇ ਚੱਕੀ ਦਾ ਆਰਾ ਚੱਕ ਨਾਨਕੀ ਵਿੱਚ ਹੈ। ਕੇਸਗੜ੍ਹ ਸਾਹਿਬ ਦੇ ਹੇਠਾਂ ਵੱਲ ਦਾ ਸਰੋਵਰ ’ਤੇ ਮਿਲਕ ਬਾਰ ਪਿੰਡ ਲੋਧੀਪੁਰ ਵਿੱਚ ਹੈ, ਪੁਲਸ ਥਾਣੇ ਦੇ ਨਾਲ ਦਾ ਬਾਗ ਚੱਕ ਨਾਨਕੀ ਦਾ ਹਿੱਸਾ ਹੈ। ਖਾਲਸਾ ਹਾਈ ਸਕੂਲ ਸਹੋਟਾ ਵਿੱਚ ਹੈ। ਨਿਹੰਗ ਸਿੰਘਾਂ ਦੇ ਇੰਤਜ਼ਾਮ ਹੇਠਲਾ ਸ਼ਹੀਦੀ ਬਾਗ ਪਿੰਡ ਲੋਧੀਪੁਰ ਵਿੱਚ ਹੈ। ਕੇਸਗੜ੍ਹ ਸਾਹਿਬ ਅਤੇ ਨਾਲ ਦੇ ਬਜ਼ਾਰਾਂ ਤੋ ਕੇਸਗੜ੍ਹ ਸਾਹਿਬ ਅਤੇ ਅਨੰਦਗੜ੍ਹ ਸਾਹਿਬ ਕਿਲ੍ਹੇ ਤਕ ਦਾ ਸਾਰਾ ਇਲਾਕਾ ਅਨੰਦਪੁਰ ਸਾਹਿਬ ਵਿੱਚ ਹਨ, ਚਰਨ ਗੰਗਾ ਦਾ ਪੁਲ ਚੱਕ ਨਾਨਕੀ ਵਿੱਚ ਹੈ। 

ਖਾਲਸਾ ਕਾਲਜ ਪਿੰਡ ਮਟੌਰ ਵਿੱਚ ਹੈ। ਇਨ੍ਹਾਂ ਸਾਰੇ ਪਿੰਡਾਂ ਦੀਆ ਹੱਦਾਂ ਸਿਰਫ਼ ਰੈਵਨਿਊ ਰਿਕਾਰਡ ਦੇ ਸਰਕਾਰੀ ਕਾਗ਼ਜ਼ਾਂ ਤੋਂ ਪਤਾ ਲੱਗ ਸਕਦੀਆਂ ਹਨ, ਕਿਉਂਕਿ ਅੱਜ ਕਲ੍ਹ ਇਹ ਸਾਰੇ ਪਿੰਡ ਅਨੰਦਪੁਰ ਸਾਹਿਬ ਦਾ ਹਿੱਸਾ ਹੀ ਅਖਵਾਉਂਦੇ ਹਨ। ਸਤਲੁਜ ਦਰਿਆ ਜੋ ਕੇਸਗੜ੍ਹ ਦੀ ਪਹਾੜੀ ਦੇ ਨਾਲ ਵਗਦਾ ਸੀ, ਹੁਣ ਲੱਗਭੱਗ ਪੰਜ ਕਿਲੋਮੀਟਰ ਦੂਰ ਚਲਾ ਗਿਆ ਹੈ। ਹਿਮੈਤੀ ਨਾਲਾ ਜੋ ਅਨੰਦਗੜ੍ਹ ਕਿਲ੍ਹੇ ਦੀ ਹਿਫ਼ਾਜਤ ਕਰਦਾ ਸੀ, ਦਾ ਨਾਂ ਨਿਸ਼ਾਨ ਮਿਟ ਗਿਆ ਹੈ। ਕਾਫ਼ੀ ਚੋਅ ਖ਼ਤਮ ਹੋ ਗਏ ਹਨ। ਚਰਨ ਗੰਗਾ ਤੇ ਪੁਲ ਬਣ ਗਿਆ ਹੈ ਅਤੇ ਕੇਸਗੜ੍ਹ ਦੇ ਨਾਲ ਦੀ ਤੰਬੂ ਵਾਲੀ ਪਹਾੜੀ ਖੁਰਕੇ ਅਲੋਪ ਹੋ ਚੁੱਕੀ ਹੈ। ਕੇਸਗੜ੍ਹ ਤੇ ਅਨੰਦਗੜ੍ਹ ਵਿਚਕਾਰਲੀ ਪਹਾੜੀ ਨੂੰ ਕੱਟਕੇ ਉਸ ਵਿੱਚ ਸੜ੍ਹਕ ਬਣਾ ਦਿੱਤੀ ਗਈ ਹੈ। ਸ਼ਹਿਰ ਵਿੱਚ ਬੇਹਿਸਾਬ ਇਮਾਰਤਾਂ ਦੀ ਉਸਾਰੀ ਹੋ ਚੱਕੀ ਹੈ। ਅੱਜ ਵਾਲਾ ਅਨੰਦਪੁਰ ਸਾਹਿਬ ਗੁਰੂ ਸਾਹਿਬ ਦੇ ਵੇਲੇ ਦੇ ਕਸਬੇ ਤੋਂ ਬਹੁਤ ਵੱਖਰਾ ਹੈ। ਅੱਜ ਅਨੰਦਪੁਰ ਸਾਹਿਬ ਇੱਕ ਸਬ-ਡਵੀਜਨ ਹੈ। ਇਸ ਵਿੱਚ  ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਨੂਰਪੁਰ ਬੇਦੀ ਆਦਿ ਕਸਬੇ ਸ਼ਾਮਲ ਹਨ। 

ਅਨੰਦਪੁਰ ਸਾਹਿਬ ਦੀ ਅਬਾਦੀ ਗੁਰੂ ਸਾਹਿਬ ਵੇਲੇ ਕੁਝ ਸੈਂਕੜੇ ਹੀ ਸੀ। ਇਸ ਤੋਂ ਇਲਾਵਾ ਕੁਝ ਸੈਂਕੜੇ ਸਿੱਖ ਤਕਰੀਬਨ ਹਰ ਵੇਲੇ ਗੁਰੂ ਸਾਹਿਬ ਦੇ ਦਰਸ਼ਨਾਂ ਵਾਸਤੇ ਜੁੜ੍ਹੇ ਰਿਹਾ ਕਰਦੇ ਸਨ। ਮਾਰਚ ਦੇ ਆਖਰੀ ਦਿਨਾਂ ਅਤੇ ਅਪੈ੍ਰਲ ਵਿੱਚ ਹਜ਼ਾਰਾਂ ਸੰਗਤਾਂ ਅਨੰਦਪੁਰ ਸਾਹਿਬ ਵਿੱਚ ਜੁੜ੍ਹਿਆ ਕਰਦੀਆ ਸਨ। 4-5 ਦਸੰਬਰ 1705 ਦੀ ਰਾਤ ਨੂੰ ਜਦੋ ਗੁਰੂ ਸਾਹਿਬ ਨੇ ਅਨੰਦਪੁਰ ਸਾਹਿਬ ਛੱਡ ਦਿੱਤਾ, ਉਸ ਵੇਲੇ ਸਿਰਫ਼ ਭਾਈ ਗੁਰਬਖਸ਼ ਦਾਸ ਇੱਥੇ ਰਹਿ ਗਏ ਸਨ। ਕੁਝ ਸਾਲਾਂ ਬਾਅਦ ਸੋਢੀ ਗੁਲਾਬ ਸਿੰਘ ਤੇ ਸ਼ਾਮ ਸਿੰਘ ਦੇ ਪਰਿਵਾਰ ਏਥੇ ਵਸਣ ਲੱਗ ਪਏ ਸਨ ਅਤੇ ਅਨੰਦਪੁਰ ਸਾਹਿਬ ਫੇਰ ਵਸਣਾ ਸ਼ੁਰੂ ਹੋ ਗਿਆ ਸੀ। ਅਕਾਲੀ ਫੂਲਾ ਸਿੰਘ ਵੇਲੇ ਸੋਢੀਆਂ ਦਾ ਆਗੂ ਸੁਰਜਨ ਸਿੰਘ ਅਤੇ ਉਸ ਦਾ ਪਰਿਵਾਰ ਵੀ ਇੱਥੇ ਰਿਹਾ ਕਰਦੇ ਸਨ। ਉਦੋਂ ਅਨੰਦਪੁਰ ਸਾਹਿਬ ਦੀ ਅਬਾਦੀ ਦੋ ਤਿੰਨ ਹਜ਼ਾਰ ਦੇ ਨੇੜੇ-ਤੇੜੇ ਸੀ। ਇਸ ਮਗਰੋ ਅਬਾਦੀ ਵਧਣੀ ਸ਼ੁਰੂ ਹੋ ਗਈ। ਸੰਨ 1868 ਦੀ ਮਰਦਮ ਸੁਮਾਰੀ ਵੇਲੇ ਇਥੋਂ ਦੀ ਅਬਾਦੀ 6869 ਸੀ। ਵੀਹਵੀਂ ਸਦੀ ਦੇ ਸ਼ੁਰੂ ਤੱਕ ਇੱਥੇ ਬੀਮਾਰੀ ਫੈਲਣ ਨਾਲ ਕਾਫ਼ੀ ਲੋਕ ਇੱਥੋ ਜਾਣੇ ਸ਼ੁਰੂ ਹੋ ਗਏ ਸਨ। ਵੀਹਵੀਂ ਸਦੀ ਦੇ ਅੱਧ ਤੱਕ ਇੱਥੇ ਅਬਾਦੀ ਇਸ ਤੋਂ ਬਹੁਤੀ ਨਹੀਂ ਵਧੀ ਸੀ। ਸਗੋਂ ਉਨ੍ਹਾਂ ਦਿਨਾਂ ਵਿੱਚ ਬੀਮਾਰੀਆਂ ਫੈਲਣ ਨਾਲ ਲੋਕ ਇੱਥੋ ਛੱਡਕੇ ਜਾ ਰਹੇ ਸਨ। 

ਆਜ਼ਾਦੀ ਵੇਲੇ 1947 ਤੋਂ ਬਾਅਦ ਇੱਥੇ ਕੁੱਝ ਸਿੱਖ ਪਰਿਵਾਰ ਪਾਕਿ ਤੋਂ ਆ ਕੇ ਰਹਿਣੇ ਸ਼ੁਰੂ ਹੋਏ। ਫਿਰ ਭਾਖੜਾ-ਨੰਗਲ, ਗੰਗੂਵਾਲ ਪਾਵਰ ਪ੍ਰਾਜੈਕਟ ਲੱਗਣ ਨਾਲ ਕਾਫ਼ੀ ਲੋਕ ਇੱਥੇ ਆ ਕੇ ਵੱਸ ਗਏ ਅਤੇ ਫਿਰ ਇਸਦੀ ਅਬਾਦੀ ਵੱਧਦੀ ਗਈ। 1998 ਵਿੱਚ ਅਨੰਦਪੁਰ ਸਾਹਿਬ ਦੀ ਮਿਉਂਸਿਪਲ ਕੌਂਸਲ ਏਰੀਏ ਦੀ ਅਬਾਦੀ ਤਕਰੀਬਨ 13000 ਸੀ ਅਤੇ 2011 ਦੀ ਜਨਗਣਨਾ ਅਨੁਸਾਰ 16282 ਹੋ ਗਈ ਹੈ। ਹੁਣ ਅਨੰਦਪੁਰ ਸਾਹਿਬ ਲਗਭਗ 7.2 ਕਿਲੋਮੀਟਰ ਇਲਾਕੇ ਵਿੱਚ ਫੈਲਿਆ ਹੋਇਆ ਹੈ। ਇਸ ਇਲਾਕੇ ਵਿੱਚ ਕਈ ਪ੍ਰਮੁੱਖ ਗੁਰੂਦੁਆਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸੀਸਗੰਜ, ਭੌਰਾ ਸਾਹਿਬ, ਥੜ੍ਹਾ ਸਾਹਿਬ, ਅਕਾਲ ਬੂੰਗਾ ਸਾਹਿਬ, ਦੱਮਦਮਾ ਸਾਹਿਬ, ਮੰਜੀ ਸਾਹਿਬ, ਸ਼ਹੀਦੀ ਬਾਗ, ਮਾਤਾ ਜੀਤ ਕੌਰ, ਗੁਰੂ ਕਾ ਮਹਿਲ ਆਦਿ ਸਥਾਪਿਤ ਹਨ। ਗੁਰੂ ਗੋਬਿੰਦ ਸਿੰਘ ਵਲੋਂ ਸ਼ੁਰੂ ਕੀਤੀ ਗਈ ਹੋਲਾ ਮੁਹੱਲਾ ਕੱਢਣ ਦੀ ਰੀਤ ਹੁਣ ਵੀ ਜਾਰੀ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਇਲਾਵਾ ਹਜ਼ੂਰ ਸਾਹਿਬ ਨਾਂਦੇੜ ਅਤੇ ਪਾਂਉਟਾ ਸਾਹਿਬ ਵਿੱਚ ਇਹ ਮੇਲਾ ਖਾਲਸਾ ਸ਼ਾਨੋ-ਸ਼ੋਕਤ ਨਾਲ ਮਨਾਇਆ ਜਾਂਦਾ ਹੈ। ਮੌਜੂਦਾ ਸਮੇਂ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ’ਤੇ ਝੂਲਦੇ ਖਾਲਸਾਈ ਨਿਸ਼ਾਨ ਸਾਹਿਬ ਗੁਰੂ ਸਾਹਿਬ ਦੀ ਰਿਆਸਤ ਦੀ ਸ਼ਾਨ ਵਧਾਉਂਦੇ ਹਨ, ਜਿਸ ਬਿਲਾਸਪੁਰ ਰਿਆਸਤ ਨੇ ਗੁਰੂ ਸਾਹਿਬ ਨੂੰ ਅਨੰਦਪੁਰ ਸਾਹਿਬ ਛੱਡਣ ’ਤੇ ਮਜਬੂਤ ਕੀਤਾ ਸੀ, ਦੀ ਸੈਕੜ੍ਹੇ ਸਾਲ ਪੁਰਾਣੀ ਰਾਜਧਾਨੀ ਬਿਲਾਸਪੁਰ ਵਿੱਚ ਕਈ ਮਹਿਲ ਖ਼ਤਮ ਹੋ ਗਏ ਹਨ।

ਸਤਲੁਜ ਦਰਿਆ ’ਤੇ ਬਣੇ ਭਾਖੜ੍ਹਾ ਬੰਨ ’ਤੇ ਗੁਰੂ ਗੋਬਿੰਦ ਸਿੰਘ ਦੇ ਨਾਮ ’ਤੇ ਬਣੇ ਗੋਬਿੰਦ ਸਾਗਰ ਝੀਲ ਵਿੱਚ ਸਮਾਂ ਚੁੱਕੇ ਹਨ। ਸਰਕਾਰ ਵਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਰਾਸਤ-ਏ-ਖਾਲਸਾ ਦਾ ਨਿਰਮਾਣ ਕਰਵਾਇਆ ਗਿਆ ਹੈ, ਜਿੱਥੇ ਹਰ ਸਾਲ ਲੱਖਾਂ ਸੈਲਾਨੀ ਸ੍ਰੀ ਅਨੰਦਪੁਰ ਸਾਹਿਬ ਦੇ ਇਸ ਵਿਸ਼ਵ ਪ੍ਰਸਿੱਧ ਅਜੂਬੇ ਦੇ ਦਰਸ਼ਨ ਕਰਦੇ ਹਨ ਅਤੇ ਗੌਰਵਮਈ ਸਿੱਖ ਇਤਿਹਾਸ ਬਾਰੇ ਜਾਣਕਾਰੀ ਹਾਸਿਲ ਕਰਦੇ ਹਨ। ਪਿਛਲੇ 02 ਸਾਲਾਂ ਤੋਂ ਕੋਰੋਨਾ ਦਾ ਇਸ ਤਿਉਹਾਰ ’ਤੇ ਅਸਰ ਪਿਆ ਹੈ ਪਰ ਇਸ ਵਾਰ ਇਸ ਤਿਉਹਾਰ ਲਈ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤ ਆ ਰਹੀ ਹੈ ਅਤੇ ਸਰਕਾਰ ਦੁਆਰਾ ਪੁੱਖਤਾ ਪ੍ਰਬੰਧ ਕੀਤੇ ਗਏ ਹਨ।

ਕੁਲਦੀਪ ਚੰਦ ਦੋਭੇਟਾ
ਨੇੜੇ ਸਰਕਾਰੀ ਪ੍ਰਾਇਮਰੀ ਸਕੂਲ ਦੋਭੇਟਾ 
ਤਹਿਸੀਲ ਨੰਗਲ
ਜ਼ਿਲ੍ਹਾ ਰੂਪਨਗਰ ਪੰਜਾਬ
9417563054

 
 

  • Hola Mohalla
  • Sikh History
  • Sri Anandpur Sahib
  • Significance
  • ਹੋਲੇ ਮੁਹੱਲਾ
  • ਸਿੱਖ ਇਤਿਹਾਸ
  •  ਮਹੱਤਤਾ
  • ਸ੍ਰੀ ਅਨੰਦਪੁਰ ਸਾਹਿਬ

ਪੰਜਾਬ 'ਚ 'ਆਪ' ਦੇ ਇਨਕਲਾਬ ਸਾਹਮਣੇ ਇਹ ਹੋਣਗੀਆਂ 5 ਵੱਡੀਆਂ ਚੁਣੌਤੀਆਂ

NEXT STORY

Stories You May Like

  • history  late manmohan singh  sonia gandhi
    ਇਤਿਹਾਸ ਮਰਹੂਮ ਮਨਮੋਹਨ ਸਿੰਘ ਨੂੰ ਸਭ ਤੋਂ ਪ੍ਰਭਾਵਸ਼ਾਲੀ ਪ੍ਰਧਾਨ ਮੰਤਰੀਆਂ 'ਚੋਂ ਰੱਖੇਗਾ ਯਾਦ: ਸੋਨੀਆ ਗਾਂਧੀ
  • amla water is a boon for hair
    ਵਾਲ ਲਈ ਵਰਦਾਨ ਹੈ 'ਆਂਵਲੇ ਦਾ ਪਾਣੀ' ! ਜਾਣੋ ਲਾਉਣ ਦਾ ਬਣਾਉਣ ਦਾ ਤਰੀਕਾ ਤੇ ਫਾਇਦੇ
  • badminton star ashmita chaliha creates history
    ਬੈਡਮਿੰਟਨ ਸਟਾਰ ਅਸ਼ਮਿਤਾ ਚਾਲਿਹਾ ਨੇ ਰਚਿਆ ਇਤਿਹਾਸ, ਜਿੱਤਿਆ ਕੋਰੀਆ ਮਾਸਟਰਸ ਦਾ ਖਿਤਾਬ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • capricorn people will have good financial and business conditions
    ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • samsung s flagship phone is getting a bumper discount
    Samsung ਦਾ ਧਾਕੜ ਫੋਨ ਮਿਲ ਰਿਹਾ ਬੰਪਰ Discount! ਜਾਣੋ ਫੀਚਰਜ਼ ਤੇ ਪੂਰੀ ਡੀਲ
  • this iphone  is available at half price
    ਅੱਧੀ ਕੀਮਤ 'ਤੇ ਮਿਲ ਰਿਹਾ ਆਈਫੋਨ ਦਾ ਇਹ ਮਾਡਲ !  ਜਾਣੋ ਕੀ ਹੈ ਪੂਰਾ Offer
  • solar eclipse will take place a few hours after shivratri
    ਸ਼ਿਵਰਾਤਰੀ ਦੇ ਕੁਝ ਘੰਟੇ ਬਾਅਦ ਲੱਗੇਗਾ ਸਾਲ ਦਾ ਆਖਰੀ ਸੂਰਜ ਗ੍ਰਹਿਣ, ਜਾਣੋ ਜਲ ਚੜ੍ਹਾਉਣ ਦਾ ਸ਼ੁਭ ਮਹੂਰਤ ਤੇ ਸਮਾਂ
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
  • horrific accident on jalandhar jammu national highway husband and wife die
    ਜਲੰਧਰ-ਜੰਮੂ ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਪਤੀ-ਪਤਨੀ ਦੀ ਇਕੱਠਿਆਂ ਨਿਕਲੀ ਜਾਨ
  • punjab bandh response in bhogpur  markets remain closed
    ਭੋਗਪੁਰ 'ਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ, ਬਾਜ਼ਾਰ ਰਹੇ ਬੰਦ
  • punjab bandh has an impact on doaba buses closed jalandhar bus stand
    'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ,...
  • health department strict against adulteration
    ਮਿਲਾਵਟਖੋਰੀ ਖ਼ਿਲਾਫ਼ ਸਿਹਤ ਵਿਭਾਗ ਦੀ ਸਖ਼ਤੀ, ਜਲੰਧਰ ਬੱਸ ਸਟੈਂਡ ਸਥਿਤ ਦੁਕਾਨਾਂ...
Trending
Ek Nazar
actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • fake books in market
      ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ! ਬਾਜ਼ਾਰ 'ਚ ਵਿਕ ਰਹੀਆਂ ਨਕਲੀ ਕਿਤਾਬਾਂ
    • phone snatcher cardiac arrest
      ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +