Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:07:44 PM

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Meri Awaz Suno News
  • ਕੀ ਨਵਜੋਤ ਸਿੱਧੂ ਦੀ ਨਵੀਂ ਟੀਮ ਬੇਹੋਸ਼ ਹੋ ਰਹੀ ਪੰਜਾਬ ਕਾਂਗਰਸ ’ਚ ਆਕਸੀਜਨ ਭਰਨ ’ਚ ਹੋਵੇਗੀ ਕਾਮਯਾਬ

MERI AWAZ SUNO News Punjabi(ਨਜ਼ਰੀਆ)

ਕੀ ਨਵਜੋਤ ਸਿੱਧੂ ਦੀ ਨਵੀਂ ਟੀਮ ਬੇਹੋਸ਼ ਹੋ ਰਹੀ ਪੰਜਾਬ ਕਾਂਗਰਸ ’ਚ ਆਕਸੀਜਨ ਭਰਨ ’ਚ ਹੋਵੇਗੀ ਕਾਮਯਾਬ

  • Updated: 10 Aug, 2021 04:50 PM
Meri Awaz Suno
will navjot sidhu s new team succeed in filling oxygen
  • Share
    • Facebook
    • Tumblr
    • Linkedin
    • Twitter
  • Comment

ਕਾਂਗਰਸ ਪਾਰਟੀ ਜੋ ਦੇਸ਼ ਦੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਹੈ ਅਤੇ ਆਜ਼ਾਦ ਭਾਰਤ ’ਚ ਇਸ ਪਾਰਟੀ ਨੇ ਕੇਂਦਰ ਅਤੇ ਵੱਖ-ਵੱਖ ਸੂਬਿਆਂ ’ਚ ਲੰਬਾ ਸਮਾਂ ਰਾਜ ਕੀਤਾ ਹੈ। ਪੰਜਾਬ ’ਚ ਵੀ ਕਈ ਵਾਰ ਕਾਂਗਰਸ ਪਾਰਟੀ ਦੀ ਸਰਕਾਰ ਰਹੀ ਹੈ। ਪੰਜਾਬ ’ਚ ਇੱਕ ਦਹਾਕੇ ਤੋਂ ਵੱਧ ਸਮੇਂ ਲਈ ਅੱਤਵਾਦ ਸਿਖਰਾਂ ’ਤੇ ਰਿਹਾ ਹੈ ਅਤੇ ਲੰਬਾ ਸਮਾਂ ਰਾਸ਼ਟਰਪਤੀ ਰਾਜ ਰਿਹਾ ਹੈ। 1992 ’ਚ ਹੋਈਆਂ ਚੋਣਾਂ, ਜਿਸ ’ਚ ਅਕਾਲੀ ਦਲ ਨੇ ਬਾਈਕਾਟ ਕੀਤਾ ਸੀ, ’ਚ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਸੀ। ਪੰਜਾਬ ’ਚ ਫੈਲੇ ਅੱਤਵਾਦ ਨੂੰ ਖਤਮ ਕਰਨ ਦਾ ਸਿਹਰਾ ਵੀ ਕਾਂਗਰਸ ਪਾਰਟੀ, ਜਿਸ ਦੀ ਅਗਵਾਈ ਸਵਰਗੀ ਮੁੱਖ ਮੰਤਰੀ ਬੇਅੰਤ ਸਿੰਘ ਕਰ ਰਹੇ ਸਨ, ਨੂੰ ਹੀ ਜਾਂਦਾ ਹੈ। ਇਸ ਦੌਰਾਨ ਹੀ ਮੁੱਖ ਮੰਤਰੀ ਸਵਰਗੀ ਬੇਅੰਤ ਸਿੰਘ ਦੀ ਹੱਤਿਆ ਕੀਤੀ ਗਈ ਸੀ। ਇਸ ਤੋਂ ਬਾਅਦ ਕਾਂਗਰਸ ਪਾਰਟੀ ਦੀ ਪੰਜਾਬ ’ਚ ਹਾਲਤ ਵਿਗੜਨੀ ਸ਼ੁਰੂ ਹੋ ਗਈ।

ਸਵਰਗੀ ਬੇਅੰਤ ਸਿੰਘ ਤੋਂ ਬਾਅਦ ਸਵਰਗੀ ਹਰਚਰਨ ਸਿੰਘ ਬਰਾੜ ਅਤੇ ਫਿਰ ਬੀਬੀ ਰਾਜਿੰਦਰ ਕੌਰ ਭੱਠਲ ਨੇ ਕਾਂਗਰਸ ਪਾਰਟੀ ਦੀ ਕਮਾਂਡ ਸੰਭਾਲੀ। 1997 ’ਚ ਪੰਜਾਬ ਵਿੱਚ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣ ਗਈ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣਾਏ ਗਏ। ਕੈਪਟਨ ਅਮਰਿੰਦਰ ਸਿੰਘ ਜੋ ਪਟਿਆਲਾ ਰਾਜ ਘਰਾਣੇ ਨਾਲ ਸਬੰਧਿਤ ਹਨ ਅਤੇ ਸਵਰਗੀ ਕਾਂਗਰਸੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਨਜ਼ਦੀਕੀਆਂ ’ਚੋਂ ਹਨ। ਕੈਪਟਨ ਅਮਰਿੰਦਰ ਸਿੰਘ 1980 ’ਚ ਲੋਕ ਸਭਾ ਮੈਂਬਰ ਬਣੇ ਪਰ 1984 ’ਚ ਕੇਂਦਰ ਦੀ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ੍ਰੀ ਦਰਬਾਰ ਸਾਹਿਬ ’ਚ ਫੌਜ ਭੇਜਣ ਦੇ ਵਿਰੋਧ ’ਚ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋ ਗਏ ਅਤੇ ਵਿਧਾਨ ਸਭਾ ਮੈਂਬਰ ਚੁਣੇ ਗਏ। ਉਹ ਪੰਜਾਬ ਸਰਕਾਰ ’ਚ ਖੇਤੀਬਾੜੀ ਮੰਤਰੀ ਬਣ ਗਏ। ਇਸ ਤੋਂ ਬਾਅਦ ਉਹ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਗਏ ਅਤੇ ਅਕਾਲੀ ਦਲ ਪੰਥਕ ਬਣਾ ਲਿਆ। ਫਿਰ ਉਹ ਕਾਂਗਰਸ ਪਾਰਟੀ ’ਚ ਸ਼ਾਮਿਲ ਹੋ ਗਏ ਅਤੇ 1999 ਤੋਂ 2002 ਤੱਕ ਸੂਬਾ ਪ੍ਰਧਾਨ ਅਤੇ ਫਿਰ ਮੁੱਖ ਮੰਤਰੀ ਰਹੇ।

2002 ’ਚ ਹੋਈਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਹੀ ਲੜੀਆਂ ਗਈਆਂ ਅਤੇ ਕਾਂਗਰਸ ਪਾਰਟੀ ਨੇ 62 ਸੀਟਾਂ ’ਤੇ ਜਿੱਤ ਪ੍ਰਾਪਤ ਕੀਤੀ ਅਤੇ 2002 ਤੋਂ 2007 ਤੱਕ ਕੈਪਟਨ ਅਮਰਿੰਦਰ ਸਿੰਘ ਹੀ ਪੰਜਾਬ ਦੇ ਮੁੱਖ ਮੰਤਰੀ ਰਹੇ। ਸਾਲ 2002 ਤੋਂ 2005 ਤੱਕ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਐੱਚ. ਐੱਸ. ਹੰਸਪਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ। ਇਸ ਸਮੇਂ ਦੌਰਾਨ ਕਾਂਗਰਸ ਪਾਰਟੀ ਦੇ ਕੁਝ ਦੂਜੇ ਵਿਧਾਇਕਾਂ, ਜਿਨ੍ਹਾਂ ’ਚੋਂ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਪ੍ਰਤਾਪ ਸਿੰਘ ਬਾਜਵਾ, ਲਾਲ ਸਿੰਘ ਆਦਿ ਦੇ ਨਾਂ ਸ਼ਾਮਿਲ ਹਨ, ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਲਾਹੁਣ ਲਈ ਕਈ ਵਾਰ ਕਾਰਵਾਈ ਕੀਤੀ ਪਰ ਉਨ੍ਹਾਂ ਨੂੰ ਸਫਲਤਾ ਨਹੀਂ ਮਿਲੀ ਅਤੇ ਕੈਪਟਨ ਅਮਰਿੰਦਰ ਸਿੰਘ ਹੀ ਪੂਰੇ ਪੰਜ ਸਾਲ ਪੰਜਾਬ ਦੇ ਮੁੱਖ ਮੰਤਰੀ ਰਹੇ। 2007 ’ਚ ਹੋਈਆਂ ਚੋਣਾਂ ਵੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਹੀ ਲੜੀਆਂ ਗਈਆਂ ਪਰ ਇਨ੍ਹਾਂ ਚੋਣਾਂ ’ਚ ਕਾਂਗਰਸ ਪਾਰਟੀ ਨੂੰ ਸਿਰਫ 44 ਸੀਟਾਂ ’ਤੇ ਹੀ ਜਿੱਤ ਪ੍ਰਾਪਤ ਹੋਈ, ਜਦਕਿ ਅਕਾਲੀ ਦਲ ਨੇ 49 ਸੀਟਾਂ ਅਤੇ ਭਾਰਤੀ ਜਨਤਾ ਪਾਰਟੀ ਨੇ 19 ਸੀਟਾਂ ਜਿੱਤ ਕੇ ਸੂਬੇ ’ਚ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਈ, ਜਿਸ ਦੀ ਅਗਵਾਈ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕੀਤੀ।

2012 ’ਚ ਹੋਈਆਂ ਚੋਣਾਂ ਵੇਲੇ ਵੀ ਕਾਂਗਰਸ ਪਾਰਟੀ ਨੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਹੀ ਚੋਣ ਲੜੀ। ਇਨ੍ਹਾਂ ਚੋਣਾਂ ’ਚ ਕਾਂਗਰਸ ਪਾਰਟੀ ਦੇ ਆਗੂਆਂ ਦੀ ਆਪਸੀ ਫੁੱਟ ਕਾਰਨ ਪੰਜਾਬ ’ਚ ਮੁੜ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣ ਗਈ। ਸਾਲ 2013 ਤੋਂ 2015 ਦੌਰਾਨ ਪ੍ਰਤਾਪ ਸਿੰਘ ਬਾਜਵਾ ਨੂੰ ਕਾਂਗਰਸ ਪਾਰਟੀ ਦਾ ਪ੍ਰਧਾਨ ਬਣਾਇਆ ਗਿਆ, ਜਿਸ ਦਾ ਕੁਝ ਕਾਂਗਰਸੀ ਆਗੂਆਂ ਵਿਸ਼ੇਸ਼ ਤੌਰ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਖੁੱਲ੍ਹ ਕੇ  ਵਿਰੋਧ ਸ਼ੁਰੂ ਕਰ ਦਿੱਤਾ। 2014 ’ਚ ਹੋਈਆਂ ਲੋਕ ਸਭਾ ਦੀਆਂ ਚੋਣਾਂ ’ਚ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ਤੋਂ ਭਾਜਪਾ ਆਗੂ ਅਰੁਣ ਜੇਤਲੀ ਨੂੰ ਹਰਾ ਕੇ ਚੋਣ ਜਿੱਤ ਗਏ, ਜਦਕਿ ਪ੍ਰਤਾਪ ਸਿੰਘ ਬਾਜਵਾ ਗੁਰਦਾਸਪੁਰ ਤੋਂ ਚੋਣ ਹਾਰ ਗਏ, ਜਿਸ ਨਾਲ ਕੈਪਟਨ ਅਮਰਿੰਦਰ ਸਿੰਘ ਦਾ ਕੱਦ ਵੱਡਾ ਹੋ ਗਿਆ। ਇਸ ਤੋਂ ਬਾਅਦ ਸਾਲ 2015 ’ਚ ਕੈਪਟਨ ਅਮਰਿੰਦਰ ਸਿੰਘ ਨੂੰ ਮੁੜ ਪੰਜਾਬ ਕਾਂਗਰਸ ਦੀ ਕਮਾਨ ਸੰਭਾਲੀ ਗਈ ਅਤੇ ਪ੍ਰਧਾਨ ਬਣਾਇਆ ਗਿਆ। ਇਸ ਦੇ ਨਾਲ ਹੀ ਰਾਜ ਸਭਾ ਮੈਂਬਰ ਬੀਬੀ ਅੰਬਿਕਾ ਸੋਨੀ ਅਤੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਚੋਣ ਪ੍ਰਚਾਰ ਕਮੇਟੀ ਦੇ ਆਗੂ ਬਣਾਇਆ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਲੜੀਆਂ ਗਈਆਂ 2017 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਦੇ ਅੰਦਰੂਨੀ ਕਲੇਸ਼ ਦੇ ਬਾਵਜੂਦ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ ਅਤੇ 77 ਵਿਧਾਇਕਾਂ ਨਾਲ ਸਰਕਾਰ ਬਣਾਈ। ਸਾਲ 2017 ’ਚ ਸੁਨੀਲ ਜਾਖੜ ਨੂੰ ਸੂਬਾ ਪ੍ਰਧਾਨ ਬਣਾਇਆ ਗਿਆ।

2019 ਦੀਆਂ ਲੋਕ ਸਭਾ ਚੋਣਾਂ ’ਚ ਗੁਰਦਾਸਪੁਰ ਹਲਕੇ ਤੋਂ ਚੋਣ ਹਾਰਨ ਕਾਰਨ 23 ਮਈ ਨੂੰ ਸੁਨੀਲ ਜਾਖੜ ਨੇ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਸੀ ਪਰ ਪਾਰਟੀ ਨੇ ਇਹ ਰੱਦ ਕਰ ਦਿੱਤਾ। ਇਸ ਤੋਂ ਬਾਅਦ ਕਈ ਵਾਰ ਪਾਰਟੀ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ’ਚ ਟਕਰਾਅ ਹੁੰਦਾ ਰਿਹਾ। ਇਸ ਸਾਲ ਅਪ੍ਰੈਲ ’ਚ ਵੀ ਬੇਅਦਬੀ ਮਾਮਲੇ ਨੂੰ ਲੈ ਕੇ ਪਾਰਟੀ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨਗੀ ਤੋਂ ਅਸਤੀਫਾ ਦਿੱਤਾ ਸੀ। ਇਸ ਤੋਂ ਬਾਅਦ ਨਵਾਂ ਪਾਰਟੀ ਪ੍ਰਧਾਨ ਨਿਯੁਕਤ ਕਰਨ ਦੀ ਗਤੀ ਤੇਜ਼ ਹੋ ਗਈ। ਲੰਬੀ ਖਿੱਚੋਤਾਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਪਿਛਲੇ ਕਈ ਸਾਲਾਂ ਤੋਂ ਦੂਰੀ ਬਣਾ ਕੇ ਬੈਠੇ ਅਤੇ ਆਪਣੀ ਹੀ ਸਰਕਾਰ ਦੀਆਂ ਨਾਕਾਮੀਆਂ ਸੋਸ਼ਲ ਮੀਡੀਆ ’ਤੇ ਲੋਕਾਂ ਸਾਹਮਣੇ ਲਿਆਉਣ ਵਾਲੇ ਨਵਜੋਤ ਸਿੱਧੂ ਨੂੰ ਕਾਂਗਰਸ ਪਾਰਟੀ ਦੀ ਰਾਸ਼ਟਰੀ ਪ੍ਰਧਾਨ ਵੱਲੋਂ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਫੈਸਲੇ ਦਾ ਖੁੱਲ੍ਹ ਕੇ ਵਿਰੋਧ ਕਰਦੇ ਨਜ਼ਰ ਆਏ। ਇਸ ਦੇ ਨਾਲ ਹੀ ਪੰਜਾਬ ਦੇ ਵੱਖ-ਵੱਖ ਇਲਾਕਿਆਂ ਅਤੇ ਵਰਗਾਂ ਨਾਲ ਸਬੰਧਿਤ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਨੂੰ ਕਾਰਜਕਾਰੀ ਪ੍ਰਧਾਨ ਲਗਾਇਆ ਗਿਆ ਹੈ। ਇਨ੍ਹਾਂ ਨਵ-ਨਿਯੁਕਤ ਆਗੂਆਂ ਵੱਲੋਂ ਵੱਖ-ਵੱਖ ਥਾਵਾਂ ’ਤੇ ਕਾਂਗਰਸੀ ਆਗੂਆਂ ਅਤੇ ਵਿਧਾਇਕਾਂ ਨਾਲ ਮੀਟਿੰਗਾ ਕੀਤੀਆਂ ਗਈਆਂ, ਜਿਨ੍ਹਾਂ ’ਚ 60 ਤੋਂ ਵੱਧ ਵਿਧਾਇਕ ਹਾਜ਼ਰ ਰਹੇ ਹਨ। ਕਈ ਵਿਧਾਇਕਾਂ ਅਤੇ ਆਗੂਆਂ ਨੇ ਖੁੱਲ੍ਹ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ਦੀ ਵਿਰੋਧਤਾ ਕੀਤੀ।

ਦੂਜੇ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੱਗਭਗ 15 ਸਮਰਥਕ ਵਿਧਾਇਕਾਂ ਨਾਲ ਵੱਖਰੇ ਤੌਰ ’ਤੇ ਮੀਟਿੰਗਾਂ ਕਰਦੇ ਰਹੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਗੱਲ ’ਤੇ ਅੜੇ ਰਹੇ ਕਿ ਨਵੇਂ ਪ੍ਰਧਾਨ ਨਵਜੋਤ ਸਿੱਧੂ ਸਰਕਾਰ ਖਿਲਾਫ ਬਿਆਨਬਾਜ਼ੀ ਲਈ ਜਨਤਕ ਤੌਰ ’ਤੇ ਮੁਆਫੀ ਮੰਗਣ। ਖਿੱਚੋਤਾਣ ਦੌਰਾਨ ਹੀ ਆਖਿਰ 23 ਜੁਲਾਈ ਨੂੰ ਨਵਜੋਤ ਸਿੱਧੂ ਨੇ ਆਪਣੀ ਟੀਮ ਦੇ ਨਵੇਂ ਮੈਂਬਰਾਂ ਨਾਲ ਅਹੁਦਾ ਸੰਭਾਲਿਆ। ਇਸ ਸਮਾਗਮ ’ਚ ਲੱਗਭਗ ਸਾਰੇ ਵਿਧਾਇਕ ਤੇ ਮੰਤਰੀ ਅਤੇ ਵਿਸ਼ੇਸ਼ ਤੌਰ ’ਤੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਤੇ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਹਾਜ਼ਰ ਰਹੇ। ਬੇਸ਼ੱਕ ਇਸ ਸਮਾਗਮ ’ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੀ ਹਾਜ਼ਰ ਰਹੇ ਅਤੇ ਉਨ੍ਹਾਂ ਦੀ ਕੁਰਸੀ ਵੀ ਪ੍ਰਧਾਨ ਦੀ ਕੁਰਸੀ ਦੇ ਨਾਲ ਹੀ ਲਗਾਈ ਹੋਈ ਸੀ ਪਰ ਇਸ ਸਮਾਰੋਹ ਦੌਰਾਨ ਵੀ ਦੋਵੇਂ ਆਗੂ ਇੱਕ-ਦੂਜੇ ਤੋਂ ਖਫ਼ਾ ਨਜ਼ਰ ਆਏ। ਇਸ ਮੌਕੇ ਪ੍ਰਧਾਨ ਨੇ ਬਹੁਤਾ ਸਮਾਂ ਮੁੱਖ ਮੰਤਰੀ ਨੂੰ ਅਣਗੌਲਿਆਂ ਹੀ ਕੀਤਾ ਅਤੇ ਸਟੇਜ ਤੋਂ ਬੋਲਦਿਆਂ ਵੀ ਪ੍ਰਧਾਨ ਨਵਜੋਤ ਸਿੱਧੂ ਨੇ ਸਰਕਾਰ ਅਤੇ ਮੁੱਖ ਮੰਤਰੀ ਨੂੰ ਕਰੜੇ ਹੱਥੀਂ ਲਿਆ ਤੇ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰਨ ਵਾਸਤੇ ਕਿਹਾ। ਇਥੇ ਇੱਕ ਵੱਡਾ ਸਵਾਲ ਉੱਠਦਾ ਹੈ ਕਿ ਲੱਗਭਗ 6 ਮਹੀਨੇ ਬਾਅਦ ਫਰਵਰੀ 2022 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਪਾਰਟੀ ਪੰਜਾਬ ’ਚ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ’ਚ ਕੀ ਭੁਮਿਕਾ ਨਿਭਾਏਗੀ।

ਸਰਕਾਰ ਦੇ ਮੱਥੇ ’ਤੇ ਲੱਗੇ ਪੋਸਟ ਮੈਟ੍ਰਿਕ ਸਕਾਲਰਸ਼ਿਪ, ਕੋਰੋਨਾ ਦੀ ਦਵਾਈ ’ਚ ਘਪਲਾ, ਪੰਜਾਬ ’ਚ ਪ੍ਰਾਇਵੇਟ ਕੰਪਨੀਆਂ ਨਾਲ ਹੋਏ ਬਿਜਲੀ ਸਮਝੌਤੇ, ਵੱਖ-ਵੱਖ ਮੁਲਾਜ਼ਮ ਵਰਗਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼, ਬਹੁਤੇ ਮੰਤਰੀਆਂ ਅਤੇ ਵਿਧਾਇਕਾਂ ਦੀ ਸਰਕਾਰ ਅਤੇ ਅਧਿਕਾਰੀਆਂ ਤੋਂ ਨਾਰਾਜ਼ਗੀ, ਕਿਸਾਨ ਅੰਦੋਲਨ ਬੇਸ਼ੱਕ ਮੁੱਖ ਤੌਰ ’ਤੇ ਕੇਂਦਰ ਸਰਕਾਰ ਖਿਲਾਫ ਹੀ ਚੱਲ ਰਿਹਾ ਹੈ ਪਰ ਕਈ ਵਾਰ ਇਸ ਅੰਦੋਲਨ ’ਚ ਵੀ ਕਾਂਗਰਸ ਪਾਰਟੀ ਨੂੰ ਬਰਾਬਰ ਜ਼ਿੰਮੇਵਾਰ ਮੰਨ ਕੇ ਕਾਂਗਰਸੀ ਆਗੂਆਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਬੇਅਦਬੀ ਮਾਮਲੇ ’ਚ ਸਰਕਾਰ ’ਤੇ ਲੱਗਿਆ ਦੋਸ਼ੀਆਂ ਨੂੰ ਬਚਾਉਣ ਦਾ ਕਲੰਕ ਨਾਲ ਇੰਨੇ ਥੋੜ੍ਹੇ ਸਮੇਂ ’ਚ ਸਰਕਾਰ ਅਤੇ ਪਾਰਟੀ ਦੀ ਲੀਡਰਸ਼ਿਪ ਕਿਵੇਂ ਨਜਿੱਠੇਗੀ ਅਤੇ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ਕਿਵੇਂ ਜਿੱਤੇਗੀ, ਵਿਸ਼ੇਸ਼ ਤੌਰ ’ਤੇ ਜਦੋਂ ਪਾਰਟੀ ਪ੍ਰਧਾਨ ਅਤੇ ਮੁੱਖ ਮੰਤਰੀ ’ਚ ਦੂਰੀਆਂ ਬਣੀਆਂ ਹੋਈਆਂ ਹਨ। ਕੀ ਇਨ੍ਹਾਂ ਚੋਣਾਂ ’ਚ ਕਾਂਗਰਸ ਪਾਰਟੀ ਜਿੱਤ ਹਾਸਲ ਕਰ ਕੇ ਇੱਕ ਵਾਰ ਫਿਰ ਸਰਕਾਰ ਬਣਾ ਸਕੇਗੀ।

ਪ੍ਰਧਾਨ ਨਵਜੋਤ ਸਿੱਧੂ ਅਤੇ ਉਨ੍ਹਾਂ ਦੀ ਟੀਮ ਦੇ ਆਗੂ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੋਰ ਬਾਗੀ ਆਗੂਆਂ ਨੂੰ ਕਿੰਨਾ ਨਾਲ ਤੋਰਨ ’ਚ ਕਾਮਯਾਬ ਹੋਣਗੇ। ਜਨਤਕ ਸਟੇਜਾਂ ਅਤੇ ਸੋਸ਼ਲ ਮੀਡੀਆ ’ਤੇ ਅਕਸਰ ਸਰਕਾਰ ਦੀਆਂ ਨਾਕਾਮੀਆਂ ਗਿਣਾਉਣ ਵਾਲੇ ਨਵਜੋਤ ਸਿੱਧੂ ਇਨ੍ਹਾਂ ਨਾਕਾਮੀਆਂ ਨੂੰ ਆਉਣ ਵਾਲੇ ਸਮੇਂ ’ਚ ਕਿਵੇਂ ਅਤੇ ਕਿੰਨਾ ਦੂਰ ਕਰ ਸਕਣਗੇ। 2017 ਦੀਆਂ ਚੋਣਾਂ ’ਚ ਕਾਂਗਰਸ ਪਾਰਟੀ ਨੂੰ ਲੱਗਭਗ 38.5 ਫੀਸਦੀ ਵੋਟਾਂ ਮਿਲੀਆਂ ਸਨ, ਜੋ  2019 ’ਚ ਵਧ ਕੇ ਲੱਗਭਗ 40 ਫੀਸਦੀ ਤੱਕ ਪਹੁੰਚ ਗਈਆਂ ਹਨ। 2019 ਦੇ ਨਤੀਜਿਆਂ ਅਨੁਸਾਰ ਕਾਂਗਰਸ ਪਾਰਟੀ ਨੂੰ 69 ਸੀਟਾਂ ’ਤੇ ਹੀ ਜਿੱਤ ਪ੍ਰਾਪਤ ਹੋਈ ਹੈ, ਜਦਕਿ 2017 ’ਚ 77 ਸੀਟਾਂ ’ਤੇ ਜਿੱਤ ਪ੍ਰਾਪਤ ਹੋਈ ਸੀ। ਪੰਜਾਬ ’ਚ ਦਲਿਤਾਂ ਲਈ ਵਿਧਾਨ ਸਭਾ ਦੀਆਂ 34 ਸੀਟਾਂ ਹਨ, ਜਿਸ ’ਚੋਂ ਮੌਜੂਦਾ ਸਮੇਂ 21 ’ਤੇ ਕਾਂਗਰਸ ਪਾਰਟੀ ਦੇ ਵਿਧਾਇਕ ਹਨ। 2019 ਦੀਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਅਨੁਸਾਰ ਇਨ੍ਹਾਂ ’ਚੋਂ 19 ’ਤੇ ਹੀ ਜਿੱਤ ਮਿਲੀ ਹੈ। ਲੋਕ ਸਭਾ ਦੀਆਂ ਕੁਲ 13 ਸੀਟਾਂ ’ਚੋਂ 8 ਸੀਟਾਂ ਕਾਂਗਰਸ ਕੋਲ ਹਨ ਅਤੇ ਅਨੁਸੂਚਿਤ ਜਾਤਾਂ ਲਈ ਰਾਖਵੀਆਂ 4 ਸੀਟਾਂ ’ਚੋਂ  3 ਕਾਂਗਰਸ ਕੋਲ ਹੀ ਹਨ। ਪੰਜਾਬ ’ਚ ਦੁਆਬਾ ਖੇਤਰ ਦੇ ਦਲਿਤ ਸਿਆਸਤ ’ਚ ਹਾਵੀ ਰਹੇ ਹਨ ਪਰ ਸਰਕਾਰ ਅਤੇ ਪਾਰਟੀ ਦੇ ਜਥੇਬੰਦਕ ਢਾਂਚੇ ’ਚ ਇਸ ਖੇਤਰ ਦੇ ਦਲਿਤਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ।

2022 ’ਚ ਹੋਣ ਵਾਲੀਆਂ ਚੋਣਾਂ ਲਈ ਕਾਂਗਰਸ ਪਾਰਟੀ ਲਈ ਇੱਕ ਪਾਸੇ ਆਪਸੀ ਫੁੱਟ ਖਤਰਨਾਕ ਸਾਬਿਤ ਹੋ ਸਕਦੀ ਹੈ, ਦੂਜੇ ਪਾਸੇ ਕਾਂਗਰਸੀ ਆਗੂਆਂ ਦੀ ਆਮ ਜਨਤਾ ਤੋਂ ਦੂਰੀ ਵੀ ਇਸ ਲਈ ਖਤਰਨਾਕ ਹੈ। ਪੰਜਾਬ ’ਚ ਆਮ ਆਦਮੀ ਪਾਰਟੀ ਦੀ ਲਹਿਰ, ਜਿਸ ਨੇ ਪੰਜਾਬ ’ਚ 2017 ਵਿੱਚ 20 ਸੀਟਾਂ ਜਿੱਤੀਆਂ ਹਨ ਅਤੇ ਇਸ ਦੇ ਕਈ ਆਗੂ ਲੋਕ ਮੁੱਦਿਆਂ ’ਤੇ ਡਟ ਕੇ ਪਹਿਰਾ ਦੇ ਰਹੇ ਹਨ, ਵੀ ਕਾਂਗਰਸ ਪਾਰਟੀ ਦੇ ਸੁਫ਼ਨਿਆਂ ’ਤੇ ਪਾਣੀ ਫੇਰ ਸਕਦੀ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਗੱਠਜੋੜ, ਭਾਰਤੀ ਜਨਤਾ ਪਾਰਟੀ ਸਮੇਤ ਕਈ ਹੋਰ ਸਿਆਸੀ ਦਲ ਵੀ ਸੱਤਾਧਾਰੀ ਕਾਂਗਰਸ ਪਾਰਟੀ ਨੂੰ ਹਰਾਉਣ ਲਈ ਕੰਮ ਕਰ ਰਹੇ ਹਨ। ਕਾਂਗਰਸ ਪਾਰਟੀ ਦੀ ਪੰਜਾਬ ’ਚ 2022 ਦੀਆਂ ਚੋਣਾਂ ’ਚ ਕੀ ਭੁਮਿਕਾ ਰਹੇਗੀ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸੇਗਾ ਪਰ ਮੌਜੂਦਾ ਸਥਿਤੀ ’ਚ ਲੋਕ ਇਹ ਜ਼ਰੂਰ ਸੋਚ ਰਹੇ ਹਨ ਕਿ ਕੀ ਪੰਜਾਬ ’ਚ ਲੱਗਭੱਗ ਬੇਹੋਸ਼ ਹੋਈ ਕਾਂਗਰਸ ਪਾਰਟੀ ਨੂੰ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ ’ਚ ਆਕਸੀਜਨ ਮਿਲ ਸਕੇਗੀ ਅਤੇ 2022 ’ਚ ਕਾਂਗਰਸ ਪਾਰਟੀ ਮੁੜ ਸੱਤਾ ’ਤੇ ਕਾਬਜ਼ ਹੋ ਸਕੇਗੀ ਜਾਂ ਫਿਰ ਸੱਤਾ ਤੋਂ ਦੂਰ ਹੀ ਰਹੇਗੀ

ਕੁਲਦੀਪ ਚੰਦ
ਫੋਨ : 9417563054 
 

  • Navjot Sidhu
  • Punjab Congress
  • Capt Amarinder Singh
  • Assembly Elections 2022
  • ਨਵਜੋਤ ਸਿੱਧੁੂ
  • ਪੰਜਾਬ ਕਾਂਗਰਸ
  • ਕੈਪਟਨ ਅਮਰਿੰਦਰ ਸਿੰਘ
  • ਵਿਧਾਨ ਸਭਾ ਚੋਣਾਂ 2022

ਸਿਆਸੀ ਵਾਅਦੇ ਜੋ ਵਫ਼ਾ ਨਹੀਂ ਹੋ ਪਾਉਂਦੇ, ਹੁਣ ਮੁੱਦੇ ਨਹੀਂ ਹੱਲ ਪੁੱਛਣ ਦਾ ਮੌਕਾ

NEXT STORY

Stories You May Like

  • navjot kaur sidhu out
    ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ ਇੰਚਾਰਜ ਦਾ ਕੀਤਾ ਐਲਾਨ
  • medicine worth rs 200 being sold for rs 4 500 a big game in mrp
    ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ, MRP ਦੇ ਨਾਂ 'ਤੇ ਖੇਡੀ ਜਾ ਰਹੀ ਵੱਡੀ ਗੇਮ
  • bhagwant mann  manjit sidhu  congress
    CM ਮਾਨ ਦੇ ਸਾਬਕਾ ਓ. ਐੱਸ. ਡੀ. ਅਤੇ ਨਜ਼ਦੀਕੀ ਮਨਜੀਤ ਸਿੱਧੂ ਕਾਂਗਰਸ ’ਚ ਸ਼ਾਮਲ
  • new on da issue of punjab employees
    ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਕੀ ਹੋਇਆ
  • ranji trophy 2026  suryakumar did not get a place in the mumbai team
    Ranji Trophy 2026: ਸੂਰਿਆਕੁਮਾਰ ਨੂੰ ਮੁੰਬਈ ਦੀ ਟੀਮ 'ਚ ਨਹੀਂ ਮਿਲੀ ਜਗ੍ਹਾ; ਇਹ ਰਹੀ ਵਜ੍ਹਾ
  • basmati will become 74 percent cheaper export of rice  businessmen
    74 ਫ਼ੀਸਦੀ ਸਸਤਾ ਹੋ ਜਾਵੇਗਾ ਬਾਸਮਤੀ ਚੌਲਾਂ ਦਾ ਨਿਰਯਾਤ, ਕਾਰੋਬਾਰੀਆਂ ਨੂੰ ਹੋਵੇਗੀ  2,350 ਕਰੋੜ ਰੁਪਏ ਬੱਚਤ
  • two senior leaders from punjab could join the modi cabinet
    ਪੰਜਾਬ ਤੋਂ 2 ਵੱਡੇ ਆਗੂਆਂ ਦੀ ਮੋਦੀ ਕੈਬਨਿਟ 'ਚ ਹੋ ਸਕਦੀ ਹੈ ਐਂਟਰੀ! ਪੜ੍ਹੋ ਕਿਹੜੇ ਨਾਵਾਂ 'ਤੇ ਹੋ ਰਹੀ ਚਰਚਾ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਨਜ਼ਰੀਆ ਦੀਆਂ ਖਬਰਾਂ
    • nepal floods
      ਇਕੱਲੀ ਬਾਰਿਸ਼ ਹੀ ਨਹੀਂ, ਇਹ ਵੀ ਬਣੇ ਨੇਪਾਲ 'ਚ ਆਈ ਤਬਾਹੀ ਦਾ ਕਾਰਨ
    • shameful act
      ਇਨਸਾਨੀਅਤ ਹੋਈ ਸ਼ਰਮਸਾਰ ! ਲੋਕ ਬਣਾਉਂਦੇ ਰਹੇ ਵੀਡੀਓ ਤੇ ਬੰਦੇ ਨੇ ਹੜ੍ਹ 'ਚ ਜਾਨ...
    • millions of indians are totally free
      ਨਾ ਪੜ੍ਹਾਈ ਨਾ ਕੋਈ ਕੰਮ-ਕਾਰ ! ਭਾਰਤ ਦੇ 8.7 ਕਰੋੜ ਨੌਜਵਾਨ ਹਨ 'ਨਿਰ੍ਹੇ ਵਿਹਲੇ',...
    • dog protest
      ਕੁੱਤਿਆਂ ਦੇ ਆਤੰਕ ਖ਼ਿਲਾਫ਼ ਅਨੋਖਾ ਪ੍ਰਦਰਸ਼ਨ ! 'ਡੌਗੀ' ਦਾ ਭੇਸ ਬਣਾ ਕੇ ਆ ਗਿਆ...
    • water clean  toxic  iit  electronic eye machine
      ਪਾਣੀ ਸਾਫ਼ ਜਾਂ ਜ਼ਹਿਰੀਲਾ! IIT ਦੀ ‘ਇਲੈਕਟ੍ਰਾਨਿਕ ਆਈ’ ਮਸ਼ੀਨ ਮੌਕੇ ’ਤੇ ਹੀ...
    • groom in sherwani food delivery video viral
      ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • cat became smuggler
      'ਬਿੱਲਾ' ਬਣ ਗਿਆ ਸਮੱਗਲਰ ! ਜੇਲ੍ਹ 'ਚ ਪਹੁੰਚਾਉਣ ਲੱਗਾ ਨਸ਼ਾ, ਹੈਰਾਨ ਕਰੇਗਾ...
    • mother own home property son daughter in law eviction
      ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...
    • australia gives pr to indian cab driver
      ਭਾਰਤੀ ਮੁੰਡੇ ਨੂੰ ਆਸਟ੍ਰੇਲਿਆ ਨੇ ਤੋਹਫੇ 'ਚ ਦਿੱਤੀ PR ! ਵਰ੍ਹਦੀਆਂ ਗੋਲ਼ੀਆਂ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +