ਮੋਗਾ (ਆਜ਼ਾਦ) : ਮੋਗਾ-ਕੋਟਕਪੂਰਾ ਰੋਡ ’ਤੇ ਬੀਤੀ 27 ਸਤੰਬਰ ਨੂੰ ਲਾਵਾਰਿਸ ਪਸ਼ੂ ਦੀ ਲਪੇਟ ਵਿਚ ਆਉਣ ਕਾਰਨ ਜ਼ਖ਼ਮੀ ਹੋਏ ਗੁਰਸਾਹਿਬ ਸਿੰਘ (34) ਵਾਸੀ ਪਿੰਡ ਸਿੰਘਾਂਵਾਲਾ ਦੀ ਮੌਤ ਹੋਣ ਦਾ ਪਤਾ ਲੱਗਾ ਹੈ। ਇਸ ਹਾਦਸੇ ਦੀ ਜਾਂਚ ਕਰ ਰਹੇ ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਰਛਪਾਲ ਸਿੰਘ ਨੇ ਦੱਸਿਆ ਕਿ ਗੁਰਸਾਹਬ ਸਿੰਘ ਮਿਹਨਤ-ਮਜ਼ਦੂਰੀ ਦਾ ਕੰਮ ਕਰਦਾ ਸੀ। ਉਹ ਰਾਤ ਸਮੇਂ ਆਪਣੇ ਮੋਟਰਸਾਈਕਲ ’ਤੇ ਵਾਪਸ ਪਿੰਡ ਜਾ ਰਿਹਾ ਸੀ ਕਿ ਅਚਾਨਕ ਲਾਵਾਰਿਸ ਪਸ਼ੂਆਂ ਦੀ ਲਪੇਟ ਵਿਚ ਆਉਣ ਕਾਰਨ ਮੋਟਰਸਾਈਕਲ ਸਮੇਤ ਸੜਕ ’ਤੇ ਡਿੱਗ ਪਿਆ, ਜਿਸ ਕਾਰਨ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਉਸ ਨੂੰ ਇਲਾਜ ਲਈ ਅੰਮ੍ਰਿਤਸਰ ਦੇ ਇਕ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਸ ਨੇ ਬੀਤੇ ਦਿਨ ਦਮ ਤੋੜ ਦਿੱਤਾ।
ਇਸ ਸਬੰਧੀ ਮ੍ਰਿਤਕ ਦੀ ਮਾਤਾ ਸੁਖਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਅੱਜ ਧਾਰਾ 194 ਤਹਿਤ ਕਾਰਵਾਈ ਕਰਨ ਉਪਰੰਤ ਸਿਵਲ ਹਸਪਤਾਲ ਮੋਗਾ ਵਿਖੇ ਪੋਸਟਮਾਰਟਮ ਕਰਵਾਇਆ ਗਿਆ ਅਤੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਗਈ।
ਮੋਗਾ ਪੁਲਸ ਵੱਲੋਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਗਿਰੋਹ ਦੇ ਤਿੰਨ ਮੈਂਬਰ ਕਾਬੂ, 3 ਦਿਨ ਦਾ ਪੁਲਸ ਰਿਮਾਂਡ
NEXT STORY