Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 09, 2026

    9:34:06 PM

  • judicial transfers in punjab

    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23...

  • big news jagtar singh hawara agrees to a oneday parole

    ਵੱਡੀ ਖਬਰ : ਜਗਤਾਰ ਸਿੰਘ ਹਵਾਰਾ 1 ਦਿਨ ਦੀ ਪੈਰੋਲ...

  • schools and colleges to remain closed tomorrow

    ਭਲਕੇ ਬੰਦ ਰਹਿਣਗੇ ਸਕੂਲ-ਕਾਲਜ! CJP ਪ੍ਰਦਰਸ਼ਨ ਕਾਰਨ...

  • rajbir ghumman gets no relief from the high court

    ਰਾਜਬੀਰ ਘੁੰਮਣ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • Jalandhar
  • 'ਘਪਲਿਆਂ ਦੇ ਬੱਦਲ ਅਤੇ ਚੋਣਾਵੀ ਹਿੰਸਾ

MERI AWAZ SUNO News Punjabi(ਨਜ਼ਰੀਆ)

'ਘਪਲਿਆਂ ਦੇ ਬੱਦਲ ਅਤੇ ਚੋਣਾਵੀ ਹਿੰਸਾ

  • Edited By Vandana,
  • Updated: 26 Feb, 2021 01:03 PM
Jalandhar
west bengal  electoral violence
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) ਹਾਲਾਂਕਿ ਪੱਛਮੀ ਬੰਗਾਲ ’ਚ ਚੋਣਾਂ ਦਾ ਰਸਮੀ ਤੌਰ ’ਤੇ ਐਲਾਨ ਹੋਣਾ ਅਜੇ ਬਾਕੀ ਹੈ ਪਰ ਫਿਰ ਵੀ ਸਿਆਸੀ ਪਾਰਾ ਸਿਖਰ ’ਤੇ ਹੈ। ਦੇਖਿਆ ਜਾਵੇ ਤਾਂ ਚੋਣਾਂ ਕਿਸੇ ਵੀ ਲੋਕਤੰਤਰ ਦੀ ਆਤਮਾ ਹੁੰਦੀ ਹੈ। ਸਿਧਾਂਤਕ ਤੌਰ ’ਤੇ ਤਾਂ ਚੋਣਾਂ ਨੂੰ ਲੋਕਤੰਤਰ ਦਾ ਮਹਾਪੁਰਬ ਕਿਹਾ ਜਾਂਦਾ ਹੈ ਅਤੇ ਨਿਰਪੱਖ ਚੋਣਾਂ ਲੋਕਤੰਤਰ ਦੀ ਨੀਂਹ ਨੂੰ ਮਜ਼ਬੂਤੀ ਦਿੰਦੀਆਂ ਹਨ ਪਰ ਜਦੋਂ ਇਨ੍ਹਾਂ ਹੀ ਚੋਣਾਂ ਦੌਰਾਨ ਹਿੰਸਕ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਜਿਨ੍ਹਾਂ ’ਚ ਲੋਕਾਂ ਦੀ ਜਾਨ ਤੱਕ ਦਾਅ ’ਤੇ ਲੱਗ ਜਾਂਦੀ ਹੋਵੇ ਤਾਂ ਸਵਾਲ ਸਿਰਫ ਕਾਨੂੰਨ ਵਿਵਸਥਾ ’ਤੇ ਹੀ ਨਹੀਂ ਲੱਗਦਾ ਸਗੋਂ ਲੋਕਤੰਤਰ ਵੀ ਜ਼ਖਮੀ ਹੁੰਦਾ ਹੈ।

ਉਂਝ ਤਾਂ ਪੱਛਮੀ ਬੰਗਾਲ ’ਚ ਹਿੰਸਾ ਦਾ ਇਤਿਹਾਸ ਕਾਫੀ ਪੁਰਾਣਾ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੇ ਅੰਕੜੇ ਇਸ ਗੱਲ ਨੂੰ ਤੱਥਾਂ ’ਤੇ ਆਧਾਰਤ ਢੰਗ ਨਾਲ ਤਸਦੀਕ ਵੀ ਕਰਦੇ ਹਨ। ਇਨ੍ਹਾਂ ਦੇ ਅਨੁਸਾਰ 2016 ’ਚ ਬੰਗਾਲ ’ਚ ਸਿਆਸੀ ਹਿੰਸਾ ਦੀਆਂ 91 ਘਟਨਾਵਾਂ ਹੋਈਆਂ ਜਿਨ੍ਹਾਂ ’ਚ 206 ਵਿਅਕਤੀ ਇਸ ਦੇ ਸ਼ਿਕਾਰ ਹੋਏ। ਇਸ ਤੋਂ ਪਹਿਲਾਂ 2015 ’ਚ ਸਿਆਸੀ ਹਿੰਸਾ ਦੀਆਂ 131 ਘਟਨਾਵਾਂ ਦਰਜ ਕੀਤੀਆਂ ਗਈਆਂ ਜਿਨ੍ਹਾਂ ਦੇ ਸ਼ਿਕਾਰ 184 ਵਿਅਕਤੀ ਹੋਏ ਸਨ। ਉੱਥੇ ਗ੍ਰਹਿ ਮੰਤਰਾਲਾ ਦੇ ਤਾਜ਼ਾ ਅੰਕੜਿਆਂ ਦੀ ਗੱਲ ਕਰੀਏ ਤਾਂ 2017 ’ਚ ਬੰਗਾਲ ’ਚ 509 ਸਿਆਸੀ ਹਿੰਸਾ ਦੀਆਂ ਘਟਨਾਵਾਂ ਹੋਈਆਂ ਸਨ ਅਤੇ 2018 ’ਚ ਇਹ ਅੰਕੜਾ 1035 ਤੱਕ ਪਹੁੰਚ ਗਿਆ ਸੀ।

ਇਸ ਤੋਂ ਪਹਿਲਾਂ 1997 ’ਚ ਖੱਬੇਪੱਖੀਆਂ ਦੀ ਸਰਕਾਰ ਦੇ ਗ੍ਰਹਿਮੰਤਰੀ ਬੁੱਧਦੇਬ ਭੱਟਾਚਾਰੀਆ ਨੇ ਬਕਾਇਦਾ ਵਿਧਾਨ ਸਭਾ ’ਚ ਇਹ ਜਾਣਕਾਰੀ ਦਿੱਤੀ ਸੀ ਕਿ ਸਾਲ 1997 ਤੋਂ 1996 ਤੱਕ ਪੱਛਮੀ ਬੰਗਾਲ ’ਚ 28,000 ਲੋਕ ਸਿਆਸੀ ਹਿੰਸਾ ’ਚ ਮਾਰੇ ਗਏ ਸੀ। ਬਿਨਾ ਸ਼ੱਕ ਇਹ ਅੰਕੜੇ ਪੱਛਮੀ ਬੰਗਾਲ ਦੀ ਸਿਆਸਤ ਦਾ ਕਰੂਪ ਚਿਹਰਾ ਪੇਸ਼ ਕਰਦੇ ਹਨ।ਪੰਚਾਇਤੀ ਚੋਣਾਂ ਤੋਂ ਲੈ ਕੇ ਲੋਕ ਸਭਾ ਚੋਣਾਂ ਦੇ ਦੌਰਾਨ ਪੱਛਮੀ ਬੰਗਾਲ ਦਾ ਲਹੂ ਭਿੱਜਿਆ ਇਤਿਹਾਸ ਉਸ ਦੀ ‘ਸ਼ੋਨਾਰ ਬੰਗਲਾ’ ਦੇ ਅਕਸ ਜੋ ਕਿ ਰਬਿੰਦਰਨਾਥ ਟੈਗੋਰ ਅਤੇ ਬੰਕਿਮਚੰਦਰ ਚੱਟੋਪਾਧਿਆਏ ਵਰਗੀਆਂ ਮਹਾਨ ਸ਼ਖਸੀਅਤਾਂ ਦੀ ਦੇਣ ਹੈ, ਉਸ ਨੂੰ ਵੀ ਧੁੰਦਲਾ ਕਰ ਰਿਹਾ ਹੈ।ਬੰਗਾਲ ਦੀ ਸਿਆਸਤ ਮੌਜੂਦਾ ਸਮੇਂ ’ਚ ਸ਼ਾਇਦ ਆਪਣੇ ਇਤਿਹਾਸ ਦੇ ਸਭ ਤੋਂ ਤਰਸਯੋਗ ਦੌਰ ’ਚੋਂ ਲੰਘ ਰਹੀ ਹੈ ਜਿੱਥੇ ਖੱਬੇਪੱਖੀਆਂ ਦੀ ਲਹੂ ਨਾਲ ਭਿੱਜੀ ਸਿਆਸਤ ਨੂੰ ਪੁੱਟ ਕੇ ਇਕ ਸਾਫ-ਸੁਥਰੀ ਸਿਆਸਤ ਦੀ ਸ਼ੁਰੂਆਤ ਦੇ ਨਾਂ ’ਤੇ ਜੋ ਤ੍ਰਿਣਮੂਲ ਸੱਤਾ ’ਚ ਆਈ ਸੀ ਅੱਜ ਸੱਤਾ ਬਚਾਉਣ ਦੇ ਲਈ ਖੁਦ ਉਸ ’ਤੇ ਲਹੂ ਡੋਲ੍ਹਵੀਂ ਸਿਆਸਤ ਕਰਨ ਦੇ ਦੋਸ਼ ਲੱਗ ਰਹੇ ਹਨ।

ਹਾਲ ਹੀ ਦੀਆਂ ਲੋਕ ਸਭਾ ਚੋਣਾਂ ’ਚ ਭਾਜਪਾ ਦਾ ਵੋਟ ਫੀਸਦੀ ਵੱਧਣ ਦੇ ਨਾਲ ਹੀ ਸੂਬੇ ’ਚ ਹਿੰਸਾ ਦੇ ਇਹ ਅੰਕੜੇ ਵੀ ਲਗਾਤਾਰ ਵੱਧਦੇ ਜਾ ਰਹੇ ਹਨ। ਭਾਵੇਂ ਉਹ ਭਾਜਪਾ ਦੇ ਵੱਖ-ਵੱਖ ਰੋਡ ਸ਼ੋਅ ਦੇ ਦੌਰਾਨ ਹਿੰਸਾ ਦੀਆਂ ਘਟਨਾਵਾਂ ਹੋਣ ਜਾਂ ਉਨ੍ਹਾਂ ਦੀ ਪਰਿਵਰਤਣ ਯਾਤਰਾ ਨੂੰ ਰੋਕਣ ਦੀ ਕੋਸ਼ਿਸ਼ ਹੋਵੇ ਜਾਂ ਫਿਰ ਜੇ. ਪੀ. ਨੱਡਾ ਦੇ ਕਾਫਿਲੇ ’ਤੇ ਪਥਰਾਅ ਹੋਵੇ।ਇਹੀ ਕਾਰਨ ਹੈ ਕਿ ਚੋਣ ਕਮਿਸ਼ਨਰ ਨੂੰ ਕਹਿਣਾ ਪਿਆ ਕਿ ਬੰਗਾਲ ’ਚ ਜੋ ਹਾਲਾਤ ਬਣ ਰਹੇ ਹਨ ਉਨ੍ਹਾਂ ਨਾਲ ਇੱਥੇ ਸ਼ਾਂਤੀਪੂਰਣ ਤਰੀਕੇ ਨਾਲ ਚੋਣਾਂ ਕਰਵਾਉਣੀਆਂ ਚੋਣ ਕਮਿਸ਼ਨ ਲਈ ਇਕ ਬਹੁਤ ਵੱਡੀ ਚੁਣੌਤੀ ਹੈ। ਸਥਿਤੀ ਦੀ ਗੰਭੀਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਚੋਣ ਕਮਿਸ਼ਨ ਇਸ ਵਾਰ 2019 ਦੀਆਂ ਲੋਕ ਸਭਾ ਚੋਣਾਂ ਦੇ ਮੁਕਾਬਲੇ 25 ਫੀਸਦੀ ਵੱਧ ਸੁਰੱਖਿਆ ਦੀ ਤਾਇਨਾਤੀ ਕਰਨ ’ਤੇ ਵਿਚਾਰ ਕਰ ਰਿਹਾ ਹੈ।

ਪਰ ਇਸ ਚੋਣਾਂ ਦੇ ਮੌਸਮ ’ਚ ਬੰਗਾਲ ਦੇ ਸਿਆਸੀ ਦ੍ਰਿਸ਼ ’ਤੇ ਘਪਲਿਆਂ ਦੇ ਬੱਦਲ ਵੀ ਉਭਰਣ ਲੱਗੇ ਹਨ ਜੋ ਕਿੰਨਾ ਵਰਨਗੇ ਇਹ ਤਾਂ ਸਮਾਂ ਹੀ ਦੱਸੇਗਾ ਪਰ ਮੌਜੂਦਾ ਸਮੇਂ ’ਚ ਉਨ੍ਹਾਂ ਦਾ ਗੱਜਣਾ ਤਾਂ ਪੂਰੇ ਦੇਸ਼ ’ਚ ਸੁਣਾਈ ਦੇ ਰਿਹਾ ਹੈ।ਦਰਅਸਲ ਕੇਂਦਰੀ ਜਾਂਚ ਬਿਊਰੋ ਨੇ ਸੂਬੇ ’ਚ ਕੋਲਾ ਚੋਰੀ ਅਤੇ ਨਾਜਾਇਜ਼ ਖੋਦਾਈ ਦੇ ਮਾਮਲੇ ’ਚ ਮੁੱਖ ਮੰਤਰੀ ਮਮਤਾ ਬੈਨਰਜੀ ਦੇ ਭਤੀਜੇ ਅਤੇ ਟੀ.ਐਮ.ਸੀ. ਸੰਸਦ ਮੈਂਬਰ ਅਭਿਸ਼ੇਕ ਬੈਨਰਜੀ ਦੀ ਪਤਨੀ ਰੂਜੀਰਾ ਬੈਨਰਜੀ ਅਤੇ ਉਨ੍ਹਾਂ ਦੀ ਸਾਲੀ ਨੂੰ ਪੁੱਛਗਿੱਛ ਲਈ ਨੋਟਿਸ ਭੇਜਿਆ ਹੈ।ਇਸ ਤੋਂ ਕੁਝ ਦਿਨ ਪਹਿਲਾਂ ਸ਼ਾਰਦਾ ਚਿਟਫੰਡ ਘਪਲਾ ਜਿਸ ’ਚ ਦੇਸ਼ ਦੇ ਸਾਬਕਾ ਵਿੱਤ ਮੰਤਰੀ ਚਿਦਾਂਬਰਮ ਅਤੇ ਖੁਦ ਪੱਛਮੀ ਬੰਗਾਲ ਦੀ ਮੁੱਖ ਮੰਤਰੀ ’ਤੇ ਦੋਸ਼ ਲੱਗੇ ਸਨ, ਇਸ ਮਾਮਲੇ ’ਚ ਸੀ.ਬੀ.ਆਈ. ਨੇ ਦਸੰਬਰ 2020 ’ਚ ਸੁਪਰੀਮ ਕੋਰਟ ’ਚ ਇਕ ਮਾਣਹਾਨੀ ਰਿੱਟ ਦਾਇਰ ਕੀਤੀ ਸੀ। ਇਸ ਦੇ ਅਨੁਸਾਰ ਬੰਗਾਲ ਦੇ ਮੁੱਖ ਮੰਤਰੀ ਰਾਹਤ ਫੰਡ ’ਚੋਂ ਤਾਰਾ ਟੀ.ਵੀ ਨੂੰ ਨਿਯਮਿਤ ਤੌਰ ’ਤੇ 23 ਮਹੀਨੇ ਤੱਕ ਭੁਗਤਾਨ ਕੀਤਾ ਗਿਆ। ਕਥਿਤ ਤੌਰ ’ਤੇ ਇਹ ਰਕਮ ਮੀਡੀਆ ਕਰਮੀਆਂ ਦੀ ਤਨਖਾਹ ਦੇ ਭੁਗਤਾਨ ਲਈ ਦਿੱਤੀ ਗਈ।

ਪੜ੍ਹੋ ਇਹ ਅਹਿਮ ਖਬਰ - ਕੈਨੇਡਾ : ਸੁਰੱਖਿਆ ਨੂੰ ਲੈ ਕੇ ਭਾਰਤੀ ਭਾਈਚਾਰੇ ਵੱਲੋਂ ਜਗਮੀਤ ਸਿੰਘ ਦੇ ਦਫਤਰ ਬਾਹਰ ਪ੍ਰਦਰਸ਼ਨ

ਵਰਨਣਯੋਗ ਹੈ ਕਿ ਜਾਂਚ ਦੇ ਦੌਰਾਨ ਤਾਰਾ ਟੀ. ਵੀ ਦੇ ਸ਼ਾਰਦਾ ਗਰੁੱਪ ਆਫ ਕੰਪਨੀਜ਼ ਦਾ ਹਿੱਸਾ ਹੋਣ ਦੀ ਗੱਲ ਸਾਹਮਣੇ ਆਈ ਸੀ। ਸੀ.ਬੀ.ਆਈ. ਦਾ ਕਹਿਣਾ ਹੈ ਕਿ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਰਾਹਤ ਫੰਡ ’ ਚੋਂ ਤਾਰਾ ਟੀ.ਵੀ ਕਰਮਚਾਰੀ ਭਲਾਈ ਸੰਘ ਨੂੰ ਕੁੱਲ 6.12 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਸੀ। ਇਸ ਤੋਂ ਕੁਝ ਸਮਾਂ ਪਹਿਲਾਂ ਜਾਂ ਇੰਝ ਕਿਹਾ ਜਾਵੇ ਕਿ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੀ ਇਸ ਸ਼ਾਰਦਾ ਘਪਲੇ ਦੀ ਜਾਂਚ ਨੂੰ ਲੈ ਕੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਕੇਂਦਰ ਸਰਕਾਰ ਆਹਮੋ-ਸਾਹਮਣੇ ਸਨ।ਉਂਝ ਭਾਰਤ ਵਰਗੇ ਦੇਸ਼ ’ਚ ਘਪਲੇ ਹੋਣਾ ਕੋਈ ਨਵੀਂ ਗੱਲ ਨਹੀਂ ਹੈ ਅਤੇ ਨਾ ਹੀ ਚੋਣਾਂ ਦੇ ਮੌਸਮ ’ਚ ਘਪਲਿਆਂ ਦੇ ਪਿਟਾਰੇ ਖੁੱਲ੍ਹਣਾ। ਅਜਿਹੇ ਸੰਯੋਗ ਇਸ ਦੇਸ਼ ਦੇ ਆਮ ਆਦਮੀ ਨੇ ਪਹਿਲਾਂ ਵੀ ਦੇਖੇ ਹਨ ਭਾਵੇਂ ਉਹ ਰਾਬਰਟ ਵਢੇਰਾ ਦੇ ਜ਼ਮੀਨ ਅਤੇ ਮਨੀ ਲਾਂਡਰਿੰਗ ਘਪਲੇ ਹੋਣ ਜਾਂ ਫਿਰ ਸੋਨੀਆ ਗਾਂਧੀ ਅਤੇ ਕਾਂਗਰਸੀ ਨੇਤਾਵਾਂ ਦੇ ਨੈਸ਼ਨਲ ਹੇਰਾਲਡ ਵਰਗੇ ਕੇਸ ਹੋਣ ਜਾਂ ਯੂ.ਪੀ ’ਚ ਨਾਜਾਇਜ਼ ਖੋਦਾਈ ਦੇ ਮਾਮਲੇ ’ਚ ਅਖਿਲੇਸ਼ ਯਾਦਵ ਅਤੇ ਜਾਂ ਫਿਰ ਯਾਦਗਾਰ ਘਪਲੇ ’ਚ ਮਾਇਆਵਤੀ ’ਤੇ ਈ.ਡੀ. ਦੀ ਕਾਰਵਾਈ। ਵਧੇਰੇ ਸੰਯੋਗ ਕੁਝ ਅਜਿਹਾ ਹੀ ਬਣਿਆ ਕਿ ਚੋਣਾਂ ਦੇ ਮੌਸਮ ’ਚ ਹੀ ਇਹ ਸਾਹਮਣੇ ਆਉਂਦੇ ਹਨ ਅਤੇ ਫਿਰ 5 ਸਾਲ ਲਈ ਗਾਇਬ ਹੋ ਜਾਂਦੇ ਹਨ।

ਦੇਸ਼ ਦੀ ਸਿਆਸਤ ਹੁਣ ਉਸ ਦੌਰ ’ਚੋਂ ਲੰਘ ਰਹੀ ਹੈ ਜਦੋਂ ਦੇਸ਼ ਦੇ ਆਮ ਆਦਮੀ ਨੂੰ ਇਹ ਮਹਿਸੂਸ ਹੋਣ ਲੱਗਾ ਹੈ ਕਿ ਹਿੰਸਾ ਅਤੇ ਘਪਲੇ ਚੋਣਾਂ ਦੇ ਹਥਿਆਰ ਬਣ ਕੇ ਰਹਿ ਗਏ ਹਨ ਅਤੇ ਉਸ ਦੇ ਕੋਲ ਇਨ੍ਹਾਂ ’ਚੋਂ ਕਿਸੇ ਦਾ ਵੀ ਮੁਕਾਬਲਾ ਕਰਨ ਦੇ ਸਮਰੱਥ ਨਹੀਂ ਹੈ, ਕਿਉਂਕਿ ਜਦ ਤੱਕ ਤੈਅ ਸਮਾਂਹੱਦ ਦੇ ਅੰਦਰ ਨਿਰਪੱਖ ਜਾਂਚ ਦੇ ਰਾਹੀਂ ਇਨ੍ਹਾਂ ਘਪਲਿਆਂ ਦੇ ਬੱਦਲਾਂ ਤੋਂ ਇਹ ਪਰਦਾ ਨਹੀਂ ਉਠਾਉਂਦਾ, ਉਹ ਸਿਰਫ ਚੋਣਾਂ ਦੌਰਾਨ ਵਿਰੋਧੀ ਪਾਰਟੀ ਦੀ ਹਿੰਸਾ ਦੇ ਪ੍ਰਤੀਉਤਰ ’ਚ ਗੱਜਣ ਦੇ ਲਈ ਸਾਹਮਣੇ ਆਉਂਦੇ ਰਹਿਣਗੇ, ਬੰਗਾਲ ਹੋਵੇ ਜਾਂ ਬਿਹਾਰ ਜਾਂ ਫਿਰ ਕੋਈ ਹੋਰ ਸੂਬਾ।ਜੇਕਰ ਬੰਗਾਲ ਦੀ ਹੀ ਗੱਲ ਕਰੀਏ ਤਾਂ ਇਕ ਪਾਸੇ ਚੋਣਾਂ ਤੋਂ ਪਹਿਲਾਂ ਸਾਹਮਣੇ ਆਉਣ ਵਾਲੇ ਘਪਲਿਆਂ ਨਾਲ ਸੂਬੇ ਦੀ ਮੁੱਖ ਮੰਤਰੀ ਅਤੇ ਉਨ੍ਹਾਂ ਦਾ ਕੁਨਬਾ ਸਵਾਲਾਂ ਦੇ ਘੇਰੇ ’ਚ ਹੈ। ਓਧਰ ਦੂਸਰੇ ਪਾਸੇ ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਉੱਥੇ ਸੱਤਾਧਾਰੀ ਪਾਰਟੀ ਵੱਲੋਂ ਸੱਤਾ ਬਚਾਉਣ ਅਤੇ ਭਾਜਪਾ ਵੱਲੋਂ ਸੱਤਾ ਹਾਸਲ ਕਰਨ ਦੇ ਮਕਸਦ ਨਾਲ ਦੋਵਾਂ ਪਾਰਟੀਆਂ ਦੇ ਦਰਮਿਆਨ ਹੋਣ ਵਾਲੀ ਸਿਆਸੀ ਹਿੰਸਾ ਦੇ ਮਾਮਲੇ ਵੀ ਵੱਧਦੇ ਜਾ ਰਹੇ ਹਨ।

ਪਰ ਸੱਤਾ ਬਚਾਉਣ ਅਤੇ ਹਾਸਲ ਕਰਨ ਦੀ ਇਸ ਚੁੱਕ- ਥਲ ਦੇ ਦਰਮਿਆਨ ਸਿਆਸੀ ਪਾਰਟੀਆਂ ਨੂੰ ਇਹ ਸਮਝ ਲੈਣਾ ਚਾਹੀਦਾ ਹੈ ਕਿ ਅੱਜ ਦਾ ਵੋਟਰ ਇੰਨਾ ਬੇਸਮਝ ਵੀ ਨਹੀਂ ਹੈ ਜੋ ਇਨ੍ਹਾਂ ਘਪਲਿਆਂ ਅਤੇ ਹਿੰਸਾ ਦੇ ਦਰਮਿਆਨ ਦੀਆਂ ਰੇਖਾਵਾਂ ਨੂੰ ਨਾ ਪੜ੍ਹ ਸਕੇ। ਖਾਸ ਤੌਰ ’ਤੇ ਉਦੋਂ ਜਦੋਂ ਇਨ੍ਹਾਂ ਹਾਲਤਾਂ ’ਚ ਚੋਣਾਂ ਦੇ ਦੌਰਾਨ ਬੋਲੇ ਜਾਣ ਵਾਲੇ ‘ਆਰ ਨੋਈ ਅਨਿਆਏ’ (ਹੋਰ ਨਹੀਂ ਬੇਇਨਸਾਫੀ) ਜਾਂ ਫਿਰ ‘‘ਕ੍ਰਿਸ਼ਨ ਕ੍ਰਿਸ਼ਨ ਹਰੇ ਹਰੇ, ਪਦਮ (ਕਮਲ) ਫੂਲ ਖਿਲੇ ਘਰੇ-ਘਰੇ’’ ਜਾਂ ਬਾਂਗਲਾ ‘ਨਿਜ਼ੇਰ ਮੇਯਕੋਈ ਚਾਏ’ (ਬੰਗਾਲ ਆਪਣੀ ਧੀ ਨੂੰ ਚਾਹੁੰਦਾ ਹੈ) ਵਰਗੇ ਸ਼ਬਦ ਕਦੀ-ਕਦੀ ਨਾਅਰਿਆਂ ਦੀ ਦਹਿਲੀਜ਼ ਪਾਰ ਕਰ ਕੇ ਯਥਾਰਥ ’ਚ ਤਬਦੀਲ ਨਹੀਂ ਹੁੰਦੇ। ਇਸ ਲਈ ਲੋਕਤੰਤਰ ਤਾਂ ਸਹੀ ਮਾਈਨਿਆਂ ’ਚ ਉਦੋਂ ਉਹ ਮਜ਼ਬੂਤ ਹੋਵੇਗਾ ਜਦੋਂ ਚੋਣਾਂ ਦੇ ਮੌਸਮ ਵਿਚ ਘਪਲੇ ਸਿਰਫ ਸਾਹਮਣੇ ਹੀ ਨਹੀਂ ਆਉਣਗੇ ਸਗੋਂ ਉਨ੍ਹਾਂ ਦੇ ਅਸਲੀ ਦੋਸ਼ੀ ਸਜ਼ਾ ਵੀ ਪਾਉਣਗੇ।

ਡਾ. ਨੀਲਮ ਮਹੇਂਦਰ 

  • West Bengal
  • Electoral Violence
  • Neelam Mahendra
  • ਪੱਛਮੀ ਬੰਗਾਲ
  • ਚੋਣਾਵੀ ਹਿੰਸਾ
  • ਨੀਲਮ ਮਹੇਂਦਰ

ਕਵਿਤਾ ਖਿੜਕੀ :  ਜ਼ਿੰਦਗੀ ਦਾ ਸਫ਼ਰ

NEXT STORY

Stories You May Like

  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ ਰਿਮਾਂਡ 'ਤੇ
  • crisis facing asha deepens in bangladesh
    ਬੰਗਲਾਦੇਸ਼ 'ਚ ਵਧਿਆ 'ਆਸ਼ਾ ਦਾ ਸੰਕਟ': ਗੁੰਡਾਗਰਦੀ ਅਤੇ ਹਿੰਸਾ ਅੱਗੇ ਪ੍ਰਸ਼ਾਸਨ ਢੇਰੀ
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
  • sail and nmdc directed to find mining assets abroad
    ਸੇਲ ਅਤੇ NMDC ਨੂੰ ਵਿਦੇਸ਼ਾਂ ’ਚ ਮਾਈਨਿੰਗ ਜਾਇਦਾਦਾਂ ਲੱਭਣ ਦੇ ਨਿਰਦੇਸ਼
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ ਅਗਲੀ ਸੁਣਵਾਈ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ ਹੋਵੇਗੀ ਸੁਣਵਾਈ
  • sit investigation  petitions  court  dismissal
    2020 ਦੇ ਦੰਗਿਆਂ ਤੇ 2019 ਦੇ ਜਾਮੀਆ ਹਿੰਸਾ ਦੀ SIT ਜਾਂਚ ਵਾਲੀਆਂ ਪਟੀਸ਼ਨਾਂ ਅਦਾਲਤ ਵਲੋਂ ਖਾਰਜ
  • lpu violence  cm samrat chaudhary ashok mittal
    LPU ਹਿੰਸਾ : CM ਸਮਰਾਟ ਚੌਧਰੀ ਨੇ ਸੰਸਥਾ ਦੇ ਸੰਸਥਾਪਕ ਅਸ਼ੋਕ ਮਿੱਤਲ ਨਾਲ ਫ਼ੋਨ 'ਤੇ ਕੀਤੀ ਗੱਲਬਾਤ
  • congress raises questions poor management jalandhar civil hospital
    'ਕਿੱਥੇ ਗਈ ਸਿਹਤ ਕ੍ਰਾਂਤੀ?', ਜਲੰਧਰ ਸਿਵਲ ਹਸਪਤਾਲ ਵਿੱਚ ਗੰਦਗੀ ਤੇ ਮਾੜੇ...
  • lpu protest revelation
    LPU ਮਾਮਲੇ 'ਚ ਹੁਣ ਤੱਕ ਦਾ ਵੱਡਾ ਖ਼ੁਲਾਸਾ! ਵਾਇਰਲ ਪੋਸਟ ਦਾ ਸੱਚ ਆਇਆ ਸਾਹਮਣੇ,...
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ...
  • long power cut in punjab on saturday
    ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...
  • bodybuilder varinder singh ghumman s death anniversary
    ਬਾਡੀ ਬਿਲਡਰ ਵਰਿੰਦਰ ਘੁੰਮਣ ਦੀ ਬਰਸੀ ਮੌਕੇ ਭਰਾ ਨੇ ਕੀਤੇ ਵੱਡੇ ਖ਼ੁਲਾਸੇ! ਕਰੋੜਾਂ...
  • dispute over train departure superintendent attacks manager with a stick
    ਜਲੰਧਰ 'ਚ ਟਰੇਨ ਰਵਾਨਾ ਕਰਨ ਨੂੰ ਲੈ ਕੇ ਵਿਵਾਦ, ਸੁਪਰਡੈਂਟ ਨੇ ਮੈਨੇਜਰ 'ਤੇ...
  • vigilance action at patwar khana in district administrative complex jalandhar
    ਜਲੰਧਰ 'ਚ DC ਦੇ ਨੱਕ ਹੇਠਾਂ ਸਾਲਾਂ ਤੋਂ ਪਟਵਾਰਖਾਨੇ ’ਚ ਛਾਇਆ ਹੋਇਆ ਹੈ...
  • bjp protests over smart city scams in jalandhar
    ਜਲੰਧਰ 'ਚ ਸਮਾਰਟ ਸਿਟੀ ਘਪਲਿਆਂ ਨੂੰ ਲੈ ਕੇ ਭਾਜਪਾ ਦਾ ਰੋਸ ਪ੍ਰਦਰਸ਼ਨ
Trending
Ek Nazar
long power cut in punjab on saturday

ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ...

labour party won special election

ਬ੍ਰਿਟੇਨ ਦੀ ਲੇਬਰ ਪਾਰਟੀ ਨੇ ਲੰਡਨ ਦੀ ਵਿਸ਼ੇਸ਼ ਚੋਣ ਜਿੱਤੀ, ਗ੍ਰੀਨ ਪਾਰਟੀ ਦੇ...

jp nadda  himachal pradesh  highway project  kishau project

JP ਨੱਢਾ ਨੇ ਹਿਮਾਚਲ ਪ੍ਰਦੇਸ਼ 'ਚ 55,103 ਕਰੋੜ ਦੇ ਹਾਈਵੇਅ ਪ੍ਰਾਜੈਕਟਾਂ ਦੀ ਕੀਤੀ...

iraq rejected syria s request

4,000 ਸ਼ੱਕੀ ISIS ਮੈਂਬਰ ਨਹੀਂ ਹੋਣਗੇ ਡਿਪੋਰਟ ! ਇਰਾਕ ਨੇ ਠੁਕਰਾਈ ਸੀਰੀਆ ਦੀ...

statement of  shehbaz sharif

ਪਾਕਿਸਤਾਨ ਦੇ PM ਨੇ ਸਾਊਦੀ ਅਰਬ 'ਤੇ ਹੂਤੀ ਬਾਗੀਆਂ ਦੇ ਹਮਲਿਆਂ ਦੀ ਕੀਤੀ ਨਿੰਦਾ

us lawmaker jayapal microsoft green card program

ਅਮਰੀਕੀ ਕਾਂਗਰਸਵੂਮੈਨ ਜੈਪਾਲ ਨੇ ਮਾਈਕ੍ਰੋਸਾਫਟ ਨੂੰ ਗ੍ਰੀਨ ਕਾਰਡ ਪ੍ਰੋਗਰਾਮ ਤੋਂ...

trump honored ceo of microsoft

ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ

krishnamoorthi praised smit machhar

ਅਮਰੀਕੀ ਕਾਂਗਰਸਮੈਨ ਕ੍ਰਿਸ਼ਨਾਮੂਰਤੀ ਨੇ ਭਾਰਤੀ ਪਾਇਲਟ ਸਮਿਤ ਮਛਾਰ ਦੀ ਬਹਾਦਰੀ ਦੀ...

incident in  mexican prison

ਮੈਕਸੀਕਨ ਜੇਲ੍ਹ 'ਚ ਹਿੰਸਕ ਝੜਪ, 10 ਮੌਤਾਂ ਤੇ 16 ਹੋਰ ਜ਼ਖਮੀ

major restrictions imposed in bathinda city district magistrate issues orders

ਬਠਿੰਡਾ ਸ਼ਹਿਰ 'ਚ ਲੱਗੀਆਂ ਵੱਡੀਆਂ ਪਾਬੰਦੀਆਂ, ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਕੀਤੇ...

formidable cricketer retirement from all formats

ਗੁਜਰਾਤ 'ਚ ਜਨਮੇ ਧਾਕੜ Cricketer ਨੇ ਸਾਰੇ ਫਾਰਮੈਟਾਂ ਤੋਂ ਸੰਨਿਆਸ ਲੈਣ ਦਾ ਕਰ...

harbhajan mann s heart touching statement

ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ,...

china s k visa

ਇਕ ਸਾਲ ਬਾਅਦ ਵੀ ਚੀਨ ਦਾ 'K ਵੀਜ਼ਾ' ਬਣਿਆ ਬੁਝਾਰਤ; ਬਿਨੈਕਾਰ ਹੋ ਰਹੇ ਖੁਆਰ

government job 27 lakh rupees excise officer police

ਸਰਕਾਰੀ ਨੌਕਰੀ ਲਈ ਦਿੱਤੇ 27 ਲੱਖ, ਆਬਕਾਰੀ ਅਧਿਕਾਰੀ ਦੀ ਕੁਰਸੀ 'ਤੇ ਬੈਠਦੇ ਹੀ ਹੋ...

assets worth seized in 5 drug smuggling cases in sonbhadra

ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ

heavy rain expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

seven story building collapses

ਇਸਤਾਂਬੁਲ 'ਚ ਸੱਤ ਮੰਜ਼ਿਲਾ ਇਮਾਰਤ ਦਾ ਹਿੱਸਾ ਢਹਿਆ, ਮਲਬੇ 'ਚ ਫਸੇ ਸੱਤ ਲੋਕ...

when nana patekar put acting career on hold  joined army during kargil war

ਨਾਨਾ ਪਾਟੇਕਰ ਦੀ ਦੇਸ਼ਭਗਤੀ ; ਕਾਰਗਿਲ ਦੀ ਜੰਗ ਦੌਰਾਨ ਐਕਟਿੰਗ ਛੱਡ ਫੌਜ 'ਚ ਹੋ ਗਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +