Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    8:30:37 PM

  • president murmu addresses the nation on the eve of independence day

    ਆਜ਼ਾਦੀ ਦਿਹਾੜੇ ਦੀ ਪੂਰਵ ਸੰਧਿਆ 'ਤੇ ਰਾਸ਼ਟਰਪਤੀ...

  • sukhbir singh badal big statement

    ਹਮਲੇ ਮਗਰੋਂ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ,...

  • punjab weather raining imd yellow alert

    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ...

  • two accused arrested

    ਕਪੂਰਥਲਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਵਿਸ਼ਵ ਸਮਾਜਿਕ ਨਿਆਂ ਦਿਵਸ ਸਬੰਧੀ ਵਿਸ਼ੇਸ਼

MERI AWAZ SUNO News Punjabi(ਮੇਰੀ ਆਵਾਜ਼ ਸੁਣੋ)

ਵਿਸ਼ਵ ਸਮਾਜਿਕ ਨਿਆਂ ਦਿਵਸ ਸਬੰਧੀ ਵਿਸ਼ੇਸ਼

  • Edited By Aarti Dhillon,
  • Updated: 12 Feb, 2020 03:59 PM
Meri Awaz Suno
social justice day
  • Share
    • Facebook
    • Tumblr
    • Linkedin
    • Twitter
  • Comment

ਸਾਲ 2020 ਲਈ ਵਿਸ਼ਵ ਸਮਾਜਿਕ ਨਿਆਂ ਦਿਵਸ ਦਾ ਮੁੱਖ ਉਦੇਸ਼ ਹੈ ਸਮਾਜਿਕ ਨਿਆਂ ਦੀ ਪ੍ਰਾਪਤੀ ਲਈ ਗੈਰ ਬਰਾਬਰਤਾ ਦੇ ਪਾੜੇ ਨੂੰ ਖਤਮ ਕਰਨਾ। ਬੇਸੱਕ ਕੁਦਰਤੀ ਨਿਆਂ ਸਭ ਲਈ ਬਰਾਬਰ ਹੈ ਪਰੰਤੁ ਸਮਾਜ ਵਿੱਚ ਫੈਲੀ ਸਮਾਜਿਕ, ਆਰਥਿਕ ਅਤੇ ਧਾਰਮਿਕ ਤੋਰ ਤੇ ਊਚ ਨੀਚ ਅਤੇ ਛੋਟੇ ਵੱਡੇ ਦੀ ਭਾਵਨਾਂ ਕਾਰਨ ਸਮਾਜਿਕ ਅਨਿਆਂ ਦੀ ਭਾਵਨਾ ਵਿਕਸਿਤ ਹੁੰਦੀ ਹੈ। ਕਦੋਂ ਰੁਕੇਗੀ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਅਤੇ ਸਮਾਜਿਕ ਅਨਿਆਂ ਦੀ ਗੱਡੀ। ਬਹੁਤ ਦੂਰ ਹੈ ਅਜੇ ਵੀ ਸਮਾਜਿਕ ਨਿਆਂ ਦੀ ਮੰਜ਼ਿਲ। ਸਾਡੇ ਦੇਸ਼ ਵਿੱਚ ਫੈਲੀ ਜਾਤਿ ਪ੍ਰਥਾ, ਧਾਰਮਿਕ ਵੰਡ ਅਤੇ ਨਾਂ ਬਰਾਬਰੀ ਕਾਰਨ ਸਮਾਜਿਕ ਅਨਿਆਂ ਅਤੇ ਨਾਂ ਬਰਾਬਰੀ ਵਧ ਰਹੀ ਹੈ।
ਬੇਸੱਕ ਕੁਦਰਤ ਵਲੋਂ ਹਰ ਇਨਸਾਨ ਨੂੰ ਬਰਾਬਰ ਹੀ ਮੰਨਿਆਂ ਜਾਂਦਾ ਹੈ ਅਤੇ ਕੁਦਰਤੀ ਨਿਆਂ ਸਭ ਲਈ ਬਰਾਬਰ ਹੈ ਪਰੰਤੁ ਸਮਾਜ ਵਿੱਚ ਫੈਲੀ ਸਮਾਜਿਕ, ਆਰਥਿਕ ਅਤੇ ਧਾਰਮਿਕ ਤੋਰ ਤੇ ਊਚ ਨੀਚ ਅਤੇ ਛੋਟੇ ਵੱਡੇ ਦੀ ਭਾਵਨਾਂ ਕਾਰਨ ਸਮਾਜਿਕ ਅਨਿਆਂ ਦੀ ਭਾਵਨਾ ਵਿਕਸਿਤ ਹੋਈ ਹੈ। ਸਮਾਜਿਕ ਨਿਆਂ ਦਾ ਭਾਵ ਬਿਨਾਂ ਕਿਸੇ ਭੇਦ ਭਾਵ ਦੇ ਸਭ ਨੂੰ ਜੀਉਣ ਅਤੇ  ਵਿਕਸਿਤ ਹੋਣ ਦੇ ਇੱਕੋ ਜਿਹੇ ਮੋਕੇ ਪ੍ਰਦਾਨ ਕਰਨਾ ਹੈ ਤਾਂ ਜੋ ਸਮਾਜ ਦਾ ਕੋਈ ਵੀ ਵਰਗ ਵਿਕਾਸ ਦੀ ਦੋੜ ਵਿੱਚ ਪਿੱਛੇ ਨਾਂ ਰਹਿ ਜਾਵੇ। ਸਮਾਜਿਕ ਨਿਆਂ ਬਹੁਤ ਹੀ ਵਿਆਪਕ ਸ਼ਬਦ ਹੈ ਅਤੇ ਇਸ ਵਿੱਚ ਘੱਟ ਗਿਣਤੀਆਂ ਦੇ ਹਿੱਤਾਂ ਦੀ ਰੱਖਿਆ ਤੋਂ ਲੈਕੇ ਗਰੀਬੀ ਅਤੇ ਅਨਪੜ੍ਹਤਾ ਨੂੰ ਖਤਮ ਕਰਨ ਸਬੰਧੀ ਸਭ ਕੁੱਝ ਸ਼ਾਮਿਲ ਹੈ। ਇਸਦਾ ਭਾਵ ਸਿਰਫ ਕਨੂੰਨ ਸਾਹਮਣੇ ਸਭਦਾ ਬਰਾਬਰ ਹੋਣਾ ਅਤੇ ਸੁਤੰਤਰ ਨਿਆਂਪਾਲਿਕਾ ਹੋਣਾ ਜਿਵੇਂ ਕਿ ਪੱਛਮੀ ਵਿਕਸਿਤ ਦੇਸ਼ਾਂ ਵਿੱਚ ਹੈ ਹੀ ਨਹੀਂ ਹੈ ਸਗੋਂ ਇਸਦਾ ਸਬੰਧ ਸਮਾਜਿਕ ਕੁਰੀਤੀਆਂ ਗਰੀਬੀ, ਬੇਕਾਰੀ, ਭੁੱਖਮਰੀ, ਬਿਮਾਰੀ, ਧਰਮ-ਜਾਤ ਆਦਿ ਤੇ ਅਧਾਰਿਤ ਵਿਤਕਰਾ, ਮਹਿਲਾਵਾਂ ਨਾਲ ਹੁੰਦਾ ਵਿਤਕਰਾ ਆਦਿ ਜਿਸ ਨਾਲ ਵਿਕਾਸਸ਼ੀਲ ਦੇਸ ਪ੍ਰਭਾਵਿਤ ਹੋ ਰਹੇ ਹਨ ਨੂੰ ਵੀ ਦੂਰ ਕਰਨਾ ਹੈ। ਸਮਾਜਿਕ ਨਿਆਂ ਦਾ ਮੋਜੂਦਾ ਸੰਕਲਪ 1840 ਵਿੱਚ ਜੇਸੂਇਟ ਲੁੜਗੀ ਟਪਰੇਲੀ ਨੇ ਥਾਮਸ ਏਕਵੈਨਸ ਦੀ ਸਿੱਖਿਆ ਨੀਤੀ ਦੇ ਆਧਾਰ ਤੇ ਪੇਸ਼ ਕੀਤਾ ਸੀ ਜਿਸਨੂੰ ਬਾਅਦ ਵਿੱਚ ਐਨਟਾਨੀਓ ਰੋਸਮਿਨੀ ਸਰਵਾਤੀ ਨੇ ਵੀ 1848 ਵਿੱਚ ਪੇਸ ਕੀਤਾ। ਸੰਖੇਪ ਵਿੱਚ ਸਮਾਜਿਕ ਨਿਆਂ ਮਨੁੱਖੀ ਅਧਿਕਾਰਾਂ ਅਤੇ ਬਰਾਬਰਤਾ ਦੇ ਸੰਕਲਪ ਤੇ ਹੀ ਅਧਾਰਿਤ ਹੈ। ਸਮਾਜਿਕ ਨਿਆਂ ਵਿੱਚ ਭੋਤਿਕ ਸਾਧਨਾ ਦੀ ਬਰਾਬਰ ਵੰਡ, ਸਮਾਜਿਕ, ਸ਼ਰੀਰਕ, ਆਰਥਿਕ, ਮਾਨਸਿਕ ਵਿਕਾਸ ਆਦਿ ਸ਼ਾਮਲ ਹੈ। ਸੰਯੁਕਤ ਰਾਸ਼ਟਰ ਨੇ 20 ਫਰਵਰੀ ਦਾ ਦਿਨ ਸਮਾਜਿਕ ਨਿਆਂ ਦਿਵਸ ਦੇ ਤੋਰ ਤੇ ਘੋਸ਼ਿਤ ਕੀਤਾ ਹੈ। ਇਸ ਦਿਨ ਵੱਖ ਵੱਖ ਸੰਗਠਨਾ ਜਿਵੇਂ ਸੰਯੁਕਤ ਰਾਸ਼ਟਰ ਸੰਘ ਅਤੇ ਅੰਤਰਰਾਸ਼ਟਰੀ ਮਜ਼ਦੂਰ ਸੰਗਠਨ ਵਲੋਂ ਲੋਕਾਂ ਨੂੰ ਸਮਾਜਿਕ ਨਿਆਂ ਦੀ ਅਪੀਲ ਕੀਤੀ ਜਾਂਦੀ ਹੈ। ਸੰਯੁਕਤ ਰਾਸ਼ਟਰ ਮਹਾਂਸਭਾ ਵਲੋਂ 2007 ਵਿੱਚ ਇਸਦੀ ਸਥਾਪਨਾ ਕੀਤੀ ਗਈ ਅਤੇ 24ਵੇਂ ਅਜਲਾਸ ਵਿੱਚ ਸਮਾਜਿਕ ਨਿਆਂ ਵਿਕਾਸ ਸੰਮੇਲਨ ਆਯੋਜਿਤ ਕਰਵਾਉਣ ਲਈ ਘੋਸ਼ਣਾ ਕੀਤੀ ਗਈ। ਇਸ ਮੌਕੇ ਸੰਯੁਕਤ ਰਾਸਟਰ ਨੇ ਵਿਸ਼ੇਸ਼ ਤੋਰ ਤੇ ਕਿਹਾ ਕਿ ਇਸ ਦਿਵਸ ਤੇ ਅੰਤਰਰਾਸ਼ਟਰੀ ਸਮੁਦਾਇ ਨੂੰ ਗਰੀਬੀ ਖਤਮ ਕਰਨ ਲਈ ਕੰਮ ਕਰਨਾ ਚਾਹੀਦਾ ਹੈ, ਸਭ ਜਗ•ਾ ਸਭ ਲਈ ਯੋਗਤਾ ਅਨੁਸਾਰ ਕੰਮ ਅਤੇ ਰੋਜ਼ਗਾਰ ਉਪਲੱਭਦ ਹੋਣ ਨਾਲ ਹੀ ਸਮਾਜਿਕ ਨਿਆਂ ਸੰਭਬ ਹੋਵੇਗਾ। ਸੰਖੇਪ ਸ਼ਬਦਾਂ ਵਿੱਚ ਰੋਟੀ, ਕੱਪੜਾ, ਮਕਾਨ, ਸੁਰੱਖਿਆ, ਸਿਹਤ, ਅਸਿੱਿਖਆ, ਗਰੀਬੀ, ਬੇਰੋਜਗਾਰੀ, ਸਮਾਜਿਕ ਬਾਈਕਾਟ ਆਦਿ ਮੁੱਦਿਆਂ ਨੂੰ ਲੈਕੇ ਹੀ ਸਮਾਜਿਕ ਨਿਆਂ ਦਿਵਸ ਦੀ ਸ਼ੁਰੂਆਤ ਹੋਈ ਸੀ। ਇਸ ਦਿਨ ਸਰਕਾਰੀ ਅਤੇ ਗੈਰ ਸਰਕਾਰੀ ਪੱਧਰ ਤੇ ਸਮਾਰੋਹ ਆਯੋਜਿਤ ਕੀਤੇ ਜਾਂਦੇ ਹਨ ਅਤੇ ਇਨ੍ਹਾਂ ਸਮਾਗਮਾਂ ਵਿੱਚ ਹਰ ਦੇਸ਼ ਅਪਣੇ ਆਪ ਨੂੰ ਸਮਾਜਿਕ ਨਿਆਂ ਦੇ ਮੁੱਦੇ ਤੇ ਨਿਰਪੱਖ ਹੋਣ ਦਾ ਦਾਅਵਾ ਕਰਦਾ ਹੈ।  ਸਾਲ 2020 ਲਈ ਵਿਸ਼ਵ ਸਮਾਜਿਕ ਨਿਆਂ ਦਿਵਸ ਦਾ ਮੁੱਖ ਉਦੇਸ਼ ਹੈ ਸਮਾਜਿਕ  ਨਿਆਂ ਦੀ ਪ੍ਰਾਪਤੀ ਲਈ ਗੈਰ ਬਰਾਬਰਤਾ ਦੇ ਪਾੜੇ ਨੂੰ ਖਤਮ ਕਰਨਾ। ਸਮਾਜਿਕ ਸਮੱਸਿਆਵਾਂ ਵਿੱਚ ਘਿਰੇ ਲੋਕਾਂ ਲਈ ਸਮਾਜਿਕ ਨਿਆਂ ਸਿਰਫ ਇੱਕ ਸੁਪਨਾ ਹੀ ਹੈ। ਭਾਰਤ  ਸਰਕਾਰ ਦੀ ਰਿਪੋਰਟ ਅਨੁਸਾਰ ਦੇਸ ਵਿੱਚ ਲਗਭਗ 669649 ਪਰਿਵਾਰ ਭੀਖਿਆ ਦੇ ਸਿਰ ਤੇ ਹੀ ਪਲਦੇ ਹਨ ਜਿਨ੍ਹਾਂ ਵਿੱਚੋਂ 133498 ਅਨੁਸੂਚਿਤ ਜਾਤਾਂ ਨਾਲ ਹੀ ਸਬੰਧਿਤ ਹਨ। ਲਗਭਗ 27 ਫੀਸਦੀ ਆਬਾਦੀ ਅਜੇ ਵੀ ਅਨਪੜ੍ਹ ਹੀ ਹੈ ਅਤੇ ਪਿੰਡਾਂ ਵਿੱਚ ਅਜੇ ਵੀ ਲਗਭਗ 42 ਫੀਸਦੀ ਮਹਿਲਾਵਾਂ ਅਨਪੜ੍ਹ•ਹਨ। ਹਰ ਚੌਥਾ ਬੱਚਾ ਗਰੀਬੀ, ਅਸਿੱਖਿਆ, ਕੁਪੋਸ਼ਣ, ਹਿੰਸਾ, ਅਸੁਰਖਿੱਆ, ਭੇਦਭਾਵ ਦਾ ਸ਼ਿਕਾਰ ਹੈ। ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿੱਚ ਸਮੇਂ-ਸਮੇਂ ਤੇ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਆਗੂਆਂ ਨੇ ਸਮਾਜਿਕ ਨਿਆਂ ਦੇ ਰਾਹ ਵਿੱਚ ਰੋੜ੍ਹਾਂ ਬਣ ਰਹੀਆਂ ਸਮੱਸਿਆਵਾਂ ਵੱਲ ਲੋਕਾਂ ਦਾ ਧਿਆਨ ਆਕਰਸ਼ਿਤ ਕੀਤਾ ਹੈ ਅਤੇ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਕੰਮ ਕੀਤਾ ਹੈ। ਸਾਡਾ ਦੇਸ਼ ਜੋਕਿ ਇੱਕ ਵੱਡਾ ਲੋਕਤੰਤਰਿਕ ਦੇਸ਼ ਹੈ ਵਿੱਚ ਸਮਾਜਿਕ ਢਾਂਚਾ ਇਸ ਤਰ੍ਹਾਂ ਦਾ ਹੈ ਕਿ ਕਈ ਵਰਗਾਂ ਦੇ ਲੋਕ ਸਮਾਜਿਕ ਅਨਿਆਂ ਦੇ ਸ਼ਿਕਾਰ ਹੋ ਰਹੇ ਹਨ। ਸਾਡੇ ਦੇਸ਼ ਦੇ ਕਈ ਹਿਸਿੱਆਂ ਵਿੱਚ ਧਾਰਮਿਕ ਘੱਟ ਗਿਣਤੀਆਂ ਅਤੇ ਦਲਿਤਾਂ ਤੇ ਹੋ ਰਹੇ ਹਮਲੇ, ਮਹਿਲਾਵਾਂ ਨਾਲ ਹੋ ਰਿਹਾ ਵਿਤਕਰਾ ਅਤੇ ਵਾਪਰਦੀਆਂ ਅਤਿੱਆਚਾਰ ਦੀਆਂ ਘਟਨਾਵਾਂ ਸਮਾਜਿਕ ਨਿਆਂ ਦੇ ਰਾਹ ਵਿੱਚ ਰੋੜ੍ਹਾ ਹੈ। ਸਾਡੇ ਦੇਸ਼ ਵਿੱਚ ਵੀ ਸਮੇਂ ਸਮੇਂ ਤੇ ਸਮਾਜ ਦੇ ਰਹਿਵਰਾਂ ਨੇ ਸਮਾਜ ਵਿੱਚ ਫੈਲੀਆਂ ਸਮਾਜਿਕ ਨਾਂ ਬਰਾਬਰੀ ਵਰਗੀਆਂ ਅਤੇ ਸਮਾਜਿਕ ਅਨਿਆਂ ਦਾ ਡਟਕੇ ਵਿਰੋਧ ਕੀਤਾ। ਸਾਡੇ ਦੇਸ਼ ਦਾ ਸੰਵਿਧਾਨ ਸਾਰੇ ਨਾਗਰਿਕਾਂ ਨੂੰ ਬਰਾਬਰਤਾ ਦਾ ਅਧਿਕਾਰ ਪ੍ਰਦਾਨ ਕਰਦਾ ਹੈ ਅਤੇ ਕਿਸੇ ਵੀ ਵਿਅਕਤੀ ਨਾਲ ਧਰਮ, ਨਸਲ, ਜਾਤੀ, ਲਿੰਗ, ਜਨਮ ਸਥਾਨ ਆਦਿ ਦੇ ਆਧਾਰ ਤੇ ਵਿਤਕਰਾ ਨਹੀਂ ਕੀਤਾ ਜਾ ਸਕਦਾ ਹੈ ਪਰ ਕੁੱਝ ਲੋਕ ਭਾਰਤੀ ਸੰਵਿਧਾਨ ਅਤੇ ਕਾਨੂੰਨ ਨੂੰ ਟਿੱਚ ਸਮਝਦੇ ਹਨ ਜਿਸ ਕਾਰਨ ਸਾਡੇ ਦੇਸ਼ ਵਿੱਚ ਫੈਲੀ ਜਾਤੀ ਪ੍ਰਥਾ, ਧਾਰਮਿਕ ਵੰਡ ਕਾਰਨ ਸਮਾਜਿਕ ਅਨਿਆਂ ਅਤੇ ਨਾਂ ਬਰਾਬਰੀ ਵਧ ਰਹੀ ਹੈ। ਬੇਸ਼ੱਕ ਇੱਕ ਪਾਸੇ ਦੁਨੀਆਂ ਦੇ ਅਮੀਰ ਲੋਕਾਂ ਵਿੱਚ ਕੁੱਝ ਭਾਰਤੀਆਂ ਦੇ ਨਾਮ ਸ਼ਾਮਲ ਹੋ ਚੁੱਕੇ ਹਨ ਜੋਕਿ ਦੇਸ਼ ਦਾ ਨਾਮ ਰੋਸ਼ਨ ਕਰ ਰਹੇ ਹਨ ਪਰ ਦੂਜੇ ਪਾਸੇ ਸਾਡੇ ਦੇਸ ਵਿੱਚ ਗਰੀਬੀ, ਭੁੱਖਮਰੀ, ਇਲਾਜ ਤੋਂ ਬਿਨ੍ਹਾਂ ਤੜਫਦੇ ਮਰੀਜ਼, ਛੱਤ ਬਿਨ੍ਹਾਂ ਰਾਤਾਂ ਕੱਟਦੇ ਲੋਕ, ਸਿੱਖਿਆਂ ਤੋਂ ਵਾਂਝੇ ਬੱਚੇ, ਕੁਪੋਸ਼ਣ ਦਾ ਸ਼ਿਕਾਰ ਬੱਚੇ, ਮੁੱਢਲੀਆਂ
ਜਰੂਰਤਾਂ ਲਈ ਜਿਸਮਫਰੋਸ਼ੀ ਦਾ ਧੰਦਾ ਕਰਦੀਆਂ ਦੇਸ਼ ਦੀਆਂ ਬੱਚੀਆਂ, ਬਾਲ ਮਜ਼ਦੂਰ, ਬਾਲ ਵਿਆਹ ਦੀ ਕੁਪ੍ਰਥਾ ਦਾ ਸ਼ਿਕਾਰ ਹੋ ਰਹੇ ਬੱਚੇ, ਬਲਾਤਕਾਰ ਦੀਆਂ ਵੱਧ ਰਹੀਆਂ ਘਟਨਾਵਾਂ, ਦਾਜ ਦਾ ਸ਼ਿਕਾਰ ਹੋ ਰਹੀਆਂ ਮਹਿਲਾਵਾਂ, ਇਨਸਾਫ ਦੀ ਲੰਬੀ ਉਡੀਕ ਵਿੱਚ ਬੈਠੇ ਲੋਕ ਸਮਾਜ ਨੂੰ ਝੰਜੋੜ ਕੇ ਰੱਖਦੇ ਹਨ ਅਤੇ ਸਮਾਜਿਕ ਨਿਆਂ ਦਾ ਮਖੌਲ ਉਡਾਉਦੇ ਨਜ਼ਰ ਆਉਂਦੇ ਹਨ। ਸਾਡੇ ਦੇਸ਼ ਵਿੱਚ ਬਹੁਤੇ ਲੋਕਾਂ ਦੀ ਮਹੱਤਤਾ ਜਾਨਵਰਾਂ ਤੋਂ ਵੀ ਘੱਟ ਹੈ। ਹਿਊਮਨ ਰਾਇਟਸ ਵਾਚ ਦੀ ਰਿਪੋਰਟ ਅਨੁਸਾਰ ਭਾਰਤ ਵਿੱਚ ਘੱਟ ਗਿਣਤੀਆਂ ਦੇ ਅਧਿਕਾਰਾਂ ਦਾ ਸ਼ੋਸ਼ਨ ਹੋ ਰਿਹਾ ਹੈ। ਏਸ਼ੀਅਨ ਸੈਂਟਰ ਫਾਰ ਹਿਊਮਨ ਰਾਇਟਸ ਅਨੁਸਾਰ ਭਾਰਤ ਵਿੱਚ ਹਰ ਰੋਜ਼ 4 ਵਿਅਕਤੀਆਂ ਦੀ ਪੁਲਸ ਹਿਰਾਸਤ ਵਿੱਚ ਮੌਤ ਹੁੰਦੀ ਹੈ। ਪ੍ਰਸਾਸਕੀ ਸੁਧਾਰ ਸੰਸਥਾਨ ਪੰਜਾਬ ਵਲੋਂ ਜਾਰੀ ਰਿਪੋਰਟ ਅਨੁਸਾਰ ਦੇਸ਼ ਦੇ ਲਗਭਗ 50 ਫੀਸਦੀ ਪੁਲਸ ਅਧਿਕਾਰੀ ਕੈਦੀਆਂ ਨੂੰ ਸ਼ਰੀਰਕ ਅਤੇ ਮਾਨਸਿਕ ਤੌਰ ਤੇ ਪ੍ਰਤਾੜਿਤ ਕਰਦੇ ਹਨ। ਬੱਚਿਆਂ ਦੇ ਜਿਣਸੀ ਸ਼ੋਸਣ ਮਾਮਲੇ ਵਿੱਚ ਭਾਰਤ ਸਭ ਤੋਂ ਅੱਗੇ ਹੈ ਅਤੇ ਲਗਭਗ 23 ਫਿਸਦੀ ਬੱਚੇ ਜਿਣਸੀ ਸ਼ੋਸਣ ਦਾ ਸ਼ਿਕਾਰ ਹਨ। ਬਾਲ ਮਜਦੂਰੀ, ਬੰਧੂਆ ਮਜ਼ਦੂਰੀ ਅਤੇ ਜਬਰੀ ਮਜ਼ਦੂਰੀ ਦੇ ਮਾਮਲੇ ਵਿੱਚ ਵੀ ਭਾਰਤ ਅੱਗੇ ਹੈ। ਸਰਕਾਰਾਂ ਵਲੋਂ ਜਾਨਵਰਾਂ ਤੇ ਅੱਤਿਆਚਾਰਾਂ ਨੂੰ ਰੋਕਣ ਲਈ ਬੇਸ਼ੱਕ ਵਿਸ਼ੇਸ ਕਰਵਾਈ ਕੀਤੀ ਜਾਂਦੀ ਹੈ ਪਰ ਬਹੁਤੇ ਲੋਕਾਂ ਤੇ ਅੱਤਿਆਚਾਰਾਂ ਦੀਆਂ ਘਟਨਾਵਾ ਆਏ ਦਿਨ ਵਾਪਰ ਰਹੀਆਂ ਹਨ ਅਤੇ ਸਰਕਾਰਾਂ ਵਲੋਂ ਅਜਿਹੀਆਂ ਘਟਨਾਵਾਂ ਰੋਕਣ ਲਈ ਖਾਸ ਕਾਰਵਾਈ ਨਹੀਂ ਕੀਤੀ ਜਾਂਦੀ ਹੈ। ਧਰਮ, ਜਾਤ, ਲਿੰਗ ਅਧਾਰ ਤੇ ਕਈ ਸਰਵਜਨਿਕ ਸਥਾਨਾਂ ਤੇ ਆਜ਼ਾਦੀ ਦੇ ਸੱਤ ਦਹਾਕਿਆਂ ਬਾਅਦ ਵੀ ਦਾਖਲੇ ਦੀ ਮਨਾਹੀ ਵਰਗੀਆਂ ਘਟਨਾਵਾਂ ਸਮਾਜਿਕ ਨਿਆਂ ਦਾ ਮੂੰਹ ਚਿੜਾਉਂਦੀ ਹੈ। ਇਹ ਸਭ ਸਮਾਜਿਕ ਨਿਆਂ ਦੇ ਰਾਹ ਵਿੱਚ ਵੱਡਾ ਰੋੜਾ ਹਨ। ਸਾਡੇ ਦੇਸ਼ ਦਾ ਨਿਆਇਕ ਢਾਂਚਾ ਜੋਕਿ ਬਹੁਤ ਹੀ ਲਚਕੀਲਾ ਅਤੇ ਖਰਚੀਲਾ ਹੈ ਅਤੇ ਬਹੁਤ ਸਮਾਂ ਲੈਂਦਾ ਹੈ ਕਾਰਨ ਬਹੁਤੇ ਸਾਧਨਹੀਣ ਲੋਕ ਇਨਸਾਫ ਲੈਣ ਲਈ ਤੜਫਦੇ ਰਹਿੰਦੇ ਹਨ ਜਦਕਿ ਸਾਧਨ ਸੰਪਨ  ਲੋਕ ਇਸਦਾ ਦੁਰਉਪਯੋਗ ਕਰਦੇ ਹਨ ਅਤੇ  ਕਨੂੰਨ ਨੂੰ ਟਿੱਚ ਸਮਝਦੇ ਹਨ। ਬਹੁਤੇ ਥਾਵਾਂ ਤੇ ਨਾਗਰਿਕਾਂ ਦੀ ਰੱਖਿਆ ਕਰਨ ਵਾਲੀ ਪੁਲਸ ਹੀ ਆਪਣੇ ਦੇਸ਼ ਦੇ ਨਾਗਰਿਕਾਂ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਵਿੱਚ ਮੋਹਰੀ ਰਹਿੰਦੀ ਹੈ ਅਤੇ ਇਸ ਵਿੱਚ ਕਈ ਵਾਰ ਸਾਡੇ ਦੇਸ਼ ਦੇ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਨੇਤਾ ਵੀ ਹੱਲਾਸ਼ੇਰੀ ਦਿੰਦੇ ਹਨ। ਸਰਕਾਰ ਵਲੋਂ ਲਿਤਾੜੇ ਅਤੇ ਪੱਛੜੇ ਵਰਗਾਂ ਨੂੰ ਸਮਾਜਿਕ ਨਿਆਂ ਦੇਣ ਲਈ ਬੇਸ਼ੱਕ ਵੱਖ ਵੱਖ ਆਯੋਗ ਜਿਵੇਂ ਮਨੁਖੀ ਅਧਿਕਾਰ ਆਯੋਗ, ਬਾਲ ਅਧਿਕਾਰ ਆਯੋਗ, ਮਹਿਲਾ ਆਯੋਗ, ਅਨੂਸੂਚਿਤ ਜਾਤਿ ਆਯੋਗ, ਅਨੁਸੂਚਿਤ ਜਨਜਾਤੀ ਆਯੋਗ, ਘੱਟ ਗਿਣਤੀ ਆਯੋਗ, ਪੱਛੜੀਆਂ ਸ਼੍ਰੇਣੀਆਂ ਆਯੋਗ ਆਦਿ ਬਣਾਏ ਗਏ ਹਨ ਪਰੰਤੂ ਇਹ ਸਭ ਵੀ ਇਨ੍ਹਾਂ ਲਿਤਾੜੇ ਤੇ ਪੱਛੜੇ ਵਰਗ ਦੇ ਲੋਕਾਂ ਨੂੰ ਸਮਾਜਿਕ ਨਿਆਂ ਦਿਵਾਉਣ ਵਿੱਚ ਪੂਰੀ ਤਰ੍ਹਾਂ ਕਾਮਯਾਬ ਨਹੀਂ ਹੋ ਰਹੇ ਹਨ ਜਿਸ ਕਾਰਨ ਅੱਜ ਵੀ ਦੇਸ਼ ਦੇ ਕਈ ਭਾਗਾਂ ਵਿੱਚ ਸਮਾਜਿਕ ਅਨਿਆਂ ਤੋਂ ਦੁਖੀ ਲੋਕ ਨਿਆਂ ਪਾਉਣ ਲਈ ਗੈਰ ਕਾਨੂੰਨੀ ਢੰਗ ਅਪਣਾ ਰਹੇ ਹਨ ਅਤੇ ਦੇਸ਼ ਵਿੱਚ ਹਾਲਾਤ ਵਿਗੜ ਰਹੇ ਹਨ। ਬੇਸ਼ੱਕ ਅੱਜ ਵਿਸ਼ਵ ਨਿਆਂ ਦਿਵਸ ਮੌਕੇ ਦੇਸ਼ ਦੇ ਵੱਖ-ਵੱਖ ਭਾਗਾਂ ਵਿੱਚ ਸਮਾਜਿਕ ਨਿਆਂ ਸਬੰਧੀ ਸਮਾਗਮ ਕੀਤੇ ਜਾ ਰਹੇ ਹਨ ਪਰ ਸਾਡੇ ਦੇਸ਼ ਵਿੱਚ ਸਮਾਜਿਕ ਨਿਆਂ ਦੀ ਖਸਤਾ ਹਾਲਤ ਨੂੰ ਵੇਖਕੇ ਲੱਗਦਾ ਹੈ ਕਿ ਸਮਾਜਿਕ ਨਿਆਂ ਦਾ ਸੂਪਨਾ ਪੂਰਾ ਕਰਨ ਲਈ ਅਜੇ ਬਹੁਤ ਕੁੱਝ ਕਰਨਾ ਬਾਕੀ ਹੈ ਅਤੇ ਇਸ ਲਈ ਸਰਕਾਰਾਂ ਅਤੇ  ਅਧਿਕਾਰੀਆਂ ਨੂੰ ਗੰਭੀਰਤਾ ਨਾਲ ਕੰਮ ਕਰਨਾ ਪਵੇਗਾ ਤਾਂ ਜੋ ਸਮਾਜ ਦੇ ਸਾਰੇ ਵਰਗ ਵਿਸ਼ੇਸ਼ ਤੋਰ ਤੇ ਕਮਜ਼ੋਰ ਅਤੇ ਲਿਤਾੜੇ ਵਰਗ ਵੀ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ ਨਹੀਂ ਤਾਂ ਸਮਾਜਿਕ ਨਿਆਂ ਦੇ ਨਾਮ ਤੇ ਦੇਸ਼ ਨੂੰ ਸਰਮਿੰਦਗੀ ਦਾ ਸਾਹਮਣਾ ਕਰਨਾ ਪਵੇਗਾ।

ਕੁਲਦੀਪ ਚੰਦ
ਨੇੜੇ ਸਰਕਾਰੀ ਪ੍ਰਾਇਮਰੀ ਸਕੂਲ ਦੋਭੇਟਾ
ਤਹਿਸੀਲ ਨੰਗਲ, ਜਿਲ੍ਹਾ ਰੂਪਨਗਰ (ਪੰਜਾਬ)
9417563054

  • Social Justice Day
  • ਵਿਸ਼ਵ ਸਮਾਜਿਕ ਨਿਆਂ ਦਿਵਸ

“ਦਿੱਲੀ ਵਾਲਿਆਂ ਨੇ ਫਿਰਕੂ ਤੇ ਵੰਡ ਪਾਊ ਏਜੰਡੇ ਨੂੰ ਨਕਾਰਿਆ “

NEXT STORY

Stories You May Like

  • special arrangements for rakhi
    ਰੱਖੜੀ ਲਈ ਵਿਸ਼ੇਸ਼ ਪ੍ਰਬੰਧ, ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਡਾਕਘਰ, ਵਿਸ਼ੇਸ਼ ਲਿਫ਼ਾਫੇ ਵੀ ਉਪਲੱਬਧ
  • security increased in punjab special instructions issued to police officers
    ਪੰਜਾਬ 'ਚ ਵਧਾ 'ਤੀ ਸੁਰੱਖਿਆ! ਪੁਲਸ ਅਫ਼ਸਰਾਂ ਨੂੰ ਜਾਰੀ ਕੀਤੀਆਂ ਗਈਆਂ ਵਿਸ਼ੇਸ਼ ਹਦਾਇਤਾਂ
  • the crisis of sexual abuse of boys in pakistan
    ਪਾਕਿਸਤਾਨ 'ਚ ਮੁੰਡਿਆਂ ਨਾਲ ਜਿਨਸੀ ਸ਼ੋਸ਼ਣ ਦਾ ਸੰਕਟ ! ਸਮਾਜਿਕ ਚੁੱਪ ਤੇ ਕਾਨੂੰਨੀ ਅਣਦੇਖੀ ਬਣੀ ਵੱਡੀ ਚੁਣੌਤੀ
  • independence day in boston
    ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ
  • drone flying banned in view of independence day celebrations
    ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਲਮੀਣੀ ਸਟੇਡੀਅਮ ਦੇ 1 ਕਿਲੋਮੀਟਰ ਘੇਰੇ ਵਿੱਚ ਡਰੋਨ ਉਡਾਉਣ ’ਤੇ ਪਾਬੰਦੀ
  • balochistan independence day
    ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ ਨੇ ਖੜ੍ਹੇ ਕੀਤੇ ਸਵਾਲ
  • security tightened in punjab on independence day
    ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ
  • rainy season  advisory issued  civil surgeon
    ਬਰਸਾਤ ਦੇ ਮੌਸਮ ਸਬੰਧੀ ਸਿਵਲ ਸਰਜਨ ਵੱਲੋਂ ਐਡਵਾਈਜ਼ਰੀ ਜਾਰੀ
  • punjab weather raining imd yellow alert
    ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert,...
  • attack on owners who reached purchased land
    ਖ਼ਰੀਦੀ ਜ਼ਮੀਨ 'ਚ ਪੁੱਜੇ ਮਾਲਕਾਂ 'ਤੇ ਹਮਲਾ, ਪੁਲਸ ਵੱਲੋਂ ਦੋ ਧਿਰਾਂ ਖ਼ਿਲਾਫ਼...
  • sukhbir badal attack akali dal
    ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਅਭਿਸ਼ੇਕ ਬਖਸ਼ੀ ਨੇ ਕੀਤੀ ਸਖ਼ਤ ਨਿੰਦਾ
  • son sentenced to life imprisonment for killing father
    ਮਾਂ ਨੇ ਦਿੱਤੀ ਗਵਾਹੀ... ''ਖ਼ੂਨ ਨਾਲ ਭਰੇ ਸਨ ਪੁੱਤਰ ਦੇ ਹੱਥ'', ਪਿਤਾ ਦੇ...
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
Trending
Ek Nazar
gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੇਰੀ ਆਵਾਜ਼ ਸੁਣੋ ਦੀਆਂ ਖਬਰਾਂ
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • fake books in market
      ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ! ਬਾਜ਼ਾਰ 'ਚ ਵਿਕ ਰਹੀਆਂ ਨਕਲੀ ਕਿਤਾਬਾਂ
    • phone snatcher cardiac arrest
      ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +