Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    4:37:41 AM

  • you will be surprised to see the viral video of the 5 star hotel

    18000 ਰੁਪਏ ਦਾ ਕਮਰਾ ਤੇ ਬੈੱਡ 'ਤੇ ਖਟਮਲ! 5-Star...

  • delhi assembly passes censure motion against punjab s aap government

    DM ਖੁਦਕੁਸ਼ੀ ਮਾਮਲਾ : ਦਿੱਲੀ ਵਿਧਾਨ ਸਭਾ 'ਚ ਪੰਜਾਬ...

  • war empties dubai s malls and rattles struggling luxury industry

    ਈਰਾਨ-ਇਜ਼ਰਾਈਲ ਜੰਗ ਦੀ ਮਾਰ: ਦੁਬਈ ਦੇ ਲਗਜ਼ਰੀ...

  • cm rekha gupta s big attack on aap convener over sheesh mahal

    'ਕੇਜਰੀਵਾਲ ਰਹਿਮਾਨ ਡਕੈਤ ਸਨ ਪਰ...', 'ਆਪ' ਕਨਵੀਨਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Australia
  • ਪੂਰਨ ਗੁਰਸਿੱਖ ਅਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਸਲਾਨਾ ਜੋੜ ਮੇਲੇ 'ਤੇ ਵਿਸ਼ੇਸ਼

MERI AWAZ SUNO News Punjabi(ਨਜ਼ਰੀਆ)

ਪੂਰਨ ਗੁਰਸਿੱਖ ਅਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਸਲਾਨਾ ਜੋੜ ਮੇਲੇ 'ਤੇ ਵਿਸ਼ੇਸ਼

  • Edited By Vandana,
  • Updated: 21 Sep, 2021 05:36 PM
Australia
special annual joint fair of puran gursikh and braham gyani baba buddha ji
  • Share
    • Facebook
    • Tumblr
    • Linkedin
    • Twitter
  • Comment

ਸਿੱਖ ਇਤਿਹਾਸ ਦੀ ਮਹਾਨ ਸ਼ਖ਼ਸੀਅਤ ਪੁੱਤਰਾਂ ਦੇ ਦਾਨੀ, ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਪਹਿਲੇ ਹੈੱਡ ਗ੍ਰੰਥੀ, 6 ਗੁਰੂਆਂ ਦੇ ਦਰਸ਼ਨਾਂ ਦਾ ਸੁਭਾਗ ਪ੍ਰਾਪਤ ਅਤੇ 5 ਗੁਰੂਆਂ ਨੂੰ ਗੁਰਆਈ ਤਿਲਕ ਲਗਾਉਣ ਦਾ ਸੁਭਾਗ ਤੇ ਮਾਣ ਪ੍ਰਾਪਤ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੇ ਸਲਾਨਾ ਜੋੜ ਮੇਲਾ (ਚੌਥ) ਜੋ ਕਿ 22, 23 ਅਤੇ 24 ਸਤੰਬਰ 2021 (ਅੱਸੂ) ਦਿਨ ਬੁੱਧਵਾਰ, ਵੀਰਵਾਰ ਅਤੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ, ਵੱਖ-ਵੱਖ ਜਥੇਬੰਦੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਤਪ ਅਸਥਾਨ ਤੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ  ‘ਨਗਰ ਰਾਮਦਾਸ’ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਬਹੁਤ ਹੀ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਪ੍ਰਸਿੱਧ ਢਾਡੀ, ਪ੍ਰਚਾਰਕ ਤੇ ਰਾਗੀ ਜੱਥੇ ਸੰਗਤਾਂ ਨੂੰ ਅੰਮ੍ਰਿਤਮਈ ਗੁਰਬਾਣੀ ਦੇ ਰਸਭਿੰਨੇ ਕੀਰਤਨ, ਵੀਰ ਰਸੀ ਵਾਰਾਂ ਤੇ ਕਥਾ ਵਿਚਾਰਾ ਦੁਆਰਾ ਗੁਰੂ ਸਾਹਿਬਾਨ ਅਤੇ ਬਾਬਾ ਬੁੱਢਾ ਜੀ ਵਲੋਂ ਦਰਸਾਏ ਗਏ ਜੀਵਨ ਫ਼ਲਸਫੇ ਤੇ ਸਿੱਖਿਆਵਾ ਅਤੇ ਗੁਰੂ ਜਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਪੂਰਨ ਗੁਰਸਿੱਖ ਬਾਬਾ ਬੁੱਢਾ ਜੀ ਦਾ ਜਨਮ 7 ਕੱਤਕ 1563 ਬਿਕਰਮੀ (22 ਅਕਤੂਬਰ, 1506 - 16 ਨਵੰਬਰ 1631) ਨੂੰ ਪਿੰਡ ਗੱਗੋਨੰਗਲ, ਜਿਸ ਨੂੰ ਹੁਣ ਕੱਥੂਨੰਗਲ ਦੇ ਨਾਂ ਨਾਲ ਜਾਣਿਆ ਜਾਂਦਾ ਹੈ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਭਾਈ ਸੁੱਘਾ ਜੀ ਰੰਧਾਵਾ ਦੇ ਗ੍ਰਹਿ ਵਿਖੇ ਹੋਇਆ। ਆਪ ਜੀ ਦੇ ਪਿਤਾ 22 ਪਿੰਡਾਂ ਦੇ ਮਾਲਕ ਸਨ। ਆਪ ਜੀ ਦੇ ਮਾਤਾ ਗੌਰਾਂ ਬਹੁਤ ਹੀ ਭਜਨ ਬੰਦਗੀ ਸੁਭਾਉ ਵਾਲੇ ਸਨ ਅਤੇ ਉਹਨਾਂ ਦੀ ਭਜਨ ਬੰਦਗੀ ਦਾ ਪ੍ਰਭਾਵ ਬਾਬਾ ਬੁੱਢਾ ਜੀ ’ਤੇ ਵੀ ਪਿਆ। ਮਾਪਿਆਂ ਨੇ ਉਹਨਾਂ ਦਾ ਨਾਂ ਬੂੜਾ ਰੱਖਿਆ। ਕੁਝ ਚਿਰ ਮਗਰੋਂ ਉਹਨਾਂ ਦੇ ਮਾਪੇ ਪਿੰਡ ਰਮਦਾਸ ਆ ਵੱਸੇ ਸਨ ਅਤੇ ਬਾਅਦ ਵਿੱਚ ਮੱਝਾਂ ਦੇ ਵਾਗੀ ਵੀ ਬਣੇ। 

ਬਾਬਾ ਬੁੱਢਾ ਜੀ ਦੀ ਉਮਰ ਅਜੇ 12 ਕੁ ਸਾਲ ਦੀ ਹੀ ਸੀ ਜਦੋਂ ਉਹਨਾਂ ਕੱਥੂਨੰਗਲ ਵਿਖੇ ਪੁੱਜੇ ਗੁਰੂ ਨਾਨਕ ਦੇਵ ਜੀ ਦੇ ਦਰਸ਼ਨ ਕੀਤੇ। ਇਸ ਉਪਰੰਤ ਉਹ ਗੁਰੂ ਨਾਨਕ ਦੇ ਹੀ ਹੋ ਕੇ ਰਹਿ ਗਏ। ਉਹ ਰੋਜ਼ ਗੁਰੂ ਜੀ ਕੋਲ ਆਉਂਦੇ ਅਤੇ ਉਹਨਾਂ ਦਾ ਉਪਦੇਸ਼ ਸੁਣਦੇ ਅਤੇ ਉਹਨਾਂ ਵਾਸਤੇ ਦੁੱਧ ਲਿਆ ਕੇ ਭੇਂਟ ਕਰਦੇ। ਇੱਕ ਦਿਨ ਗੁਰੂ ਜੀ ਨੇ ਬੂੜਾ ਜੀ ਨੂੰ ਉਹਨਾਂ ਬਾਰੇ ਪੁੱਛਿਆ ਅਤੇ ਗੁਰੂ ਜੀ ਨੇ ਬੂੜਾ ਜੀ ਦੇ ਜੁਆਬ ਸੁਣ ਕੇ ਕਿਹਾ ਕਿ 'ਤੂੰ ਹੈ ਤਾਂ ਬੱਚਾ, ਪਰ ਗੱਲਾਂ ਬੁੱਢਿਆਂ (ਬਜ਼ੁਰਗਾਂ) ਵਾਂਗ ਕਰਦਾ ਹੈ। ਤੂੰ ਬੱਚਾ ਨਹੀਂ, ਤੂੰ ਬੁੱਢਾ ਹੈਂ।' ਉਸ ਦਿਨ ਤੋਂ ਬੂੜਾ ਜੀ ਦਾ ਨਾਮ 'ਬੁੱਢਾ ਜੀ' ਪੈ ਗਿਆ। ਸਿੱਖ ਉਹਨਾਂ ਨੂੰ ਪਿਆਰ ਨਾਲ ਬਾਬਾ ਬੁੱਢਾ ਜੀ ਆਖਦੇ ਹਨ। ਬਾਬਾ ਬੁੱਢਾ ਜੀ ਸਾਰਾ ਦਿਨ ਸੰਗਤਾਂ ਦੀ ਸੇਵਾ ਕਰਦੇ ਰਹਿੰਦੇ ਸਨ। ਉਹ ਖੇਤਾਂ ਵਿੱਚ ਜਾ ਕੇ ਹੱਥੀਂ ਕੰਮ ਕਰਦੇ ਅਤੇ ਨਾਮ ਜਪਦੇ ਰਹਿੰਦੇ ਸਨ। ਉਹਨਾਂ ਨੇ ਆਪਣਾ ਜੀਵਨ ਮਨੁੱਖਤਾ ਦੀ ਸੇਵਾ ਵਿੱਚ ਲਗਾਇਆ ਅਤੇ ਗੁਰੂ ਜੀ ਦੇ 'ਨਾਮ ਜਪਣ, ਕਿਰਤ ਕਰਨ ਅਤੇ ਵੰਡ ਕੇ ਛਕਣ' ਦੇ ਉਪਦੇਸ਼ ਨੂੰ ਕਮਾ ਕੇ ਦਿਖਾਇਆ। ਗੁਰੂ ਨਾਨਕ ਦੇਵ ਜੀ ਉਹਨਾਂ ਉੱਪਰ ਬਹੁਤ ਪ੍ਰਸੰਨ ਸਨ ਅਤੇ ਜਦੋਂ ਗੁਰੂ ਜੀ ਨੇ ਗੁਰਗੱਦੀ ਗੁਰੂ ਅੰਗਦ ਦੇਵ ਜੀ ਨੂੰ ਸੌਂਪੀ, ਤਾਂ ਗੁਰੂ ਜੀ ਨੇ ਗੁ‌ਰਿਆਈ ਦੀ ਰਸਮ ਬਾਬਾ ਬੁੱਢਾ ਜੀ ਪਾਸੋਂ ਅਦਾ ਕਰਵਾਈ ਸੀ। ਮਗਰੋਂ ਤੀਜੀ, ਚੌਥੀ, ਪੰਜਵੀਂ ਤੇ ਛੇਵੀਂ ਪਾਤਸ਼ਾਹੀ ਨੂੰ ਗੁਰਤਾ ਦੀ ਰਸਮ ਵੀ ਬਾਬਾ ਬੁੱਢਾ ਜੀ ਹੀ ਕਰਦੇ ਰਹੇ।

ਸਿੱਖ ਇਤਿਹਾਸਕਾਰਾਂ ਅਨੁਸਾਰ ਜਦੋਂ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਰਾਹੀਂ ਬਾਦਸ਼ਾਹ ਅਕਬਰ ਵੱਲੋਂ ਚਿਤੌੜ ਦਾ ਕਿਲ੍ਹਾ ਫਤਿਹ ਕਰਨ ਉਪਰੰਤ ਪ੍ਰਗਣਾ ਝਬਾਲ (12 ਪਿੰਡ) ਗੁਰੂ ਘਰ ਨੂੰ ਭੇਂਟ ਕੀਤੇ ਤਾਂ ਉਹਨਾਂ ਨੇ ਬਾਬਾ ਬੁੱਢਾ ਜੀ ਨੂੰ ਇਸ ਜਗੀਰ ਦਾ ਕਾਰ-ਮੁਖਤਿਆਰ ਬਣਾ ਕੇ ਇੱਥੇ ਬੀੜ ਵਿਖੇ ਡੇਰਾ ਲਾਉਣ ਦਾ ਹੁਕਮ ਦਿੱਤਾ। ਬਾਬਾ ਬੁੱਢਾ ਜੀ ਨੇ ਝਬਾਲ-ਢੰਡ-ਕਸੇਲ ਦੇ ਮੱਧ ਜਿਹੇ ਇੱਕ ਵਿਰਾਨ ਜਿਹੇ ਅਸਥਾਨ ’ਤੇ ਡੇਰਾ ਲਾਇਆ ਸੀ। ਇਸ ਜੰਗਲ ਜਿਹੇ ਅਸਥਾਨ ’ਤੇ ਅੱਜ ਮੰਗਲ ਬਣਿਆ ਹੋਇਆ ਹੈ। ਸਿੱਖ ਇਤਿਹਾਸ ਅਨੁਸਾਰ ਧੰਨ ਧੰਨ ਬਾਬਾ ਬੁੱਢਾ ਜੀ ਨੇ ਮਾਤਾ ਗੰਗਾ ਜੀ ਨੂੰ ਪੁੱਤਰ ਦੀ ਦਾਤ ਲਈ ਅਸ਼ੀਰਵਾਦ ਦਿੱਤਾ ਅਤੇ ਕਿਹਾ ਮਾਤਾ ਜੀ ਆਪ ਜੀ ਦੇ ਘਰ ‘ਚ ਮਹਾਨ ਯੋਧਾ ਪੈਦਾ ਹੋਵੇਗਾ, ਜੋ ਮਨੁੱਖਤਾ ਅਤੇ ਧਰਮ ਦੀ ਰਾਖੀ ਲਈ ਮੁਗਲਾਂ ਦੇ ਸਿਰ ਕੁਚਲੇਗਾ। ਉਸ ਤੋਂ ਬਾਅਦ ਮਾਤਾ ਗੰਗਾ ਜੀ ਦੇ ਘਰ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਜਨਮ ਲਿਆ।

ਦੂਸਰੇ ਗੁਰੂ ਸ੍ਰੀ ਗੁਰੂ ਅੰਗਦ ਦੇਵ ਜੀ ਤੋਂ ਲੈ ਕੇ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਤੱਕ ਗੁਰਿਆਈ ਰਸਮ ਨਿਭਾਉਣ ਦਾ ਸੁਭਾਗ ਬਾਬਾ ਬੁੱਢਾ ਜੀ ਨੂੰ ਪ੍ਰਾਪਤ ਹੋਇਆ ਹੈ। ਆਪ ਜੀ ਦਾ ਵਿਆਹ ਪਿੰਡ ਅਚੱਲ ਦੇ ਜ਼ਿਮੀਂਦਾਰ ਦੀ ਲੜਕੀ ਬੀਬੀ ਮਿਰੋਆ ਨਾਲ ਹੋਇਆ। ਬਾਬਾ ਜੀ ਦੇ ਗ੍ਰਹਿ ਚਾਰ ਪੁੱਤਰ ਭਾਈ ਸਿਧਾਰੀ ਜੀ, ਭਾਈ ਭਿਖਾਰੀ ਜੀ, ਭਾਈ ਮਹਿਮੂ ਜੀ ਅਤੇ ਭਾਈ ਭਾਨਾਂ ਜੀ ਹੋਏ ਸਨ। ਚੌਥੇ ਪੁੱਤਰ ਭਾਨਾਂ ਜੀ ਦੀ ਦਾਤ ਸਮੇਂ ਧੰਨ ਗੁਰੂ ਨਾਨਕ ਦੇਵ ਜੀ ਵਧਾਈ ਦੇਣ ਲਈ ਆਪ ਦੇ ਗ੍ਰਹਿ ਆਸ਼ੀਰਵਾਦ ਦੇਣ ਪਹੁੰਚੇ ਸਨ। ਆਪ ਜੀ ਦੇ ਪੁੱਤਰ ਭਾਨਾਂ ਜੀ ਦੇ ਨਾਂ ਅਤੇ ਆਪਣੇ ਨਗਰ ਤਲਵੰਡੀ ਦੇ ਨਾਂ ਤੇ ਇਸ ਨਗਰ ਦਾ ਨਾਂ ‘ਭਾਨਾਂ ਤਲਵੰਡੀ’ ਪਿਆ। ਬਾਬਾ ਭਾਨਾਂ ਜੀ ਨੇ ਆਪਣੀ ਜ਼ਿੰਦਗੀ ਦਾ ਕਾਫ਼ੀ ਸਮਾਂ ਛੇਵੇ ਗੁਰੂ ਸ੍ਰੀ ਹਰਗੋਬਿੰਦ ਸਾਹਿਬ ਜੀ ਦੀ ਸੇਵਾ ਵਿੱਚ ਬਤੀਤ ਕੀਤਾ। ਕੁੱਝ ਸਮੇਂ ਬਾਅਦ ਆਪ ਜੀ ਦੀ ਅੰਸ ਵੰਸ਼ ਵਿੱਚ ਬਾਬਾ ਝੰਡਾ ਜੀ ਨੇ ਜਨਮ ਲਿਆ ਅਤੇ ਧੰਨ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਇਸ ਨਗਰ ਵਿੱਚ ਬਾਬਾ ਬੁੱਢਾ ਜੀ ਦੇ ਗ੍ਰਹਿ ਵਿਖੇ ਆਸ਼ੀਰਵਾਦ ਦੇਣ ਲਈ ਆਏ ਸਨ। 

ਉਸ ਸਮੇਂ ਧੰਨ ਬਾਬਾ ਬੁੱਢਾ ਜੀ ਨੇ ਗੁਰੂ ਰਾਮਦਾਸ ਜੀ ਨੂੰ ਬੇਨਤੀ ਕੀਤੀ ਕਿ ਨਗਰ ਦਾ ਨਾਮ ਆਪ ਜੀ ਦੇ ਨਾਮ ਤੇ ਰੱਖਣਾ ਹੈ। ਪਰ ਧੰਨ ਸ੍ਰੀ ਗੁਰੂ ਰਾਮਦਾਸ ਮਹਾਰਾਜ ਜੀ ਨੇ ਹੁਕਮ ਕੀਤਾ ਕਿ ਇਸ ਨਗਰ ਦਾ ਨਾਮ ‘ਝੰਡਾ ਰਾਮਦਾਸਪੁਰ’ ਰੱਖਿਆ ਜਾਵੇ ਅਤੇ ਹੁਣ ਇਸ ਨਗਰ ਦਾ ਨਾਮ ਰਾਮਦਾਸ ਜੀ ਦੇ ਨਾਮ ਕਰਕੇ ਪ੍ਰਸਿੱਧ ਹੈ। ਧੰਨ ਬਾਬਾ ਬੁੱਢਾ ਸਾਹਿਬ ਜੀ ਦੀ ਛੇਵੀਂ ਪੀੜ੍ਹੀ ਵਿੱਚੋਂ ਭਾਈ ਰਾਮ ਕੁਇਰ ਜੀ ਹੋਏ ਜੋ ਬਾਅਦ ਵਿੱਚ ਖੰਡੇ ਦੀ ਪਾਹੁਲ ਲੈ ਕੇ ਗੁਰਬਖਸ਼ ਸਿੰਘ ਨਾਮ ਨਾਲ ਪ੍ਰਸਿੱਧ ਹੋਏ। ਇਹਨਾਂ ਨੇ ਹੀ ਦਸ਼ਮ ਪਾਤਸ਼ਾਹ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਗੁਰਤਾ ਗੱਦੀ ਦਾ ਤਿਲਕ ਲਾਇਆ ਸੀ।

ਬ੍ਰਹਮ ਗਿਆਨੀ ਧੰਨ ਬਾਬਾ ਬੁੱਢਾ ਸਾਹਿਬ ਜੀ ਨੇ ਆਪਣੇ ਅੰਤਿਮ ਸਮੇਂ ਛੇਵੇਂ ਗੁਰੂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਯਾਦ ਕੀਤਾ ਸੀ। ਉਸ ਸਮੇਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਚੱਲ ਕੇ ਬਾਬਾ ਬੁੱਢਾ ਜੀ ਦੇ ਗ੍ਰਹਿ ਰਾਮਦਾਸ ਵਿਖੇ ਪਹੁੰਚੇ ਸਨ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਬਾਬਾ ਬੁੱਢਾ ਜੀ ਦਾ ਸੀਸ ਆਪਣੀ ਗੋਦ ਵਿੱਚ ਲੈ ਕੇ ਪਲੋਸਦੇ ਹਨ ਅਤੇ ਬਾਬਾ ਬੁੱਢਾ ਸਾਹਿਬ ਜੀ ਸੰਮਤ 1688 ਬਿਕਰਮੀ (ਸੰਨ 1631 ਈ:) ਨੂੰ 125 ਸਾਲ ਦੀ ਉਮਰ ਵਿੱਚ ਆਖਰੀ ਸਵਾਸ ਤਿਆਗਦੇ ਹਨ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪਣੇ ਹੱਥੀ ਬਾਬਾ ਬੁੱਢਾ ਜੀ ਦਾ ਅੰਤਿਮ ਸੰਸਕਾਰ ਕੀਤਾ ਸੀ। ਉਸ ਸਮੇਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨਾਲ ਬਾਬਾ ਬਿਧੀ ਚੰਦ ਜੀ, ਭਾਈ ਗੁਰਦਾਸ ਜੀ, ਭਾਈ ਲੰਗਾਹ ਜੀ, ਭਾਈ ਜੇਠਾ ਜੀ ਅਤੇ ਹੋਰ ਗੁਰਸਿੱਖ ਵੀ ਹਾਜ਼ਰ ਸਨ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਤਾਰਾਂ ਦਿਨ ਨਗਰ ਰਾਮਦਾਸ ਵਿਖੇ ਰਹਿ ਕੇ ਬਾਬਾ ਬੁੱਢਾ ਸਾਹਿਬ ਜੀ ਦੀਆਂ ਅੰਤਿਮ ਰਸਮਾਂ ਪੂਰੀਆਂ ਕੀਤੀਆਂ ਸਨ। ਹੁਣ ਇਹ ਅਸਥਾਨ ਗੁਰਦੁਆਰਾ ਤੱਪ ਅਸਥਾਨ ਬਾਬਾ ਬੁੱਢਾ ਸਾਹਿਬ ਜੀ ਸੁਸ਼ੋਭਿਤ ਹੈ। 

ਜਿਸ ਅਸਥਾਨ ਤੇ ਬਾਬਾ ਬੁੱਢਾ ਸਾਹਿਬ ਜੀ ਦਾ ਅੰਤਿਮ ਸੰਸਕਾਰ ਕੀਤਾ ਗਿਆ, ਉੱਥੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ (ਸਮਾਧਾ) ਸੁਸ਼ੋਭਿਤ ਹੈ।ਇਹ ਇਤਿਹਾਸਿਕ ਨਗਰ ਅੰਮ੍ਰਿਤਸਰ ਤੋਂ 45 ਕਿੱਲੋਮੀਟਰ ਦੀ ਦੂਰੀ ਤੇ ਅੰਮ੍ਰਿਤਸਰ ਤੋਂ ਵਾਇਆ ਅਜਨਾਲਾ ਡੇਰਾ ਬਾਬਾ ਨਾਨਕ ਨੂੰ ਜਾਣ ਵਾਲੀ ਸੜਕ ਤੇ ਸਥਿਤ ਹੈ।ਇਸ ਨਗਰ ਵਿੱਚ ਗੁਰਦੁਆਰਾ ਸ੍ਰੀ ਕਿਸ਼ਨ ਕੰਵਰ ਜੀ, ਗੁਰਦੁਆਰਾ ਭਾਈ ਸੁੱਖਾ ਜੀ ਵੀ ਸੁਸ਼ੋਭਿਤ ਹਨ। ਬਾਬਾ ਬੁੱਢਾ ਸਾਹਿਬ ਜੀ ਦੇ ਚੌਥੇ ਪੁੱਤਰ ਭਾਈ ਭਾਨਾਂ ਜੀ ਨੇ ਸੱਤਵੇ ਪਾਤਸ਼ਾਹ ਸ਼੍ਰੀ ਗੁਰੂ ਹਰ ਰਾਇ ਸਾਹਿਬ ਜੀ, ਅੱਠਵੇ ਪਾਤਸ਼ਾਹ ਸ਼੍ਰੀ  ਗੁਰੂ ਹਰਿ ਕ੍ਰਿਸ਼ਨ ਜੀ ਨੂੰ ਬਾਬਾ ਬੁੱਢਾ ਸਾਹਿਬ ਦੀ ਅੰਸ਼-ਵੰਸ਼ ਵਿੱਚੋਂ ਬਾਬਾ ਝੰਡਾ ਜੀ, ਨੌਵੇ ਪਾਤਸ਼ਾਹ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਬਾਬਾ ਬੁੱਢਾ ਸਾਹਿਬ ਦੀ ਅੰਸ਼ ਵੰਸ਼ ਵਿੱਚੋਂ ਬਾਬਾ ਗੁਰਦਿੱਤਾ ਜੀ ਅਤੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਨੂੰ ਰਾਮ ਕੁਇਰ ਜੋ ਬਾਅਦ ਵਿੱਚ ਖੰਡੇ ਦੀ ਪਾਹੁਲ ਲੈ ਕੇ ਗੁਰਬਖਸ਼ ਸਿੰਘ ਨਾਮ ਨਾਲ ਪ੍ਰਸਿੱਧ ਹੋਏ, ਇਨ੍ਹਾਂ ਨੇ ਦੱਸਵੇ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਗੁਰਗੱਦੀ ਤਿਲਕ ਲਗਾਉਣ ਦਾ ਸੁਭਾਗ ਪ੍ਰਾਪਤ ਹੋਇਆ ਸੀ।

ਬਾਬਾ ਬੁੱਢਾ ਜੀ ਸਿੱਖ ਇਤਿਹਾਸ ਅੰਦਰ ਇੱਕ ਹੀ ਵੇਲੇ ਬ੍ਰਹਮ ਗਿਆਨੀ, ਅਨਿੰਨ ਸੇਵਕ, ਪਰਉਪਕਾਰੀ, ਵਿਦਵਾਨ, ਦੂਰ-ਅੰਦੇਸ਼, ਮਹਾਨ ਉਸਰਈਏ, ਪ੍ਰਚਾਰਕ ਜਿਹੇ ਵਿਸ਼ੇਸ਼ਣਾਂ ਨਾਲ ਜਾਣੀ ਜਾਣ ਵਾਲੀ ਸ਼ਖ਼ਸੀਅਤ ਹਨ। ਬਾਬਾ ਬੁੱਢਾ ਜੀ ਨੇ 125 ਸਾਲ ਦੀ ਉਮਰ ਵਿੱਚੋ 113 ਸਾਲ ਸਿੱਖੀ ਅਤੇ ਸਿੱਖ ਧਰਮ ਲਈ ਸੇਵਾ ਨਿਭਾਈ।ਬਾਬਾ ਬੁੱਢਾ ਜੀ ਦੀ ਮਹਾਨ ਧਾਰਮਿਕ ਸਖਸ਼ੀਅਤ ਤੋਂ ਸਿੱਖ ਸੰਗਤਾਂ ਬਹੁਤ ਪ੍ਰਭਾਵਿਤ ਹਨ। ਅੱਜ ਵੀ ਸੰਗਤਾਂ ਬੀੜ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਿੱਸੇ ਪ੍ਰਸ਼ਾਦੇ ਤੇ ਪਿਆਜ ਚੜਾਉਂਦੀਆਂ ਹਨ ਅਤੇ ਗੁਰਦੁਆਰਾ ਤਪ ਅਸਥਾਨ ਤੇ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ  ‘ਨਗਰ ਰਾਮਦਾਸ’ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਸਲਾਨਾ ਜੋੜ ਮੇਲੇ 'ਤੇ ਦੇਸ਼ ਵਿਦੇਸ਼ ਤੋ ਹੁੰਮ-ਹੁਮਾ ਕੇ ਪਹੁੰਚ ਕੇ ਸ਼ਰਧਾ ਭਾਵਨਾ ਨਾਲ  ਨਤਮਸਤਕ ਹੁੰਦੀਆਂ ਹਨ ਤੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਤੋ ਅਸੀਸ ਪ੍ਰਾਪਤ ਕਰਦੀਆ ਹਨ।

PunjabKesari

ਅਮਰਦੀਪ ਸਿੰਘ ਹੋਠੀ ਰਾਮਦਾਸ
ਬ੍ਰਿਸਬੇਨ (ਆਸਟ੍ਰੇਲੀਆ)

  • Baba Buddha Ji
  • Annual Jodh Mela
  • Amardeep Singh Hothi Ramdas
  • ਬਾਬਾ ਬੁੱਢਾ ਜੀ
  • ਸਲਾਨਾ ਜੋੜ ਮੇਲਾ
  • ਅਮਰਦੀਪ ਸਿੰਘ ਹੋਠੀ ਰਾਮਦਾਸ

ਬੂੰਦ ਤੋਂ ਫੁਹਾਰ ਅਤੇ ਫੁਹਾਰ ਤੋਂ ਵਾਛੜ ਤੱਕ

NEXT STORY

Stories You May Like

  • budha dal
    ਬੁੱਢਾ ਦਲ ਵੱਲੋਂ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ 203ਵੀਂ ਬਰਸੀ ਮਨਾਈ
  • sant baba nidhan singh sewa society italy organize gurmat samagam
    ਸੰਤ ਬਾਬਾ ਨਿਧਾਨ ਸਿੰਘ ਜੀ ਸੇਵਾ ਸੁਸਾਇਟੀ ਇਟਲੀ ਵੱਲੋਂ ਸੁਜਾਰਾ 'ਚ ਗੁਰਮਤਿ ਸਮਾਗਮ 14 ਤੇ 15 ਨੂੰ
  • change in digital censorship it defense and hm will get special powers
    ਡਿਜੀਟਲ ਸੈਂਸਰਸ਼ਿਪ 'ਚ ਵੱਡਾ ਬਦਲਾਅ:  IT , ਰੱਖਿਆ ਅਤੇ ਗ੍ਰਹਿ ਮੰਤਰਾਲੇ ਨੂੰ ਮਿਲਣਗੇ ਵਿਸ਼ੇਸ਼ ਅਧਿਕਾਰ
  • marriage palace  district magistrate
    ਜ਼ਿਲਾ ਮੈਜਿਸਟ੍ਰੇਟ ਨੇ ਮੈਰਿਜ ਪੈਲਸਾਂ ’ਚ ਹਥਿਆਰ ਲੈ ਕੇ ਆਉਣ ’ਤੇ ਲਾਈ ਪੂਰਨ ਪਾਬੰਦੀ
  • giani harpreet singh  s big statement
    ਸੇਵਾ ਤੇ ਸਿਮਰਨ ਦੇ ਵਿਲੱਖਣ ਯੋਗਦਾਨ ਦੀ ਪ੍ਰਤੀਕ ਹਰਖੋਵਾਲ ਸੰਪ੍ਰਦਾਇ ਸਿੱਖ ਪੰਥ ਦੀ ਸਿਰਮੌਰ ਸੰਸਥਾ : ਗਿਆਨੀ ਹਰਪ੍ਰੀਤ...
  • gurdwara barambala hyderabad court  s decision commendable  baba 96 crore
    ਗੁਰਦੁਆਰਾ ਬਰਮਬਾਲਾ ਹੈਦਰਾਬਾਦ ਦੀ ਜਗ੍ਹਾ 'ਤੇ ਕਬਜ਼ਾ ਨਿੰਦਣਯੋਗ ਤੇ ਕੋਰਟ ਦੇ ਫੈਸਲੇ ਦੀ ਸ਼ਲਾਘਾ: ਬਾਬਾ 96 ਕਰੋੜੀ
  • hamilton event to educate boys and girls about hair cutting and styling
    ਹੈਮਿਲਟਨ 'ਚ ਲੜਕੇ-ਲੜਕੀਆਂ ਨੂੰ ਵਾਲ ਕੱਟਣ ਤੇ ਸਜਾਉਣ ਬਾਰੇ ਸਿੱਖਿਅਤ ਕਰਨ ਸਬੰਧੀ ਕਰਵਾਇਆ ਵਿਸ਼ੇਸ਼ ਸਮਾਗਮ
  • the attack on iran and its aftermath
    ਈਰਾਨ ’ਤੇ ਹਮਲਾ ਅਤੇ ਉਸ ਤੋਂ ਬਾਅਦ
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
  • dr daljeet singh cheema
    DM ਰੰਧਾਵਾ ਖ਼ੁਦਕੁਸ਼ੀ ਮਾਮਲੇ ਦੀ CBI ਜਾਂਚ ਤੋਂ ਪਿੱਛੇ ਭੱਜ ਰਹੇ ਭਗਵੰਤ ਮਾਨ :...
  • sukhpal singh khaira statement
    ਆਮ ਆਦਮੀ ਪਾਰਟੀ ਦੀ ਸਰਕਾਰ ਦੇ 'ਜ਼ੀਰੋ ਟਾਲਰੈਂਸ' ਦੇ ਦਾਅਵੇ ਕਿੱਥੇ ਗਏ?:...
  • power cut in punjab
    ਪੰਜਾਬ 'ਚ 9 ਘੰਟਿਆਂ ਦਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ ਬਿਜਲੀ
  • shri ram navami utsav committee shobha yatra
    ਜਲੰਧਰ 'ਚ ਭਲਕੇ ਕੱਢੀ ਜਾਵੇਗੀ ਸ਼ੋਭਾ ਯਾਤਰਾ, ਰਾਮਚਰਿਤਮਾਨਸ ਦਾ ਰੱਖਿਆ ਗਿਆ ਪਾਠ
  • scam in o m branch of jalandhar municipal corporation
    ਨਿਗਮ ਦੀ ਓ. ਐਂਡ ਐੱਮ. ਬ੍ਰਾਂਚ ’ਚ ਚੱਲ ਰਹੀ ਗੜਬੜੀ, ਇਕ ਸਾਲ ਦਾ ਰਿਕਾਰਡ ਦੇਣ ਤੋਂ...
Trending
Ek Nazar
this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

due to gas shortage  dhabas and street vendors closed

ਗੈਸ ਦੀ ਕਿੱਲਤ ਕਾਰਨ ਢਾਬੇ ਤੇ ਰੇਹੜੀਆਂ ਹੋਈਆਂ ਬੰਦ, ਖਾਣ-ਪੀਣ ਦੀਆਂ ਵਸਤਾਂ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਨਜ਼ਰੀਆ ਦੀਆਂ ਖਬਰਾਂ
    • china string
      ਪੰਜਾਬ ਦੇ ਬੱਚਿਆਂ ਲਈ 'ਮੌਤ ਦੀ ਡੋਰ' ਬਣ ਚੁੱਕੀ ਹੈ ਚਾਈਨਾ ਡੋਰ, ਸਰਕਾਰਾਂ...
    • bjp s grand entry in zila parishad and block committee elections
      ਪੰਜਾਬ ਦੀ ਸਿਆਸਤ 'ਚ ਹਲਚਲ! ਵਿਧਾਨ ਸਭਾ ਚੋਣਾਂ ਲਈ ਟੀਚਾ ਵਿੰਨ੍ਹਣ ਦੀ ਤਿਆਰੀ ’ਚ...
    • death mother in law gold jewellery daughter daughter in law
      ਸੱਸ ਦੀ ਮੌਤ ਤੋਂ ਬਾਅਦ ਉਸ ਦੇ ਗਹਿਣਿਆਂ ਦਾ ਹੱਕਦਾਰ ਕੌਣ? ਧੀ ਜਾਂ ਨੂੰਹ, ਜਾਣ ਲਓ...
    • 1947 hijratnama 91  pakhar ram heer
      1947 ਹਿਜਰਤਨਾਮਾ 91: ਪਾਖਰ ਰਾਮ ਹੀਰ
    • cristiano ronaldo confirms 2026 world cup will be his last major tournament
      ਵੱਡੀ ਖ਼ਬਰ ; ਰੋਨਾਲਡੋ ਨੇ ਕੀਤਾ ਸੰਨਿਆਸ ਦਾ ਐਲਾਨ ! ਜਾਣੋ ਕਦੋਂ ਖੇਡੇਗਾ ਆਖ਼ਰੀ...
    • delhi liquor policy premium prices ncr
      ਸਸਤੀ ਹੋਵੇਗੀ ਪ੍ਰੀਮੀਅਮ ਸ਼ਰਾਬ! ਗੁਰੂਗ੍ਰਾਮ-ਫਰੀਦਾਬਾਦ ਤੋਂ ਵੀ ਘੱਟ ਹੋਵੇਗੀ ਕੀਮਤ
    • baba vanga prediction 2025 fortune shines on four zodiac signs
      ਬਾਬਾ ਵੈਂਗਾ ਦੀ ਵੱਡੀ ਭਵਿੱਖਬਾਣੀ: ਆਖਰੀ 3 ਮਹੀਨੇ ਇਨ੍ਹਾਂ 4 ਰਾਸ਼ੀਆਂ ਨੂੰ...
    • million troops in response to us military deployment
      ਅਮਰੀਕਾਂ ਨਾਲ ਆਰ-ਪਾਰ ਦੀ ਜੰਗ ਨੂੰ ਤਿਆਰ ਇਹ ਦੇਸ਼! 37 ਲੱਖ ਫ਼ੌਜੀ, ਮਿਜ਼ਾਈਲਾਂ...
    • hurun rich list 2025 mukesh ambani retains top spot
      ਆ ਗਈ ਅਮੀਰਾਂ ਦੀ List, ਪਹਿਲੀ ਵਾਰ ਅਰਬਪਤੀਆਂ ਦੀ ਸੂਚੀ 'ਚ ਸ਼ਾਹਰੁਖ ਖਾਨ, ਪਹਿਲੇ...
    • 1947 hijratnama  dr  surjit kaur ludhiana
      1947 ਹਿਜ਼ਰਤਨਾਮਾ 90 : ਡਾ: ਸੁਰਜੀਤ ਕੌਰ ਲੁਧਿਆਣਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +