Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    1:41:24 PM

  • pinkoo tv rainy day video

    ''ਰੱਬਾ-ਰੱਬਾ ਮੀਂਹ ਵਰਸਾ...'' Pinkoo TV ਦੀ...

  • voting continues peacefully at these places in ferozepur

    ਫਿਰੋਜ਼ਪੁਰ 'ਚ ਇਨ੍ਹਾਂ ਥਾਵਾਂ 'ਤੇ ਅਮਨ-ਸ਼ਾਂਤੀ ਨਾਲ...

  • man murdered in jalandhar deadbody found covered in blood in fields

    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ...

  • poet threat trump

    'ਟਰੰਪ ਨੂੰ ਮਾਰ ਦਿਓ..!' ਖਮੇਨੀ ਦੇ ਅੰਤਿਮ ਸੰਸਕਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਸਲਾਨਾ ਜੋੜ ਮੇਲੇ 'ਤੇ ਵਿਸ਼ੇਸ਼: ਪੂਰਨ ਗੁਰਸਿੱਖ ਤੇ ਬ੍ਰਹਮ ਗਿਆਨੀ ‘ਬਾਬਾ ਬੁੱਢਾ ਜੀ’

MERI AWAZ SUNO News Punjabi(ਨਜ਼ਰੀਆ)

ਸਲਾਨਾ ਜੋੜ ਮੇਲੇ 'ਤੇ ਵਿਸ਼ੇਸ਼: ਪੂਰਨ ਗੁਰਸਿੱਖ ਤੇ ਬ੍ਰਹਮ ਗਿਆਨੀ ‘ਬਾਬਾ ਬੁੱਢਾ ਜੀ’

  • Edited By Rajwinder Kaur,
  • Updated: 06 Sep, 2020 02:24 PM
Jalandhar
jodh mela braham gyani baba buddha ji
  • Share
    • Facebook
    • Tumblr
    • Linkedin
    • Twitter
  • Comment

ਸਿੱਖ ਇਤਿਹਾਸ ਦੀ ਮਹਾਨ ਸ਼ਖ਼ਸੀਅਤ ਪੁੱਤਰਾਂ ਦੇ ਦਾਨੀ, ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਪਹਿਲੇ ਹੈੱਡ ਗ੍ਰੰਥੀ, 6 ਗੁਰੂਆਂ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਅਤੇ 5 ਗੁਰੂਆਂ ਨੂੰ ਗੁਰਆਈ ਤਿਲਕ ਲਗਾਉਣ ਦਾ ਮਾਣ ਪ੍ਰਾਪਤ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ ਜਾ ਰਿਹਾ ਹੈ। ਇਹ ਜੋੜ ਮੇਲਾ 4, 5 ਅਤੇ 6 ਸਤੰਬਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਵੱਖ-ਵੱਖ ਜਥੇਬੰਦੀਆਂ ਅਤੇ ਸਮੂਹ ਮਾਈ-ਭਾਈ ਦੇ ਸਾਂਝੇ ਉੱਦਮ ਨਾਲ ਸ਼ਰਧਾ ਭਾਵਨਾ ਸਹਿਤ ‘ਨਗਰ ਰਾਮਦਾਸ’ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਮਨਾਇਆ ਜਾ ਰਿਹਾ ਹੈ।

ਬਾਬਾ ਬੁੱਢਾ ਜੀ ਦਾ ਜਨਮ
ਪੂਰਨ ਗੁਰਸਿੱਖ ਬਾਬਾ ਬੁੱਢਾ ਜੀ ਦਾ ਜਨਮ 7 ਕੱਤਕ 1563 ਬਿਕਰਮੀ (22 ਅਕਤੂਬਰ, 1506 - 16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਬਾਬਾ ਬੁੱਢਾ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਬਾਬਾ ਬੁੱਢਾ ਜੀ ਦੇ ਮਾਤਾ ਗੌਰਾਂ ਬਹੁਤ ਭਜਨ ਬੰਦਗੀ ਸੁਭਾਉ ਵਾਲੇ ਸਨ ਅਤੇ ਉਨ੍ਹਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ। 

ਮਾਪਿਆਂ ਨੇ ਉਨ੍ਹਾਂ ਦਾ ਨਾਂ ਬੂੜਾ ਰੱਖਿਆ। ਕੁਝ ਚਿਰ ਮਗਰੋਂ ਉਨ੍ਹਾਂ ਦੇ ਮਾਪੇ ਪਿੰਡ ਰਮਦਾਸ ਆ ਵੱਸੇ ਸਨ ਅਤੇ ਬਾਅਦ ਵਿੱਚ ਮੱਝਾਂ ਦੇ ਵਾਗੀ ਵੀ ਬਣੇ। ਬਾਬਾ ਬੁੱਢਾ ਜੀ ਦੀ ਉਮਰ ਅਜੇ 12 ਕੁ ਸਾਲ ਦੀ ਹੀ ਸੀ ਜਦੋਂ ਉਨ੍ਹਾਂ ਕੱਥੂਨੰਗਲ ਵਿਖੇ ਪੁੱਜੇ, ਜਿਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕੀਤੇ। ਇਸ ਉਪਰੰਤ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਹੀ ਹੋ ਕੇ ਰਹਿ ਗਏ। ਉਹ ਰੋਜ਼ ਗੁਰੂ ਜੀ ਕੋਲ ਆਉਂਦੇ ਅਤੇ ਉਨ੍ਹਾਂ ਦਾ ਉਪਦੇਸ਼ ਸੁਣਦੇ ਅਤੇ ਉਨ੍ਹਾਂ ਵਾਸਤੇ ਦੁੱਧ ਲਿਆ ਕੇ ਭੇਂਟ ਕਰਦੇ। ਇੱਕ ਦਿਨ ਗੁਰੂ ਜੀ ਨੇ ਬੂੜਾ ਜੀ ਨੂੰ ਉਨ੍ਹਾਂ ਬਾਰੇ ਪੁੱਛਿਆ ਅਤੇ ਗੁਰੂ ਜੀ ਨੇ ਬੂੜਾ ਜੀ ਦੇ ਜੁਆਬ ਸੁਣ ਕੇ ਕਿਹਾ ਕਿ 'ਤੂੰ ਹੈ ਤਾਂ ਬੱਚਾ, ਪਰ ਗੱਲਾਂ ਬੁੱਢਿਆਂ (ਬਜ਼ੁਰਗਾਂ) ਵਾਂਗ ਕਰਦਾ ਹੈ। ਤੂੰ ਬੱਚਾ ਨਹੀਂ, ਤੂੰ ਬੁੱਢਾ ਹੈਂ।' ਉਸ ਦਿਨ ਤੋਂ ਬੂੜਾ ਜੀ ਦਾ ਨਾਂ 'ਬੁੱਢਾ ਜੀ' ਪੈ ਗਿਆ। ਸਿੱਖ ਉਨ੍ਹਾਂ ਨੂੰ ਪਿਆਰ ਨਾਲ ਬਾਬਾ ਬੁੱਢਾ ਜੀ ਆਖਦੇ ਹਨ।

ਬਾਬਾ ਬੁੱਢਾ ਜੀ ਦਾ ਜੀਵਨ
ਬਾਬਾ ਬੁੱਢਾ ਜੀ ਸਾਰਾ ਦਿਨ ਸੰਗਤਾਂ ਦੀ ਸੇਵਾ ਕਰਦੇ ਰਹਿੰਦੇ ਸਨ। ਉਹ ਖੇਤਾਂ ਵਿੱਚ ਜਾ ਕੇ ਹੱਥੀਂ ਕੰਮ ਕਰਦੇ ਅਤੇ ਨਾਮ ਜਪਦੇ ਰਹਿੰਦੇ ਸਨ। ਉਨ੍ਹਾਂ ਨੇ ਆਪਣਾ ਜੀਵਨ ਮਨੁੱਖਤਾ ਦੀ ਸੇਵਾ ਵਿੱਚ ਲਗਾਇਆ ਅਤੇ ਗੁਰੂ ਜੀ ਦੇ 'ਨਾਮ ਜਪਣ, ਕਿਰਤ ਕਰਨ ਤੇ ਵੰਡ ਕੇ ਛਕਣ' ਦੇ ਉਪਦੇਸ਼ ਨੂੰ ਕਮਾ ਕੇ ਦਿਖਾਇਆ। ਗੁਰੂ ਨਾਨਕ ਦੇਵ ਜੀ ਉਨ੍ਹਾਂ ਉੱਪਰ ਬਹੁਤ ਪ੍ਰਸੰਨ ਸਨ ਅਤੇ ਜਦੋਂ ਗੁਰੂ ਜੀ ਨੇ ਗੁਰਗੱਦੀ ਗੁਰੂ ਅੰਗਦ ਦੇਵ ਜੀ ਨੂੰ ਸੌਂਪੀ, ਤਾਂ ਗੁਰੂ ਜੀ ਨੇ ਗੁ‌ਰਿਆਈ ਦੀ ਰਸਮ ਬਾਬਾ ਬੁੱਢਾ ਜੀ ਪਾਸੋਂ ਅਦਾ ਕਰਵਾਈ ਸੀ। ਮਗਰੋਂ ਤੀਜੀ, ਚੌਥੀ, ਪੰਜਵੀਂ ਤੇ ਛੇਵੀਂ ਪਾਤਸ਼ਾਹੀ ਨੂੰ ਗੁਰਤਾ ਦੀ ਰਸਮ ਵੀ ਬਾਬਾ ਬੁੱਢਾ ਜੀ ਹੀ ਕਰਦੇ ਰਹੇ।

ਸਿੱਖ ਇਤਿਹਾਸਕਾਰਾਂ ਅਨੁਸਾਰ ਜਦੋਂ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਰਾਹੀਂ ਬਾਦਸ਼ਾਹ ਅਕਬਰ ਵੱਲੋਂ ਚਿਤੌੜ ਦਾ ਕਿਲ੍ਹਾ ਫਤਿਹ ਕਰਨ ਉਪਰੰਤ ਪ੍ਰਗਣਾ ਝਬਾਲ (12 ਪਿੰਡ) ਗੁਰੂ ਘਰ ਨੂੰ ਭੇਂਟ ਕੀਤੇ ਤਾਂ ਉਨ੍ਹਾਂ ਨੇ ਬਾਬਾ ਬੁੱਢਾ ਜੀ ਨੂੰ ਇਸ ਜਗੀਰ ਦਾ ਕਾਰ ਮੁਖਤਾਰ ਬਣਾ ਕੇ ਇੱਥੇ ਬੀੜ ਵਿਖੇ ਡੇਰਾ ਲਾਉਣ ਦਾ ਹੁਕਮ ਦਿੱਤਾ। ਬਾਬਾ ਬੁੱਢਾ ਜੀ ਨੇ ਝਬਾਲ-ਢੰਡ-ਕਸੇਲ ਦੇ ਮੱਧ ਜਿਹੇ ਇੱਕ ਵਿਰਾਨ ਜਿਹੇ ਅਸਥਾਨ ’ਤੇ ਡੇਰਾ ਲਾਇਆ ਸੀ। ਇਸ ਜੰਗਲ ਜਿਹੇ ਅਸਥਾਨ ’ਤੇ ਅੱਜ ਮੰਗਲ ਬਣਿਆ ਹੋਇਆ ਹੈ।

ਸਿੱਖ ਇਤਿਹਾਸ ਅਨੁਸਾਰ ਧੰਨ ਧੰਨ ਬਾਬਾ ਬੁੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪੁੱਤਰ ਦੀ ਦਾਤ ਲਈ ਅਸ਼ੀਰਵਾਦ ਦਿੱਤਾ ਅਤੇ ਕਿਹਾ ਮਾਤਾ ਜੀ ਆਪ ਜੀ ਦੇ ਘਰ ‘ਚ ਮਹਾਨ ਯੋਧਾ ਪੈਦਾ ਹੋਵੇਗਾ, ਜੋ ਮਨੁੱਖਤਾ ਅਤੇ ਧਰਮ ਦੀ ਰਾਖੀ ਲਈ ਮੁਗਲਾਂ ਦੇ ਸਿਰ ਕੁਚਲੇਗਾ। ਉਸ ਤੋਂ ਬਾਅਦ ਮਾਤਾ ਗੰਗਾ ਜੀ ਦੇ ਘਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਜਨਮ ਲਿਆ। ਦੂਸਰੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਤੋਂ ਲੈ ਕੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਤੱਕ ਗੁਰਿਆਈ ਰਸਮ ਨਿਭਾਉਣ ਦਾ ਸੁਭਾਗ ਬਾਬਾ ਬੁੱਢਾ ਜੀ ਨੂੰ ਪ੍ਰਾਪਤ ਹੋਇਆ ਹੈ।

ਵਿਆਹ ਅਤੇ ਪੁੱਤਰ
ਬਾਬ ਬੁੱਢਾ ਜੀ ਦਾ ਵਿਆਹ ਪਿੰਡ ਅਚੱਲ ਦੇ ਜ਼ਿਮੀਂਦਾਰ ਦੀ ਕੁੜੀ ਬੀਬੀ ਮਿਰੋਆ ਨਾਲ ਹੋਇਆ। ਬਾਬਾ ਜੀ ਦੇ ਗ੍ਰਹਿ ਚਾਰ ਪੁੱਤਰ ਭਾਈ ਸਿਧਾਰੀ ਜੀ, ਭਾਈ ਭਿਖਾਰੀ ਜੀ, ਭਾਈ ਮਹਿਮੂ ਜੀ ਅਤੇ ਭਾਈ ਭਾਨਾਂ ਜੀ ਹੋਏ ਸਨ। ਚੌਥੇ ਪੁੱਤਰ ਭਾਨਾਂ ਜੀ ਦੀ ਦਾਤ ਸਮੇਂ ਧੰਨ ਗੁਰੂ ਨਾਨਕ ਦੇਵ ਜੀ ਵਧਾਈ ਦੇਣ ਲਈ ਆਪ ਗ੍ਰਹਿ ਪਧਾਰੇ ਸਨ। ਆਪ ਜੀ ਦੇ ਪੁੱਤਰ ਭਾਨਾਂ ਜੀ ਦੇ ਨਾਂ ਅਤੇ ਆਪਣੇ ਨਗਰ ਤਲਵੰਡੀ ਦੇ ਨਾਂ ’ਤੇ ਇਸ ਨਗਰ ਦਾ ਨਾਂ ‘ਭਾਨਾਂ ਤਲਵੰਡੀ’ ਪਿਆ। ਬਾਬਾ ਭਾਨਾਂ ਜੀ ਨੇ ਆਪਣੀ ਜ਼ਿੰਦਗੀ ਦਾ ਕਾਫ਼ੀ ਸਮਾਂ ਛੇਵੇ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਸੇਵਾ ਵਿੱਚ ਬਤੀਤ ਕੀਤਾ। ਕੁੱਝ ਸਮੇਂ ਬਾਅਦ ਆਪ ਜੀ ਦੀ ਅੰਸ ਵੰਸ਼ ਵਿੱਚ ਬਾਬਾ ਝੰਡਾ ਜੀ ਨੇ ਜਨਮ ਲਿਆ ਅਤੇ ਧੰਨ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਇਸ ਨਗਰ ਵਿੱਚ ਬਾਬਾ ਬੁੱਢਾ ਜੀ ਦੇ ਗ੍ਰਹਿ ਵਿਖੇ ਵਧਾਈ ਦੇਣ ਲਈ ਆਏ ਸਨ। 

ਨਗਰ ਦਾ ਨਾਮ ‘ਝੰਡਾ ਰਾਮਦਾਸਪੁਰ’
ਉਸ ਸਮੇਂ ਧੰਨ ਬਾਬਾ ਬੁੱਢਾ ਜੀ ਨੇ ਗੁਰੂ ਰਾਮਦਾਸ ਜੀ ਨੂੰ ਬੇਨਤੀ ਕੀਤੀ ਕਿ ਨਗਰ ਦਾ ਨਾਮ ਆਪ ਜੀ ਦੇ ਨਾਮ ’ਤੇ ਰੱਖਣਾ ਹੈ। ਪਰ ਧੰਨ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਨੇ ਹੁਕਮ ਕੀਤਾ ਕਿ ਇਸ ਨਗਰ ਦਾ ਨਾਮ ‘ਝੰਡਾ ਰਾਮਦਾਸਪੁਰ’ ਰੱਖਿਆ ਜਾਵੇ ਅਤੇ ਹੁਣ ਇਸ ਨਗਰ ਦਾ ਨਾਮ ਰਾਮਦਾਸ ਜੀ ਦੇ ਨਾਮ ਕਰਕੇ ਪ੍ਰਸਿੱਧ ਹੈ।

ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਛੇਵੀਂ ਪੀੜ੍ਹੀ ਵਿੱਚੋਂ ਭਾਈ ਰਾਮ ਕੰਵਰ ਜੀ ਹੋਏ ਜੋ ਬਾਅਦ ਵਿੱਚ ਖੰਡੇ ਦੀ ਪਾਹੁਲ ਲੈ ਕੇ ਗੁਰਬਖਸ਼ ਸਿੰਘ ਨਾਮ ਨਾਲ ਪ੍ਰਸਿੱਧ ਹੋਏ। ਇਨ੍ਹਾਂ ਨੇ ਹੀ ਦਸ਼ਮ ਪਾਤਸ਼ਾਹ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਗੁਰਤਾ ਗੱਦੀ ਦਾ ਤਿਲਕ ਲਾਇਆ ਸੀ।

ਬ੍ਰਹਮ ਗਿਆਨੀ ਧੰਨ ਬਾਬਾ ਬੁੱਢਾ ਸਾਹਿਬ ਜੀ ਨੇ ਆਪਣੇ ਅੰਤਿਮ ਸਮੇਂ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਯਾਦ ਕੀਤਾ ਸੀ। ਉਸ ਸਮੇਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਚੱਲ ਕੇ ਬਾਬਾ ਬੁੱਢਾ ਜੀ ਦੇ ਗ੍ਰਹਿ ਰਾਮਦਾਸ ਵਿਖੇ ਪਹੁੰਚੇ ਸਨ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਬਾਬਾ ਬੁੱਢਾ ਜੀ ਦਾ ਸੀਸ ਆਪਣੀ ਗੋਦ ਵਿੱਚ ਲੈ ਕੇ ਪਲੋਸਦੇ ਹਨ ਅਤੇ ਬਾਬਾ ਬੁੱਢਾ ਸਾਹਿਬ ਜੀ ਸੰਮਤ 1688 ਬਿਕਰਮੀ (ਸੰਨ 1631 ਈ:) ਨੂੰ 125 ਸਾਲ ਦੀ ਉਮਰ ਵਿੱਚ ਆਖਰੀ ਸਵਾਸ ਤਿਆਗਦੇ ਹਨ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪਣੇ ਹੱਥੀ ਬਾਬਾ ਬੁੱਢਾ ਜੀ ਦਾ ਅੰਤਿਮ ਸੰਸਕਾਰ ਕੀਤਾ ਸੀ। ਉਸ ਸਮੇਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਬਾਬਾ ਬਿਧੀ ਚੰਦ ਜੀ, ਭਾਈ ਗੁਰਦਾਸ ਜੀ, ਭਾਈ ਲੰਗਾਹ ਜੀ, ਭਾਈ ਜੇਠਾ ਜੀ ਅਤੇ ਹੋਰ ਗੁਰਸਿੱਖ ਵੀ ਹਾਜ਼ਰ ਸਨ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਤਾਰਾਂ ਦਿਨ ਨਗਰ ਰਾਮਦਾਸ ਵਿਖੇ ਰਹਿ ਕੇ ਬਾਬਾ ਬੁੱਢਾ ਸਾਹਿਬ ਜੀ ਦੀਆਂ ਅੰਤਿਮ ਰਸਮਾਂ ਪੂਰੀਆਂ ਕੀਤੀਆਂ ਸਨ। ਹੁਣ ਇਹ ਅਸਥਾਨ ਗੁਰਦੁਆਰਾ ਤੱਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਸੁਸ਼ੋਭਿਤ ਹੈ। ਇਸ ਨਗਰ ਵਿੱਚ ਗੁਰਦੁਆਰਾ ਸ੍ਰੀ ਕਿਸ਼ਨ ਕੰਵਰ ਜੀ, ਗੁਰਦੁਆਰਾ ਭਾਈ ਸੁੱਖਾ ਜੀ ਵੀ ਸੁਸ਼ੋਭਿਤ ਹਨ।

ਬਾਬਾ ਬੁੱਢਾ ਜੀ ਸਿੱਖ ਇਤਿਹਾਸ ਅੰਦਰ ਇੱਕ ਵੇਲੇ ਬ੍ਰਹਮ ਗਿਆਨੀ, ਅਨਿੰਨ ਸੇਵਕ, ਪਰਉਪਕਾਰੀ, ਵਿਦਵਾਨ, ਦੂਰ-ਅੰਦੇਸ਼, ਮਹਾਨ ਉਸਰਈਏ, ਪ੍ਰਚਾਰਕ ਜਿਹੇ ਵਿਸ਼ੇਸ਼ਣਾਂ ਨਾਲ ਜਾਣੀ ਜਾਣ ਵਾਲੀ ਸ਼ਖ਼ਸੀਅਤ ਹਨ। ਬਾਬਾ ਬੁੱਢਾ ਜੀ ਨੇ 125 ਸਾਲ ਦੀ ਉਮਰ ਵਿੱਚੋ 113 ਸਾਲ ਸਿੱਖੀ ਅਤੇ ਸਿੱਖ ਧਰਮ ਲਈ ਸੇਵਾ ਨਿਭਾਈ।

PunjabKesari

ਅਮਰਦੀਪ ਸਿੰਘ ਹੋਠੀ ਰਾਮਦਾਸ
ਬ੍ਰਿਸਬੇਨ (ਆਸਟਰੇਲੀਆ)

  • Annual Jodh Mela
  • Puran Gursikh
  • Braham Gyani
  • Baba Buddha Ji
  • ਸਲਾਨਾ ਜੋੜ ਮੇਲੇ
  • ਪੂਰਨ ਗੁਰਸਿੱਖ
  • ਬ੍ਰਹਮ ਗਿਆਨੀ ‘ਬਾਬਾ ਬੁੱਢਾ ਜੀ’

ਪ੍ਰਾਇਮਰੀ ਸਿੱਖਿਆ 'ਚ ਮਰਦ ਅਧਿਆਪਕਾਂ ਮੁਕਾਬਲੇ ਤੀਵੀਂਆਂ ਦੀ ਸ਼ਮੂਲੀਅਤ ਵੱਧ (ਵੀਡੀਓ)

NEXT STORY

Stories You May Like

  • gurdwara shaheed baba nihal singh ji  shaheedi jor mela
    75ਵੇਂ ਸ਼ਹੀਦੀ ਜੋੜ ਮੇਲੇ ’ਤੇ ਗੁਰਦੁਆਰਾ ਸ੍ਰੀ ਤੱਲ੍ਹਣ ਸਾਹਿਬ 'ਚ ਹਜ਼ਾਰਾਂ ਸ਼ਰਧਾਲੂ ਹੋਏ ਨਤਮਸਤਕ
  • baba sukhdev singh bedi met padma shri sant niranjan das ji
    ਬਾਬਾ ਸੁਖਦੇਵ ਸਿੰਘ ਬੇਦੀ ਨੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਅਸ਼ੀਰਵਾਦ
  • giani harpreet singh accuses sgpc of adopting double standards
    ਗਿਆਨੀ ਹਰਪ੍ਰੀਤ ਸਿੰਘ ਨੇ SGPC 'ਤੇ ਲਾਏ ਦੋਹਰੇ ਮਾਪਦੰਡ ਅਪਣਾਉਣ ਦੇ ਲਾਏ ਇਲਜ਼ਾਮ
  • june gst collection reached rs 1 94 lakh crore
    ਸਰਕਾਰੀ ਖਜ਼ਾਨੇ ’ਚ ਬੰਪਰ ਉਛਾਲ, ਜੂਨ ’ਚ ਜੀ. ਐੱਸ. ਟੀ. ਕੁਲੈਕਸ਼ਨ 1.94 ਲੱਖ ਕਰੋੜ ਰੁਪਏ ’ਤੇ ਪਹੁੰਚੀ
  • advocate dhami grief over the baba amrik singh nikke ghumana wale
    ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣਾ ਵਾਲਿਆਂ ਦੇ ਅਕਾਲ ਚਲਾਣੇ 'ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ
  • hooliganism in samrala
    ਸਮਰਾਲਾ 'ਚ ਗੁੰਡਾਗਰਦੀ! ਅੱਧੀ ਰਾਤ ਚੱਲੀਆਂ ਤਲਵਾਰਾਂ ਤੇ ਇੱਟਾਂ, ਪਰਿਵਾਰ 'ਤੇ 20 ਲੋਕਾਂ ਨੇ ਕੀਤਾ ਹਮਲਾ
  • us will impose 100  tariff on european countries  trump
    ਡਿਜੀਟਲ ਸੇਵਾਵਾਂ ’ਤੇ ਟੈਕਸ ਲਾਉਣ ਵਾਲੇ ਯੂਰਪੀਅਨ ਦੇਸ਼ਾਂ ’ਤੇ 100 ਫੀਸਦੀ ਟੈਰਿਫ ਲਾਏਗਾ ਅਮਰੀਕਾ : ਟਰੰਪ
  • function wedding anniversary of sri guru arjan dev ji and mata ganga
    ਕੋਰੈਜੋ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਮਾਤਾ ਗੰਗਾ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਸਮਾਗਮ 3,4 ਅਤੇ 5 ਜੁਲਾਈ ਨੂੰ
  • pinkoo tv rainy day video
    ''ਰੱਬਾ-ਰੱਬਾ ਮੀਂਹ ਵਰਸਾ...'' Pinkoo TV ਦੀ ਨਵੀਂ ਵੀਡੀਓ ਵੇਖ ਤੁਹਾਨੂੰ ਵੀ...
  • man murdered in jalandhar deadbody found covered in blood in fields
    ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ! ਖੇਤਾਂ 'ਚ ਖ਼ੂਨ ਨਾਲ ਲਥਪਥ ਮਿਲੀ ਲਾਸ਼
  • punjab weather update
    ਪੰਜਾਬ 'ਚ 6, 7 ਤੇ 8 ਜੁਲਾਈ ਲਈ ਨਵੀਂ ਭਵਿੱਖਬਾਣੀ! ਮੌਸਮ ਵਿਭਾਗ ਵੱਲੋਂ 'ਯੈਲੋ...
  • cyber   fraud network busted  729 arrests in one year
    ਸਾਈਬਰ ਠੱਗੀ ਨੈੱਟਵਰਕ ਦਾ ਪਰਦਾਫਾਸ਼, ਇਕ ਸਾਲ ’ਚ 729 ਗ੍ਰਿਫ਼ਤਾਰੀਆਂ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
Trending
Ek Nazar
famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • pakistanis in japan
      ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ,...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • trump buffalo
      3,85,000 'ਚ ਵਿਕ ਗਿਆ 'ਟਰੰਪ' ! ਈਦ 'ਤੇ ਦਿੱਤੀ ਜਾਵੇਗੀ ਕੁਰਬਾਨੀ
    • charge while driving
      ਹੁਣ ਸੜਕ 'ਤੇ ਚੱਲਦੇ-ਚੱਲਦੇ ਚਾਰਜ ਹੋਣਗੀਆਂ ਗੱਡੀਆਂ ! ਅਮਰੀਕਾ ਨੇ ਤਿਆਰ ਕੀਤਾ...
    • bengal government cattle instructions
      6 ਮਹੀਨੇ ਦੀ ਜੇਲ੍ਹ ਜਾਂ ਜੁਰਮਾਨਾ ! ਬੰਗਾਲ ਸਰਕਾਰ ਨੇ ਪਸ਼ੂਆਂ ਨੂੰ ਲੈ ਕੇ ਜਾਰੀ...
    • up education minister letter
      'ਝੂਠ ਬੋਲਣਾ ਸਿਖਾਉਂਦੀ ਹੈ 'Johny Johny Yes Papa..!' ਯੋਗੇਂਦਰ ਉਪਾਧਿਆਏ...
    • paper leak
      ਲੀਕ ਹੋ ਗਿਆ ਪੇਪਰ ! 180 'ਚੋਂ 140 ਸਵਾਲ ਹੋਏ Match, ਫ਼ਿਕਰਾਂ 'ਚ ਪਏ NEET...
    • 2nd largest ruby
      ਹੱਥ ਲੱਗਾ ਹਜ਼ਾਰਾਂ-ਕਰੋੜਾਂ ਦਾ ਖ਼ਜ਼ਾਨਾ ! ਮੋਗੋਕ 'ਚ ਮਿਲਿਆ ਦੂਜਾ ਸਭ ਤੋਂ ਵੱਡਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +