Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    9:16:29 PM

  • delhi building collapse pm modi expresses deep sorrow over

    Delhi building collapse: ਦਿੱਲੀ ਇਮਾਰਤ ਹਾਦਸਾ...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • governments should ensure safety of sikhs in canada and america advocate dhami

    ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • New Delhi
  • ਆਖ਼ਿਰ ਕੀ ਸੁਨੇਹਾ ਦਿੰਦੇ ਨੇ ਪੰਜ ਸੂਬਿਆਂ ਦੇ ਚੋਣ ਨਤੀਜੇ !

MERI AWAZ SUNO News Punjabi(ਨਜ਼ਰੀਆ)

ਆਖ਼ਿਰ ਕੀ ਸੁਨੇਹਾ ਦਿੰਦੇ ਨੇ ਪੰਜ ਸੂਬਿਆਂ ਦੇ ਚੋਣ ਨਤੀਜੇ !

  • Updated: 04 May, 2021 01:44 PM
New Delhi
what is the message the election results five states
  • Share
    • Facebook
    • Tumblr
    • Linkedin
    • Twitter
  • Comment

ਅੱਬਾਸ ਧਾਲੀਵਾਲ 
ਮਲੇਰਕੋਟਲਾ ।
Abbasdhaliwal72@gmail.com 

ਪਿਛਲੇ ਦਿਨੀਂ ਪੱਛਮੀ ਬੰਗਾਲ ਸਮੇਤ 4 ਸੂਬਿਆਂ ਅਤੇ ਇਕ ਕੇਂਦਰ ਸ਼ਾਸਿਤ ਪ੍ਰਦੇਸ਼ ਵਿਚ ਵੋਟਿੰਗ ਦਾ ਕੰਮ ਮੁਕੰਮਲ ਹੋਣ ਉਪਰੰਤ ਵੋਟਾਂ ਦੀ ਗਿਣਤੀ ਨਿਸ਼ਚਿਤ ਮਿਤੀ 2 ਮਈ ਨੂੰ ਸਵੇਰੇ ਆਰੰਭ ਕਰ ਦਿੱਤੀ ਗਈ, ਜਿਵੇਂ ਹੀ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋਇਆ ਤਾਂ ਤਮਾਮ ਮੀਡੀਆ ਦਾ ਧਿਆਨ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਤੋਂ ਪਲਟ ਕੇ ਇਕ ਵਾਰ ਫਿਰ ਚੁਣਾਵੀ ਗਿਣਤੀ ਵੱਲ ਆਕਰਸ਼ਿਤ ਹੋ ਗਿਆ। 
ਹਾਲਾਂਕਿ ਇਸ ਤੋਂ ਪਹਿਲਾਂ ਬੀਤੇ ਦੋ ਢਾਈ ਮਹੀਨਿਆਂ ਦਰਮਿਆਨ ਅਕਸਰ ਦੇਸ਼ ਦੇ ਲੋਕਾਂ ਦੀ ਚਰਚਾ ਦਾ ਕੇਂਦਰ ਪੱਛਮੀ ਬੰਗਾਲ ਦੀਆਂ ਉਕਤ ਚੋਣਾਂ ਸਨ ਜਿਨ੍ਹਾਂ ਨੂੰ ਜਿੱਤਣ ਲਈ ਬੀ.ਜੇ.ਪੀ. ਪਿਛਲੇ ਦੋ ਢਾਈ ਸਾਲ ਤੋਂ ਜੁਟੀ ਹੋਈ ਸੀ ਅਤੇ ਉਧਰ ਸੂਬੇ ਦੀ ਸੱਤਾ ਤੇ ਬਿਰਾਜਮਾਨ ਮਮਤਾ ਬੈਨਰਜੀ ਵੀ ਇਸ ਵਾਰੀ ਆਪਣੀ ਪਾਰਟੀ ਨੂੰ ਜਿਤਾ ਕੇ ਹੈਟ੍ਰਿਕ ਲਗਾਉਣ ਦੀ ਕੋਸ਼ਿਸ਼ ਵਿਚ ਸਨ।ਚੋਣਾਂ ਤਾਂ ਭਾਵੇਂ ਦੂਜੇ ਸੂਬਿਆਂ ਵਿੱਚ ਵੀ ਹੋ ਰਹੀਆਂ ਸਨ ਪਰ ਅੱਠ ਚਰਨਾਂ ਵਿੱਚ ਹੋਣ ਵਾਲੇ ਪੱਛਮੀ ਬੰਗਾਲ ਦੀਆਂ ਚੋਣਾਂ ਦਰਅਸਲ ਭਾਜਪਾ ਦੇ ਲੀਡਰਾਂ ਲਈ ਇਕ ਵੱਕਾਰ ਦਾ ਸਵਾਲ ਬਣੀਆਂ ਹੋਈਆਂ ਸਨ। ਇਹੋ ਵਜ੍ਹਾ ਹੈ ਕਿ ਇਕ ਅੰਦਾਜ਼ੇ ਮੁਤਾਬਿਕ ਪੱਛਮੀ ਬੰਗਾਲ ਦੀਆਂ ਇਨ੍ਹਾਂ ਚੋਣਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੀਬ 21 ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਲਈ ਵੋਟਾਂ ਮੰਗੀਆਂ। 

ਕੋਰੋਨਾ ਨੇ ਵਿਗਾੜੇ ਸਿਆਸੀ ਦਾਅ ਪੇਚ
ਉਧਰ ਅਪ੍ਰੈਲ ਮਹੀਨੇ ਵਿੱਚ ਜਦੋਂ ਕਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਭਾਰਤ ਦੇ ਵੱਖ ਵੱਖ ਸੂਬਿਆਂ ਵਿਚ ਆਪਣਾ ਜ਼ੋਰ ਫੜਿਆ ਤਾਂ ਦੇਸ਼ ਦੇ ਵਧੇਰੇ ਲੋਕਾਂ ਦਾ ਧਿਆਨ ਚੋਣਾਂ ਦੀ ਬਜਾਏ ਬੀਮਾਰੀ ਵੱਲ ਹੋ ਗਿਆ ਪਰ ਇਸ ਸਭ ਕਾਸੇ ਦੇ ਬਾਵਜੂਦ ਪੱਛਮੀ ਬੰਗਾਲ ਵਿੱਚ ਉਸੇ ਰਫ਼ਤਾਰ ਨਾਲ ਚੁਣਾਵੀ ਸਭਾਵਾਂ ਦਾ ਸਿਲਸਿਲਾ ਚਲਦਾ ਰਿਹਾ ਇਥੋਂ ਤਕ ਕਿ ਪਹਿਲਾਂ ਕਲਕੱਤਾ ਹਾਈਕੋਰਟ ਨੇ ਚੋਣ ਕਮਿਸ਼ਨ ਨੂੰ ਝਾੜ ਪਾਈ ਅਤੇ ਫਿਰ ਮਦਰਾਸ ਹਾਈਕੋਰਟ ਨੇ ਤਾਂ ਆਪਣੀਆਂ ਸਖ਼ਤ ਟਿੱਪਣੀਆਂ ਕਰਦਿਆਂ ਇਥੋਂ ਤੱਕ ਕਹਿ ਦਿੱਤਾ ਕਿ ਦੇਸ਼ ਅੰਦਰ ਕੋਰੋਨਾ ਦੀ ਦੂਜੀ ਲਹਿਰ ਫੈਲਾਉਣ ਲਈ ਇਲੈਕਸ਼ਨ ਕਮਿਸ਼ਨ ਜ਼ਿੰਮੇਵਾਰ ਹੈ ਅਤੇ ਕਿਉਂ ਨਾ ਇਨ੍ਹਾਂ ਅਧਿਕਾਰੀਆਂ 'ਤੇ ਕੇਸ ਦਰਜ ਕੀਤੇ ਜਾਣ। ਇਸ ਤੋਂ ਬਾਅਦ ਇਕ ਵਾਰ ਤਾਂ ਇੰਝ ਲੱਗਣ ਲੱਗਾ ਸੀ ਕਿ ਜਿਵੇਂ ਸ਼ਾਇਦ ਇਲੈਕਸ਼ਨ ਦੀ ਇਸ ਪ੍ਰਕਿਰਿਆ ਨੂੰ ਇੱਥੇ ਹੀ ਰੋਕ ਦਿੱਤਾ ਜਾਵੇਗਾ ਪਰ ਅਜਿਹਾ ਨਹੀਂ ਹੋਇਆ ਸਗੋਂ ਚੋਣਾਂ ਦਾ ਕਾਰਜ ਮੁਕੰਮਲ ਹੋਇਆ ਅਤੇ ਨਿਸ਼ਚਿਤ ਮਿਤੀ ਤੇ ਵੋਟਾਂ ਦੀ ਗਿਣਤੀ ਵੀ ਕਰਨੀ ਆਰੰਭ ਕਰ ਦਿੱਤੀ ਗਈ। ਜਿਵੇਂ ਜਿਵੇਂ ਹੀ ਰੁਝਾਨ ਆਉਣੇ ਸ਼ੁਰੂ ਹੋਏ ਤਿਵੇਂ ਹੀ ਮੀਡੀਆ ਅਤੇ ਲੋਕਾਂ ਦਾ ਸਾਰਾ ਧਿਆਨ ਇਕ ਵਾਰ ਫਿਰ ਕੋਰੋਨਾ ਤੋਂ ਹਟ ਕੇ ਚੁਣਾਵੀ ਨਤੀਜਿਆਂ ਵਲ ਖਿੱਚਿਆ ਗਿਆ । 
ਵੈਸੇ ਜਿਨ੍ਹਾਂ ਪੰਜ ਰਿਆਸਤਾਂ ਵਿੱਚ ਚੋਣਾਂ ਹੋਈਆਂ ਸਨ ਉਨ੍ਹਾਂ ਵਿਚ ਲੋਕਾਂ ਲਈ ਸੱਭ ਤੋਂ ਵੱਧ ਦਿਲਚਸਪੀ ਤੇ ਉਤਸੁਕਤਾ ਪੱਛਮੀ ਬੰਗਾਲ ਦੇ ਨਤੀਜਿਆਂ ਨੂੰ ਜਾਣਨ ਲਈ ਸੀ ਤੇ ਫਿਰ 2 ਮਈ ਨੂੰ ਜਿਵੇਂ ਜਿਵੇਂ ਦੁਪਹਿਰ ਹੁੰਦੀ ਗਈ ਤਾਂ ਮਮਤਾ ਬੈਨਰਜੀ ਦੀ ਪਾਰਟੀ ਆਪਣੇ ਤਮਾਮ ਵਿਰੋਧੀਆਂ ਨੂੰ ਧਾਰਾਸ਼ਾਈ ਕਰਦਿਆਂ ਇਕ ਵੱਡੀ ਲੀਡ ਵੱਲ ਵਧਦੀ ਦਿਖਾਈ ਦੇਣ ਲੱਗੀ। ਦੁਪਹਿਰ ਦੇ ਇਕ ਵਜੇ ਦੇ ਕਰੀਬ ਤਾਂ ਜਿਵੇਂ ਮਮਤਾ ਦੀਦੀ ਦਾ ਜਾਦੂ ਹਰ ਇੱਕ ਦੇ ਸਿਰ ਚੜ੍ਹ ਕੇ ਬੋਲਣ ਲੱਗਾ। 
ਦਰਅਸਲ ਪੱਛਮੀ ਬੰਗਾਲ ਜਿੱਥੇ ਕਿ ਭਾਜਪਾ ਮਮਤਾ ਨੂੰ ਸੱਤਾ ਤੋਂ ਬੇਦਖ਼ਲ ਕਰ ਸੂਬੇ ਦੀ ਵਾਗਡੋਰ ਆਪ ਸੰਭਾਲਣ ਲਈ ਤਰਲੋ ਮੱਛੀ ਹੋ ਰਹੀ ਸੀ ਤਾਂ ਇਨ੍ਹਾਂ ਨਤੀਜਿਆਂ ਦੀ ਆਮਦ ਨੇ ਉਨ੍ਹਾਂ ਦੀਆਂ ਤਮਾਮ ਆਸਾਂ ਤੇ ਉਮੀਦਾਂ ਤੇ ਪਾਣੀ ਫੇਰ ਦਿੱਤਾ। ਉਧਰ ਕਾਂਗਰਸ ਵਾਲਾ ਲੈਫਟ ਫਰੰਟ ਸ਼ਾਇਦ ਬੰਗਾਲ ਵਿੱਚ ਆਪਣੀ ਖੋਈ ਹੋਈ ਜ਼ਮੀਨ ਦੀ ਭਾਲ ਵਿਚ ਸੀ ਪਰ ਪੱਛਮੀ ਬੰਗਾਲ ਨਤੀਜਿਆਂ ਨੇ ਜਿਵੇਂ ਮਮਤਾ ਦੇ ਤਮਾਮ ਵਿਰੋਧੀਆਂ ਨੂੰ ਚਾਰੋ ਖਾਨੇ ਚਿੱਤ ਕਰਕੇ ਰੱਖ ਦਿੱਤਾ। 

ਇਹ ਵੀ ਪੜ੍ਹੋ :ਬਸਪਾ ਨਾਲ ਗੱਠਜੋੜ ਕਰਕੇ ਚੋਣਾਂ ਲੜੇਗਾ ਸ਼੍ਰੋਮਣੀ ਅਕਾਲੀ ਦਲ!

ਮਮਤਾ ਦੇ ਹੱਕ 'ਚ ਭੁਗਤਿਆ ਵਿਰੋਧੀਆਂ ਦਾ ਪੈਂਤੜਾ
ਇਲੈਕਸ਼ਨ ਕੰਪੇਨ ਦੌਰਾਨ ਜੋ ਆਗੂ ਮਮਤਾ ਬੈਨਰਜੀ ਨੂੰ ਵਿਅੰਗਾਤਮਈ ਸ਼ੈਲੀ ਵਿੱਚ " ਦੀਦੀ ਓ ਦੀਦੀ" ਆਖਦੇ ਸਨ ਉਨ੍ਹਾਂ ਸਭਨਾਂ ਨੂੰ ਬੰਗਾਲ ਦੀ ਜਨਤਾ ਨੇ ਆਪਣਾ ਫ਼ਤਵਾ ਦਿੰਦਿਆਂ ਇਕ ਤਰ੍ਹਾਂ ਨਾਲ ਸਾਫ਼ ਟਕੇ ਦਾ ਜਵਾਬ ਦੇ ਦਿੱਤਾ। 
ਦਰਅਸਲ ਮਮਤਾ ਬੈਨਰਜੀ ਦੇ ਸਾਫ਼ ਸੁਥਰੇ ਵਿਅਕਤੀਤਵ ਅਤੇ ਅਕਸ ਦੇ ਸਾਹਮਣੇ ਜਿਵੇਂ ਵੱਡੇ ਵੱਡੇ ਤੀਸ ਮਾਰ ਖਾਂ ਸਿਆਸਤ ਦੇ ਚਾਣਕਿਆ ਕਹੇ ਜਾਣ ਵਾਲੇ ਲੋਕ ਵੀ ਢਹਿਢੇਰੀ ਹੁੰਦੇ ਵਿਖਾਈ ਦਿੱਤੇ। ਮਮਤਾ ਨੂੰ ਹਰਾਉਣ ਦੀਆਂ ਹਰ ਤਰ੍ਹਾਂ ਦੀਆਂ ਸ਼ਾਤਿਰਰਾਨਾਂ ਚਾਲਾਂ ਅਤੇ ਪਲਾਨ ਜਿਵੇਂ ਮੱਕੜੀ ਦੇ ਜਾਲੇ ਵਾਂਗ ਚਕਨਾਚੂਰ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਵੋਟਾਂ ਦੇ ਧਰੁਵੀਕਰਨ ਦੇ ਤਮਾਮ ਮਨਸੂਬੇ ਜਿਵੇਂ ਦਮ ਤੋੜਦੇ ਵਿਖਾਈ ਦਿੱਤੇ। 
ਉਧਰ ਤਾਮਿਲਨਾਡੂ ਜਿੱਥੇ ਕਿ ਇਸ ਵਾਰ ਦੋ ਸਿਆਸੀ ਮਹਾਰਥੀਆਂ ਸ਼੍ਰੀ ਜੈਲਲਿਤਾ ਅਤੇ ਕਰੁਣਾ ਨਿਧੀ ਦੀ ਮੌਜੂਦਗੀ ਦੇ ਬਗੈਰ ਇਲੈਕਸ਼ਨ ਹੋ ਰਹੇ, ਜਿਸ ਵਿੱਚ ਕਮਲ ਹਸਨ ਦੀ ਪਾਰਟੀ ਵੀ ਕਿਸਮਤ ਅਜ਼ਮਾਈ ਕਰ ਰਹੀ ਸੀ, ਉੱਥੇ ਵੀ ਪਿਛਲੇ ਦਸ ਸਾਲਾਂ ਤੋਂ ਸੱਤਾ 'ਤੇ ਬਿਰਾਜਮਾਨ ਏ.ਆਈ.ਏ.ਡੀ.ਐਮ.ਕੇ. ਨੂੰ ਉਸ ਦੀ ਵਿਰੋਧੀ ਪਾਰਟੀ ਡੀ.ਐਮ.ਕੇ. ਨੇ ਸੱਤਾ ਤੋਂ ਬੇਦਖਲ ਕਰਦਿਆਂ ਵਾਗਡੋਰ ਆਪਣੇ ਹੱਥ ਵਿੱਚ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ। 
ਜਦ ਕਿ ਕੇਰਲ ਵਿੱਚ ਇੱਕ ਵਾਰ ਫਿਰ ਤੋਂ ਲੋਕਾਂ ਨੇ ਖੱਬੇ ਪੱਖੀ ਐਲ. ਡੀ.ਐਫ ' ਚ ਆਪਣਾ ਵਿਸ਼ਵਾਸ ਜਤਾਇਆ। ਜਦ ਕਿ ਆਸਾਮ ਦੇ ਵੋਟਰਾਂ ਨੇ 2016 ਤੋਂ ਸੱਤਾ 'ਤੇ ਬਿਰਾਜਮਾਨ ਭਾਜਪਾ ਦੇ ਕਮਲ ਨੂੰ ਇਕ ਵਾਰ ਫਿਰ ਖਿੜਾਇਆ। ਉਧਰ ਪੁੱਡੂਚਿਰੀ ਵਿੱਚ ਵੀ ਐਨ.ਡੀ.ਏ. ਨੂੰ ਬਹੁਮੱਤ ਵਲ ਵਧਦੇ ਵੇਖਿਆ ਗਿਆ । 

ਨਤੀਜਿਆਂ ਦਾ ਲੇਖਾ ਜੋਖਾ
ਹੁਣ ਜੇਕਰ ਉਕਤ ਨਤੀਜਿਆਂ 'ਤੇ ਅਸੀਂ ਇਕ ਉਡਦੀ ਝਾਤ ਮਾਰੀਏ ਤਾਂ ਜਾਂ ਉਕਾਪੁਕਾ ਜਾਇਜ਼ਾ ਲਈਏ ਤਾਂ ਅਸੀਂ ਕਹਿ ਸਕਦੇ ਹਾਂ ਕਿ ਇਨ੍ਹਾਂ ਚੋਣਾਂ ਦੌਰਾਨ ਭਾਜਪਾ ਦੇ ਹਿੱਸੇ ਇਕ ਵੱਡੀ ਨਾਕਾਮੀ ਆਈ ਹੈ ਕਿਉਂਕਿ ਪੱਛਮੀ ਬੰਗਾਲ ਚ ਜਿਸ ਤਰ੍ਹਾਂ ਦੀ ਤਿਆਰੀ ਨਾਲ ਉਹ ਚੋਣ ਮੈਦਾਨ ਵਿੱਚ ਉਤਰੀ ਸੀ ਨਤੀਜੇ ਸਾਹਮਣੇ ਆਉਣ ਉਪਰੰਤ ਉਸ ਦੇ ਪੱਲੇ ਵੱਡੀ ਨਿਰਾਸ਼ਾ ਪਈ ਹੈ।ਬੰਗਾਲ ਦੇ ਨਤੀਜਿਆਂ ਨੇ ਦਰਅਸਲ ਪਾਰਟੀ ਨੂੰ ਇਹ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਉਹ ਆਪਣੀ ਪ੍ਰਚਲਿਤ ਵਿਚਾਰਧਾਰਾ ਜਿਵੇਂ ਕਿ ਧਾਰਮਿਕ ਵਖਰੇਵਿਆਂ ਆਦਿ ਵਾਲੀਆਂ ਨੀਤੀਆਂ ਨੂੰ ਤਬਦੀਲ ਕਰਨ ਬਾਰੇ ਸੋਚ-ਵਿਚਾਰ ਕਰੇ ਅਤੇ ਨਾਲ ਹੀ ਲੋਕਾਂ ਦੀ ਭਲਾਈ ਦੇ ਕੰਮਾਂ ਲਈ ਜ਼ਮੀਨੀ ਸਤਹਿ ਤੇ ਉਤਰ ਕੇ ਆਪਣੇ ਫਰਜ਼ਾਂ ਨੂੰ ਨਿਭਾਉਣਾ ਯਕੀਨੀ ਬਣਾਵੇ। ਇਸ ਦੇ ਇਲਾਵਾ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਜਿਸ ਤਰ੍ਹਾਂ ਨਾਲ ਚੁਣਾਵੀ ਸਭਾਵਾਂ ਵਿੱਚ "ਦੀਦੀ ਓ ਦੀਦੀ" ਕਹਿ ਕੇ ਵਿਅੰਗ ਕੱਸਿਆ ਗਿਆ ਉਸ ਨੂੰ ਵੀ ਸੂਬੇ ਦੇ ਲੋਕਾਂ ਵਿਸ਼ੇਸ਼ ਤੌਰ 'ਤੇ ਔਰਤਾਂ ਨੇ ਆਪਣੇ ਅਪਮਾਨ ਵਜੋਂ ਵੇਖਿਆ ਅਤੇ ਇਸ ਮਾਮਲੇ ਨੂੰ ਲੈ ਕੇ ਵਧੇਰੇ ਲੋਕਾਂ ਦੀ ਹਮਦਰਦੀ ਵੀ ਮਮਤਾ ਬੈਨਰਜੀ ਦੇ ਹਿੱਸੇ ਆਈ ।
 ਇਸ ਦੇ ਇਲਾਵਾ ਭਾਜਪਾ ਦੀ ਹਾਰ ਇਕ ਵੱਡਾ ਕਾਰਨ ਕਿਸਾਨ ਆਗੂਆਂ ਦੁਆਰਾ ਭਾਜਪਾ ਨੂੰ ਵੋਟ ਨਾ ਪਾਉਣ ਦੀ ਅਪੀਲ ਵੀ ਸੀ। ਕਿਸਾਨਾਂ ਦੀ ਇਸ ਅਪੀਲ ਨੇ ਪਾਰਟੀ ਵਿਰੁੱਧ ਇਕ ਸੰਕੇਤਕ ਵਿਰੋਧੀ ਹਵਾ ਨੂੰ ਹੱਲਾਸ਼ੇਰੀ ਦਿੱਤੀ। ਇਸ ਤੋਂ ਇਲਾਵਾ ਚੋਣਾਂ ਦੌਰਾਨ ਜਿਸ ਤਰ੍ਹਾਂ ਮਮਤਾ ਬੈਨਰਜੀ ਦੇ ਪੈਰ 'ਤੇ ਸੱਟ ਵੱਜੀ ਅਤੇ ਇਸ ਉਪਰੰਤ ਉਹ ਆਪਣੀ ਹਰ ਚੁਣਾਵੀ ਸਭਾ ਪਟਾ 
ਲਿਪਟਿਆ ਪੈਰ ਲੈ ਕੇ ਸਟੇਜ 'ਤੇ ਆ ਕੇ ਲੋਕਾਂ ਨੂੰ ਆਪਣੀ ਪਾਰਟੀ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦੀ ਸੀ ਤਾਂ ਉਸ ਨਾਲ ਵੀ ਉਹਨਾਂ ਨੂੰ ਲੋਕਾਂ ਦੀ ਵਧੇਰੇ ਹਮਦਰਦੀ ਮਿਲੀ ਤੇ ਨਿਰਸੰਦੇਹ ਇਹ ਹਮਦਰਦੀ ਉਸ ਦੇ ਵੋਟ ਬੈਂਕ ਵਿਚ ਤਬਦੀਲ ਹੁੰਦੀ ਗਈ। 

ਸਿਆਸੀ ਮਾਹਿਰਾਂ ਦੀ ਰਾਏ
ਬਾਕੀ ਸਿਆਸੀ ਮਾਹਿਰਾਂ ਦੀ ਮੰਨੀਏ ਤਾਂ ਇਸ ਦੇ ਇਲਾਵਾ ਪੱਛਮੀ ਬੰਗਾਲ ਵਿੱਚ ਅੱਠ ਚਰਨਾਂ ਵਿੱਚ ਵਿਚ ਹੋਇਆ ਇਲੈਕਸ਼ਨ ਵੀ ਪਾਰਟੀ ਲਈ ਇਕ ਵੱਡਾ ਡਰਾਬੈਕ ਸਿੱਧ ਹੋਇਆ ਹੈ ਕਿਉਂਕਿ ਵੋਟਾਂ ਦੇ ਆਖਰੀ ਦੋ ਤਿੰਨ ਚਰਨਾਂ ਦੌਰਾਨ ਜਿਵੇਂ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੇ ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਜ਼ੋਰ ਫੜਿਆ ਅਤੇ ਇਸ ਤੋਂ ਉਪਰੰਤ ਜਿਸ ਤਰ੍ਹਾਂ ਕੋਰੋਨਾ ਮਹਾਮਾਰੀ ਨਾਲ ਨਿਪਟਣ ਨੂੰ ਲੈ ਕੇ ਮੋਦੀ ਸਰਕਾਰ ਦੀ ਵਿਦੇਸ਼ੀ ਮੀਡੀਆ ਨੇ ਭੰਡੀ ਕੀਤੀ ਉਹ ਵੀ ਪਾਰਟੀ ਦੀ ਹਾਰ ਦਾ ਇਕ ਵੱਡਾ ਫੈਕਟਰ ਮੰਨਿਆ ਜਾ ਰਿਹਾ ਹੈ। 
ਭਾਵੇਂ ਭਾਜਪਾ ਆਸਾਮ ਵਿੱਚ ਆਪਣੀ ਸਰਕਾਰ ਬਣਾਉਣ ਵਿਚ ਕਾਮਯਾਬ ਹੋਈ ਹੈ ਪਰ ਜਿਸ ਤਰ੍ਹਾਂ ਬੰਗਾਲ, ਕੇਰਲਾ ਅਤੇ ਤਾਮਿਲਨਾਡੂ ਵਿਚ ਉਸ ਦੀ ਦੁਰਗਤ ਹੋਈ ਹੈ ਉਹ ਯਕੀਨਨ ਇਕ ਕੌਮੀ ਪਾਰਟੀ ਦੇ ਲਈ ਚਿੰਤਨ-ਮੰਥਨ ਕਰਨ ਦੀ ਮੰਗ ਕਰਦਾ ਹੈ। 
ਦੂਜੇ ਪਾਸੇ ਜਿੱਥੋਂ ਤੱਕ ਕਾਂਗਰਸ ਦਾ ਸੁਆਲ ਹੈ ਤਾਂ ਉਹ ਵੀ ਇਨ੍ਹਾਂ ਚੋਣਾਂ ਵਿੱਚ ਕਿਸੇ ਇਕ ਵੀ ਸੂਬੇ ਵਿਚ ਆਪਣੇ ਬਲਬੂਤੇ ਸਰਕਾਰ ਬਣਾਉਣ ਚ ਅਸਫ਼ਲ ਰਹੀ ਹੈ ਭਾਵੇਂ ਕਿ ਉਹ ਕੇਰਲ ਅਤੇ ਆਸਾਮ ਵਿਚ ਵਿਰੋਧੀ ਧਿਰ ਵਜੋਂ ਸਨਮਾਨਜਨਕ ਸੀਟਾਂ ਲੈਣ ਚ ਸਫ਼ਲ ਹੋਈ ਹੈ ਪਰ ਫਿਰ ਵੀ ਇਕ ਕੌਮੀ ਪਾਰਟੀ ਤੋਂ ਜਿਸ ਤਰ੍ਹਾਂ ਦੀਆਂ ਉਮੀਦਾਂ ਰੱਖੀਆਂ ਜਾਂਦੀਆਂ ਹਨ ਉਨ੍ਹਾਂ ਤੋਂ ਉਹ ਹਾਲੇ ਵੀ ਕਾਫ਼ੀ ਦੂਰ ਜਾਪਦੀ ਹੈ। 
ਬਾਕੀ ਜਿੱਥੋਂ ਤੱਕ ਕਮਲ ਹਸਨ, ਅਸਦੂਦੀਨ ਓਵੇਸੀ ਵਰਗੇ ਖੇਤਰੀ ਪਾਰਟੀਆਂ ਵਾਲੇ ਆਗੂਆਂ ਦਾ ਸੁਆਲ ਹੈ ਤਾਂ ਇਹ ਨਤੀਜੇ ਉਨ੍ਹਾਂ ਨੂੰ ਇਹੋ ਸੁਨੇਹਾ ਦਿੰਦੇ ਜਾਪਦੇ ਹਨ ਕਿ ਇਨ੍ਹਾਂ ਖੇਤਰੀ ਪਾਰਟੀਆਂ ਦੇ ਆਗੂਆਂ ਨੂੰ ਜ਼ਮੀਨੀ ਸਤਹ 'ਤੇ ਹੋਰ ਵਧੇਰੇ ਸੁਚਾਰੂ ਢੰਗ ਨਾਲ ਲੋਕਾਂ ਵਿੱਚ ਵਿਚਰਨ ਦੀ ਲੋੜ ਹੈ। 
ਨੋਟ: ਵਿਧਾਨ ਸਭਾ ਚੋਣ ਨਤੀਜਿਆਂ ਨੂੰ ਤੁਸੀਂ ਕਿਵੇਂ ਵੇਖਦੋ ਹੋ? ਕੁਮੈਂਟ ਕਰਕੇ ਦਿਓ ਆਪਣੀ ਰਾਏ

 

  • election results
  • five states
  • Mamata Banerjee
  • Narendra Modi
  • ਚੋਣ ਨਤੀਜੇ
  • ਮਮਤਾ ਬੈਨਰਜੀ
  • ਨਰਿੰਦਰ ਮੋਦੀ

ਕਹਾਣੀਨਾਮਾ: ਪੜ੍ਹੋ ਦੋ ਮਿੰਨੀ ਕਹਾਣੀਆਂ- ਅਰਮਾਨਾਂ ਦਾ ਕਤਲ ਅਤੇ ਅਨਭੋਲ ਪਿਆਰ ਦਾ ਨਤੀਜਾ

NEXT STORY

Stories You May Like

  • bikram majithia  majitha constituency  assembly elections
    ਮਜੀਠੀਆ ਨੇ CM ਮਾਨ ਨੂੰ ਮਜੀਠਾ ਤੋਂ ਚੋਣ ਲੜਨ ਲਈ ਆਖਿਆ
  • after blk  ttp attacks balochistan
    BLK ਤੋਂ ਬਾਅਦ TTP ਨੇ ਬਲੋਚਿਸਤਾਨ 'ਚ ਕੀਤਾ ਹਮਲਾ,ਪਾਕਿ ਫੌਜ ਦੇ ਪੰਜ ਸੁਰੱਖਿਆ ਕਰਮਚਾਰੀ ਮਾਰੇ ਗਏ
  • why did pakistan change its military command structure after five decades
    ਪਾਕਿਸਤਾਨ ਨੇ ਪੰਜ ਦਹਾਕਿਆਂ ਬਾਅਦ ਆਪਣੇ ਫੌਜੀ ਕਮਾਂਡ ਢਾਂਚੇ ਵਿੱਚ ਕਿਉਂ ਬਦਲਾਅ ਕੀਤਾ?
  • kotkapura police  robbery  accused arrested
    ਕੋਟਕਪੂਰਾ ਪੁਲਸ ਨੇ ਲੁੱਟ-ਖੋਹ ਦੀ ਯੋਜਨਾ ਬਣਾ ਰਹੇ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ
  • five named for allegedly firing in the air on social media
    ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
  • accident in bareta
    ਦੋ ਕਾਰਾਂ ਦੀ ਭਿਆਨਕ ਟੱਕਰ! ਵਾਲ-ਵਾਲ ਬਚੇ ਇੱਕੋ ਪਰਿਵਾਰ ਦੇ ਪੰਜ ਜੀਅ
  • nhai  toll plazas  fraud  toll collection  ed raids
    NHAI ਟੋਲ ਪਲਾਜ਼ਿਆਂ 'ਤੇ ਧੋਖਾਧੜੀ ਵਾਲੇ ਟੋਲ ਵਸੂਲੀ ਦੇ ਮਾਮਲੇ 'ਚ ED ਨੇ ਕਈ ਸੂਬਿਆਂ 'ਚ ਮਾਰੇ ਛਾਪੇ
  • heavy rains expected tomorrow
    ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • dubai invite scheme
      'ਰਿਸ਼ਤੇਦਾਰਾਂ ਨੂੰ ਬੁਲਾਓ, ਮੋਟਾ ਇਨਾਮ ਪਾਓ..!' ਦੁਬਈ 'ਚ ਰਹਿੰਦੇ ਲੋਕਾਂ ਲਈ...
    • plane debris found
      74 ਸਾਲ ਪਹਿਲਾਂ ਕ੍ਰੈਸ਼ ਹੋਏ ਜਹਾਜ਼ ਦਾ ਸਮੁੰਦਰ ਹੇਠੋਂ ਲੱਭਿਆ ਮਲਬਾ ! 69 ਲੋਕਾਂ...
    • sylvia yasmine pakistan
      'ਗੋਰੀ ਮੇਮ' ਨਾਲ ਵਿਆਹ ਕਰਵਾ ਪਾਕਿਸਤਾਨ ਲੈ ਆਇਆ ਬੰਦਾ ! 12 ਸਾਲਾਂ 'ਚ ਹੀ ਨਰਕ...
    • company ai and employees
      ਕੰਪਨੀ ਨੇ AI ਪਿੱਛੇ ਕੱਢ'ਤੇ ਸੈਂਕੜੇ ਕਰਮਚਾਰੀ ! ਪੈਣ ਲੱਗਾ ਘਾਟਾ ਤਾਂ ਸਾਰੇ ਹੀ...
    • india and european summer
      50° ਗਰਮੀ 'ਚ ਵੀ ਭਾਰਤੀ ਨਹੀਂ ਕਰਦੇ ਪਰਵਾਹ ! ਫ਼ਿਰ 'ਗੋਰਿਆਂ' ਦੀ 35°-40° 'ਤੇ...
    • venezuela mother son
      18 ਦਿਨਾਂ ਦੇ ਜਵਾਕ ਨੂੰ ਛਾਤੀ ਨਾਲ ਲਾਈ ਮਲਬੇ 'ਚ ਦੱਬੀ ਰਹੀ ਮਾਂ ! ਇੰਝ ਦਿੱਤੀ...
    • village with no crime in 100 years
      100 ਸਾਲ ਤੋਂ ਨਾ ਕੋਈ ਲੜਾਈ-ਝਗੜਾ, ਨਾ ਕੋਈ FIR ! ਪੂਰੀ ਦੁਨੀਆ ਲਈ ਮਿਸਾਲ ਬਣ...
    • punjab floods in syllabus
      ਹੁਣ ਸਕੂਲਾਂ 'ਚ ਪੜ੍ਹਾਏ ਜਾਣਗੇ ਪੰਜਾਬ ਦੇ ਹੜ੍ਹ ! NCERT ਨੇ ਸਿਲੇਬਸ 'ਚ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +