Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 04, 2026

    7:55:42 PM

  • big regarding weather in punjab

    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ...

  • several restrictions imposed in gurdaspur district

    ਗੁਰਦਸਾਪੁਰ ਵਾਸੀ ਦੇਣ ਧਿਆਨ, ਤੁਹਾਡੇ ਜ਼ਿਲ੍ਹੇ 'ਚ...

  • air india s gift to passengers

    ਏਅਰ ਇੰਡੀਆ ਦਾ ਯਾਤਰੀਆਂ ਨੂੰ ਤੋਹਫਾ!...

  • 2 isi modules exposed 9 terrorists arrested

    ਪੰਜਾਬ 'ਚ 15 ਅਗਸਤ ਤੋਂ ਪਹਿਲਾਂ ਅੱਤਵਾਦੀ ਹਮਲਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਧਰਮ ਇਤਿਹਾਸ ਦਾ ਅਦੁੱਤੀ ਪੰਨਾ : ਸਾਕਾ ਸਰਹਿੰਦ

MERI AWAZ SUNO News Punjabi(ਨਜ਼ਰੀਆ)

ਧਰਮ ਇਤਿਹਾਸ ਦਾ ਅਦੁੱਤੀ ਪੰਨਾ : ਸਾਕਾ ਸਰਹਿੰਦ

  • Updated: 27 Dec, 2022 11:13 PM
Meri Awaz Suno
incredible page of religious history saka sirhind
  • Share
    • Facebook
    • Tumblr
    • Linkedin
    • Twitter
  • Comment

ਸਰਬੰਸਦਾਨੀ, ਸਾਹਿਬ-ਏ-ਕਮਾਲ, ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਇਕ ਅਜਿਹਾ ਪੰਨਾ ਹੈ, ਜੋ ਦੁਖਦ ਹੁੰਦਾ ਹੋਇਆ ਵੀ ਗੁਰਮਤਿ ਜੀਵਨ-ਜੁਗਤਿ ਦੀ ਪ੍ਰੇਰਨਾ ਦਿੰਦਾ ਹੈ। ਜਿਸ ਸਮੇਂ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਿਹ ਸਿੰਘ ਜੀ ਨੂੰ ਸੂਬਾ ਸਰਹਿੰਦ ਦੇ ਹੁਕਮ ਨਾਲ ਜ਼ਿੰਦਾ ਨੀਂਹਾਂ ਵਿਚ ਚਿਣ ਕੇ ਸ਼ਹੀਦ ਕੀਤਾ ਗਿਆ ਤਾਂ ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਬਹੁਤ ਛੋਟੀ ਸੀ ਪਰ ਉਨ੍ਹਾਂ ਦੀ ਦਲੇਰੀ ਅਤੇ ਸਿੱਖੀ ਪ੍ਰਤੀ ਦ੍ਰਿੜ੍ਹਤਾ ਪ੍ਰੌੜ ਉਮਰ ਤੋਂ ਘੱਟ ਨਹੀਂ ਸੀ। 

ਸਾਹਿਬਜ਼ਾਦਿਆਂ ਨੇ ਜਿਸ ਦਲੇਰੀ, ਸਿਦਕਦਿਲੀ ਅਤੇ ਜ਼ਿੰਦਾਦਿਲੀ ਨਾਲ ਸੂਬੇ ਦੀ ਕਚਹਿਰੀ ਵਿਚ ਸਵਾਲਾਂ ਦੇ ਜਵਾਬ ਦਿੱਤੇ, ਉਸ ਵੱਲੋਂ ਧਰਮ ਛੱਡਣ ਖਾਤਿਰ ਦਿੱਤੇ ਜਾ ਰਹੇ ਲਾਲਚਾਂ ਨੂੰ ਠੁਕਰਾਇਆ ਅਤੇ ਸ਼ਹਾਦਤ ਨੂੰ ਕਬੂਲ ਕੀਤਾ, ਉਸ ਦਾ ਵਿਸ਼ਵ ਦੇ ਧਰਮ ਇਤਿਹਾਸ ਅੰਦਰ ਕੋਈ ਮੁਕਾਬਲਾ ਨਹੀਂ। ਇਸੇ ਲਈ ਗੁਰੂ ਸਾਹਿਬ ਦੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਸਿੱਖ ਅਤੇ ਗੈਰ-ਸਿੱਖ ਇਤਿਹਾਸਕਾਰਾਂ ਨੇ ਅਦੁੱਤੀ ਕਿਹਾ ਹੈ।

ਕਹਿਰ ਦੀ ਠੰਡੀ ਰਾਤ ’ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਖਾਲਸੇ ਸਮੇਤ ਸ੍ਰੀ ਅਨੰਦਪੁਰ ਛੱਡਣਾ, ਸਰਸਾ ਨੇ ਰਸਤਾ ਰੋਕਣਾ, ਪਰਿਵਾਰ ਦਾ ਖੇਰੂੰ-ਖੇਰੂੰ ਹੋਣਾ ਅਤੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਆਦਿ ਸਭ ਘਟਨਾਵਾਂ ਸਿੱਖ ਇਤਿਹਾਸ ਦੇ ਵੱਡੇ ਪਹਿਲੂ ਹਨ। ਸਰਸਾ ਨੂੰ ਪਾਰ ਕਰਨ ਤੋਂ ਬਾਅਦ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਆਪ ਦੇ ਮਾਤਾ ਜੀ, ਸਾਹਿਬਜ਼ਾਦੇ ਅਤੇ ਆਪ ਜੀ ਦੇ ਮਹਿਲ ਸਭ ਵਿੱਛੜ ਗਏ। ਮਾਤਾ ਗੁਜਰੀ ਜੀ ਛੋਟੇ ਸਾਹਿਬਜ਼ਾਦਿਆਂ ਨਾਲ ਗੁਰੂ-ਘਰ ਦੇ ਰਸੋਈਏ ਗੰਗੂ ਨਾਲ ਉਸ ਦੇ ਪਿੰਡ ਖੇੜੀ (ਸਹੇੜੀ) ਆ ਗਏ। ਮਾਤਾ ਜੀ ਕੋਲ ਸੋਨੇ ਦੀਆਂ ਮੋਹਰਾਂ ਵੇਖ ਅਤੇ ਸਰਕਾਰੀ ਇਨਾਮ ਦੇ ਲਾਲਚ ’ਚ ਗੰਗੂ ਡੋਲ ਗਿਆ।

ਗੰਗੂ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਜੀ ਦੀ ਖ਼ਬਰ ਮੋਰਿੰਡੇ ਥਾਣੇ ਜਾ ਦਿੱਤੀ, ਜਿਥੇ ਸਾਹਿਬਜ਼ਾਦਿਆਂ ਨੂੰ ਮਾਤਾ ਜੀ ਸਮੇਤ ਗ੍ਰਿਫਤਾਰ ਕਰਕੇ ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਨ ਦੇ ਹਵਾਲੇ ਕੀਤਾ ਗਿਆ। ਸੂਬੇਦਾਰ ਵਜ਼ੀਰ ਖਾਨ ਨੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਠੰਡੇ ਬੁਰਜ ਵਿਚ ਕੈਦ ਕਰ ਦਿੱਤਾ। ਕਹਿਰ ਦੀ ਸਰਦੀ ਵਿਚ ਭੁੱਖੇ-ਭਾਣੇ ਸਾਹਿਬਜ਼ਾਦੇ ਸਾਰੀ ਰਾਤ ਦਾਦੀ ਮਾਂ ਦੀ ਗੋਦ ਵਿਚ ਬੈਠੇ ਗੁਰੂ ਪਿਤਾ ਦੀ ਸੂਰਮਗਤੀ, ਦਾਦਿਆਂ-ਪੜਦਾਦਿਆਂ ਦੀਆਂ ਕੁਰਬਾਨੀ ਦੀਆਂ ਬਾਤਾਂ ਸੁਣਦੇ ਸਿੱਖੀ ਅਸੂਲਾਂ ’ਤੇ ਦ੍ਰਿੜ੍ਹ ਰਹਿਣ ਲਈ ਸਿੱਖਿਆ ਲੈਂਦੇ ਰਹੇ।

ਦਿਨ ਚੜ੍ਹਦਿਆਂ ਸਾਹਿਬਜ਼ਾਦਿਆਂ ਨੂੰ ਕਚਹਿਰੀ ’ਚ ਪੇਸ਼ ਕਰਨ ਦਾ ਹੁਕਮ ਹੋਇਆ। ਸਾਹਿਬਜ਼ਾਦੇ ਬੁਲੰਦ ਹੌਸਲੇ ਵਿਚ ਸਨ। ਮਾਤਾ ਗੁਜਰੀ ਜੀ ਨੇ ਬੱਚਿਆਂ ਨੂੰ ਤਿਆਰ ਕੀਤਾ। ਸਾਹਿਬਜ਼ਾਦਿਆਂ ਨੂੰ ਕਚਹਿਰੀ ’ਚ ਵਜ਼ੀਰ ਖਾਂ ਦੇ ਸਾਹਮਣੇ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਪਹਿਲਾਂ ਧਨ, ਦੌਲਤ, ਜਗੀਰਾਂ, ਸ਼ਾਹੀ ਡੋਲੀਆਂ ਦੇ ਲਾਲਚ ਦੇ ਕੇ ਇਸਲਾਮ ਧਰਮ ਧਾਰਨ ਕਰਨ ਲਈ ਕਿਹਾ ਗਿਆ ਪਰ  ਕੋਮਲ ਜਿੰਦਾਂ ਦੇ ਚਿਹਰਿਆਂ ’ਤੇ ਸਿੱਖੀ ਪਿਆਰ, ਬਹਾਦਰੀ ਤੇ ਜੁਰਅਤ ਪ੍ਰਤੱਖ ਦਿਸ ਰਹੀ ਸੀ। ਸਾਹਿਬਜ਼ਾਦਿਆਂ ਦੇ ਅਡੋਲ ਚਿਤ ਰਹਿੰਦਿਆਂ ਰੋਅਬ ਭਰੇ ਜਵਾਬਾਂ ਨੇ ਸਭ ਨੂੰ ਕੰਬਣੀ ਛੇੜ ਦਿੱਤੀ।

ਸਾਹਿਬਜ਼ਾਦਿਆਂ ਨੂੰ ਇਸਲਾਮ ਧਾਰਨ ਕਰਵਾਉਣ ਲਈ ਲਗਾਤਾਰ ਲਾਲਚ, ਡਰਾਵੇ ਅਤੇ ਧਮਕੀਆਂ ਦਾ ਦੌਰ ਚਲਦਾ ਰਿਹਾ। ਪੇਸ਼ ਨਾ ਜਾਂਦੀ ਵੇਖ ਕੇ ਮੁੱਲਾ ਤੇ ਕਾਜ਼ੀਆਂ ਨੂੰ ਸਾਹਿਬਜ਼ਾਦਿਆਂ ਦੀ ਸਜ਼ਾ ਨਿਸ਼ਚਿਤ ਕਰਨ ਲਈ ਕਿਹਾ ਗਿਆ, ਜਿਸ ’ਤੇ ਉਨ੍ਹਾਂ ਸਾਹਿਬਜ਼ਾਦਿਆਂ ਨੂੰ ਨੀਂਹਾਂ ਵਿਚ ਚਿਣ ਕੇ ਸ਼ਹੀਦ ਕਰਨ ਦਾ ਹੁਕਮ ਸੁਣਾਇਆ। ਸਾਹਿਬਜ਼ਾਦਿਆਂ ਦੀ ਸ਼ਹੀਦੀ ਦੀ ਖਬਰ ਸੁਣ ਕੇ ਮਾਤਾ ਗੁਜਰੀ ਜੀ ਵੀ ਠੰਡੇ ਬੁਰਜ ਵਿਚ ਗੁਰਪੁਰੀ ਪਿਆਨਾ ਕਰ ਗਏ। ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸਸਕਾਰ ਲਈ ਦੀਵਾਨ ਟੋਡਰ ਮੱਲ ਨੇ ਸੋਨੇ ਦੀਆਂ ਮੋਹਰਾਂ ਦੇ ਕੇ ਜ਼ਮੀਨ ਖਰੀਦੀ, ਜਿਸ ਸਥਾਨ ’ਤੇ ਗੁਰਦੁਆਰਾ ਜੋਤੀ ਸਰੂਪ ਸੁਭਾਇਮਾਨ ਹੈ।

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਸਿੱਖ ਸੰਘਰਸ਼ ਵਿਚ ਨਵੀਂ ਰੂਹ ਫੂਕ ਦਿੱਤੀ। ਦਸਮੇਸ਼ ਪਿਤਾ ਜੀ ਦਾ ਥਾਪੜਾ ਲੈ ਬਾਬਾ ਬੰਦਾ ਸਿੰਘ ਬਹਾਦਰ ਨੇ ਅਜਿਹੀ ਉਥਲ-ਪੁਥਲ ਲਿਆਂਦੀ ਕਿ ਮੁਗ਼ਲ ਸਾਮਰਾਜ ਦੀਆਂ ਜੜ੍ਹਾਂ ਹਿੱਲ ਗਈਆਂ। ਸਿੱਖ ਯੋਧਿਆਂ ਨੇ ਸਮੇਂ ਦੇ ਹੈਂਕੜਬਾਜ਼ ਵਜ਼ੀਰ ਖਾਂ ਅਤੇ ਉਸ ਦੇ ਦਰਬਾਰੀਆਂ ਦੀ ਜੋ ਦਸ਼ਾ ਕੀਤੀ, ਉਹ ਇਤਿਹਾਸ ਬਣ ਗਿਆ। ਇਸ ਸਾਕੇ ਪਿੱਛੋਂ ਖ਼ਾਲਸੇ ਨੇ ਸਿੱਖ ਰਾਜ ਦੀ ਮੰਜ਼ਿਲ ਵੀ ਸਰ ਕੀਤੀ। 

ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ, ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਿੱਖ ਕੌਮ ਲਈ ਮਾਰਗ ਦਰਸ਼ਕ ਹੈ। ਇਹ ਸ਼ਹਾਦਤਾਂ ਸਾਨੂੰ ਸਿੱਖ ਧਰਮ ਦੀਆਂ ਉਚੀਆਂ-ਸੁੱਚੀਆਂ ਕਦਰਾਂ ਕੀਮਤਾਂ ’ਤੇ ਪਹਿਰਾ ਦੇਣ ਲਈ ਸਦਾ ਤਤਪਰ ਰਹਿਣ ਦੀ ਪ੍ਰੇਰਨਾ ਦਿੰਦੀਆਂ ਆ ਰਹੀਆਂ ਹਨ। 
 —ਐਡਵੋਕੇਟ ਹਰਜਿੰਦਰ ਸਿੰਘ ਧਾਮੀ

  • Sikh Religion
  • Sikh History
  • Saka Sirhind
  • Sri Guru Gobind Singh Ji
  • Sahibzade
  • ਸਿੱਖ ਧਰਮ
  • ਸਿੱਖ ਇਤਿਹਾਸ
  • ਸਾਕਾ ਸਰਹਿੰਦ
  • ਸ੍ਰੀ ਗੁਰੂ ਗੋਬਿੰਦ ਸਿੰਘ ਜੀ
  • ਸਾਹਿਬਜ਼ਾਦੇ

ਸਾਕਾ ਸਰਹਿੰਦ: ਹਮ ਜਾਨ ਦੇ ਕੇ ਔਰੋਂ ਕੀ ਜਾਨੇਂ ਬਚਾ ਚਲੇ

NEXT STORY

Stories You May Like

  • a turbulent history of presidency in bangladesh
    ਬੰਗਲਾਦੇਸ਼ 'ਚ ਰਾਸ਼ਟਰਪਤੀ ਅਹੁਦੇ ਦਾ ਉਥਲ-ਪੁਥਲ ਭਰਿਆ ਇਤਿਹਾਸ
  • car falls into sirhind canal under suspicious circumstances
    ਸਰਹਿੰਦ ਨਹਿਰ ਦੇ ਠਾਠਾਂ ਮਾਰਦੇ ਪਾਣੀ 'ਚ ਡਿੱਗੀ ਕਾਰ, 2 ਭਰਾ ਲਾਪਤਾ
  • anti conversion law implemented in maharashtra
    ਮਹਾਰਾਸ਼ਟਰ 'ਚ ਧਰਮ ਪਰਿਵਰਤਨ ਵਿਰੋਧੀ ਕਾਨੂੰਨ ਲਾਗੂ, ਜ਼ਬਰਦਸਤੀ ਧਰਮ ਪਰਿਵਰਤਨ ਲਈ 10 ਸਾਲ ਤੱਕ ਦੀ ਸਜ਼ਾ
  • religion  innocent people omar abdullah
    ਕੋਈ ਵੀ ਧਰਮ ਨਿਰਦੋਸ਼ ਲੋਕਾਂ ਦੇ ਕਤਲ ਦੀ ਇਜਾਜ਼ਤ ਨਹੀਂ ਦਿੰਦਾ: ਉਮਰ ਅਬਦੁੱਲਾ
  • bhawanigarh professor creates history
    ਭਵਾਨੀਗੜ੍ਹ ਦੇ ਪ੍ਰੋਫੈਸਰ ਨੇ ਰਚਿਆ ਇਤਿਹਾਸ, ਤਿਆਰ ਕੀਤਾ 17 ਫੁੱਟ ਲੰਮਾ ਦੁਨੀਆ ਦਾ ਸਭ ਤੋਂ ਵੱਡਾ ਪੰਜਾਬੀ ਪਰਾਂਦਾ
  • karnataka high court  dharwad bench  history  woman judge
    ਕਰਨਾਟਕ ਹਾਈ ਕੋਰਟ ਦੀ ਧਾਰਵਾੜ ਬੈਂਚ ਰਚੇਗੀ ਇਤਿਹਾਸ, ਸਾਰੀਆਂ 7 ਬੈਂਚਾਂ 'ਤੇ ਹੋਣਗੀਆਂ ਮਹਿਲਾ ਜੱਜ
  • ishan kishan created history
    ਈਸ਼ਾਨ ਕਿਸ਼ਨ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕਿਸੇ ਭਾਰਤੀ ਵਿਕਟਕੀਪਰ ਨੇ ਕੀਤਾ ਇਹ ਕਾਰਨਾਮਾ
  • punjab flag hoisted on top of mount kun
    ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ ਸੰਦੀਪ ਸਿੰਘ ਨੇ ਰਚਿਆ ਇਤਿਹਾਸ
  • jalandhar bus stand video
    ਜਲੰਧਰ 'ਚ 180 ਰੁਪਏ ਦੀ ਨਾਨ ਦੀ ਪਲੇਟ ਪਿੱਛੇ ਪੈ ਗਿਆ ਰੌਲ਼ਾ! ਚੱਲੇ...
  • big regarding weather in punjab
    ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • a massive fire broke out in jalandhar s civil hospital
    ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
  • jalandhar police action
    ਜਲੰਧਰ 'ਚੋਂ 5,00,00,000 ਰੁਪਏ ਦੇ ਨਸ਼ੇ ਸਣੇ 2 ਤਸਕਰ ਗ੍ਰਿਫ਼ਤਾਰ
  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ...
  • punjab weather update
    ਪੰਜਾਬ 'ਚ 4, 5 ਤੇ 6 ਅਗਸਤ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • big blow to jalandhar corporation
    ਜਲੰਧਰ ਨਿਗਮ ਨੂੰ ਵੱਡਾ ਝਟਕਾ, ਅਦਾਲਤ ਨੇ ਮਾਡਲ ਟਾਊਨ ਸਥਿਤ 'ਮੇਅਰ ਹਾਊਸ' ਕੀਤਾ...
  • high alert ahead of independence day
    ਆਜ਼ਾਦੀ ਦਿਹਾੜੇ ਤੋਂ ਪਹਿਲਾਂ ਹਾਈ ਅਲਰਟ: ਸ਼ਹਿਰ ਭਰ ’ਚ ਵਿਸ਼ੇਸ਼ ਨਾਕਾਬੰਦੀ,...
Trending
Ek Nazar
famous bollywood actress bought mahindra thar roxx

ਮਸ਼ਹੂਰ ਬਾਲੀਵੁੱਡ ਅਦਾਕਾਰਾ ਨੇ ਖਰੀਦੀ ਮਹਿੰਦਰਾ ਥਾਰ ਰੌਕਸ, 28 ਲੱਖ ਦੇ ਕਰੀਬ ਦੱਸੀ...

this singer joked about his own death  then had a heart attack the next moment

ਇਸ ਗਾਇਕ ਨੇ ਆਪਣੀ ਮੌਤ ਨੂੰ ਲੈ ਕੇ ਕੀਤਾ ਸੀ ਮਜ਼ਾਕ, ਫਿਰ ਅਗਲੇ ਹੀ ਪਲ ਆ ਗਿਆ...

collision between a truck and taxi

ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ

ban on burqa

ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ

punjabi student in canada

ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦੀਆਂ ਵਰਕ ਪਰਮਿਟ ਅਰਜ਼ੀਆਂ ਰੱਦ, ਅਕਾਲੀ ਦਲ ਨੇ...

elon musk s net worth indeed halved in about a month and a half

ਡੇਢ ਮਹੀਨੇ ’ਚ ਅੱਧੀ ਰਹਿ ਗਈ ਐਲਨ ਮਸਕ ਦੀ ਦੌਲਤ, 600 ਅਰਬ ਡਾਲਰ ਦਾ ਝਟਕਾ

imran khan

ਜੇਲ੍ਹ 'ਚ 3 ਸਾਲ ਪੂਰੇ ਹੋਣ ਦੇ ਬਾਵਜੂਦ ਇਮਰਾਨ ਖਾਨ ਦਾ ਦਬਦਬਾ ਬਰਕਰਾਰ

salman khan loses 16 kg actor gives on health

ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ

man sentenced

ਮਾਂ ਦੀ ਪੈਨਸ਼ਨ ਅਤੇ ਸਰਕਾਰੀ ਭੱਤੇ ਦਾ ਲਾਲਚ, ਤਿੰਨ ਸਾਲ ਫ੍ਰੀਜ਼ਰ 'ਚ ਰੱਖਣ ਵਾਲੇ...

heavy rain 5 days imd weather

Heavy Rain : 5, 6, 7, 8, 9 ਅਗਸਤ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

divya bharti

'ਮੈਨੂੰ ਬਚਾਓ...'; ਮੌਤ ਤੋਂ 24 ਘੰਟੇ ਪਹਿਲਾਂ ਦਿਵਿਆ ਭਾਰਤੀ ਨੇ ਲਗਾਈ ਸੀ ਗੁਹਾਰ

famous actor leaves the world at the age of 20

ਮਸ਼ਹੂਰ ਅਦਾਕਾਰ ਨੇ 20 ਸਾਲ ਦੀ ਉਮਰ 'ਚ ਛੱਡੀ ਦੁਨੀਆ, ਥਾਈ ਪ੍ਰਸ਼ੰਸਕਾਂ 'ਚ ਸੋਗ...

two eclipses will occur in the month of sawan

ਸਾਵਣ ਮਹੀਨੇ ਲੱਗਣਗੇ ਦੋ ਗ੍ਰਹਿਣ; ਜਾਣੋ ਸ਼ਿਵ ਪੂਜਾ ਤੇ ਰੱਖੜੀ ਦੇ ਤਿਉਹਾਰ 'ਤੇ ਕੀ...

pcb takes big decision to replace cricket team coach

ਬਦਲ 'ਤਾ Cricket Team ਦਾ ਕੋਚ ! ਲਗਾਤਾਰ ਖਰਾਬ ਬੱਲੇਬਾਜ਼ੀ ਵਿਚਾਲੇ PCB ਨੇ...

governor praised telugu community

ਮੈਰੀਲੈਂਡ ਦੇ ਗਵਰਨਰ ਮੂਰ ਨੇ ਤੇਲਗੂ ਭਾਈਚਾਰੇ ਦੇ ਯੋਗਦਾਨ ਦੀ ਕੀਤੀ ਪ੍ਰਸ਼ੰਸਾ

earthquake in nepal

ਨੇਪਾਲ 'ਚ 4.4 ਤੀਬਰਤਾ ਦਾ ਭੂਚਾਲ

filmmaker mira nair s mother praveen nair has passed away

ਮਸ਼ਹੂਰ ਫ਼ਿਲਮਮੇਕਰ ਮੀਰਾ ਨਾਇਰ ਦੀ ਮਾਂ ਪ੍ਰਵੀਨ ਨਾਇਰ ਦਾ ਦਿਹਾਂਤ, ਹਜ਼ਾਰਾਂ...

the magic of hollywood films worked at the indian box office

4 ਦਿਨਾਂ 'ਚ ਛਾਪ'ਤੇ 310 ਕਰੋੜ ਰੁਪਏ ! ਭਾਰਤੀ ਦਰਸ਼ਕਾਂ 'ਤੇ ਚੱਲਿਆ ਹਾਲੀਵੁੱਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • fake books in market
      ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ! ਬਾਜ਼ਾਰ 'ਚ ਵਿਕ ਰਹੀਆਂ ਨਕਲੀ ਕਿਤਾਬਾਂ
    • phone snatcher cardiac arrest
      ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • pakistanis in japan
      ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ,...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +