Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    1:21:26 PM

  • social media ban

    ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ...

  • big in silver imports in india  men in trouble

    ਭਾਰਤ ’ਚ ਚਾਂਦੀ ਦੀ ਦਰਾਮਦ ’ਚ ਆਈ ਵੱਡੀ ਕਮੀ, ਉਲਝਣ...

  • punjab police asi jumps into canal

    ਪੰਜਾਬ ਪੁਲਸ ਦੇ ਥਾਣੇਦਾਰ ਨੇ ਨਹਿਰ 'ਚ ਮਾਰੀ ਛਾਲ,...

  • holidays cancelled police officers

    ਪੁਲਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੀਆਂ ਛੁੱਟੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • ਬਾਲ ਦਿਵਸ 'ਤੇ ਵਿਸ਼ੇਸ਼ : ਸਾਡਾ ਬਚਪਨ ਮੋੜ ਦਿਓ

MERI AWAZ SUNO News Punjabi(ਨਜ਼ਰੀਆ)

ਬਾਲ ਦਿਵਸ 'ਤੇ ਵਿਸ਼ੇਸ਼ : ਸਾਡਾ ਬਚਪਨ ਮੋੜ ਦਿਓ

  • Updated: 14 Nov, 2022 04:53 PM
Jalandhar
special on children  s day
  • Share
    • Facebook
    • Tumblr
    • Linkedin
    • Twitter
  • Comment

ਹਰ ਸਾਲ ਪੂਰੇ ਦੇਸ਼ ਵਿੱਚ 14 ਨਵੰਬਰ ਨੂੰ ਬਾਲ ਦਿਵਸ ਮਨਾਇਆ ਜਾਂਦਾ ਹੈ। 1964 ਤੋਂ ਪਹਿਲਾਂ ਇਹ ਦਿਨ 20 ਨਵੰਬਰ ਨੂੰ ਮਨਾਇਆ ਜਾਂਦਾ ਸੀ ਕਿਉਂਕਿ ਇਹ ਦਿਨ ਸੰਯੁਕਤ ਰਾਜ ਦੁਆਰਾ ਗਲੋਬਲ ਬਾਲ ਦਿਵਸ ਵਜੋਂ ਮਨਾਇਆ ਜਾਂਦਾ ਸੀ। 1964 'ਚ ਜਵਾਹਰ ਲਾਲ ਨਹਿਰੂ ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੇ ਜਨਮ ਦਿਨ ਨੂੰ ਬਾਲ ਦਿਵਸ ਦੇ ਰੂਪ 'ਚ ਮਨਾਉਣ ਦਾ ਫ਼ੈਸਲਾ ਲਿਆ ਗਿਆ ਸੀ ਪਰ ਅਫਸੋਸ ਹੈ ਕਿ ਅੱਜ ਵੀ 14 ਸਾਲ ਤੋਂ ਘੱਟ ਉਮਰ ਦੇ ਹਰ 5 ਬੱਚਿਆਂ ਵਿੱਚੋਂ ਇੱਕ ਬਾਲ ਮਜ਼ਦੂਰੀ ਕਰ ਰਿਹਾ ਹੈ। ਕਰੋੜਾਂ ਹੀ ਗ਼ਰੀਬ ਮਾਸੂਮ ਬੱਚਿਆਂ ਦਾ ਬਚਪਨ ਬਾਲ ਮਜ਼ਦੂਰੀ ਨੇ ਖੋਹ ਲਿਆ ਹੈ। 

ਭਾਵੇਂ ਸੰਵਿਧਾਨ ਦੀ ਧਾਰਾ 24 ਅਨੁਸਾਰ ਬੱਚਿਆਂ ਤੋਂ ਖ਼ਤਰਨਾਕ ਥਾਵਾਂ ‘ਤੇ ਕੰਮ ਕਰਵਾਉਣਾ ਕਾਨੂੰਨੀ ਜ਼ੁਰਮ ਹੈ ਜਿਸ ਲਈ ਤਿੰਨ ਮਹੀਨੇ ਦੀ ਸ਼ਜਾ ਤੇ 10 ਤੋਂ 20 ਹਜ਼ਾਰ ਤੱਕ ਦਾ ਜੁਰਮਾਨਾ ਤੈਅ ਕੀਤਾ ਗਿਆ ਹੈ ਪਰ ਫਿਰ ਵੀ ਸਰਮਾਏਦਾਰੀ ਢਾਂਚੇ ਅੰਦਰ ਬਾਲ ਮਜ਼ਦੂਰੀ ਬੰਦ ਨਹੀਂ ਕੀਤੀ ਜਾ ਰਹੀ। ਬਾਲ ਮਜ਼ਦੂਰੀ ਦਾ ਰੁਝਾਨ ਸ਼ਹਿਰੀ ਖੇਤਰਾਂ ਨਾਲੋਂ ਜ਼ਿਆਦਾ ਪੇਂਡੂ ਖੇਤਰਾਂ ਵਿੱਚ ਹੈ। ਪੇਂਡੂ ਤਬਕੇ ਦੇ ਲੋਕ ਆਪਣੇ ਬੱਚਿਆਂ ਨੂੰ ਸ਼ਹਿਰੀ ਖੇਤਰਾਂ ਵਿੱਚ ਮਜ਼ਦੂਰੀ ਲਈ ਭੇਜ ਦਿੰਦੇ ਹਨ ਅਤੇ ਇਹ ਬੱਚੇ ਸ਼ਹਿਰਾਂ ਵਿੱਚ ਕਾਰਖਾਨਿਆਂ, ਦੁਕਾਨਾਂ, ਹੋਟਲਾਂ, ਢਾਬਿਆਂ ’ਤੇ ਕੰਮ ਕਰਦੇ ਹਨ। ਉਹ ਬਹੁਤ ਸਖ਼ਤ ਹਾਲਾਤ ਵਿੱਚ ਗੰਦਗੀ ਤੇ ਮਾਰੂ ਅਸਰ ਵਾਲੀਆਂ ਖ਼ਤਰਨਾਕ ਥਾਵਾਂ ’ਤੇ ਕੰਮ ਕਰਨ ਲਈ ਮਜਬੂਰ ਹਨ।

 ਬਾਲ ਮਜ਼ਦੂਰੀ ਦੇ ਕਈ ਕਾਰਨ ਹਨ। ਸਭ ਤੋਂ ਵੱਡਾ ਕਾਰਨ ਗ਼ਰੀਬੀ ਹੈ ਅਤੇ ਗ਼ਰੀਬੀ ਕਰਕੇ ਅਨਪੜ੍ਹਤਾ ਹੈ। ਇਸ ਹਾਲਾਤ ਵਿੱਚ ਜਦੋਂ ਮਾਂ-ਬਾਪ ਪਰਿਵਾਰ ਦੇ ਗੁਜ਼ਾਰੇ ਦੀ ਫਿਕਰ ਵਿੱਚ ਰਹਿੰਦੇ ਹਨ ਤਾਂ ਉਹ ਮਜਬੂਰੀ ਵੱਸ ਆਪਣੇ ਬੱਚਿਆਂ ਨੂੰ ਮਜ਼ਦੂਰੀ ਵਾਸਤੇ ਘਰੋਂ ਭੇਜਦੇ ਹਨ; ਜਿਵੇਂ ਕਿ-ਘਰਾਂ ਵਿੱਚ, ਖੇਤੀਬਾੜੀ, ਹੋਟਲਾਂ, ਢਾਬਿਆਂ, ਫੈਕਟਰੀਆਂ,ਉਸਾਰੀ ਦੇ ਕੰਮਾਂ ਵਿੱਚ। ਬਾਲ ਮਜ਼ਦੂਰੀ ਦਾ ਸਰਮਾਏਦਾਰਾਂ ਨੂੰ ਸਭ ਤੋਂ ਵੱਡਾ ਫ਼ਾਇਦਾ ਇਹ ਹੁੰਦਾ ਹੈ ਕਿ ਬੱਚੇ ਮਾਲਕ ਦੀ ਝਿੜਕ-ਫਿਟਕਾਰ ਚੁੱਪ-ਚਾਪ ਸਹਿ ਲੈਂਦੇ ਹਨ ਤੇ ਉਨ੍ਹਾਂ ਦੇ ਵਿਰੋਧ ਕਰਨ ਦਾ ਖ਼ਤਰਾ ਵੀ ਨਹੀਂ ਹੁੰਦਾ। ਇਸੇ ਕਰਕੇ ਮਾਲਕ ਉਨ੍ਹਾਂ ਤੋਂ ਘੱਟ ਤਨਖ਼ਾਹ ’ਤੇ ਵੱਧ ਕੰਮ ਲੈਂਦੇ ਹਨ। ਇਸ ਤਰ੍ਹਾਂ ਬੱਚਿਆਂ ਦਾ ਮਾਨਸਿਕ ਤੇ ਸਰੀਰਕ ਦੋਵੇਂ ਤਰ੍ਹਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ।

 ਬਹੁਤ ਸਾਰੇ ਗ਼ਰੀਬ ਮਾਪੇ ਆਪਣੇ ਬੱਚਿਆਂ ਨੂੰ ਛੋਟੀ ਉਮਰੇ ਹੀ ਆਪਣੇ ਨਾਲ ਮਜ਼ਦੂਰੀ ਕਰਨ ਲਾ ਲੈਂਦੇ ਹਨ ਜਿਨ੍ਹਾਂ ਵਿਚ ਜ਼ਿਆਦਾਤਰ ਭੱਠਿਆਂ,ਸੜਕ ਨਿਰਮਾਣ ਅਤੇ ਫੈਕਟਰੀਆਂ ਵਿਚ ਲੱਗੇ ਮਜ਼ਦੂਰ ਹਨ। ਕੱਪੜਾ ਬਣਾਉਣ ਦੇ ਕਾਰਖਾਨਿਆਂ ਵਿੱਚ ਬੱਚੇ ਮਜ਼ਦੂਰੀ ਕਰ ਰਹੇ ਹਨ, ਜਿਨ੍ਹਾਂ ਨੂੰ ਹਫ਼ਤੇ ਦੇ 6-7 ਦਿਨ ਰੋਜ਼ਾਨਾ 12-12 ਘੰਟੇ ਕੰਮ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਸਾਨੂੰ ਘਰਾਂ ਤੇ ਹੋਟਲਾਂ ਵਿੱਚ ਛੋਟੇ-ਛੋਟੇ ਬੱਚੇ ਕੰਮ ਕਰਦੇ ਦਿਖਾਈ ਦਿੰਦੇ ਹਨ।ਇਨਾਂ ਬਾਲ ਮਜ਼ਦੂਰਾਂ ਨੂੰ ਭੀਖ ਮੰਗਣ ਤੋਂ ਲੈ ਕੇ ਘਰੇਲੂ ਕੰਮ, ਢਾਬਿਆਂ ‘ਤੇ ਭਾਂਡੇ ਮਾਂਜਣ, ਪੈਂਚਰ ਲਾਉਣ, ਭੱਠੀ ਵਿਚ ਕੋਲਾ ਸੁੱਟਣ, ਖ਼ਤਰਨਾਕ ਕੈਮੀਕਲ ਨਾਲ ਕੱਪੜੇ ਜਾਂ ਚਮੜੇ ਦੀ ਰੰਗਾਈ ਕਰਨ, ਰੋੜੀ ਕੁੱਟਣਾ , ਖੇਤਾਂ ਵਿਚ ਕੰਮ ਕਰਨਾ ਆਦਿ ਬਹੁਤ ਸਾਰੇ ਕੰਮ ਕਰਨੇ ਪੈਂਦੇ ਹਨ। ਇੱਕ ਪਾਸੇ ਇਹੋ ਜਿਹਾ ਬਚਪਨ ਹੈ ਜਿਨ੍ਹਾਂ ਨੂੰ ਜ਼ਿਦਗੀ ਦੀ ਹਰ ਸਹੂਲਤ ਮਿਲਦੀ ਹੈ ਅਤੇ ਇਹ ਬੱਚੇ ਬਚਪਨ ਦਾ ਪੂਰਾ ਅਨੰਦ ਲੈਂਦੇ ਹਨ ਪਰ ਦੂਜੇ ਪਾਸੇ ਬਹੁਤ ਹੀ ਗ਼ਰੀਬ ਲੋਕਾਂ ਦੇ ਬੱਚਿਆਂ ਦਾ ਬਚਪਨ ਬਾਲ ਮਜ਼ਦੂਰੀ ਹੇਠਾਂ ਦੱਬ ਕੇ ਰਹਿ ਜਾਂਦਾ ਹੈ।

 ਜੇ ਇਹੀ ਬੱਚੇ ਭੀਖ ਮੰਗਣ ਜਾਂ ਮਜ਼ਦੂਰੀ ਕਰਨ ਦੀ ਥਾਂ ਪੜ੍ਹ-ਲਿਖ ਕੇ ਕੁਝ ਬਣਨ ਦੇ ਰਾਹ ‘ਤੇ ਚੱਲ ਪੈਣ ਤਾਂ ਦੇਸ਼ ਨੂੰ ਕਿੰਨਾ ਸਮਾਜਿਕ ਤੇ ਆਰਥਿਕ ਫ਼ਾਇਦਾ ਹੁੰਦਾ ਹੈ। ਅਸਲੀਅਤ ਇਹ ਹੈ ਕਿ ਇਨ੍ਹਾਂ ਦੀ ਮਜਬੂਰੀ ਨੂੰ ਗ਼ਰੀਬੀ ਦਾ ਬਹਾਨਾ ਬਣਾ ਕੇ ਟਾਲ ਦਿੱਤਾ ਜਾਂਦਾ ਹੈ ਪਰ ਸਵਾਲ ਇਹ ਉੱਠਦਾ ਹੈ ਕਿ ਸਰਕਾਰਾਂ ਗ਼ਰੀਬੀ ਨੂੰ ਦੂਰ ਕਰਨ ਲਈ ਕੋਈ ਠੋਸ ਕਦਮ ਕਿਉਂ ਨਹੀਂ ਚੁੱਕਦੀਆਂ ? ਭਾਰਤ ਨੂੰ ਅਬਾਦੀ ਵਧਣ ਤੋਂ ਰੋਕਣ ਲਈ ਵੀ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।

ਬਾਲ ਮਜ਼ਦੂਰੀ ਦਾ ਸਭ ਤੋਂ ਵੱਡਾ ਬੁਰਾ ਨਤੀਜਾ ਇਹ ਹੁੰਦਾ ਹੈ ਕਿ ਇਨ੍ਹਾਂ ਬੱਚਿਆਂ ਨੂੰ ਪੜ੍ਹਾਈ-ਲਿਖਾਈ ਬੇਕਾਰ ਲੱਗਣ ਲੱਗਦੀ ਹੈ ਕਿਉਂਕਿ ਮਾਲਕਾਂ ਵਲੋਂ ਉਨ੍ਹਾਂ ਨਾਲ ਅਜਿਹਾ ਸਲੂਕ ਕੀਤਾ ਜਾਂਦਾ ਹੈ ਕਿ ਸਕੂਲ ਦੇ ਨਾਂ ਤੋਂ ਹੀ ਉਨ੍ਹਾਂ ਨੂੰ ਚਿੜ੍ਹ ਹੋਣ ਲੱਗਦੀ ਹੈ। ਇਸ ਹਾਲਤ ਵਿਚ ਸਰਕਾਰ ਅਤੇ ਕਾਨੂੰਨ ਤੋਂ ਜ਼ਿਆਦਾ ਉਮੀਦ ਰੱਖਣ ਦੀ ਬਜਾਏ ਬੁੱਧੀਜੀਵੀ ਨਾਗਰਿਕਾਂ ਨੂੰ ਅੱਗੇ ਆਉਣਾ ਪਵੇਗਾ। ਸਰਕਾਰਾਂ ਨੂੰ ਵੀ ਚਾਹੀਦਾ ਹੈ ਕਿ ਹਰ ਸਾਲ ਬਾਲ ਦਿਵਸ ਮਨਾਉਣ ਦਾ ਵਿਖਾਵਾ ਕਰਨ ਅਤੇ ਇਸ 'ਤੇ ਕਰੋੜਾਂ ਰੁਪਏ ਖ਼ਰਚਣ ਦੀ ਬਜਾਏ ਉਨ੍ਹਾਂ ਬੱਚਿਆਂ ਦੀ ਸਿੱਖਿਆ ਵਾਸਤੇ ਕੋਈ ਠੋਸ ਨੀਤੀ ਬਣਾਈ ਜਾਵੇ ਜਿਨ੍ਹਾਂ ਦੇ ਸਕੂਲ ਜਾਣ ਦੇ ਸੁਫ਼ਨੇ ਤੰਗੀਆਂ ਤੁਰਸ਼ੀਆਂ ਅਤੇ ਬਾਲ ਮਜ਼ਦੂਰੀ ਕਰਕੇ ਅਧੂਰੇ ਰਹਿ ਜਾਂਦੇ ਹਨ। ਤਾਹਿਓਂ ਇਨ੍ਹਾਂ ਬੱਚਿਆਂ ਦਾ ਬਚਪਨ ਮੋੜਿਆ ਜਾ ਸਕਦਾ ਹੈ।

ਕੁਲਦੀਪ ਸਿੰਘ ਰਾਮਨਗਰ
 

  • Childrens Day
  • Childhood
  • Children
  • Labor
  •  ਬਾਲ ਦਿਵਸ
  • ਬਚਪਨ
  • ਬੱਚੇ
  • ਮਜਦੂਰ

ਹਾਲ- ਏ- ਪੰਜਾਬ : 'ਉੱਡਦਾ ਜ਼ਹਿਰ'

NEXT STORY

Stories You May Like

  • moon is a symbol of the triumph of science
    ਅੱਜ ਕੌਮਾਂਤਰੀ ਚੰਦਰਮਾ ਦਿਵਸ ’ਤੇ ਵਿਸ਼ੇਸ਼: ਕਲਪਨਾਵਾਂ ਦਾ ਨਹੀਂ, ਵਿਗਿਆਨ ਦੀ ਜਿੱਤ ਦਾ ਪ੍ਰਤੀਕ ਹੈ ਚੰਦਰਮਾ
  • special lok adalats to be held on july 18 and november 21
    ਅੰਮ੍ਰਿਤਸਰ: ਚੈੱਕ ਬਾਊਂਸ ਮਾਮਲਿਆਂ ਦੇ ਨਿਪਟਾਰੇ ਲਈ 18 ਜੁਲਾਈ ਤੇ 21 ਨਵੰਬਰ ਨੂੰ ਵਿਸ਼ੇਸ਼ ਲੋਕ ਅਦਾਲਤਾਂ
  • special lok adalat on 18th at nawanshahr district court complex
    ਨਵਾਂਸ਼ਹਿਰ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਵਿਸ਼ੇਸ਼ ਲੋਕ ਅਦਾਲਤ 18 ਨੂੰ
  • new twist in kapurthala case of mother poisonous substance
    ਕਪੂਰਥਲਾ: ਮਾਂ ਵੱਲੋਂ ਜਵਾਕਾਂ ਸਣੇ ਜ਼ਹਿਰੀਲਾ ਪਦਾਰਥ ਨਿਗਲਣ ਦੇ ਮਾਮਲੇ 'ਚ ਨਵਾਂ ਮੋੜ, ਮਾਂ ਤੇ ਦੂਜੀ ਧੀ ਦੀ ਵੀ ਮੌਤ
  • task force rescue
    ਟਾਸਕ ਫ਼ੋਰਸ ਨੇ ਬਾਲ ਮਜ਼ਦੂਰੀ ਤੋਂ ਆਜ਼ਾਦ ਕਰਵਾਏ 6 ਮਾਸੂਮ
  • balochistan at turning point
    ਬਲੋਚਿਸਤਾਨ ਨਿਰਣਾਇਕ ਮੋੜ ’ਤੇ: ਪਾਕਿਸਤਾਨ ਦੇ ਸ਼ਾਸਨ ਮਾਡਲ ਦੀ ਨਾਕਾਮੀ ਬੇਨਕਾਬ
  • traffic halted on dehradun mussoorie main road
    ਦੇਹਰਾਦੂਨ-ਮਸੂਰੀ ਮੁੱਖ ਮਾਰਗ 'ਤੇ ਆਵਾਜਾਈ ਠੱਪ, ਭਾਰੀ ਬਾਰਿਸ਼ ਕਾਰਨ 'ਪਾਣੀ ਵਾਲੇ ਮੋੜ' ਕੋਲ ਸੜਕੀ ਨੁਕਸਾਨੀ
  • assistant commissioner gurdaspur holds meeting
    ਸਹਾਇਕ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
  • order to the improvement trust to get the sale deed registered
    LDP ਕੈਟਾਗਿਰੀ ਦਾ ਪਲਾਟ ਵਿਕਰੀ ਮਾਮਲਾ: ਇੰਪਰੂਵਮੈਂਟ ਟਰੱਸਟ ਨੂੰ ਸੇਲ ਡੀਡ...
  • strict action on school buses  8 buses challaned for violating safety rules
    ਸਕੂਲੀ ਬੱਸਾਂ 'ਤੇ ਕੱਸਿਆ ਗਿਆ ਸ਼ਿਕੰਜਾ, ਸੁਰੱਖਿਆ ਨਿਯਮ ਤੋੜਨ 'ਤੇ 8 ਬੱਸਾਂ ਦੇ...
  • punjab police employee dies in road accident while on duty
    ਡਿਊਟੀ 'ਤੇ ਜਾਂਦੇ ਪੰਜਾਬ ਪੁਲਸ ਦੇ ਮੁਲਾਜ਼ਮ ਨਾਲ ਵਾਪਰੀ ਅਣਹੋਣੀ, ਤੜਫ਼-ਤੜਫ਼ ਕੇ...
  • security increased at adampur airport
    ਆਦਮਪੁਰ ਏਅਰਪੋਰਟ 'ਤੇ ਵਧਾਈ ਗਈ ਸੁਰੱਖਿਆ
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
Trending
Ek Nazar
tanner fox sentenced

ਰਿਪੁਦਮਨ ਸਿੰਘ ਮਲਿਕ ਦੇ ਕਾਤਲ ਟੈਨਰ ਫੌਕਸ ਨੂੰ ਗੋਲੀਬਾਰੀ ਮਾਮਲੇ 'ਚ 15 ਸਾਲ ਦੀ...

canadian pm statemetnt

ਜੇਕਰ ਟਰੰਪ ਨਵੇਂ ਟੈਰਿਫ ਲਗਾਉਂਦੇ ਹਨ ਤਾਂ ਕੈਨੇਡਾ ਜਵਾਬ ਦੇਣ ਲਈ ਤਿਆਰ: ਪ੍ਰਧਾਨ...

famous couple from the industry is going to separate after 20 years of marriage

ਵਿਆਹ ਦੇ 20 ਸਾਲ ਬਾਅਦ ਵੱਖ ਹੋਣ ਜਾ ਰਿਹੈ ਇੰਡਸਟਰੀ ਦਾ ਮਸ਼ਹੂਰ ਜੋੜਾ ! ਅਦਾਕਾਰ ਨੇ...

mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • fake books in market
      ਵਿਦਿਆਰਥੀਆਂ ਦੇ ਭਵਿੱਖ ਨਾਲ ਵੱਡਾ ਖਿਲਵਾੜ ! ਬਾਜ਼ਾਰ 'ਚ ਵਿਕ ਰਹੀਆਂ ਨਕਲੀ ਕਿਤਾਬਾਂ
    • phone snatcher cardiac arrest
      ਫ਼ੋਨ ਖੋਹ ਕੇ ਭੱਜਦੇ ਸਨੈਚਰ ਨੂੰ ਆ ਗਿਆ Heart Attack ! ਮੌਕੇ 'ਤੇ ਹੀ ਨਿਕਲੀ ਜਾਨ
    • bunjee jumping incident
      ਬੰਜੀ ਜੰਪਿੰਗ ਕਰਨ ਗਈ ਕੁੜੀ ਨੂੰ ਬਿਨਾਂ ਰੱਸੀ ਦੇ ਦੇ'ਤਾ ਧੱਕਾ ! ਹੋਈ ਦਰਦਨਾਕ ਮੌਤ
    • india s birth rate
      ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ ਵੀ ਹੇਠਾਂ ਡਿੱਗੀ ਜਨਮ ਦਰ,...
    • pakistanis in japan
      ਪਾਕਿਸਤਾਨੀਆਂ ਨੇ ਜਾਪਾਨ 'ਚ ਕਰ'ਤਾ ਕਾਂਡ ! ਬਣਾ'ਤੀ ਗ਼ੈਰ-ਕਾਨੂੰਨੀ ਮਸਜਿਦ,...
    • husband wife love story
      ਡਾਕਟਰਾਂ ਨੇ ਖੜ੍ਹੇ ਕੀਤੇ ਹੱਥ, ਪਰ ਪਿਆਰ ਨੇ ਨਹੀਂ ਮੰਨੀ 'ਹਾਰ' ! ਭਾਵੁਕ ਕਰੇਗੀ...
    • trump buffalo
      3,85,000 'ਚ ਵਿਕ ਗਿਆ 'ਟਰੰਪ' ! ਈਦ 'ਤੇ ਦਿੱਤੀ ਜਾਵੇਗੀ ਕੁਰਬਾਨੀ
    • charge while driving
      ਹੁਣ ਸੜਕ 'ਤੇ ਚੱਲਦੇ-ਚੱਲਦੇ ਚਾਰਜ ਹੋਣਗੀਆਂ ਗੱਡੀਆਂ ! ਅਮਰੀਕਾ ਨੇ ਤਿਆਰ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +