Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 07, 2026

    9:07:48 AM

  • manipur suspected kuki terrorist attacks

    ਮਣੀਪੁਰ 'ਚ ਮੁੜ ਭੜਕੀ ਹਿੰਸਾ : ਸ਼ੱਕੀ ਕੁਕੀ...

  • drdo lab threat cm grandson kidnapping

    ਵੱਡੀ ਖ਼ਬਰ : DRDO ਦੀ ਲੈਬ ਨੂੰ ਬੰਬ ਨਾਲ ਉਡਾਉਣ ਦੀ...

  • snakes  crocodiles use bsf

    ਘੁਸਪੈਠ ਅਤੇ ਅਪਰਾਧਾਂ ਨੂੰ ਰੋਕਣ ਲਈ ਸੱਪ-ਮਗਰਮੱਛਾਂ...

  • gold and silver prices hike

    Gold Silver Price: ਸੋਨੇ ਅਤੇ ਚਾਂਦੀ ਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਦੇਸ਼ ਦੇ ਮੌਜੂਦਾ ਹਾਲਾਤ ਅਤੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਸ਼ਖਸੀਅਤ

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਦੇਸ਼ ਦੇ ਮੌਜੂਦਾ ਹਾਲਾਤ ਅਤੇ ਸ਼ਹੀਦ ਏ ਆਜ਼ਮ ਭਗਤ ਸਿੰਘ ਦੀ ਸ਼ਖਸੀਅਤ

  • Edited By Aarti Dhillon,
  • Updated: 23 Mar, 2019 03:32 PM
Meri Awaz Suno
shaheed a  azam bhagat singh
  • Share
    • Facebook
    • Tumblr
    • Linkedin
    • Twitter
  • Comment

ਜਦੋਂ ਵੀ ਭਾਰਤ ਆਜ਼ਾਦੀ ਦੇ ਮਤਵਾਲੇ ਦੇਸ਼ ਭਗਤ ਯੋਧਿਆਂ ਦੀ ਗੱਲ ਟੁਰਦੀ ਏ ਤਾਂ ਟੀਪੂ ਸੁਲਤਾਨ, ਮੌਲਾਨਾ ਮੁਹੰਮਦ ਬਾਕਿਰ (ਸੰਪਾਦਕ ਦਿੱਲੀ ਉਰਦੂ ਅਖਬਾਰ) ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਭਗਤ ਸਿੰਘ ਆਦਿ ਮੁਲਕ ਦੇ ਪ੍ਰਮੁੱਖ ਆਜ਼ਾਦੀ ਸੰਗਰਾਮੀਆਂ ਦਾ ਨਾਂ ਸਰ ਏ ਫਹਿਰਿਸਤ ਆਉਂਦਾ ਏ। ਫਾਂਸੀ ਤੋਂ ਪਹਿਲਾਂ ਭਗਤ ਸਿੰਘ ਨੇ ਆਪਣੇ ਇੱਕ ਸਾਥੀ ਸ਼ਿਵ ਵਰਮਾ ਨੂੰ ਇਕ ਵਾਰ ਆਪਣੀ ਇਨਕਲਾਬੀ ਵਿਚਾਰਧਾਰਾ ਦੇ ਸੰਦਰਭ ਵਿਚ ਖੁਲਾਸਾ ਕਰਦਿਆਂ ਕਿਹਾ ਸੀ ਕਿ “ਜਦੋਂ ਮੈਂ ਇਨਕਲਾਬ ਦੇ ਰਾਹ 'ਤੇ ਕਦਮ ਵਧਾਇਆ, ਮੈਂ ਸੋਚਿਆ ਕਿ ਜੇ ਮੈਂ ਆਪਣੀ ਜਾਨ ਵਾਰ ਕੇ ਵੀ 'ਇਨਕਲਾਬ ਜ਼ਿੰਦਾਬਾਦ' ਦਾ ਨਾਅਰਾ ਦੇਸ਼ ਦੇ ਕੋਨੇ-ਕੋਨੇ ਵਿੱਚ ਫੈਲਾ ਸਕਿਆ ਤਾਂ ਮੈਂ ਸਮਝਾਂਗਾ ਕਿ ਮੇਰੀ ਜ਼ਿੰਦਗੀ ਦੀ ਕੀਮਤ ਪੈ ਗਈ ਹੈ। ਅੱਜ, ਜਦੋਂ ਮੈਂ ਫ਼ਾਂਸੀ ਦੀ ਸ਼ਜਾ ਲਈ ਜੇਲ੍ਹ ਕੋਠੀ ਦੀਆਂ ਸਲਾਖ਼ਾਂ ਪਿੱਛੇ ਹਾਂ, ਮੈਂ ਆਪਣੇ ਦੇਸ਼ ਦੇ ਕਰੋੜਾਂ ਲੋਕਾਂ ਦੀ ਗਰਜਵੀਂ ਆਵਾਜ਼ ਵਿੱਚ ਨਾਅਰੇ ਸੁਣ ਸਕਦਾ ਹਾਂ…ਇੱਕ ਨਿੱਕੀ ਜਿਹੀ ਜ਼ਿੰਦਗੀ ਦੀ ਇਸ ਤੋਂ ਵੱਧ ਕੀ ਕੀਮਤ ਪੈ ਸਕਦੀ ਹੈ।“
ਸ਼ਹੀਦ ਏ ਆਜ਼ਮ ਭਗਤ ਸਿੰਘ ਦਾ ਜਨਮ 28 ਸਤੰਬਰ, 1907 ਨੂੰ ਜਿਲ੍ਹਾ ਲਾਇਲਪੁਰ ਦੇ ਪਿੰਡ ਬੰਗਾ (ਪੰਜਾਬ, ਬਰਤਾਨਵੀ ਭਾਰਤ, ਮੌਜੂਦਾ ਪਾਕਿਸਤਾਨ) ਵਿੱਚ ਹੋਇਆ । ਉਸ ਦਾ ਜੱਦੀ ਘਰ ਅੱਜ ਵੀ ਭਾਰਤੀ ਪੰਜਾਬ ਦੇ ਨਵਾਂ ਸ਼ਹਿਰ (ਹੁਣ ਸ਼ਹੀਦ ਭਗਤ ਸਿੰਘ ਨਗਰ) ਜਿਲ੍ਹੇ ਦੇ ਪਿੰਡ ਖਟਕੜ ਕਲਾਂ ਪਿੰਡ ਵਿਖੇ ਸਥਿਤ ਹੈ। ਆਪ ਦੇ ਪਿਤਾ ਦਾ ਨਾਂ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਦਾ ਨਾਂ ਵਿਦਿਆਵਤੀ ਸੀ। ਦਰਅਸਲ ਭਗਤ ਸਿੰਘ ਇਕ ਜੱਟ ਸਿੱਖ ਪਰਿਵਾਰ ਵਿੱਚੋਂ ਸਨ ਅਤੇ ਆਪ ਦੇ ਵੱਡੇ-ਵਡੇਰੇ ਅੰਮ੍ਰਿਤਸਰ ਦੇ ਪਿੰਡ ਨਾਰਲੀ ਦੇ ਵਸਨੀਕ ਸਨ, ਜਿਨ੍ਹਾਂ ਵਿੱਚੋਂ ਇੱਕ ਨੌਜਵਾਨ ਮੁਗ਼ਲ ਕਾਲ ਦੌਰਾਨ, ਬੰਗੇ ਦੇ ਨੇੜਲੇ ਪਿੰਡ ਖਟਕੜ ਕਲਾਂ ਵਿੱਚ ਆ ਵੱਸਿਆ ਸੀ। ਨਾਰਲੀ ਪਿੰਡ ਦੇ ਜ਼ਿਮੀਂਦਾਰ ਸੰਧੂ-ਜੱਟ ਸਨ ਅਤੇ ਭਗਤ ਸਿੰਘ ਦੇ ਪਰਿਵਾਰ ਦੀ ਵੀ ਇਹੀ ਜਾਤ-ਗੋਤ ਸੀ। ਭਗਤ ਸਿੰਘ ਦੇ ਦਾਦਾ ਸ. ਅਰਜਨ ਸਿੰਘ ਨੇ 1898 ਵਿੱਚ ਨਵੀਂ ਨਹਿਰੀ ਅਬਾਦੀ ਲਾਇਲਪੁਰ ਦੇ ਪਿੰਡ ਚੱਕ ਬੰਗਾ ਵਿੱਚ ਅੰਗਰੇਜ਼ੀ ਹਕੂਮਤ ਦੀ ਪੰਝੀ ਏਕੜ ਜ਼ਮੀਨ ਅਲਾਟ ਕਰਨ ਦੀ ਪੇਸ਼ਕਸ਼ ਪ੍ਰਵਾਨ ਕਰ ਲਈ ਸੀ। ਜਦੋਂ ਭਗਤ ਸਿੰਘ ਦੇ ਪਿਤਾ ਸ. ਕਿਸ਼ਨ ਸਿੰਘ ਨੇ 1917-18 'ਚ ਲਾਹੌਰ ਦੇ ਬਾਹਰਵਾਰ ਇੱਕ ਛੋਟੇ ਪਿੰਡ ਖਵਾਸਰੀਆਂ ਵਿੱਚ ਜ਼ਮੀਨ ਖਰੀਦ ਲਈ ਤੇ ਸਾਰਾ ਪਰਿਵਾਰ ਉੱਥੇ ਰਹਿਣ ਲੱਗਾ। ਬਾਅਦ ਵਿਚ ਇਹ ਜ਼ਮੀਨ ਸ. ਕਿਸ਼ਨ ਸਿੰਘ ਨੇ 1947 ਵੇਲੇ ਦੇ ਬਦਲਦੇ ਹਾਲਾਤ ਵਿੱਚ ਉਸ ਸਾਲ ਦੇ ਸ਼ੁਰੂ ਵਿੱਚ ਹੀ ਕਿਸੇ ਮੁਸਲਮਾਨ ਨੂੰ ਵੇਚ ਦਿੱਤੀ ਸੀ। ਇਥੇ ਜ਼ਿਕਰਯੋਗ ਹੈ ਕਿ ਸਾਰੇ ਸਰਕਾਰੀ ਦਸਤਾਵੇਜ਼ਾਂ ਵਿੱਚ ਭਗਤ ਸਿੰਘ ਬਾਰੇ ਵਿੱਚ ਉਹਦਾ ਪਿੰਡ 
ਖੁਆਸਰੀਆਂ ਲਾਹੌਰ ਹੀ ਦਰਜ ਹੈ।
ਭਗਤ ਸਿੰਘ ਦੀ ਸ਼ੁਰੂਆਤੀ ਤਾਅਲੀਮ ਲਾਇਲਪੁਰ, ਜ਼ਿਲ੍ਹਾ ਬੋਰਡ ਪ੍ਰਾਇਮਰੀ ਸਕੂਲ ਵਿਖੇ ਹੋਈ। ਇਸ ਤੋਂ ਬਾਅਦ ਭਗਤ ਸਿੰਘ ਡੀ.ਏ.ਵੀ. ਹਾਈ ਸਕੂਲ ਲਾਹੌਰ ਵਿੱਚ ਦਾਖਲ ਹੋ ਗਏ। ਇਥੇ ਜ਼ਿਕਰਯੋਗ ਹੈ ਕਿ ਇਸ ਉਕਤ ਸਕੂਲ ਨੂੰ 'ਰਾਜ ਵਿਰੋਧੀ ਸਰਗਰਮੀਆਂ ਦੀ ਨਰਸਰੀ' ਕਹਿੰਦੇ ਸਨ। 1923 ਵਿੱਚ ਉਨ੍ਹਾਂ ਲਾਹੌਰ ਦੇ ਨੈਸ਼ਨਲ ਕਾਲਜ ਵਿੱਚ ਦਾਖ਼ਲਾ ਲੈ ਲਿਆ ਤੇ ਕਾਲਜ ਦੇ ਮਾਹੌਲ ਵਿੱਚ ਈ ਘੁਲਮਿਲ ਗਏ ਤੇ ਕਾਲਜ ਦੀ ਡਰਾਮਾ ਕਮੇਟੀ ਦਾ ਸਰਗਰਮ ਮੈਂਬਰ ਵਜੋਂ ਆਪਣੀ ਇਕ ਵੱਖਰੀ ਪਛਾਣ ਬਣਾਈ ।ਇਸ ਦੋਰਾਨ ਪੰਜਾਬ ਹਿੰਦੀ ਸਾਹਿਤ ਸੰਮੇਲਨ ਵੱਲੋਂ ਕਰਵਾਏ ਇਕ ਲੇਖ ਮੁਕਾਬਲੇ ਵਿਚੋਂ ਆਪ ਨੇ ਪਹਿਲਾ ਇਨਾਮ ਪ੍ਰਾਪਤ ਕੀਤਾ । ਉਕਤ ਮੁਕਾਬਲੇ ਵਿਚਲੇ ਲੇਖ ਵਿੱਚ ਭਗਤ ਸਿੰਘ ਨੇ 'ਪੰਜਾਬ ਦੀ ਭਾਸ਼ਾ ਤੇ ਲਿਪੀ' ਵਿੱਚ ਉਸ ਨੇ ਪੰਜਾਬ ਦੀ ਸਮੱਸਿਆ ਨੂੰ ਬਹੁਤ ਖੂਬਸੂਰਤ ਢੰਗ ਨਾਲ ਬਿਆਨ ਕੀਤਾ ਸੀ। ਭਗਤ ਸਿੰਘ ਨੂੰ ਉਰਦੂ, ਹਿੰਦੀ, ਪੰਜਾਬੀ, ਅੰਗਰੇਜ਼ੀ ਤੇ ਸੰਸਕ੍ਰਿਤ ਭਾਸ਼ਾਵਾਂ 'ਤੇ ਖਾਸੀ ਪਕੜ ਹਾਸਲ ਸੀ (ਇਥੇ ਜਿਕਰਯੋਗ ਹੈ ਕਿ ਭਗਤ ਸਿੰਘ ਨੂੰ ਹਿੰਦੀ, ਉਰਦੂ, ਪੰਜਾਬੀ ਅਤੇ ਅੰਗਰੇਜ਼ੀ ਦੇ ਇਲਾਵਾ ਬੰਗਲਾ ਭਾਸ਼ਾ ਦਾ ਵੀ ਗਿਆਨ ਰੱਖਦੇ ਸਨ ਜੋ ਕਿ ਉਨ੍ਹਾਂ ਬਟੁਕੇਸ਼ਵਰ ਦੱਤ ਤੋਂ ਸਿੱਖੀ ਸੀ) ਆਪਣੀ ਕਾਲਜ ਦੀ ਜਿੰਦਗੀ ਦੇ ਸੰਦਰਭ ਵਿਚ ਇਕ ਥਾਂ ਆਪ ਆਖਦੇ ਹਨ ਕਿ “ਮੈਂ ਕਾਲਜ ਵਿਚ ਆਪਣੇ ਕੁਝ ਅਧਿਆਪਕਾਂ ਦਾ ਚਹੇਤਾ ਸੀ ਤੇ ਕੁਝ ਮੈਨੂੰ ਨਾਪਸੰਦ ਕਰਦੇ ਸਨ। ਮੈਂ ਬਹੁਤਾ ਪੜਾਕੂ ਨਹੀਂ ਸੀ। ਮੈਂ ਇਕ ਸ਼ਰਮਾਕਲ ਲੜਕਾ ਸੀ ਤੇ ਆਪਣੇ ਭਵਿੱਖ ਬਾਰੇ ਬਹੁਤਾ ਆਸ਼ਾਵਾਦੀ ਨਹੀਂ ਸੀ।“ ਬੇਸ਼ੱਕ ਭਗਤ ਸਿੰਘ ਰਵਾਇਤੀ ਕਿਸਮ ਦੇ ਪੜ੍ਹਾਕੂ ਨਹੀਂ ਸਨ ਪਰ ਉਹ ਵੱਖ-ਵੱਖ ਤਰ੍ਹਾਂ ਦੀਆਂ ਕਿਤਾਬਾਂ ਜਰੂਰ ਪੜ੍ਹਦੇ ਰਹਿੰਦੇ ਸਨ । ਉਰਦੂ ਜਬਾਨ ਤੇ ਵਧੀਆ ਮੁਹਾਰਤ ਸੀ ਇਹੋ ਵਜ੍ਹਾ ਹੈ ਕਿ ਆਪ ਇਸੇ ਭਾਸ਼ਾ ਵਿੱਚ ਆਪਣੇ ਪਿਤਾ ਕਿਸ਼ਨ ਸਿੰਘ ਨੂੰ ਖ਼ਤ ਲਿਖਿਆ ਕਰਦੇ ਸਨ। ਇਸ ਤੋਂ ਬਾਅਦ ਆਪ ਲਾਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡਕੇ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦਾ ਹਿੱਸਾ ਬਣ ਕ੍ਰਾਂਤੀਕਾਰੀ ਸੰਗਠਨ ਨਾਲ ਜੁੜ ਗਿਆ। ਅੰਮ੍ਰਿਤਸਰ ਵਿੱਚ 13 ਅਪਰੈਲ 1919 ਨੂੰ ਹੋਏ ਜਲ੍ਹਿਆਂ ਵਾਲਾ ਬਾਗ ਦੇ ਹਾਦਸੇ ਨੇ ਜਿਥੇ ਦੇਸ਼ ਦੇ ਸਮੁੱਚੇ ਲੋਕਾਂ ਅਤੇ ਸੁਤੰਤਰਤਾ ਸੰਗਰਾਮੀਆ ਦੇ ਦਿਲਾਂ ਨੂੰ ਵਲੂੰਧਰ ਕੇ ਰੱਖ ਦਿੱਤਾ ਉਥੇ ਹੀ ਇਸ ਕਤਲ ਏ ਆਮ ਨੇ ਭਗਤ ਸਿੰਘ ਦੀ ਸੋਚ ਤੇ ਵੀ ਡੂੰਘਾ ਅਸਰ ਪਾਇਆ । ਇਸ ਦੇ ਨਾਲ ਹੀ 20 ਫਰਵਰੀ 1921 ਨੂੰ ਨਨਕਾਣਾ ਸਾਹਿਬ ਗੁਰੂਦੁਆਰੇ ਦੇ ਮੋਰਚੇ ਨੇ ਭਗਤ ਸਿੰਘ ਦੇ ਦਿਲ ਓ ਦਿਮਾਗ 'ਤੇ ਵੀ ਆਪਣਾ ਗਹਿਰਾ ਅਸਰ ਛੱਡਿਆ। ਉਹ ਆਪਣੇ ਪਿੰਡ ਵਿੱਚੋਂ ਲੰਘ ਕੇ ਜਾਂਦੇ ਅੰਦੋਲਨਕਾਰੀਆਂ ਨੂੰ ਲੰਗਰ ਛਕਾਉਂਦਾ ਸੀ। ਨਾਭਾ ਰਿਆਸਤ ਦੇ ਰਾਜਾ ਰਿਪੁਦਮਨ ਸਿੰਘ ਦੇ ਹੱਕਾਂ ਦੀ ਬਹਾਲੀ ਲਈ ਲੜੇ ਗਏ ਜੈਤੋ ਦੇ ਮੋਰਚੇ (1923) ਵੇਲੇ ਭਗਤ ਸਿੰਘ ਦੀ ਉਮਰ 16 ਸਾਲ ਸੀ। ਦੇਸ਼ ਦੇ ਉਪਰੋਕਤ ਹਾਲਾਤਾਂ ਨੇ ਭਗਤ ਸਿੰਘ ਕ੍ਰਾਂਤੀਕਾਰੀ ਸੋਚ ਨੂੰ ਪ੍ਪੱਕਤਾ ਨੂੰ ਪ੍ਰਦਾਨ ਕੀਤੀ। ਇਸ ਦੇ ਫਲਸਰੂਪ ਆਪ ਨੇ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੀ ਮੈਂਬਰੀ ਅਖਤਿਆਰ ਕੀਤੀ ਇਸ ਤੋਂ ਸਾਲ ਬਾਅਦ ਪਰਿਵਾਰ ਵੱਲੋਂ ਵਿਆਹ ਲਈ ਜ਼ੋਰ ਪਾਉਣ ਦੇ ਚਲਦਿਆਂ ਆਪ ਆਪਣਾ ਲਾਹੌਰ ਵਿਚਲਾ ਘਰ ਛੱਡ ਤੇ ਨੈਸ਼ਨਲ ਕਾਲਜ ਦੀ ਪੜ੍ਹਾਈ ਵਿੱਚੇ ਛੱਡਕੇ ਸੰਪੂਰਣ ਰੂਪ ਵਿੱਚ ਉਪਰੋਕਤ ਕ੍ਰਾਂਤੀਕਾਰੀ ਸੰਗਠਨ ਨਾਲ ਜੁੜ ਗਏ । ਇਸੇ ਦੌਰਾਨ ਕਾਕੋਰੀ ਰੇਲਗੱਡੀ ਡਾਕੇ ਦੇ ਮਾਮਲੇ ਵਿੱਚ ਭਗਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਨਾਲ ਹੀ ਉਸ ਉਪਰ ਲਾਹੌਰ ਦੇ ਦੁਸਹਿਰਾ ਮੇਲੇ ਮੌਕੇ ਬੰਬ ਧਮਾਕਾ ਕਰਨ ਦਾ ਵੀ ਦੋਸ਼ ਮੜ੍ਹ ਦਿੱਤਾ ਗਿਆ। ਕੁਝ ਸਮੇਂ ਬਾਅਦ ਵਿੱਚ ਚੰਗੇ ਵਿਵਹਾਰ ਤੇ ਜ਼ਮਾਨਤ ਦੀ ਭਾਰੀ ਰਕਮ ਦੇ ਇਵਜ ਆਪ ਨੂੰ ਰਿਹਾਅ ਕਰ ਦਿੱਤਾ ਗਿਆ। ਭਗਤ ਸਿੰਘ ਨੇ ਸੰਘਰਸ਼ ਜਾਰੀ ਰੱਖਿਆ ਅਤੇ ਦੇਸ਼ ਦੀ ਆਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। ਇਸ ਦਾ ਮਕਸਦ ਸੇਵਾ, ਕੁਰਬਾਨੀ ਅਤੇ ਤਕਲੀਫ ਤੇ ਦਰਦ ਸਹਿ ਸਕਣ ਵਾਲੇ ਨੌਜਵਾਨ ਤਿਆਰ ਕਰਨਾ ਸੀ। ਉਸਨੇ ਅਤੇ ਉਸ ਦੇ ਸਾਥੀਆਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ, ਰਾਜਗੁਰੂ ਦੇ ਨਾਲ ਮਿਲਕੇ ਲਾਹੌਰ ਵਿੱਚ ਸਹਾਇਕ ਪੁਲਿਸ ਮੁਖੀ ਰਹੇ ਅੰਗਰੇਜ਼ ਅਧਿਕਾਰੀ ਜੇ ਪੀ ਸਾਂਡਰਸ ਨੂੰ ਮਾਰ ਮੁਕਾਇਆ। ਇਸ ਕਾਰਨਾਮੇ ਨੂੰ ਅੰਜਾਮ ਦੇਣ ਲਈ ਚੰਦਰ ਸ਼ੇਖਰ ਆਜ਼ਾਦ ਨੇ ਵੀ ਆਪ ਦੀ ਸਹਾਇਤਾ ਕੀਤੀ। ਆਪਣੇ ਇਕ ਹੋਰ ਕ੍ਰਾਂਤੀਕਾਰੀ ਸਾਥੀ ਬਟੁਕੇਸ਼ਵਰ ਦੱਤ ਦੇ ਨਾਲ ਮਿਲਕੇ ਆਪ ਨੇ ਨਵੀਂ ਦਿੱਲੀ ਦੀ ਸੈਂਟਰਲ ਅਸੈਂਬਲੀ ਦੇ ਸਭਾ ਹਾਲ ਵਿੱਚ 8 ਅਪ੍ਰੈਲ, 1928 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਦੇ ਲਈ ਬੰਬ ਅਤੇ ਪਰਚੇ ਸੁੱਟੇ । ਬੰਬ ਸੁੱਟਣ ਉਪਰੰਤ ਦੋਵਾਂ ਨੇ ਉਥੇ ਹੀ ਆਪਣੀ ਗਿਰਫ਼ਤਾਰੀ ਦੇ ਦਿੱਤੀ। ਭਗਤ ਸਿੰਘ ਨੇ ਜੋ ਇਨਕਲਾਬੀ ਵਿਚਾਰਧਾਰਾ ਦੀ ਚੁਣੀ ਸੀ ਉਸ ਦੇ ਅੰਜਾਮ ਤੋਂ ਉਹ ਭਲੀਭਾਂਤ ਜਾਣੂ ਸਨ ਜਿਵੇਂ ਕਿ ਇੱਕ ਵਾਰ ਪੰਜਾਬ ਕਾਂਗਰਸ ਦੇ ਆਗੂ ਭੀਮਸੈਨ ਸੱਚਰ ਨੇ ਭਗਤ ਸਿੰਘ ਨੂੰ ਪੁੱਛਿਆ ਕਿ “ਤੁਸੀਂ ਅਤੇ ਤੁਹਾਡੇ ਸਾਥੀਆਂ ਨੇ ਲਾਹੌਰ ਸਾਜਿਸ਼ ਕੇਸ 'ਚ ਅਪਣਾ ਬਚਾਅ ਕਿਉਂ ਨਹੀਂ ਕੀਤਾ?“ ਤਾਂ ਭਗਤ ਸਿੰਘ ਨੇ ਜਵਾਬ ਦਿੱਤਾ ਕਿ , “ਇਨਕਲਾਬੀਆਂ ਨੇ ਮਰਨਾ ਹੀ ਹੁੰਦਾ ਹੈ ਕਿਉਂਕਿ ਮੌਤ ਨਾਲ ਉਨ੍ਹਾਂ ਦੀ ਮੁਹਿੰਮ ਮਜ਼ਬੂਤ ਹੁੰਦੀ ਹੈ, ਨਾ ਕਿ ਅਦਾਲਤ 'ਚ ਅਪੀਲ ਨਾਲ।“ ਜੇਲ੍ਹ ਵਿੱਚ ਭਗਤ ਸਿੰਘ ਨੇ ਕਰੀਬ 2 ਸਾਲ ਗੁਜ਼ਾਰੇ। ਮੁਕੱਦਮੇ ਦੌਰਾਨ ਭਾਰਤ ਦੇ ਇਸ ਮਹਾਨ ਸਪੂਤ ਨੇ ਆਪਣੀ ਰਿਹਾਈ ਲਈ ਜਰਾ ਵੀ ਕੋਸ਼ਿਸ਼ ਨਹੀਂ ਕੀਤੀ। ਪਰ ਦੇਸ਼ ਦੀ ਆਜ਼ਾਦੀ ਲਈ ਆਖ਼ਰੀ ਸਾਹ ਤੱਕ ਲੜਨ ਦਾ ਐਲਾਨ ਕੀਤਾ। ਇਸ ਦੌਰਾਨ ਉਹ ਕਈ ਕ੍ਰਾਂਤੀਕਾਰੀ ਗਤੀਵਿਧੀਆਂ ਨਾਲ ਜੁੜੇ ਰਹੇ। ਉਨ੍ਹਾਂ ਨੇ ਕਈ ਤਰ੍ਹਾਂ ਨਾਲ ਪੂੰਜੀਪਤੀਆਂ ਨੂੰ ਆਪਣਾ ਦੁਸ਼ਮਣ ਐਲਾਨਿਆ। ਭਗਤ ਸਿੰਘ ਅਨੁਸਾਰ ਮਜਦੂਰਾਂ ਦਾ ਸ਼ੋਸ਼ਣ ਕਰਨ ਵਾਲਾ ਚਾਹੇ ਇੱਕ ਭਾਰਤੀ ਹੀ ਕਿਉਂ ਨਾ ਹੋਵੇ ਉਹ ਉਨ੍ਹਾਂ ਦਾ ਵੈਰੀ ਹੈ। ਉਨ੍ਹਾਂ ਦੋਰਾਨ ਇਕ ਆਰਟੀਕਲ ਲਿੱਖਿਆ ਜਿਸਦਾ ਸਿਰਲੇਖ਼ ਸੀ 'ਮੈਂ ਨਾਸਤਿਕ ਕਿਉਂ ਹਾਂ।' ਜੇਲ੍ਹ ਵਿੱਚ ਭਗਤ ਸਿੰਘ ਅਤੇ ਉਸ ਦੇ ਬਾਕੀ ਸਾਥੀਆਂ ਨੇ 64 ਦਿਨਾਂ ਤੱਕ ਭੁੱਖ ਹੜਤਾਲ ਕੀਤੀ, ਜੋ ਗਾਂਧੀਵਾਦੀ ਤਰੀਕਿਆਂ ਦੀ ਏਨੀ ਸ਼ਿੱਦਤ ਨਾਲ ਵਰਤੋਂ ਕਰਨ ਦੀ ਇਹ ਅਦੁੱਤੀ ਮਿਸਾਲ ਹੈ। 5 ਜੁਲਾਈ 1929 ਨੂੰ ਪੰਡਤ ਜਵਾਹਰਲਾਲ ਨਹਿਰੂ ਨੇ ਕਾਂਗਰਸ ਸਕੱਤਰ ਦੀ ਹੈਸੀਅਤ ਨਾਲ ਪ੍ਰੈਸ ਨੂੰ ਇੱਕ ਬਿਆਨ ਦਿੱਤਾ ਕਿ “ਮੈਂ ਬਹੁਤ ਦੁੱਖ ਨਾਲ ਭਗਤ ਸਿੰਘ ਅਤੇ ਦੱਤ ਦੀ ਭੁੱਖ ਹੜਤਾਲ ਦਾ ਸਮਾਚਾਰ 
ਸੁਣਿਆ ਹੈ। ਪਿਛਲੇ 20 ਜਾਂ ਜਿਆਦਾ ਦਿਨਾਂ ਤੋਂ ਉਨ੍ਹਾਂ ਨੇ ਕੁਝ ਵੀ ਖਾਣ ਤੋਂ ਆਪਣੇ ਆਪ ਨੂੰ ਦੂਰ ਰੱਖਿਆ ਹੈ। ਮੈਨੂੰ ਪਤਾ ਚੱਲਿਆ ਹੈ ਕਿ ਜ਼ਬਰਦਸਤੀ ਵੀ ਖਾਣਾ ਖਿਲਾਇਆ ਜਾ ਰਿਹਾ ਹੈ। ਅਜਿਹੇ, ਆਪਣੀ ਇੱਛਾ ਨਾਲ ਅਪਣਾਏ ਕਸ਼ਟ ਦੇ ਵਕਤ ਸਾਡੇ ਸਭ ਦੇ ਦਿਲ ਉਨ੍ਹਾਂ ਦੇ ਵੱਲ 
ਉੱਮਡਦੇ ਹਨ। ਉਹ ਆਪਣੇ ਕਿਸੇ ਸਵਾਰਥ ਲਈ ਭੁੱਖ ਹੜਤਾਲ ਤੇ ਨਹੀਂ ਹਨ, ਸਗੋਂ ਰਾਜਨੀਤਕ ਕੈਦੀਆਂ ਦੀ ਹਾਲਤ ਸੁਧਾਰਨ ਲਈ ਅਜਿਹਾ ਕਰ ਰਹੇ ਹਨ। ਜਿਵੇਂ-ਜਿਵੇਂ ਦਿਨ ਗੁਜ਼ਰ ਰਹੇ ਹਨ ਅਸੀਂ ਇਸ ਔਖੀ ਪਰੀਖਿਆ ਨੂੰ ਬੜੀ ਉਤੇਜਨਾ ਨਾਲ ਵੇਖਦੇ ਰਹਾਂਗੇ ਅਤੇ ਮਨ ਵਿੱਚ ਤੀਬਰ ਇੱਛਾ ਰੱਖਾਂਗੇ ਕਿ ਸਾਡੇ ਇਹ ਦੋਨੋਂ ਬਹਾਦਰ ਭਰਾ ਇਸ ਅਗਨੀ-ਪਰਿੱਖਿਆ ਵਿੱਚ ਸਫ਼ਲ ਹੋਣ।“ਭਗਤ ਸਿੰਘ ਅਤੇ ਉਸ ਦੇ ਸਾਥੀਆਂ ਤੇ ਲਾਹੌਰ ਵਿਚ ਸਾਂਡਰਸ ਦੇ ਕਤਲ, ਅਸੈਂਬਲੀ ਵਿਚ ਬੰਬ ਧਮਾਕਾ ਆਦਿ ਕੇਸ ਚੱਲੇ। 7 ਅਕਤੂਬਰ, 1930 ਨੂੰ ਟ੍ਰਿਬਿਊਨਲ ਦਾ ਫੈਸਲਾ ਜੇਲ੍ਹ ਵਿਚ ਪਹੁੰਚਿਆ। ਜਿਸ ਅਨੁਸਾਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਫਾਂਸੀ। ਕਮਲਨਾਥ ਤਿਵਾੜੀ, ਵਿਜੈ ਕੁਮਾਰ ਸਿਨਹਾ, ਜੈਦੇਵ ਕਪੂਰ, ਸ਼ਿਵ ਵਰਮਾ, ਗਯਾ ਪ੍ਰਸਾਦ, ਕਿਸ਼ੋਰੀ ਲਾਲ ਅਤੇ ਮਹਾਂਵੀਰ ਸਿੰਘ ਨੂੰ ਉਮਰ ਕੈਦ, ਕੁੰਦਨ ਲਾਲ ਨੂੰ ਸੱਤ ਅਤੇ ਪ੍ਰੇਮ ਦੱਤ ਨੂੰ ਤਿੰਨ ਸਾਲ ਕੈਦ-ਏ-ਬਾਮੁਸ਼ੱਕਤ ਦੀ ਸਜ਼ਾ ਸੁਣਾਈ ਗਈ। ਬਟੁਕੇਸ਼ਵਰ ਦੱਤ ਅਤੇ ਭਗਤ ਸਿੰਘ ਨੂੰ ਅਸੈਂਬਲੀ ਬੰਬ ਕਾਂਡ ਲਈ ਉਮਰ ਕੈਦ ਦੀ ਸਜ਼ਾ ਦਾ ਫੈਸਲਾ ਸੁਣਾਇਆ ਗਿਆ ਅਤੇ 23 ਮਾਰਚ 1931 ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਦੋ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਫ਼ਾਂਸੀ ਦੇ ਦਿੱਤੀ ਗਈ। ਭਗਤ ਸਿੰਘ ਨੇ ਫਾਂਸੀ ਤੋਂ ਪਹਿਲਾਂ 3 ਮਾਰਚ ਨੂੰ ਆਪਣੇ ਭਰਾ ਕੁਲਤਾਰ ਨੂੰ ਇਕ ਪੱਤਰ ਲਿੱਖਿਆ ਆਪ ਵੀ ਸ਼ਹੀਦ ਏ ਆਜਮ ਭਗਤ ਸਿੰਘ ਦੇ ਸ਼ੇਅਰ ਮੁਲਾਹਜਾ ਫਰਮਾਓ।
ਉਸੇ ਯਹ ਫਿਕਰ ਹੈ ਹਰਦਮ ਤਰਜੇ ਜਫਾ ਕਿਆ ਹੈ
ਹਮੇਂ ਯਹ ਸ਼ੌਕ ਹੈ ਦੇਖੇਂ ਸਿਤਮ ਕੀ ਇੰਤਹਾ ਕਿਆ ਹੈ
ਦਹਰ (ਦੁਨੀਆ) ਸੇ ਕਿਉਂ ਖਫਾ ਰਹੇ,
ਚਰਖ (ਅਸਮਾਨ) ਸੇ ਕਿਉਂ ਗਿਲਾ ਕਰੇ
ਸਾਰਾ ਜਹਾਂ ਅਦੂ (ਦੁਸ਼ਮਨ) ਸਹੀ, ਆਓ ਮੁਕਾਬਲਾ ਕਰੇ।
ਇਹ ਵੀ ਕਿਹਾ ਜਾਂਦਾ ਏ ਕਿ ਫ਼ਾਂਸੀ ਦਿੱਤੇ ਜਾਣ ਤੋਂ ਪਹਿਲਾਂ ਉਹ ਲੈਨਿਨ ਦੀ ਜੀਵਨੀ ਪੜ੍ਹ ਰਹੇ ਸਨ। ਇਸੇ ਦੌਰਾਨ ਜਦੋਂ ਜੇਲ੍ਹ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਫ਼ਾਂਸੀ ਦਾ ਸਮਾਂ ਆ ਗਿਆ ਏ ਤਾਂ ਉਨ੍ਹਾਂ ਨੇ ਕਿਹਾ - ਰੁਕੋ, ਇੱਕ ਕ੍ਰਾਂਤੀਕਾਰੀ ਦੂਜੇ ਕ੍ਰਾਂਤੀਕਾਰੀ ਨੂੰ ਮਿਲ ਰਿਹਾ ਹੈ। ਫਿਰ ਇੱਕ ਮਿੰਟ ਦੇ ਬਾਅਦ ਕਿਤਾਬ ਛੱਤ ਦੇ ਵੱਲ ਉਛਾਲ ਕੇ ਉਨ੍ਹਾਂ ਨੇ ਕਿਹਾ-ਚਲੋ ।
'ਦਿਲੋਂ ਨਿੱਕਲੇਗੀ ਨਹੀਂ ਮਰਕੇ ਵੀ ਵਤਨ ਦੀ ਉਲਫ਼ਤ' 'ਮੇਰੀ ਮਿੱਟੀ ਤੋਂ ਵੀ ਖੁਸ਼ਬੂ-ਏ-ਵਤਨ ਆਏਗੀ..'
ਫ਼ਾਂਸੀ ਉਪਰੰਤ ਅਵਾਮ ਦਾ ਕੋਈ ਅਹਿਤਜਾਜ ਜਾਂ ਅੰਦੋਲਨ ਨਾ ਭੜਕ ਜਾਵੇ ਇਸ ਡਰੋਂ ਅੰਗਰੇਜਾਂ ਨੇ ਪਹਿਲਾਂ ਲਾਸ਼ਾਂ ਦੇ ਟੁਕੜੇ ਕੀਤੇ ਤੇ ਫਿਰ ਬੋਰੀਆਂ ਵਿੱਚ ਭਰ ਕੇ ਫਿਰੋਜ਼ਪੁਰ ਵੱਲ ਲੈ ਗਏ ਜਿੱਥੇ ਮਿੱਟੀ ਦਾ ਤੇਲ ਪਾ ਕੇ ਇਨ੍ਹਾਂ ਨੂੰ ਜਲਾਇਆ ਜਾਣ ਲੱਗਾ। ਪਿੰਡ ਦੇ ਲੋਕਾਂ ਨੇ ਅੱਗ  ਵੇਖੀ ਤਾਂ ਕੋਲ ਆਏ। ਇਸ ਤੋਂ ਡਰਕੇ ਅੰਗਰੇਜ਼ ਉਨ੍ਹਾਂ ਦੀਆਂ ਲਾਸ਼ਾਂ ਦੇ ਅੱਧਜਲੇ ਟੁਕੜੇ ਸਤਲੁਜ ਨਦੀ ਵਿੱਚ ਸੁੱਟਕੇ ਭੱਜਣ ਲੱਗੇ। ਜਦੋਂ ਪਿੰਡ ਵਾਲੇ ਕੋਲ ਆਏ ਤਾਂ ਉਨ੍ਹਾਂ ਨੇ ਉਨ੍ਹਾਂ ਦੀਆਂ ਲਾਸ਼ਾਂ ਦੇ ਟੁਕੜਿਆਂ ਨੂੰ ਇਕੱਠਾ ਕਰਕੇ ਵਿਧੀਵਤ ਦਾਹ ਸੰਸਕਾਰ ਕੀਤਾ। ਭਗਤ ਸਿੰਘ ਹਮੇਸ਼ਾ ਲਈ ਅਮਰ ਹੋ ਗਏ।  ਉਕਤ ਭਗਤ ਸਿੰਘ ਜਿਹੇ ਯੋਧਿਆਂ ਦੀਆਂ ਬੇਸ਼ਕੀਮਤੀ ਕੁਰਬਾਨੀਆਂ ਸਦਕਾ ਬੇਸ਼ੱਕ ਭਾਰਤ 1947 'ਚ ਆਜ਼ਾਦ ਹੋ ਗਿਆ ਅਤੇ ਹਕੂਮਤ ਦੀ ਵਾਗਡੋਰ ਦੇਸ਼ ਦੇ ਸਥਾਨਕ ਲੀਡਰਾਂ ਹੱਥ ਆ ਗਈ ਤੇ ਇਸ ਉਪਰੰਤ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਵੱਖ ਵੱਖ ਰਾਜਨੀਤਕ ਪਾਰਟੀਆਂ ਦੀ ਰਹਿਨੁਮਾਈ ਵਿਚ ਸਰਕਾਰਾਂ ਆਂਦੀਆਂ ਜਾਂਦੀਆਂ ਰਹੀਆਂ । ਅੱਜ ਦੇਸ਼ ਨੂੰ ਆਜ਼ਾਦ ਹੋਇਆਂ ਵੀ 70 ਸਾਲ ਤੋਂ ਉੱਪਰ ਦਾ ਸਮਾਂ ਲੰਘ ਚੁੱਕਾ ਏ। ਪਰ ਦੇਸ਼ ਦੇ ਸਾਹਮਣੇ ਗਰੀਬੀ ਬੇਰੁਜ਼ਗਾਰੀ ਅਤੇ ਭਰਿਸ਼ਟਾਚਾਰ ਔਰਤਾਂ ਦੀ ਸੁਰੱਖਿਆ ਜਿਹੇ ਮਸਲੇ ਪਹਿਲਾਂ ਤੋਂ ਵੀ ਕਿਤੇ ਵਿਕਰਾਲ ਤੇ ਗੰਭੀਰ ਰੂਪ ਵਿੱਚ ਸਾਹਮਣੇ ਮੂੰਹ ਖਲੋਏ ਖੜ੍ਹੇ ਨੇਂ। ਪਰ ਸਾਡੇ ਦੇਸ਼ ਦੇ ਵਧੇਰੇ ਅਖੌਤੀ ਲੀਡਰਾਂ ਨੂੰ ਇਹਨਾਂ ਉਕਤ ਸਮੱਸਿਆਵਾਂ ਦੀ ਲਗਦਾ ਹੈ ਭੋਰਾ ਵੀ ਚਿੰਤਾ ਨਈਂ ਕਿਉਂਕਿ ਜੇਕਰ ਦੇਸ਼ ਜਾਂ ਦੇਸ਼ ਦੇ ਲੋਕਾਂ ਦੀ ਲੀਡਰਸ਼ਿਪ ਨੂੰ ਚਿੰਤਾ ਹੁੰਦੀ ਤਾਂ ਉਹ ਉਕਤ ਮਸਲਿਆਂ ਦੇ ਹੱਲ ਲਈ ਗੰਭੀਰ ਹੁੰਦੇ। ਪਰ ਅਵਾਮ ਦਾ ਉਕਤ ਅਸਲ ਮੁਦਿਆਂ ਤੇ ਮਸਲਿਆਂ ਤੋਂ ਧਿਆਨ ਹਟਾਉਣ ਲਈ ਅਖੌਤੀਆਂ ਪਾਰਟੀਆਂ ਦੇ ਮੁੱਠੀ ਭਰ ਆਗੂਆਂ ਨੇ ਕਥਿਤ ਮੀਡੀਆ ਨਾਲ ਜੁਗਲਬੰਦੀ ਜਰੀਏ ਦੇਸ਼ ਵਾਸੀਆਂ ਨੂੰ ਧਰਮ, ਜਾਤ ਪਾਤ, ਇਲਾਕਿਆਂ ਦੇ ਨਾਂ ਹੇਠ ਲੜਾ ਕੇ ਸਿਰਫ ਤੇ ਸਿਰਫ ਆਪਣੀਆਂ ਵੋਟਾਂ ਦਾ ਧਰੁਵੀਕਰਨ ਕਰਨ ਦੀ ਕੋਸ਼ਿਸ਼ ਕੀਤੀ ਹੈ। ਪਰ ਉਕਤ ਸੋੜੀ ਤੇ ਮਨਫੀ ਸੋਚਾਂ ਦੇ ਚਲਦਿਆਂ ਮੁਲਕ ਨੂੰ ਜਿਸ ਕਦਰ ਨੁਕਸਾਨ ਪਹੁੰਚ ਰਿਹਾ ਹੈ ਉਸ ਦੀ ਅੱਜ ਸਹਿਜੇ ਹੀ ਅਸੀਂ ਕਲਪਨਾ ਨਹੀਂ ਕਰ ਸਕਦੇ।ਅਫਸੋਸ ਕਿ ਦੇਸ਼ ਦੇ ਲੋਕਾਂ ਨੂੰ ਅੱਜ ਉਹ ਲੋਕ ਦੇਸ਼ ਭਗਤੀ ਦਾ ਪਾਠ ਪੜ੍ਹਾ ਰਹੇ ਨੇ ਜਿਹਨਾਂ ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਦੂਰ ਦੂਰ ਤੱਕ ਵੀ ਕੋਈ ਹਿਸਾ ਪਾਇਆ ਨਜਰ ਨਹੀਂ ਆਉਂਦਾ। ਕਿੰਨੇ ਸੋਹਣੇ ਸ਼ਬਦਾਂ ਵਿਚ ਅਜਿਹੇ ਲੋਕਾਂ ਮਾਨਸਿਕਤਾ ਦਾ ਨਕਸ਼ਾ ਇਕ ਸ਼ਾਇਰ ਨੇ ਆਪਣੇ ਇਕ ਸ਼ੇਅਰ ਵਿੱਚ ਕੁੱਝ ਇਸ ਤਰ੍ਹਾਂ ਪੇਸ਼ ਕੀਤਾ ਹੈ ਕਿ :
ਜਬ ਪੜਾ ਵਕਤ ਗੁਲਦਸਤਾਂ ਪੇ ਤੋ ਖੂੰ ਹਮਨੇ ਦੀਆ।
ਜਬ ਬਹਾਰ ਆਈ ਤੋ ਕਹਿਤੇ ਹੈਂ ਤੇਰਾ ਕਾਮ ਨਹੀਂ।।
ਯਕੀਨਨ ਮੌਜੂਦਾ ਸਮੇਂ ਦੇਸ਼ ਜਿਹਨਾਂ ਨਾਜ਼ੁਕ ਹਾਲਾਤ ਵਿਚੋਂ ਦੀ ਲੰਘ ਰਿਹਾ ਹੈ ਉਸ ਨੂੰ ਵੇਖ ਕੇ ਦੇਸ਼ ਦੇ ਸੱਚੇ ਤੇ ਹਕੀਕੀ ਦੇਸ਼ ਭਗਤਾਂ ਨੂੰ ਡਾਢਾ 
ਦੁੱਖ ਪਹੁੰਚ ਰਿਹਾ ਏ। ਜਿਸ ਪ੍ਰਕਾਰ ਪਿਛਲੇ ਕਈ ਸਾਲਾਂ ਤੋਂ ਧਾਰਮਿਕ ਘੱਟ ਗਿਣਤੀਆਂ ਅਤੇ ਸਮਾਜਿਕ ਤੌਰ ਤੇ ਪੱਛੜੇ ਵਰਗਾਂ ਨੂੰ ਨਿਸ਼ਾਨਾ ਬਣਾ ਕੇ ਅਤੇ ਦੇਸ਼ ਦੇ ਲੋਕਾਂ ਵਿਚਾਲੇ ਸਦੀਆਂ ਪੁਰਾਣੀ ਸਾਂਝ ਨੂੰ ਖਤਮ ਕਰਕੇ ਨਫਰਤ ਵਿੱਚ ਬਦਲਿਆ ਜਾ ਰਿਹਾ ਹੈ ਅਤੇ ਸਿਰਫ ਤੇ ਸਿਰਫ ਆਪਣੀਆਂ ਵੋਟਾਂ ਧਰੁਵੀਕਰਨ ਦੇ ਨਜ਼ਰੀਏ ਨਾਲ ਦੇਸ਼ ਦੇ ਲੋਕਾਂ ਵਿਚਕਾਰ ਵਿਭਾਜਨ ਦੀ ਰਾਜਨੀਤਕ ਰੂਪ ਵਿਚ ਘਿਨਾਉਣੀ ਖੇਡ ਖੇਡੀ ਜਾ ਰਹੀ ਹੈ ਇਸ ਦੇ ਨਾਲ ਦੇਸ਼ ਨੂੰ ਜੋ ਅੰਤਾਂ ਦਾ ਨੁਕਸਾਨ ਪਹੁੰਚ ਰਿਹਾ ਹੈ ਓਸ ਦੀ ਕਲਪਨਾ ਨਹੀਂ ਹੋ ਸਕਦੀ ਅਤੇ ਅੱਜ ਦੇਸ਼ ਵਿੱਚ ਮੋਬਲਿੰਚਿੰਗ ਦੇ ਨਾਂ ਹੇਠ ਜਿਸ ਤਰ੍ਹਾਂ ਨਾਲ ਦੇਸ਼ ਦੇ ਇਕ ਵਿਸ਼ੇਸ਼ ਵਰਗ ਦੇ ਲੋਕਾਂ ਦਾ ਕਤਲ ਏ ਆਮ ਕਰਕੇ ਦਹਿਸ਼ਤ ਦਾ ਮਾਹੌਲ ਬਣਾਇਆ ਜਾ ਰਿਹਾ ਹੈ ਯਕੀਨਨ ਓਸ ਨੂੰ ਕਿਸੇ ਵੀ ਸੱਭਿਅਕ ਸਮਾਜ ਵਿੱਚ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਯਕੀਨਨ ਅੱਜ ਜਿੱਥੇ ਕਿਤੇ ਵੀ ਭਗਤ ਸਿੰਘ ਦੀ ਆਤਮਾ ਹੋਵੇਗੀ ਜਦੋਂ ਉਹ ਦੇਸ਼ ਦੇ ਮੌਜੂਦਾ ਹਾਲਾਤ ਨੂੰ ਵੇਖਦੀ ਹੋਵੇਗੀ ਤਾਂ ਉਸ ਨੂੰ ਕਿੰਨੀ ਕੁ ਤਕਲੀਫ ਹੁੰਦੀ ਹੋਵੇਗੀ ਇਸ ਦਾ ਖਿਆਲ ਆਉਂਦੇ ਹੀ ਦਿਲ ਜਿਵੇਂ 
ਦੁੱਖਾਂ ਦੇ ਡੂੰਘੇ ਸਮੁੰਦਰ ਵਿਚ ਗੋਤੇ ਖਾਣ ਲੱਗਦਾ ਏ। ਜਿਨ੍ਹਾਂ ਲੋਕਾਂ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਆਪਣੀਆਂ ਢੇਰਾਂ ਕੁਰਬਾਨੀਆਂ ਦੇ ਨਜਰਾਨੇ ਪੇਸ਼ ਕੀਤੇ ਤੇ ਦੇਸ਼ ਦੇ ਸੁਨਹਿਰੇ ਭਵਿੱਖ ਲਈ ਆਪਣੀਆਂ ਅੱਖਾਂ ਵਿਚ ਪਤਾ ਨਹੀਂ ਕਿੰਨੇ ਕੁ ਸਪਨੇ ਸੰਜੋਏ ਪਰ ਕੀ ਅਸੀਂ ਉਹਨਾਂ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਕੋਸ਼ਿਸ਼ ਕੀਤੀ ਸ਼ਾਇਦ ਨਹੀਂ। ਮੇਰੇ ਖਿਆਲ ਵਿੱਚ ਅੱਜ ਸਾਡੇ ਵਧੇਰੇ ਆਗੂ ਉਨ੍ਹਾਂ ਦੇ ਦੇਸ਼ ਲਈ ਵੇਖੇ ਸੁਪੰਨਿਆਂ ਨੂੰ ਵਿਸਾਰ ਚੁੱਕੇ ਨੇ। ਅਸੀਂ ਸਮਝਦੇ ਹਾਂ ਕਿ ਅੱਜ ਸਾਡੇ ਦੇਸ਼ ਦੀ ਸਮੁੱਚੀ ਆਵਾਮ ਨੂੰ ਅਤੇ ਲੀਡਰਸ਼ਿਪ ਨੂੰ ਚਾਹੀਦਾ ਹੈ ਕਿ ਆਪਣੇ ਸੱਭ ਤਰ੍ਹਾਂ ਦੇ ਸੁਆਰਥਾਂ ਦਾ ਤਿਆਗ ਕਰਦਿਆਂ ਦੇਸ਼ ਅੰਦਰ ਅਮਨ ਓ ਆਮਾਨ ਦਾ ਖੁਸ਼ਗਵਾਰ ਮਾਹੌਲ ਸਿਰਜਣ। ਭਾਵ ਅਜਿਹਾ ਵਾਤਾਵਰਨ ਜਿਸ ਵਿਚ ਦੇਸ਼ ਦਾ ਹਰ ਨਾਗਰਿਕ ਚੈਨ ਦਾ ਸਾਹ ਲੈਂਦਿਆਂ ਸਕੂਨ ਦੀ ਜਿੰਦਗੀ ਗੁਜਾਰ ਸਕੇ। ਯਕੀਨਨ ਜੇਕਰ ਦੇਸ਼ ਵਿੱਚ ਭੈਅ ਮੁਕਤ ਮਾਹੌਲ ਹੋਵੇਗਾ ਤਾਂ ਦੇਸ਼ ਦੀ ਤਰੱਕੀ ਵਿੱਚ ਹਰ ਦੇਸ਼ ਵਾਸੀ ਆਪਣਾ ਬਣਦਾ ਯੋਗਦਾਨ ਪਾ ਸਕਦੇ ਅਤੇ ਫਿਰ ਸਾਡੇ ਦੇਸ਼ ਦੀ ਤਰੱਕੀ ਦੇ ਰਾਹ ਦੁਨੀਆ ਦੀ ਕੋਈ ਤਾਕਤ ਰੁਕਾਵਟ ਪੈਦਾ ਨਹੀਂ ਕਰ ਸਕਦੀ। ਅਜੋਕੇ ਹਾਲਾਤਾਂ ਵਿੱਚ ਅਸੀਂ ਸਮਝਦੇ ਹਾਂ ਇਹੋ ਸ਼ਹੀਦ ਏ ਆਜਮ ਭਗਤ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਮੁਹੰਮਦ ਅੱਬਾਸ ਧਾਲੀਵਾਲ,
ਮਲੇਰਕੋਟਲਾ, ਪੰਜਾਬ।
ਸੰਪਰਕ. 9855259650

 

  • Shaheed A Azam Bhagat Singh
  • ਦੇਸ਼
  • ਸ਼ਖਸੀਅਤ

ਭਗਤ ਸਿੰਘ ਤੇਰੀ ਸੋਚ ਤੇ

NEXT STORY

Stories You May Like

  • narendra modi  bhagat singh  rajguru  sukhdev  tribute
    PM ਮੋਦੀ ਨੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਦਿੱਤੀ ਸ਼ਰਧਾਂਜਲੀ
  • pargat singh slams aap
    'ਆਪ' ਸਰਕਾਰ ਨੇ ਬੰਦ ਕੀਤਾ ਸ਼ਹੀਦ ਭਗਤ ਸਿੰਘ ਐਵਾਰਡ, ਯੂਥ ਨੀਤੀ 'ਚੋਂ ਵੀ ਗਾਇਬ ਕੀਤਾ ਨਾਂ: ਪਰਗਟ ਸਿੰਘ
  • bloody clash between current sarpanch and former sarpanch in punjab
    ਪੰਜਾਬ 'ਚ ਮੌਜੂਦਾ ਸਰਪੰਚ ਤੇ ਸਾਬਕਾ ਸਰਪੰਚ ਵਿਚਾਲੇ ਖੂਨੀ ਝੜਪ, ਚੱਲੇ ਤੇਜ਼ਧਾਰ ਹਥਿਆਰ
  • tribute paid to martyrs bhagat singh  sukhdev and rajguru
    ਸੰਸਦ ਦੇ ਦੋਵਾਂ ਸਦਨਾਂ 'ਚ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਦਿੱਤੀ ਸ਼ਰਧਾਂਜਲੀ
  • moga dc  punjab situation
    ਪੰਜਾਬ 'ਚ ਬਣੇ ਤਾਜ਼ਾ ਹਾਲਾਤ ਦਰਮਿਆਨ ਮੋਗਾ ਦੇ ਡੀ. ਸੀ. ਦਾ ਵੱਡਾ ਬਿਆਨ
  • youth dies under suspicious circumstances
    ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ
  • jammu kashmir  lashkar e taiba  terrorists  property attachment
    ਜੰਮੂ ਕਸ਼ਮੀਰ : ਲਸ਼ਕਰ-ਏ-ਤੋਇਬਾ ਦੇ ਅੱਤਵਾਦੀ ਦੀ ਜਾਇਦਾਦ ਕੁਰਕ
  • woman dies under suspicious circumstances
    ਸ਼ੱਕੀ ਹਾਲਾਤ ’ਚ ਔਰਤ ਦੀ ਮੌਤ, ਕੱਟਿਆ ਹੋਇਆ ਸੀ ਨੱਕ, ਗਰਦਨ ’ਤੇ ਵੀ ਮਿਲੇ ਨਿਸ਼ਾਨ
  • roshan healthcare ayurvedic treatment
    ਪੁਰਸ਼ਾਂ ਦੀ ਅੰਦਰੂਨੀ ਕਮਜ਼ੋਰੀ ਦੂਰ ਕਰਨ 'ਚ ਸੋਨੇ 'ਤੇ ਸੁਹਾਗਾ ਹੋ ਰਿਹਾ ਇਹ ਖ਼ਾਸ...
  • next 48 hours crucial in punjab thunderstorm alert
    ਪੰਜਾਬ 'ਚ ਅਗਲੇ 48 ਘੰਟੇ ਅਹਿਮ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • the impact of the war was seen in punjab prices of sports goods increased
    ਪੰਜਾਬ 'ਚ ਦਿੱਸਿਆ ਜੰਗ ਦਾ ਅਸਰ! ਪਿੰਡਾਂ ਨੂੰ ਵਾਪਸੀ ਕਰਨ ਲੱਗੇ ਪ੍ਰਵਾਸੀ...
  • jalandhar amritsar national highway to remain closed on april 8
    8 ਅਪ੍ਰੈਲ ਲਈ ਹੋਇਆ ਵੱਡਾ ਐਲਾਨ! ਪੰਜਾਬ ਦਾ ਇਹ ਮਸ਼ਹੂਰ ਹਾਈਵੇਅ ਰਹੇਗਾ...
  • punjab robbery at pnb bank
    ਪੰਜਾਬ: PNB ਬੈਂਕ 'ਚ ਪੈ ਗਿਆ ਡਾਕਾ
  • impact of gulf war in punjab now secondary steel prices increased
    ਖਾੜੀ ਜੰਗ ਦਾ ਅਸਰ! ਛੋਟੇ ਉਦਯੋਗਾਂ ਦੀਆਂ ਵਧੀਆਂ ਮੁਸ਼ਕਿਲਾਂ, ਹੁਣ ਸੈਕੰਡਰੀ ਸਟੀਲ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • sewerage jam in   leather complex   of west assembly constituency for years
    ਵੈਸਟ ਵਿਧਾਨ ਸਭਾ ਹਲਕੇ ਦੇ ਲੈਦਰ ਕੰਪਲੈਕਸ ’ਚ ਸਾਲਾਂ ਤੋਂ ਸੀਵਰੇਜ ਜਾਮ, ਨਿਗਮ ਦਾ...
Trending
Ek Nazar
strange restaurant people get strong slaps

ਅਜੀਬੋ-ਗਰੀਬ ਰੈਸਟੋਰੈਂਟ : ਖਾਣਾ ਖਾਣ ਤੋਂ ਪਹਿਲਾਂ ਲੋਕ ਲੈਂਦੇ ਹਨ 'ਚਪੇੜਾਂ' ਦਾ...

teenage daughter kim jong un

ਕਿਮ ਜੋਂਗ ਉਨ ਦੀ ਬੇਟੀ ਹੋਵੇਗੀ ਅਗਲੀ ਵਾਰਿਸ! ਦੱਖਣੀ ਕੋਰੀਆਈ ਖੁਫੀਆ ਏਜੰਸੀ ਦਾ...

france sold gold

ਫਰਾਂਸ ਨੇ ਵੇਚਿਆ ਅਮਰੀਕਾ 'ਚ ਰੱਖਿਆ ਆਪਣਾ 'ਸੋਨਾ': ਹੋਇਆ 8.1 ਅਰਬ ਯੂਰੋ ਦਾ...

revolutionary guards   intelligence chief israel

ਇਜ਼ਰਾਈਲ ਨੇ ਲਿਆ ਬਦਲਾ; ਰੈਵੋਲਿਊਸ਼ਨਰੀ ਗਾਰਡ ਦੇ ਖੁਫੀਆ ਮੁਖੀ ਦੀ ਹੱਤਿਆ ਦੀ ਲਈ...

satinder sartaaj shares glimpse of  love and companionship   with vicky kaushal

ਸਤਿੰਦਰ ਸਰਤਾਜ ਤੇ ਵਿੱਕੀ ਕੌਸ਼ਲ ਦੀ ਜੱਫੀ ਨੇ ਜਿੱਤਿਆ ਦਰਸ਼ਕਾਂ ਦਾ ਦਿਲ, ਗਾਇਕ ਨੇ...

woman gives birth to 4 identical girls in russia

1.55 ਕਰੋੜ 'ਚੋਂ ਇੱਕ ਮਾਮਲਾ! ਰੂਸ 'ਚ ਔਰਤ ਨੇ ਇੱਕੋ ਜਿਹੀਆਂ 4 ਬੱਚੀਆਂ ਨੂੰ...

famous actress subhashini

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਪਤੀ ਨਾਲ ਵਿਵਾਦ ਦੀਆਂ ਖਬਰਾਂ ਵਿਚਾਲੇ ਮਸ਼ਹੂਰ...

volcano erupts in indonesia

ਇੰਡੋਨੇਸ਼ੀਆ 'ਚ ਫਟਿਆ ਜਵਾਲਾਮੁਖੀ; ਅਸਮਾਨ 'ਚ 1,100 ਮੀਟਰ ਤੱਕ ਉੱਠਿਆ ਸੁਆਹ ਦਾ...

know how much loan you can get on silver  rule

ਜਾਣੋ 1 ਲੱਖ ਦੀ ਚਾਂਦੀ 'ਤੇ ਕਿੰਨਾ ਮਿਲ ਸਕਦੈ Loan , ਕੀ ਹਨ ਸ਼ਰਤਾਂ ਤੇ ਨਿਯਮ

famous punjabi singer admitted to hospital

ਮਸ਼ਹੂਰ ਪੰਜਾਬੀ ਗਾਇਕ ਹਸਪਤਾਲ 'ਚ ਦਾਖਲ, ਤਸਵੀਰ ਸਾਹਮਣੇ ਆਉਣ ਤੋਂ ਬਾਅਦ ਫੈਨਜ਼ ਦੀ...

china extends visa free arrangement

ਰੂਸੀ ਨਾਗਰਿਕਾਂ ਨੂੰ ਚੀਨ ਦਾ ਤੋਹਫ਼ਾ ; ਵੀਜ਼ਾ-ਮੁਕਤ ਐਂਟਰੀ ਦੀ ਮਿਆਦ ਵਧਾਈ

husband s attitude changed after going to canada after getting a love marriage

ਪਹਿਲਾਂ ਚਾਵਾਂ ਨਾਲ ਕਰਵਾਈ 'ਲਵ ਮੈਰਿਜ', ਫਿਰ ਕੈਨੇਡਾ ਜਾ ਕੇ ਪਤੀ ਨੇ ਬਦਲੇ ਤੇਵਰ,...

westjet implements temporary surcharge

ਵੈਸਟਜੈੱਟ ਵੱਲੋਂ ਕੈਂਪੇਨਿਅਨ ਵਾਊਚਰ ਬੁਕਿੰਗਾਂ ’ਤੇ ਅਸਥਾਈ ਸਰਚਾਰਜ ਲਾਗੂ

famous punjabi actress makes big allegations against singer aujla

ਮਸ਼ਹੂਰ ਪੰਜਾਬੀ ਅਦਾਕਾਰਾ ਨੇ ਗਾਇਕ ਔਜਲਾ 'ਤੇ ਲਾਏ ਵੱਡੇ ਇਲਜ਼ਾਮ, 'ਮੈਨੂੰ ਡੇਢ...

famous hollywood star falls from 6 foot high glass window

ਸ਼ੂਟਿੰਗ ਦੌਰਾਨ ਵੱਡਾ ਹਾਦਸਾ: 6 ਫੁੱਟ ਉੱਚੀ ਕੱਚ ਦੀ ਖਿੜਕੀ ਤੋਂ ਹੇਠਾਂ ਡਿੱਗਿਆ...

shubman gill out of ipl 2026

IPL 2026: ਕਪਤਾਨ ਸ਼ੁਭਮਨ ਗਿੱਲ ਟੀਮ 'ਚੋਂ ਬਾਹਰ! GT ਦੀਆਂ ਵਧੀਆਂ ਮੁਸ਼ਕਲਾਂ

the   golden   time has come for the 4 zodiac signs

4 ਰਾਸ਼ੀਆਂ ਦਾ ਆ ਗਿਆ 'Golden' ਟਾਈਮ! 30 ਸਾਲ ਬਾਅਦ ਬਣ ਰਿਹੈ ਇਹ ਮਹਾਯੋਗ

ai track us military moves

ਈਰਾਨ ਜੰਗ 'ਤੇ ਚੀਨ ਦੀ ਤਿੱਖੀ ਨਜ਼ਰ!  AI ਰਾਹੀਂ ਅਮਰੀਕੀ ਫੌਜ ਦੀਆਂ ਹਰਕਤਾਂ ਨੂੰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • student to get 9 10 lakhs from railway
      ਪੇਪਰ ਤੋਂ ਪਹਿਲਾਂ ਲੇਟ ਹੋ ਗਈ ਟਰੇਨ, ਕੁੜੀ ਨੂੰ 9 ਲੱਖ 10 ਹਜ਼ਾਰ ਰੁਪਏ ਭਰੇਗਾ...
    • china string
      ਪੰਜਾਬ ਦੇ ਬੱਚਿਆਂ ਲਈ 'ਮੌਤ ਦੀ ਡੋਰ' ਬਣ ਚੁੱਕੀ ਹੈ ਚਾਈਨਾ ਡੋਰ, ਸਰਕਾਰਾਂ...
    • bjp s grand entry in zila parishad and block committee elections
      ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ...
    • death mother in law gold jewellery daughter daughter in law
      ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ...
    • 1947 hijratnama 91  pakhar ram heer
      1947 ਹਿਜਰਤਨਾਮਾ 91: ਪਾਖਰ ਰਾਮ ਹੀਰ
    • cristiano ronaldo confirms 2026 world cup will be his last major tournament
      ਵੱਡੀ ਖ਼ਬਰ ; ਰੋਨਾਲਡੋ ਨੇ ਕੀਤਾ ਸੰਨਿਆਸ ਦਾ ਐਲਾਨ ! ਜਾਣੋ ਕਦੋਂ ਖੇਡੇਗਾ ਆਖ਼ਰੀ...
    • delhi liquor policy premium prices ncr
      ਸਸਤੀ ਹੋਵੇਗੀ ਪ੍ਰੀਮੀਅਮ ਸ਼ਰਾਬ! ਗੁਰੂਗ੍ਰਾਮ-ਫਰੀਦਾਬਾਦ ਤੋਂ ਵੀ ਘੱਟ ਹੋਵੇਗੀ ਕੀਮਤ
    • baba vanga prediction 2025 fortune shines on four zodiac signs
      ਬਾਬਾ ਵੈਂਗਾ ਦੀ ਵੱਡੀ ਭਵਿੱਖਬਾਣੀ: ਆਖਰੀ 3 ਮਹੀਨੇ ਇਨ੍ਹਾਂ 4 ਰਾਸ਼ੀਆਂ ਨੂੰ...
    • million troops in response to us military deployment
      ਅਮਰੀਕਾਂ ਨਾਲ ਆਰ-ਪਾਰ ਦੀ ਜੰਗ ਨੂੰ ਤਿਆਰ ਇਹ ਦੇਸ਼! 37 ਲੱਖ ਫ਼ੌਜੀ, ਮਿਜ਼ਾਈਲਾਂ...
    • hurun rich list 2025 mukesh ambani retains top spot
      ਆ ਗਈ ਅਮੀਰਾਂ ਦੀ List, ਪਹਿਲੀ ਵਾਰ ਅਰਬਪਤੀਆਂ ਦੀ ਸੂਚੀ 'ਚ ਸ਼ਾਹਰੁਖ ਖਾਨ, ਪਹਿਲੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +