Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    8:44:18 PM

  • gang took responsibility bollywood actor tiger shroff

    ਬਾਲੀਵੁੱਡ ਅਦਾਕਾਰ Tiger Shroff 'ਤੇ ਚੱਲੀਆਂ...

  • shots fired at bollywood actor tiger shroff

    ਵੱਡੀ ਖਬਰ: ਬਾਲੀਵੁੱਡ ਅਦਾਕਾਰ ਟਾਈਗਰ ਸ਼੍ਰੌਫ 'ਤੇ...

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਪੰਜਾਬੀ ਭਾਸ਼ਾ ਦਾ ਵਿਦੇਸ਼ਾਂ ’ਚ ਝੰਡਾ ਲਹਿਰਾਉਣ ਵਾਲਾ ਸਾਹਿਤਕਾਰ ‘ਰਵਿੰਦਰ ਰਵੀ’

MERI AWAZ SUNO News Punjabi(ਨਜ਼ਰੀਆ)

ਪੰਜਾਬੀ ਭਾਸ਼ਾ ਦਾ ਵਿਦੇਸ਼ਾਂ ’ਚ ਝੰਡਾ ਲਹਿਰਾਉਣ ਵਾਲਾ ਸਾਹਿਤਕਾਰ ‘ਰਵਿੰਦਰ ਰਵੀ’

  • Edited By Rajwinder Kaur,
  • Updated: 28 Feb, 2021 02:16 PM
Jalandhar
punjabi language  abroad  literary writer  ravinder ravi
  • Share
    • Facebook
    • Tumblr
    • Linkedin
    • Twitter
  • Comment

ਉਜਾਗਰ ਸਿੰਘ

ਪੰਜਾਬੀ, ਉਰਦੂ ਅਤੇ ਅੰਗਰੇਜ਼ੀ ਦਾ ਸਰਬਾਂਗੀ ਪ੍ਰਤਿਭਾਵਾਨ ਸਾਹਿਤਕਾਰ ਰਵਿੰਦਰ ਰਵੀ ਵਿਲੱਖਣ ਸ਼ਖ਼ਸੀਅਤ ਦਾ ਮਾਲਕ ਹੈ। ਉਸਨੇ ਵਿਦੇਸ਼ ਵਿਚ ਬੈਠਕੇ ਪੰਜਾਬੀ ਮਾਂ ਬੋਲੀ ਦਾ ਕਰਜ਼ ਉਤਾਰਕੇ ਇਹ ਸਾਬਤ ਕਰ ਦਿੱਤਾ ਕਿ ਜਿਨ੍ਹੀ ਦੇਰ ਪੰਜਾਬੀ ਆਪਣੀ ਮਾਂ ਬੋਲੀ ਨੂੰ ਨਿਹਾਰਦੇ ਰਹਿਣਗੇ ਉਨ੍ਹੀਂ ਦੇਰ ਪੰਜਾਬੀ ਦਾ ਝੰਡਾ ਹਮੇਸ਼ਾ ਝੁਲਦਾ ਰਹੇਗਾ। ਪੰਜਾਬੀ ਵਿਚ ਹੁਣ ਤੱਕ ਜਿਨ੍ਹਾਂ ਵੀ ਸਾਹਿਤ ਰਚਨਾ ਹੋਈ ਹੈ, ਉਸ ’ਤੇ ਦੇਸ਼ ਵਿਦੇਸ਼ ਅਤੇ ਪੰਜਾਬ ਵਿਚ ਚਲੀਆਂ ਲਹਿਰਾਂ ਦਾ ਗਹਿਰਾ ਪ੍ਰਭਾਵ ਪਿਆ ਹੈ। ਬਾਬਾ ਫਰੀਦ ਦੀ ਸੂਫੀ, ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਧਿਆਤਮਕ, ਸਿੰਘ ਸਭਾ, ਗਦਰੀ ਬਾਬਿਆਂ, ਦੇਸ਼ ਦੀ ਆਜ਼ਾਦੀ, ਨਕਸਲਵਾੜੀ, ਸੁਧਾਰਵਾਦੀ, ਪ੍ਰਗਤੀਵਾਦੀ, ਪੰਜਾਬੀ ਸੂਬਾ, ਰੁਮਾਂਟਿਕ, ਪ੍ਰਯੋਗਵਾਦੀ, ਖਾੜਕੂਵਾਦ, ਧਰਮ ਯੁੱਧ ਮੋਰਚਾ ਅਤੇ ਕੋਰੋਨਾ ਲਹਿਰਾਂ ਦੇ ਗਹਿਰੇ ਪ੍ਰਭਾਵ ਪੰਜਾਬੀ ਸਾਹਿਤ ਦੇ ਵੱਖ-ਵੱਖ ਰੂਪਾਂ ਉਪਰ ਸਾਹਮਣੇ ਆਏ ਹਨ। ਇਨ੍ਹਾਂ ਲਹਿਰਾਂ ਵਿਚ ਲਿਖੇ ਗਏ ਸਾਹਿਤ ਨੂੰ ਭਾਵੇਂ ਵਕਤੀ ਵੀ ਕਿਹਾ ਗਿਆ ਪਰ ਇਹ ਸਾਹਿਤ ਇਤਿਹਾਸ ਦਾ ਹਿੱਸਾ ਬਣਕੇ ਸਾਡੀ ਵਿਰਾਸਤ ਦੇ ਸਮਿਆਂ ਦੀ ਪੜਚੋਲ ਹੀ ਨਹੀਂ ਕਰਦਾ ਸਗੋਂ ਮਨੁੱਖੀ ਅਧਿਕਾਰਾਂ ਤੇ ਪਹਿਰਾ ਦੇਣ ਦੀ ਜ਼ਿੰਮੇਵਾਰੀ ਵੀ ਨਿਭਾ ਰਿਹਾ ਹੈ। ਉਸੇ ਲੜੀ ਵਿਚ ਰਵਿੰਦਰ ਰਵੀ ਵੱਲੋਂ ਲਿਖੇ ਗਏ ਸਾਹਿਤ ਦੇ ਵੱਖ ਵੱਖ ਰੂਪਾਂ ਉਪਰ ਪ੍ਰਯੋਗਵਾਦੀ ਲਹਿਰ ਦਾ ਪ੍ਰਭਾਵ ਸਾਫ ਵਿਖਾਈ ਦਿੰਦਾ ਹੈ।

ਪੜ੍ਹੋ ਇਹ ਵੀ ਖ਼ਬਰ - ‘ਲੱਖਾ ਸਿਧਾਣਾ’ ਦਾ ਫੇਸਬੁੱਕ ਪੇਜ ਹੋਇਆ ਬੰਦ, ਟਵਿੱਟਰ ਅਤੇ ਹੋਰ ਸੋਸ਼ਲ ਅਕਾਊਂਟ ਵੀ ਹੋਏ ਬੰਦ

ਪੰਜਾਬੀ ਭਾਸ਼ਾ ਦੀ ਝੋਲੀ ਵਿਚ 60 ਪੁਸਤਕਾਂ ਦਾ ਯੋਗਦਾਨ ਪਾਉਣ ਵਾਲਾ ਰਵਿੰਦਰ ਰਵੀ ਬਹੁੱਪੱਖੀ ਸਰਬਾਂਗੀ ਸਾਹਿਤਕਾਰ ਹੈ। ਉਨ੍ਹਾਂ ਦੀ ਸਭ ਤੋਂ ਵੱਡੀ ਪ੍ਰਾਪਤੀ ਇਹ ਹੈ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਦਾ ਬਹੁਤਾ ਸਮਾਂ ਪਰਵਾਸ ਵਿਚ ਬਿਤਾਉਣ ਦੇ ਬਾਵਜੂਦ ਪੰਜਾਬੀ ਬੋਲੀ ਨਾਲੋਂ ਆਪਣਾ ਮੋਹ ਨਹੀਂ ਤੋੜਿਆ ਸਗੋਂ ਪਰਵਾਸ ਵਿਚ ਜਾਣ ਤੋਂ ਬਾਅਦ ਪੰਜਾਬੀ ਨਾਲ ਉਸਦਾ ਮੋਹ ਹੋਰ ਗੂੜ੍ਹਾ ਹੋ ਗਿਆ। ਪਰਵਾਸ ਵਿਚ ਰਹਿੰਦਿਆਂ ਉਨ੍ਹਾਂ ਨੇ ਅੰਗਰੇਜ਼ੀ ਸਾਹਿਤ ਬਹੁਤ ਮਾਤਰਾ ਵਿਚ ਪੜ੍ਹਿਆ ਪਰ ਪੰਜਾਬ ਵਿਚ ਤਾਂ ਉਸਨੇ 4 ਪੁਸਤਕਾਂ ਹੀ ਪ੍ਰਕਾਸ਼ਤ ਕਰਵਾਈਆਂ। ਉਨ੍ਹਾਂ ਨੇ ਬਾਕੀ 56  ਪੁਸਤਕਾਂ ਕੀਨੀਆਂ ਅਤੇ ਕੈਨੇਡਾ ਵਿਚ ਰਹਿੰਦਿਆਂ ਲਿਖੀਆਂ ਹਨ। ਉਨ੍ਹਾਂ ਨੇ ਸਾਹਿਤ ਦੇ ਸਾਰੇ ਰੂਪਾਂ ਕਵਿਤਾ, ਕਹਾਣੀ, ਕਾਵਿ ਨਾਟਕ, ਜੀਵਨੀ, ਵਾਰਤਕ ਅਤੇ ਆਲੋਚਨਾ ਦੇ ਖੇਤਰ ਵਿਚ ਲਿਖਕੇ ਸਾਹਿਤਕ ਜਗਤ ਵਿਚ ਆਪਣਾ ਮਹੱਤਵਪੂਰਨ ਸਥਾਨ ਬਣਾਇਆ ਹੈ। 

ਪੜ੍ਹੋ ਇਹ ਵੀ ਖ਼ਬਰ -  ਅੰਨ੍ਹੇ ਕਤਲ ਦੀ ਗੁੱਥੀ ਸੁਲਝੀ: ਪ੍ਰੇਮਿਕਾ ਦੇ ਪਿਓ ਨੇ ਨੌਜਵਾਨ ਨੂੰ ਕਰੰਟ ਲਗਾ ਬਿਆਸ 'ਚ ਸੁੱਟੀ ਸੀ ਲਾਸ਼

ਆਮ ਤੌਰ ’ਤੇ ਕਿਹਾ ਜਾਂਦਾ ਹੈ ਕਿ ਪਰਵਾਸ ਵਿਚ ਇਨਸਾਨ ਕੰਮ ਕਾਰ ਵਿਚ ਬਹੁਤਾ ਰੁਝਿਆ ਹੋਣ ਕਰਕੇ ਉਸ ਕੋਲ ਸਮੇਂ ਦੀ ਘਾਟ ਹੁੰਦੀ ਹੈ ਪਰ ਰਵਿੰਦਰ ਰਵੀ ਨੇ ਜਿਥੇ ਆਪਣੇ ਕਿੱਤੇ ਵਿਚ ਅਧਿਆਪਕ ਦੇ ਤੌਰ ਮਲਾਂ ਮਾਰੀਆਂ ਹਨ, ਉਥੇ ਹੀ ਉਨ੍ਹਾਂ ਸਾਹਿਤਕ ਖੇਤਰ ਵਿਚ ਨਾਮਣਾ ਖੱਟਿਆ ਹੈ। ਇਕ ਸੰਸਥਾ ਜਿਤਨਾ ਕੰਮ ਕੀਤਾ ਹੈ। ਰਵਿੰਦਰ ਰਵੀ ਨੇ ਸਭ ਤੋਂ ਪਹਿਲਾਂ 1955 ਵਿਚ ਕਵਿਤਾ ਲਿਖਣੀ ਸ਼ੁਰੂ ਕੀਤੀ ਸੀ ਪਰ ਉਸਦੀ ਪਹਿਲੀ ਕਵਿਤਾ ਦੀ ਪੁਸਤਕ ‘ਦਿਲ ਦਰਿਆ ਸਮੁੰਦਰੋਂ ਡੂੰਘੇ’ 1961 ਵਿਚ ਪ੍ਰਕਾਸ਼ਤ ਹੋਈ। ਉਸਤੋਂ ਬਾਅਦ ਦੂਜੀ ਕਹਾਣੀਆਂ ਦੀ ਪੁਸਤਕ ਉਸਨੇ 1963 ਵਿਚ ਪ੍ਰਕਾਸ਼ਤ ਕੀਤੀ। ਉਸ ਤੋਂ ਬਾਅਦ ਤਾਂ ਫਿਰ ਚਲ ਸੋ ਚਲ ਲਗਾਤਰ 1982 ਤੱਕ 60 ਪੁਸਤਕਾਂ ਲਿਖਕੇ ਪ੍ਰਕਾਸ਼ਤ ਕਰਵਾਈਆਂ। 

ਪੜ੍ਹੋ ਇਹ ਵੀ ਖ਼ਬਰ - ਅੰਨ੍ਹੇ ਕਤਲ ਦੀ ਸੁਲਝੀ ਗੁੱਥੀ: ਵਿਦੇਸ਼ ਜਾਣ ਦਾ ਸੁਫ਼ਨਾ ਪੂਰਾ ਨਾ ਹੋਣ ’ਤੇ ਦੋਸਤ ਨਾਲ ਮਿਲ ਕੀਤਾ ਸੀ ਬਜ਼ੁਰਗ ਦਾ ਕਤਲ

1960 ਵਿਚ ਪ੍ਰਯੋਗਵਾਦੀ ਕਵਿਤਾਵਾਂ ਲਿਖਣ ਦੀ ਲਹਿਰ ਸਮੇਂ ਰਵਿੰਦਰ ਰਵੀ ਮੁੱਢਲੇ ਤਿੰਨ ਪ੍ਰਯੋਗਵਾਦੀ ਕਵਿਤਾ ਲਿਖਣ ਵਾਲੇ ਕਵੀਆਂ ਜਸਵੀਰ ਸਿੰਘ ਆਹਲੂਵਾਲੀਆ, ਸੁਖਪਾਲਵੀਰ ਸਿੰਘ ਹਸਰਤ ਅਤੇ ਖੁਦ ਮੋਹਰੀ ਦੀ ਭੂਮਿਕਾ ਨਿਭਾ ਰਿਹਾ ਸੀ। ਉਸਨੇ ਕਵਿਤਾ ਦੀਆਂ 24, ਕਾਵਿ ਨਾਟਕ 16, ਕਹਾਣੀਆਂ 9, ਸਾਹਿਤਕ ਆਲੋਚਨਾ 4, ਵਾਰਤਕ 4, ਯਾਤਰਾ 1, ਜੀਵਨੀ 1, ਸ਼ਾਹ ਮੁਖੀ ਵਿਚ ਕਵਿਤਾ ਦੀਆਂ 6 ਅਤੇ ਕਾਵਿ ਨਾਟਕ ਦੀਆਂ 10 ਪੁਸਤਕਾਂ ਪ੍ਰਕਾਸ਼ਤ ਕਰਵਾਈਆਂ। 50 ਕਹਾਣੀਆਂ ਵੀ ਸ਼ਾਹਮੁਖੀ ਵਿਚ ਪ੍ਰਕਾਸ਼ਤ ਹੋਈਆਂ ਹਨ। ਉਨ੍ਹਾਂ ਨੇ ਕੁਝ ਪੁਸਤਕਾਂ ਸੰਪਾਦਿਤ ਵੀ ਕੀਤੀਆਂ। ਰਵਿੰਦਰ ਰਵੀ ਦੀਆਂ ਪੁਸਤਕਾਂ ਹਿੰਦੀ ਅਤੇ ਉਰਦੂ ਵਿਚ ਅਨੁਵਾਦ ਵੀ ਹੋਈਆਂ। ਉਸਨੇ ਅੰਗਰੇਜ਼ੀ ਵਿਚ ਵੀ ਪੁਸਤਕਾਂ ਲਿਖੀਆਂ। ਇਸ ਲਈ ਉਨ੍ਹਾਂ ਨੂੰ ਬਹੁਪੱਖੀ ਸਾਹਿਤਕਾਰ ਕਿਹਾ ਜਾਂਦਾ ਹੈ। 84 ਸਾਲ ਦੀ ਉਮਰ ਵਿਚ ਵੀ ਉਹ ਆਪਣੀ ਦੀ ਕਲਮ ਕਰਾਮਾਤ ਵਿਖਾ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ - ਮਿੱਟੀ ਤੋਂ ਬਿਨਾਂ ਘਰ ਦੀ ਛੱਤ 'ਤੇ ਸਬਜ਼ੀਆਂ ਦੀ ਖੇਤੀ ਕਰ ਮਿਸਾਲ ਬਣਿਆ ਗੁਰਦਾਸਪੁਰ ਦਾ ਇਹ ਆਟੋਮੋਬਾਇਲ ਇੰਜੀਨੀਅਰ

ਰਵਿੰਦਰ ਸਿੰਘ ਗਿੱਲ ਸਾਹਿਤਕ ਨਾਮ ਰਵਿੰਦਰ ਰਵੀ ਦਾ ਜਨਮ ਸਰਕਾਰੀ ਰਿਕਾਰਡ ਮੁਤਾਬਕ 8 ਮਾਰਚ 1938 ਨੂੰ ਪਿਤਾ ਪਿਆਰਾ ਸਿੰਘ ਗਿੱਲ ਅਤੇ ਮਾਤਾ ਚਰਨਜੀਤ ਕੌਰ ਦੇ ਘਰ ਸਿਆਲਅਕੋਟ ਵਿਚ ਹੋਇਆ, ਜਿਥੇ ਉਨ੍ਹਾਂ ਦਾ ਪਿਤਾ ਅਧਿਆਪਕ ਲੱਗਿਆ ਹੋਇਆ ਸੀ। ਪ੍ਰਾਇਮਰੀ ਤੱਕ ਦੀ ਪੜ੍ਹਾਈ ਉਨ੍ਹਾਂ ਸਿਆਲਕੋਟ ਵਿਚ ਹੀ ਕੀਤੀ। ਦੇਸ਼ ਦੀ ਵੰਡ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਆਪਣੇ ਜੱਦੀ ਪਿੰਡ ਜਗਤਪੁਰ ਜ਼ਿਲ੍ਹਾ ਜਲੰਧਰ ਵਿਚ ਆ ਗਿਆ। ਅੱਜ ਕਲ੍ਹ ਇਹ ਪਿੰਡ ਨਵਾਂ ਸ਼ਹਿਰ ਜ਼ਿਲ੍ਹੇ ਵਿਚ ਹੈ। ਉਨ੍ਹਾਂ ਨੇ 10ਵੀਂ ਖਾਲਸਾ ਹਾਈ ਸਕੂਲ ਸਰਹਾਲ ਕਾਜ਼ੀਆਂ ਤੋਂ 1952 ਵਿਚ ਪਾਸ ਕੀਤੀ। ਉਨ੍ਹਾਂ ਦਾ ਪਿਤਾ ਰਵਿੰਦਰ ਰਵੀ ਨੂੰ ਡਾਕਟਰ ਬਣਾਉਣਾ ਚਾਹੁੰਦਾ ਸੀ, ਇਸ ਲਈ ਉਨ੍ਹਾਂ ਨੂੰ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਐੱਫ.ਐੱਸ.ਸੀ. ਮੈਡੀਕਲ ਵਿਚ ਦਾਖਲ ਕਰਵਾ ਦਿੱਤਾ ਗਿਆ ਪਰ ਉਨ੍ਹਾਂ ਦੀ ਮੈਡੀਕਲ ਦੀ ਪੜ੍ਹਾਈ ਵਿਚ ਦਿਲਚਸਪੀ ਨਹੀਂ ਸੀ। ਫਿਰ ਉਹ ਜੂਨੀਅਰ ਬੇਸਿਕ ਟਰੇਨਿੰਗ ਕਰਕੇ 1956 ਵਿਚ ਆਪਣੇ ਪਿੰਡ ਹੀ ਅਧਿਆਪਕ ਲੱਗ ਗਏ। ਉਸ ਤੋਂ ਬਾਅਦ ਉਨ੍ਹਾਂ ਨੇ ਸਾਰੀ ਪੜ੍ਹਾਈ ਪ੍ਰਾਈਵੇਟਲੀ ਕੀਤੀ। ਪਹਿਲਾਂ ਗਿਆਨੀ, ਬੀ.ਏ.ਆਨਰਜ਼, ਐੱਮ.ਏ. ਪੰਜਾਬੀ ਅਤੇ ਬੀ.ਟੀ.ਪਾਸ ਕੀਤੀ। 

ਪੜ੍ਹੋ ਇਹ ਵੀ ਖ਼ਬਰ - Health Tips: ਰੋਜ਼ਾਨਾ ਕਰੋ ਆਪਣੇ ‘ਪੈਰਾਂ ਦੀ ਮਾਲਸ਼’, ਇਨ੍ਹਾਂ ਬੀਮਾਰੀਆਂ ਤੋਂ ਮਿਲੇਗਾ ਹਮੇਸ਼ਾ ਲਈ ਛੁਟਕਾਰਾ

4 ਦਸੰਬਰ 1960 ਨੂੰ ਉਨ੍ਹਾਂ ਦਾ ਵਿਆਹ ਕਸ਼ਮੀਰ ਕੌਰ ਨਾਲ ਹੋ ਗਿਆ। ਉਨ੍ਹਾਂ ਦੇ ਦੋ ਮੁੰਡੇ ਅੰਮ੍ਰਿਤਪਾਲ ਸਿੰਘ ਸ਼ੇਰਗਿੱਲ ਅਤੇ ਸਹਿਜਪਾਲ ਸਿੰਘ ਸ਼ੇਰਗਿੱਲ ਹਨ। ਉਨ੍ਹਾਂ ਦੀ ਨੂੰਹ ਪਲਬਿੰਦਰ ਕੌਰ ਸ਼ੇਰਗਿਲ ਕੈਨੇਡਾ ਦੀ ਸੁਪਰੀਮ ਕੋਰਟ ਦੀ ਜੱਜ ਹੈ। ਦਸ ਸਾਲ ਪੜ੍ਹਾਉਣ ਤੋਂ ਬਾਅਦ ਸੁਨਹਿਰੇ ਭਵਿਖ ਲਈ 1967 ਵਿਚ ਕੀਨੀਆਂ ਚਲੇ ਗਏ। ਉਥੇ ਵੀ 8 ਸਾਲ ਪੜ੍ਹਾਉਣ ਤੋਂ ਬਾਅਦ ਜਦੋਂ ਪੱਕੇ ਨਾ ਹੋਏ ਤਾਂ 1974 ਵਿਚ ਅਮਰੀਕਾ ਚਲੇ ਗਏ ਪ੍ਰੰਤੂ ਉਥੇ ਵੀ ਨੌਕਰੀ ਨਾ ਮਿਲੀ ਫਿਰ ਉਹ ਕੈਨੇਡਾ ਆ ਗਏ। ਨੌਕਰੀ ਲਈ ਏਥੇ ਜਦੋਜਹਿਦ ਕਰਨੀ ਪਈ ਪ੍ਰੰਤੂ ਅਖ਼ੀਰ ਇਕ ਸਕੂਲ ਵਿਚ ਅਧਿਆਪਕ ਦੀ ਨੌਕਰੀ ਲੱਗ ਗਈ ਜਿਥੇ 27 ਸਾਲ ਤੋਂ ਵੱਧ ਸਮਾਂ ਪੜ੍ਹਾਉਣ ਤੋਂ ਬਾਅਦ 2003 ਵਿਚ ਸੇਵਾ ਮੁਕਤ ਹੋ ਗਏ।


ਰਵਿੰਦਰ ਰਵੀ ਲਈ ਮਾਣ ਦੀ ਗੱਲ ਹੈ ਕਿ ਉਸਦੀਆਂ ਰਚਨਾਵਾਂ ਉਪਰ 5 ਵਿਦਿਆਰਥੀਆਂ ਨੇ ਪੀ.ਐੱਚ.ਡੀ. ਅਤੇ 8 ਵਿਦਿਆਰਥੀਆਂ ਨੇ ਐੱਮ ਫਿਲ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਲਾਹੌਰ ਵਿਖੇ ਇਕ ਵਿਦਿਆਰਥੀ ਨੇ ਪੀ.ਐੱਚ.ਡੀ. ਕੀਤੀ ਹੈ। ਉਸ ਦੀਆਂ ਪੁਸਤਕਾਂ ਪੰਜਾਬ, ਪੰਜਾਬੀ, ਗੁਰੂ ਨਾਨਕ ਦੇਵ ਅਤੇ ਦਿੱਲੀ ਯੂਨੀਵਰਸਿਟੀਆਂ ਵਿਚ ਬੀ.ਏ.ਅਤੇ ਐੱਮ.ਏ. ਦੀਆਂ ਕਲਾਸਾਂ ਵਿਚ ਲੱਗੀਆਂ ਹੋਈਆਂ ਹਨ। ਇਸੇ ਤਰ੍ਹਾਂ ਕਾਇਦੇ ਆਜ਼ਮ ਯੂਨੀਵਰਸਿਟੀ ਇਸਲਾਮਾਬਾਦ ਪਾਕਿ ਵਿਚ ਐੱਮ.ਏ. ਵਿਚ ਉਨ੍ਹਾਂ ਦੀਆਂ ਪੁਸਤਕਾਂ ਲੱਗੀਆਂ ਹੋਈਆਂ ਹਨ। ਉਨ੍ਹਾਂ ਦੇ ਕਾਵਿ ਨਾਟਕ ਸਭ ਤੋਂ ਜ਼ਿਆਦਾ ਪੰਜਾਬ ਵਿਚ ਚੋਟੀ ਦੇ ਨਾਟਕ ਡਾਇਰੈਕਟਰਾਂ ਜਿਨ੍ਹਾਂ ਵਿਚ ਸੁਰਜੀਤ ਸਿੰਘ ਸੇਠੀ, ਭਾਅ ਗੁਰਸ਼ਰਨ ਸਿੰਘ, ਕੇਵਲ ਧਾਲੀਵਾਲ, ਅਜਮੇਰ ਔਲਖ, ਡਾ. ਸਾਹਿਬ ਸਿੰਘ, ਸ਼ੁਭਾਸ਼ ਪੁਰੀ, ਕਿਰਤੀ ਕਿਰਪਾਲ ਅਤੇ ਪ੍ਰੀਤਮ ਸਿੰਘ ਢੀਂਡਸਾ ਵੱਲੋਂ ਖੇਡੇ ਗਏ। ਉਨ੍ਹਾਂ ਦੇ 12 ਨਾਟਕ ਬਹੁਤ ਹੀ ਹਰਮਨ ਪਿਆਰੇ ਹੋਏ ਅਤੇ ਵਾਰ ਵਾਰ ਖੇਡੇ ਗਏ, ਉਨ੍ਹਾਂ ਵਿਚ ਬੀਮਾਰ ਸਦੀ, ਰੂਹ ਪੰਜਾਬ ਦੀ, ਚੌਕ ਨਾਟਕ, ਮਕਰੀ ਨਾਟਕ, ਸਿਫਰ ਨਾਟਕ, ਮਖੌਟੇ ਹਸਦੇ, ਮਨ ਦੇ ਹਾਣੀ, ਚਕਰਵਿਊ ਤੇ ਪਿਰਾਮਿਡ, ਅੱਧੀ ਰਾਤ ਦੁਪਹਿਰ, ਰੁਕੇ ਹੋਏ ਯਥਾਰਥ ਅਤੇ ਹੋਂਦ ਨਿਹੋਂਦ ਆਦਿ ਸ਼ਾਮਲ ਹਨ। ਯੂਨੀਵਰਸਿਟੀਆਂ ਦੇ ਯੂਥ ਫੈਸਟੀਵਲਾਂ ਵਿਚ ਉਨ੍ਹਾਂ ਦੇ ਨਾਟਕ ਆਮ ਖੇਡੇ ਜਾਂਦੇ ਅਤੇ ਹਮੇਸ਼ਾ ਇਨਾਮ ਜਿੱਤਦੇ ਸਨ। ਉਨ੍ਹਾਂ ਨੂੰ ਦੇਸ਼ ਅਤੇ ਵਿਦੇਸ ਦੀਆਂ ਸਰਕਾਰੀ ਅਤੇ ਗ਼ੈਰ ਸਰਕਾਰੀ 50 ਸੰਸਥਾਵਾਂ ਨੇ ਮਾਣ ਸਨਮਾਨ ਦੇ ਕੇ ਨਿਵਾਜ਼ਿਆ। ਪੰਜਾਬ ਆਰਟਸ ਕੌਂਸਲ ਨੇ ਜਦੋਂ ਡਾ ਮਹਿੰਦਰ ਸਿੰਘ ਰੰਧਾਵਾ ਉਸਦੇ ਪ੍ਰਧਾਨ ਸਨ ਤਾਂ 1980 ਵਿਚ ਸ਼ਰੋਮਣੀ ਸਾਹਿਤਕਾਰ ਅਵਾਰਡ (ਵਿਦੇਸ਼ੀ) ਦੇ ਕੇ ਸਨਮਾਨਿਤ ਕੀਤਾ। ਭਾਸ਼ਾ ਵਿਭਾਗ ਪੰਜਾਬ ਨੇ ਆਪਨੂੰ 1983 ਵਿਚ ਉਨ੍ਹਾਂ ਦੇ ਨਾਟਕ ‘ਅੱਧੀ ਰਾਤ ਦੁਪਹਿਰ’ ‘ਤੇ ਈਸ਼ਵਰ ਚੰਦਰ ਨੰਦਾ ਪੁਰਸਕਾਰ ਦੇ ਕੇ ਸਨਮਾਨਤ ਕੀਤਾ।

ਪੜ੍ਹੋ ਇਹ ਵੀ ਖ਼ਬਰ - Health Tips: ‘ਸਰਵਾਈਕਲ’ ਦੇ ਦਰਦ ਤੋਂ ਪ੍ਰੇਸ਼ਾਨ ਲੋਕਾਂ ਲਈ ਖ਼ਾਸ ਖ਼ਬਰ, ਜਾਣੋ ਕਾਰਨ ਤੇ ਦੂਰ ਕਰਨ ਦੇ ਘਰੇਲੂ ਨੁਸਖ਼ੇ

ਹੈਰਾਨੀ ਇਸ ਗੱਲ ਦੀ ਹੈ ਕਿ ਰਵਿੰਦਰ ਰਵੀ ਨੇ ਆਪਣੀ ਸਾਰੀ ਪੜ੍ਹਾਈ ਪੰਜਾਬੀ ਮਾਧਿਅਮ ਵਿਚ ਕੀਤੀ ਪਰ ਉਹ ਕੀਨੀਆਂ ਵਿਚ 8 ਸਾਲ ਅਤੇ ਕੈਨੇਡਾ ਵਿਚ 29 ਸਾਲ ਅੰਗਰੇਜ਼ੀ ਦਾ ਸਾਹਿਤ ਪੜ੍ਹਾਉਂਦਾ ਰਿਹਾ। ਪਰਵਾਸ ਵਿਚਲੇ ਪੰਜਾਬੀਆਂ ਦਾ ਪੰਜਾਬ ਤੇ ਪੰਜਾਬੀਅਤ ਦੀ ਵਿਰਾਸਤ ਨਾਲ ਜੁੜੇ ਰਹਿਣ ਦੇ ਹੇਰਵੇ ਵਾਲੀ ਸਿਮਬਾਕਿਲਕ ਕਵਿਤਾ ‘ਮਾਂ ਦਾ ਇਕ ਸਿਰਨਾਮਾਂ’ ਸਿਰਲੇਖ ਵਾਲੀ ਦੋਹਰੇ ਅਰਥਾਂ ਵਾਲੀ ਕਵਿਤਾ ਹੈ -

ਅੱਕ ਕੱਕੜੀ ਦੇ ਫੰਬੇ ਖਿੰਡੇ, ਬਿਖਰੇ ਵਿਚ ਹਵਾਵਾਂ!
ਸਵੈ-ਪਹਿਚਾਣ ‘ਚ ਉੱਡੇ ਭਟਕੇ-ਦੇਸ਼, ਦੀਪ, ਦਿਸ਼ਾਵਾਂ!
ਬਾਹਰੋਂ ਅੰਦਰ, ਅੰਦਰੋਂ ਬਾਹਰ-ਭਟਕੇ ਚਾਨਣ, ਚਾਨਣ ਦਾ ਪਰਛਾਵਾਂ!
ਮਾਂ-ਬੋਲੀ ‘ਚੋਂ ਮਮਤਾ ਢੂੰਡਣ, ਤੜਪ ਰਹੇ ਬਿਨ ਮਾਵਾਂ!
ਮੰਗਦੀ ਹੈ ਪਹਿਚਾਣ ਇਨ੍ਹਾਂ ਦੀ,  ਅੱਜ ਜੜ੍ਹ ਦਾ ਸਿਰਨਾਵਾਂ!!!
ਜੜ੍ਹਾਂ ਵਾਲਿਓ ! ਜੜ੍ਹ ਦੇ ਸੁਫਨੇ, ਲੱਥੇ ਵਿਚ ਖਲਾਵਾਂ!
ਮਾਂ-ਭੋਂ ਬਾਝੋਂ ਕਿਥੇ ਪੱਲ੍ਹਰਣ,  ਸਭ ਬੇਗਾਨੀਆਂ ਥਾਵਾਂ!
ਮੋਹ ਮਾਇਆ ਦੇ ਕਈ ਸਿਰਨਾਵੇਂ, ਮਾਂ ਦਾ ਇੱਕ ਸਿਰਨਾਵਾਂ!

ਰਵਿੰਦਰ ਰਵੀ ਉਨ੍ਹਾਂ ਚੋਟੀ ਦੇ ਸਾਹਿਤਕਾਰਾਂ ਵਿਚੋਂ ਇਕ ਹਨ, ਜਿਨ੍ਹਾਂ ਨੇ ਪੰਜਾਬੀ ਮਾਂ ਬੋਲੀ ਦੀ ਝੋਲੀ ਵਿਚ ਸਾਹਿਤ ਦੇ ਸਾਰੇ ਰੂਪਾਂ ਵਿਚ ਸਾਹਿਤ ਰਚ ਕੇ ਉਸਨੂੰ ਮਾਲੋਮਾਲ ਕੀਤਾ ਹੈ। ਅੱਜ ਕਲ੍ਹ ਉਹ ਆਪਣੇ ਪਰਿਵਾਰ ਨਾਲ ਕੈਨੇਡਾ ਵਿਚ ਰਹਿ ਰਹੇ ਹਨ ਪਰ ਪੰਜਾਬੀ ਭਾਸ਼ਾ ਅਤੇ ਪੰਜਾਬੀ ਸਭਿਆਚਾਰ ਨਾਲ ਬਾਵਾਸਤਾ ਰੱਖਦੇ ਹੋਏ ਸਾਹਿਤਕ ਸਰਗਰਮੀਆਂ ਵਿਚ ਹਿੱਸਾ ਲੈ ਰਹੇ ਹਨ।


ਸਾਬਕਾ ਜ਼ਿਲ੍ਹਾ ਲੋਕ ਸੰਪਰਕ ਅਧਿਕਾਰੀ
ਮੋਬਾਈਲ-94178 13072
ujagarsingh48@yahoo.com

  • Punjabi Language
  • Abroad
  • Literary Writer
  • Ravinder Ravi
  • ਪੰਜਾਬੀ ਭਾਸ਼ਾ
  • ਵਿਦੇਸ਼ਾਂ
  • ਸਾਹਿਤਕਾਰ
  • ਰਵਿੰਦਰ ਰਵੀ

‘ਭਾਰਤ-ਪਾਕਿਸਤਾਨ : ਸ਼ੁੱਭ ਸੰਕੇਤ’

NEXT STORY

Stories You May Like

  • jantar mantar tricolour rahul gandhi
    ਜੰਤਰ-ਮੰਤਰ 'ਤੇ ਤਿਰੰਗਾ ਲਹਿਰਾਉਣ ਦੀ ਗ੍ਰਿਫ਼ਤਾਰੀ 'ਤੇ ਰਾਹੁਲ ਗਾਂਧੀ ਦਾ ਬਿਆਨ
  • raghbir singh bharat
    ਆਪਣੀ ਆਖਰੀ ਕਿਤਾਬ ਰਿਲੀਜ਼ ਕਰ ਕੇ ਦੁਨੀਆ ਨੂੰ ਅਲਵਿਦਾ ਆਖ ਗਏ ਪ੍ਰਸਿੱਧ ਸਾਹਿਤਕਾਰ ਰਘਬੀਰ ਸਿੰਘ ਭਰਤ
  • deepak and neha bora taken into custody prevented from hoisting the tricolour
    ਦੀਪਕੇ-ਨੇਹਾ ਬੋਰਾ ਹਿਰਾਸਤ ’ਚ, ਤਿਰੰਗਾ ਲਹਿਰਾਉਣ ਤੋਂ ਰੋਕਿਆ, ਮਮਤਾ ਨੇ ਕਿਹਾ-ਇਹ ਅਣ-ਐਲਾਨੀ ਐਮਰਜੈਂਸੀ
  • punjabi family mata jwala ji  golden chhattar
    'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ 'ਚ ਚੜ੍ਹਾਇਆ ਸੋਨੇ ਦਾ ਛੱਤਰ
  • ipsa punjabi school
    ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ
  • punjabi students in canada
    ਕੈਨੇਡਾ 'ਚ ਪੜ੍ਹ ਰਹੇ ਪੰਜਾਬੀ ਵਿਦਿਆਰਥੀਆਂ ਦੀ ਵਧੀ ਚਿੰਤਾ ! ਪ੍ਰਾਈਵੇਟ ਕਾਲਜਾਂ ਦਾ ਮਾਮਲਾ ਪੁਲਸ ਹਵਾਲੇ
  • ravi kishan  s response following trolling on social media
    ਸੋਸ਼ਲ ਮੀਡੀਆ 'ਤੇ ਟ੍ਰੋਲਿੰਗ ਤੋਂ ਬਾਅਦ ਰਵੀ ਕਿਸ਼ਨ ਦਾ ਜਵਾਬ, ਕਿਹਾ 'ਲੋਕਾ ਨੇ ਨਿੰਬੂ ਸੁੱਟੇ, ਮੈ...'
  • punjabi men in canada
    ਕੈਨੇਡਾ 'ਚ ਹਥਿਆਰਾਂ ਦੀ ਖੇਪ ਸਣੇ 2 ਪੰਜਾਬੀ ਕਾਬੂ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • nepal floods
      ਇਕੱਲੀ ਬਾਰਿਸ਼ ਹੀ ਨਹੀਂ, ਇਹ ਵੀ ਬਣੇ ਨੇਪਾਲ 'ਚ ਆਈ ਤਬਾਹੀ ਦਾ ਕਾਰਨ
    • shameful act
      ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +