Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    10:03:31 AM

  • oil company aramco

    ਦੁਨੀਆ ਦੀ ਸਭ ਤੋਂ ਵੱਡੀ ਤੇਲ ਕੰਪਨੀ 'ਅਰਾਮਕੋ' 'ਤੇ...

  • mad sandhu case accused jobanpreet punjab dgp

    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ...

  • parvinder jhota accused ashwani kumar arrested

    Big Breaking : ਪਰਵਿੰਦਰ ਝੋਟਾ ਦਾ ਕਾਤਲ ਅਸ਼ਵਨੀ...

  • pm modi expressed grief over the vaishali boat accident

    ਵੈਸ਼ਾਲੀ ਕਿਸ਼ਤੀ ਹਾਦਸੇ 'ਤੇ PM ਮੋਦੀ ਜਤਾਇਆ ਦੁੱਖ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਕਿਰਤੀ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਵਾਲੇ ਸਿੱਖ ਜਰਨੈਲ ‘ਬਾਬਾ ਬੰਦਾ ਸਿੰਘ ਬਹਾਦਰ ਜੀ’

MERI AWAZ SUNO News Punjabi(ਨਜ਼ਰੀਆ)

ਕਿਰਤੀ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਵਾਲੇ ਸਿੱਖ ਜਰਨੈਲ ‘ਬਾਬਾ ਬੰਦਾ ਸਿੰਘ ਬਹਾਦਰ ਜੀ’

  • Updated: 16 Oct, 2021 10:09 AM
Jalandhar
sikh warrior baba banda singh bahadur
  • Share
    • Facebook
    • Tumblr
    • Linkedin
    • Twitter
  • Comment

ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ। ਉਨ੍ਹਾਂ ਜੀ ਦੇ ਪਿਤਾ ਦਾ ਨਾਂ ਰਾਮਦੇਵ ਭਾਰਦਵਾਜ ਸੀ। ਪ੍ਰਸਿੱਧ ਇਤਿਹਾਸਕਾਰ ਡਾ. ਗੰਡਾ ਸਿੰਘ ਜੀ ਅਨੁਸਾਰ ਉਨ੍ਹਾਂ ਦੇ ਪਿਤਾ ਰਾਜਪੂਤ ਸਨ ਅਤੇ ਖੇਤੀਬਾੜੀ ਦਾ ਕੰਮ ਕਰਦੇ ਸਨ। ਉਨ੍ਹਾਂ ਦਾ ਜਨਮ ਕਤਕ ਸੁਦੀ 13 ਸੰਮਤ 1727 ਨੂੰ ਜੰਮੂ ਕਸ਼ਮੀਰ ਦੇ ਇਲਾਕੇ ਪੁੰਛ ਰਾਜੌਰੀ ਵਿਖੇ ਹੋਇਆ। 

ਇਕ ਵਾਰੀ ਉਨ੍ਹਾਂ ਨੇ ਹਿਰਨੀ ਦਾ ਸ਼ਿਕਾਰ ਕੀਤਾ ਤੇ ਹਿਰਨੀ ਜ਼ਖ਼ਮੀ ਹੋ ਕੇ ਜ਼ਮੀਨ 'ਤੇ ਡਿੱਗ ਪਈ। ਥੋੜੇ ਚਿਰ ਬਾਅਦ ਹਿਰਨੀ ਦੇ ਢਿੱਡ 'ਚੋਂ ਦੋ ਬੱਚੇ ਨਿਕਲੇ ਅਤੇ ਲਛਮਣ ਦੇਵ ਦੀਆਂ ਅੱਖਾਂ ਦੇ ਸਾਹਮਣੇ ਤੜਫ-ਤੜਫ ਕੇ ਮਰ ਗਏ। ਇਸ ਘਟਨਾ ਨੇ ਲਛਮਣ ਦੇਵ ਦੇ ਮਨ 'ਤੇ ਇੰਨਾ ਡੂੰਘਾ ਅਸਰ ਹੋਇਆ ਕਿ ਉਨ੍ਹਾਂ ਨੇ ਦੁਨੀਆ ਨੂੰ ਤਿਆਗ ਦੇਣ ਦਾ ਮਨ ਬਣਾ ਲਿਆ। ਉਨ੍ਹਾਂ ਦੀ ਮੁਲਾਕਾਤ ਇਕ ਵੈਰਾਗੀ ਸਾਧੂ ਜਾਨਕੀ ਪ੍ਰਸਾਦ ਨਾਲ ਹੋਈ। ਜਾਨਕੀ ਪ੍ਰਸਾਦ ਨੇ ਲਛਮਣ ਦੇਵ ਨੂੰ ਧੀਰਜ ਦਿੱਤਾ ਅਤੇ ਆਪਣਾ ਚੇਲਾ ਬਣਾ ਲਿਆ। ਉਨ੍ਹਾਂ ਬਾਬਾ ਜੀ ਦਾ ਨਾਂ ਮਾਧੋਦਾਸ ਵੈਰਾਗੀ ਰੱਖ ਦਿੱਤਾ। ਹੁਣ ਮਾਧੋਦਾਸ ਵੈਰਾਗੀ ਹੋਰਨਾਂ ਸਾਧੂ ਸੰਤਾਂ ਦੇ ਨਾਲ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੇ ਤੀਰਥਾਂ ਦੀ ਯਾਤਰਾ ਕਰਨ ਲੱਗ ਪਿਆ। ਇਕ ਵਾਰ ਸਾਧੂਆਂ ਦੀ ਇਹ ਮੰਡਲੀ ਕਸੂਰ ਵਿਖੇ ਜਾ ਪਹੁੰਚੀ। ਉਥੇ ਮਾਧੋ ਦਾਸ ਦਾ ਮੇਲ ਰਾਮਦਾਸ ਵੈਰਾਗੀ ਦੇ ਨਾਲ ਹੋਇਆ ਅਤੇ ਇਹ ਰਾਮਦਾਸ ਵੈਰਾਗੀ ਦੇ ਨਾਲ ਰਲ ਗਏ। ਮਹਾਰਾਸ਼ਟਰ ਵਿਚ ਮਾਧੋਦਾਸ ਵੈਰਾਗੀ ਦੀ ਮੁਲਾਕਾਤ ਇਕ ਔਘੜ ਨਾਥ ਜੋਗੀ ਨਾਲ ਹੋਈ। 

ਮਾਧੋਦਾਸ ਇਸ ਜੋਗੀ ਦਾ ਚੇਲਾ ਬਣ ਕੇ ਉਸਦੀ ਸੇਵਾ ਕਰਨ ਲੱਗ ਪਿਆ। ਸੰਮਤ 1748 ਨੂੰ ਜਦੋ ਔਘੜ ਨਾਥ ਨੇ ਆਪਣਾ ਸਰੀਰ ਤਿਆਗਿਆ ਤਾਂ ਉਸਨੇ ਮਾਧੋਦਾਸ ਵੈਰਾਗੀ ਨੂੰ ਆਪਣਾ ਵਾਰਸ ਥਾਪ ਦਿੱਤਾ। ਮਾਧੋਦਾਸ ਵੈਰਾਗੀ ਨੇ ਪੰਚਵਟੀ ਤੋਂ ਨਾਂਦੇੜ ਵਿਖੇ ਗੋਦਾਵਰੀ ਦੇ ਕਿਨਾਰੇ ਆ ਕੇ ਆਪਣੇ ਪੱਕੇ ਡੇਰੇ ਲਗਾ ਲਏ, ਇਥੇ ਮਾਧੋਦਾਸ ਦੀ ਚਾਰੇ ਪਾਸੇ ਪ੍ਰਸਿੱਧੀ ਹੋ ਗਈ। ਹੌਲੀ-ਹੌਲੀ ਇਹ ਰਿੱਧੀਆਂ ਸਿੱਧੀਆਂ ਦੇ ਮਾਲਕ ਬਣ ਗਏ ਅਤੇ ਇਨ੍ਹਾਂ ’ਚ ਹੰਕਾਰ ਵੀ ਆ ਗਿਆ। 

ਇਹ ਵੀ ਪੜ੍ਹੋ : ਦੁਬਈ ਦੇ ਇਸ ਸ਼ੇਖ ਕੋਲ ਨੇ 32 ਹਜ਼ਾਰ ਤੋਂ ਵੱਧ ਮਾਡਲ ਕਾਰਾਂ, ਸਰਦਾਰਾਂ ਦੇ ਮੁਰੀਦ ਨੇ 'ਸ਼ੇਖ ਅਜ਼ਰੂਨੀ' (ਵੀਡੀਓ)

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜਦੋਂ ਨਾਂਦੇੜ ਦੀ ਧਰਤੀ 'ਤੇ ਪਹੁੰਚੇ ਤਾਂ ਇਹ ਸਿੱਧੇ ਹੀ ਮਾਧੋਦਾਸ ਵੈਰਾਗੀ ਦੇ ਡੇਰੇ 'ਤੇ ਚਲੇ ਗਏ। ਗੁਰੂ ਜੀ ਉਸਦੇ ਪਲੰਘ 'ਤੇ ਬਿਰਾਜਮਾਨ ਹੋ ਗਏ। ਉਸ ਵੇਲੇ ਮਾਧੋਦਾਸ ਵੈਰਾਗੀ ਕੁਟੀਆ ਵਿਚ ਨਹੀਂ ਸੀ। ਡਾ. ਗੰਡਾ ਸਿੰਘ ਆਪਣੀ ਪੁਸਤਕ ਬੰਦਾ ਸਿੰਘ ਬਹਾਦਰ ਵਿਚ ਇਥੋਂ ਤੱਕ ਵੀ ਲਿਖਦੇ ਹਨ ਕਿ ਸਿੰਘਾਂ ਨੇ ਆਪਣੇ ਲੰਗਰ ਲਈ ਮਾਸ ਦੀਆਂ ਦੇਗਾਂ ਚੁੱਲ੍ਹਿਆਂ 'ਤੇ ਚੜ੍ਹਾ ਦਿੱਤੀਆਂ। ਮਾਧੋਦਾਸ ਵੈਰਾਗੀ ਕਿਉਂਕਿ ਵੈਸ਼ਣੂੰ ਸੀ, ਇਸ ਲਈ ਉਸਦੇ ਚੇਲਿਆਂ ਨੇ ਇਸ ਗੱਲ ਦਾ ਬਹੁਤ ਬੁਰਾ ਮਨਾਇਆ। ਉਹ ਗੁਰੂ ਜੀ ਦੀ ਸ਼ਿਕਾਇਤ ਕਰਨ ਲਈ ਦੌੜ ਕੇ ਮਾਧੋਦਾਸ ਵੈਰਾਗੀ ਕੋਲ ਪਹੁੰਚੇ। ਚੇਲਿਆਂ ਦੀ ਗੱਲ ਸੁਣ ਕੇ ਮਾਧੋਦਾਸ ਵੈਰਾਗੀ ਨੂੰ ਬਹੁਤ ਗੁੱਸਾ ਆਇਆ ਤੇ ਉਹ ਤੁਰੰਤ ਆਪਣੇ ਡੇਰੇ ਵੱਲ ਭੱਜਾ ਆਇਆ।

ਮਾਧੋਦਾਸ ਦੀਆਂ ਰਿੱਧੀਆਂ-ਸਿੱਧੀਆਂ ਤੇ ਤੰਤਰ ਮੰਤਰ ਦਾ ਗੁਰੂ ਜੀ 'ਤੇ ਕੋਈ ਅਸਰ ਨਾ ਹੋਇਆ। ਗੁਰੂ ਜੀ ਅਡੋਲ ਬੈਠੇ ਰਹੇ। ਗੁਰੂ ਜੀ ਦੇ ਦਰਸ਼ਨ ਕਰਦੇ ਹੀ ਉਸਦੀ ਹਊਮੈ ਮਾਰੀ ਗਈ। ਵੈਰਾਗੀ ਨੂੰ ਆਪਣੀ ਸਾਰੀ ਸੁੱਧ ਬੁੱਧ ਭੁੱਲ ਗਈ। ਗੁਰੂ ਜੀ ਨੇ ਜਦੋਂ ਉਸਨੂੰ ਪੁੱਛਿਆ ਕਿ ਭਾਈ ਤੂੰ ਕੌਣ ਹੈਂ ਤਾਂ ਮਾਧੋਦਾਸ ਦੇ ਮੂੰਹੋਂ ਨਿਕਲਿਆ, ''ਮੈਂ ਤਾਂ ਤੇਰਾ ਬੰਦਾ ਹਾਂ''। ਫੇਰ ਗੁਰੂ ਜੀ ਨੇ ਉਸਨੂੰ ਕਿਹਾ ਕਿ ਜੇਕਰ ''ਤੂੰ ਮੇਰਾ ਬੰਦਾ ਹੈਂ ਤਾਂ ਬੰਦਿਆਂ ਵਰਗੇ ਕੰਮ ਕਰ''। ਇਹ ਸੁਣ ਕੇ ਮਾਧੋਦਾਸ ਗੁਰੂ ਜੀ ਦੇ ਚਰਨੀ ਪੈ ਗਿਆ। 

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਅੰਮ੍ਰਿਤ ਛਕਾਕੇ ਤਿਆਰ ਬਰ ਤਿਆਰ ਸਿੰਘ ਸਜਾ ਦਿੱਤਾ। ਅੰਮ੍ਰਿਤ ਛਕਾਉਣ ਤੋਂ ਬਾਅਦ ਇਨ੍ਹਾਂ ਦਾ ਨਾਂ ਗੁਰਬਖਸ਼ ਸਿੰਘ ਰੱਖਿਆ ਗਿਆ ਪਰ ਪੰਥ ਵਿਚ ਇਨ੍ਹਾਂ ਜੀ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਪ੍ਰਸਿੱਧ ਹੋਇਆ। ਗੁਰੂ ਜੀ ਨੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਆਪਣਾ ਬੰਦਾ ਬਣਾ ਕੇ ਪੰਜ ਸਿੰਘ ਬਾਬਾ ਵਿਨੋਦ ਸਿੰਘ, ਬਾਬਾ ਕਾਹਨ ਸਿੰਘ, ਬਾਬਾ ਬਾਜ ਸਿੰਘ, ਬਾਬਾ ਦਇਆ ਸਿੰਘ ਤੇ ਬਾਬਾ ਰਣ ਸਿੰਘ ਉਸਦੀ ਸਹਾਇਤਾ ਲਈ ਨਾਲ ਤੋਰੇ ਅਤੇ ਪੰਜ ਤੀਰ ਆਪਣੇ ਭੱਥੇ ਵਿਚੋਂ ਕੱਢ ਕੇ ਉਸਨੂੰ ਬਖਸ਼ੇ।

ਇਸ ਤੋਂ ਇਲਾਵਾ 20 ਹੋਰ ਸੂਰਵੀਰ ਗੁਰੂ ਜੀ ਨੇ ਬਾਬਾ ਜੀ ਦੀ ਸਹਾਇਤਾ ਲਈ ਪੰਜਾਬ ਵੱਲ ਨਾਲ ਘੱਲੇ। ਦਿੱਲੀ ਦੇ ਨੇੜੇ ਪਿੰਡ ਸਿਹਰੀ ਤੇ ਖੰਡਾ ਵਿਖੇ ਆ ਕੇ ਬਾਬਾ ਬੰਦਾ ਸਿੰਘ ਬਹਾਦਰ ਨੇ ਆਪਣੀ ਸ਼ਕਤੀ ਇਕੱਤਰ ਕੀਤੀ ਤੇ ਸਭ ਤੋਂ ਪਹਿਲਾਂ ਸੋਨੀਪਤ 'ਤੇ ਹਮਲਾ ਕਰਕੇ ਜਿੱਤ ਹਾਸਲ ਕਰ ਲਈ। ਫੇਰ ਕੈਥਲ, ਸਮਾਣਾ, ਸਢੌਰਾ, ਬਨੂੜ ਆਦਿ 'ਤੇ ਹਮਲੇ ਕੀਤੇ ਅਤੇ ਜਿੱਤਾਂ ਹਾਸਲ ਕਰਕੇ ਆਪਣੀ ਤਾਕਤ ਵਿਚ ਕਈ ਗੁਣਾ ਵਾਧਾ ਕਰ ਲਿਆ। ਬਨੂੜ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ ਦੇ ਸੂਬੇਦਾਰ ਵਜੀਰ ਖ਼ਾਨ ਨੂੰ ਹਮਲੇ ਲਈ ਲਲਕਾਰਿਆ ਤੇ ਉਸ ਨੇ ਵੀ ਕਹਿ ਦਿੱਤਾ ਕਿ ਚੱਪੜਚਿੜੀ ਦੇ ਮੈਦਾਨ ਵਿਚ ਟੱਕਰਾਂਗੇ। ਚੱਪੜਚਿੜੀ ਵਿਚ ਜ਼ਿਆਦਾ ਆਬਾਦੀ ਮੁਸਲਮਾਨ ਫਿਰਕੇ ਦੀ ਸੀ। ਜਿਨ੍ਹਾਂ ਵਿਚੋਂ ਬਹੁਤੇ ਮੁਗਲ ਸੈਨਿਕਾਂ ਦੇ ਸਮਰਥਕ ਸਨ।  ਬਹੁਤ ਗਹਿ ਗੱਚ ਲੜਾਈ ਹੋਈ ਤੇ ਜਿੱਤ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਹੋਈ।

ਇਹ ਵੀ ਪੜ੍ਹੋ : ਚੰਗੀ ਖ਼ਬਰ : ਪੰਜਾਬ 'ਚ ਕੋਲੇ ਦੀ ਕਮੀ ਦੇ ਬਾਵਜੂਦ ਘਟੇ ਬਿਜਲੀ ਕੱਟ, ਆਉਂਦੇ ਦਿਨਾਂ 'ਚ ਹਾਲਾਤ ਸੁਧਰਨ ਦੇ ਆਸਾਰ

ਬਾਬਾ ਬੰਦਾ ਸਿੰਘ ਬਹਾਦਰ ਨੇ ਸਢੌਰੇ ਦੇ ਨੇੜੇ ਮੁਖਲਸਗੜ੍ਹ ਦੇ ਕਿਲ੍ਹੇ ਨੂੰ ਆਪਣੀ ਰਾਜਧਾਨੀ ਬਣਾਇਆ ਅਤੇ ਇਸ ਦਾ ਨਾਂਅ ਲੋਹਗੜ੍ਹ ਰੱਖਿਆ। ਫਿਰ ਬਾਬਾ ਜੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਂਅ 'ਤੇ ਉਸ ਸਮੇਂ ਦੇ ਰਿਵਾਜ ਅਨੁਸਾਰ ਖਾਲਸਾ ਰਾਜ ਦੀ ਵੱਖਰੀ ਹੋਂਦ ਦਰਸਾਉਣ ਲਈ ਇਕ ਸਿੱਕਾ ਜਾਰੀ ਕੀਤਾ। 

ਬਾਬਾ ਬੰਦਾ ਸਿੰਘ ਬਹਾਦਰ ਨੇ ਸਰਹਿੰਦ 'ਤੇ ਜਿੱਤ ਹਾਸਲ ਕਰਨ ਵਾਲੇ ਦਿਨ ਤੋਂ ਆਪਣਾ ਵੱਖਰਾ ਪ੍ਰਸ਼ਾਸਨੀ ਸਾਲ ਵੀ ਸ਼ੁਰੂ ਕੀਤਾ। ਬਾਬਾ ਜੀ ਨੇ ਜ਼ਿਮੀਂਦਾਰੀ ਪ੍ਰਥਾ ਨੂੰ ਖਤਮ ਕਰ ਦਿੱਤਾ ਅਤੇ ਜ਼ਮੀਨ ਵਾਹੁਣ ਵਾਲੇ ਮੁਜਾਰਿਆਂ ਨੂੰ ਜ਼ਮੀਨ ਦੀ ਮਾਲਕੀ ਦੇ ਦਿੱਤੀ। 7 ਦਸੰਬਰ 1715 ਈਸਵੀ ਨੂੰ ਅਬਦੁਸਮਦ ਖ਼ਾਨ ਨੇ ਬਾਬਾ ਬੰਦਾ ਸਿੰਘ ਬਹਾਦਰ ਤੇ ਉਨ੍ਹਾਂ ਦੇ ਸਾਥੀਆਂ ਨੂੰ ਗੁਰਦਾਸ ਨੰਗਲ ਦੀ ਇਕ ਗੜ੍ਹੀ ਵਿਚ ਘੇਰਾ ਪਾ ਲਿਆ। ਬਾਬਾ ਬੰਦਾ ਸਿੰਘ ਬਹਾਦਰ ਅਤੇ ਉਸ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਤੇ ਦਿੱਲੀ ਲਈ ਰਵਾਨਾ ਕੀਤਾ ਗਿਆ। 

5 ਮਾਰਚ 1716 ਈਸਵੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਲ ਫੜ੍ਹੇ ਗਏ ਸਿੰਘਾਂ ਨੂੰ ਰੋਜ਼ਾਨਾ 100-100 ਕਰਕੇ ਕਤਲ ਕਰਨ ਦਾ ਸਿਲਸਿਲਾ ਸ਼ੁਰੂ ਕੀਤਾ ਗਿਆ। ਬਾਦਸ਼ਾਹ ਦੇ ਹੁਕਮ 'ਤੇ ਬਾਬਾ ਜੀ ਦੇ ਪੁੱਤਰ ਭਾਈ ਅਜੈ ਸਿੰਘ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੀ ਗੋਦ ਵਿਚ ਬਿਠਾ ਦਿੱਤਾ। ਜੱਲਾਦ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਹੱਥ ਵਿਚ ਖੰਜਰ ਫੜਾ ਕੇ ਕਿਹਾ ਕਿ ਉਹ ਆਪਣੇ ਪੁੱਤਰ ਦਾ ਕਤਲ ਕਰ ਦੇਣ। ਜਦੋਂ ਬਾਬਾ ਬੰਦਾ ਸਿੰਘ ਬਹਾਦਰ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਤਾਂ ਜੱਲਾਦ ਨੇ ਬਾਬਾ ਜੀ ਦੀ ਗੋਦ ਵਿਚ ਬੈਠੇ ਉਨ੍ਹਾਂ ਦੇ ਸਪੁੱਤਰ ਨੂੰ ਕਤਲ ਕਰ ਦਿੱਤਾ। ਉਸ ਤੋਂ ਬਾਅਦ ਜੱਲਾਦ ਨੇ ਬੱਚੇ ਦੇ ਛੋਟੇ ਛੋਟੇ ਟੁਕੜੇ ਕਰਕੇ ਤੜਫ ਰਹੇ ਬੱਚੇ ਦੀ ਛਾਤੀ ਚੀਰ ਦਿੱਤੀ ਤੇ ਉਸਦਾ ਤੜਫਦਾ ਹੋਇਆ ਕਲੇਜਾ ਕੱਢ ਕੇ ਬਾਬਾ ਬੰਦਾ ਸਿੰਘ ਬਹਾਦਰ ਦੇ ਮੂੰਹ ਵਿਚ ਤੁੰਨ ਦਿੱਤਾ। ਬਾਬਾ ਜੀ ਨੂੰ ਵੀ ਬੇਅੰਤ ਤਸੀਹੇ ਦੇ ਕੇ ਸ਼ਹੀਦ ਕੀਤਾ ਗਿਆ। ਇਸੇ ਤਰ੍ਹਾਂ ਸਾਰੇ ਸਰੀਰ ਦੇ ਬੰਦ-ਬੰਦ ਕੱਟਣ ਤੋਂ ਬਾਅਦ ਬਾਬਾ ਬੰਦਾ ਸਿੰਘ ਬਹਾਦਰ ਦਾ ਸੀਸ ਵੀ ਧੜ ਤੋਂ ਵੱਖ ਕਰ ਦਿੱਤਾ ਗਿਆ।

ਗੁਰਪ੍ਰੀਤ ਸਿੰਘ ਨਿਆਮੀਆਂ

ਨੋਟ : ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਜ਼ੁਲਮ ਖ਼ਿਲਾਫ਼ ਮੁਹਿੰਮ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • sikh warrior
  • baba banda singh bahadur ji
  • ਬਾਬਾ ਬੰਦਾ ਸਿੰਘ ਬਹਾਦਰ ਜੀ
  • ਸਿੱਖ ਜਰਨੈਲ

ਜਨਮਦਿਨ 'ਤੇ ਵਿਸ਼ੇਸ਼: ਜਾਣੋ ਮਿਜ਼ਾਇਲ ਮੈਨ 'ਅਬਦੁਲ ਕਲਾਮ' ਦੀ ਜ਼ਿੰਦਗੀ ਬਾਰੇ ਕੁਝ ਰੌਚਕ ਗੱਲਾਂ

NEXT STORY

Stories You May Like

  • kharar landran traffic jaam
    ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ
  • money laundering case
    662 ਕਰੋੜ ਦੇ ਮਨੀ ਲਾਂਡਰਿੰਗ ਦੇ ਦੋਸ਼ਾਂ ’ਚ ਕਾਰੋਬਾਰੀ ਜਰਨੈਲ ਸਿੰਘ ਬਾਜਵਾ ਦੀ ਜ਼ਮਾਨਤ ਖ਼ਾਰਜ
  • murder of sikh youth parvinder singh who raised his voice against drugs
    ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ ਮੰਦਭਾਗਾ: ਐਡਵੋਕੇਟ ਧਾਮੀ
  • annual religious fairs
    ਬਰੇਸ਼ੀਆ ਵਿਖੇ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਤਿੰਨ ਰੋਜਾ ਸਮਾਗਮ ਆਯੋਜਿਤ
  • baba balbir singh switzerland
    ਬਾਬਾ ਬਲਬੀਰ ਸਿੰਘ ਜੀ 96 ਕਰੋੜੀ ਦਾ ਸਵਿਟਜ਼ਰਲੈਂਡ ਪਹੁੰਚਣ ’ਤੇ ਨਿੱਘਾ ਸਵਾਗਤ
  • a special drone show dedicated to the 650th prakash utsav of sri guru ravidas ji
    ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਭਲਕੇ ਬਾਬਾ ਬਕਾਲਾ ਵਿਖੇ ਹੋਵੇਗਾ ਵਿਸ਼ੇਸ਼ ਡਰੋਨ ਸ਼ੋਅ
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • pet parrot  missing  family  reward  poster
    'ਤੋਤਾ' ਲੱਭਣ ਵਾਲੇ ਨੂੰ 50,000 ਤੇ ਜਾਣਕਾਰੀ ਦੇਣ ਵਾਲੇ ਨੂੰ 10,000 ! ਮਾਲਕ ਨੇ ਕੀਤਾ ਇਨਾਮ ਦਾ ਐਲਾਨ
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • shameful act
      ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +