ਮੋਗਾ (ਆਜ਼ਾਦ) : ਥਾਣਾ ਸਿਟੀ ਮੋਗਾ ਅਧੀਨ ਪੈਂਦੇ ਪਿੰਡ ਲੰਡੇਕੇ ਵਿਖੇ ਹਥਿਆਰਬੰਦ ਵਿਅਕਤੀਆਂ ਵਲੋਂ ਪੈਸਿਆਂ ਦੇ ਲੈਣ ਦੇਣ ਦੇ ਮਾਮਲੇ ਸਬੰਧੀ ਮਨਿੰਦਰ ਸਿੰਘ ਨਿਵਾਸੀ ਪਿੰਡ ਲੰਡੇਕੇ ਨੂੰ ਦਿਨ-ਦਿਹਾੜੇ ਘੇਰ ਕੇ ਬੁਰੀ ਤਰ੍ਹਾਂ ਕੁੱਟ-ਮਾਰ ਕਰ ਕੇ ਜ਼ਖਮੀ ਕੀਤੇ ਜਾਣ ਦਾ ਪਤਾ ਲੱਗਾ ਹੈ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ, ਪਰ ਡਾਕਟਰਾਂ ਨੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦਿਆ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ਰੈਫਰ ਕੀਤਾ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿਚ ਕਥਿਤ ਮੁਲਜ਼ਮਾਂ ਅਵਤਾਰ ਸਿੰਘ, ਬਖਸ਼ੀਸ ਸਿੰਘ ਨਿਵਾਸੀ ਸੰਤ ਨਗਰ ਮੋਗਾ, ਸੱਤ ਪਾਲ ਸਿੰਘ ਨਿਵਾਸੀ ਪਿੰਡ ਦੌਲਤਪੁਰਾ, ਗੋਲਡੀ ਨਿਵਾਸੀ ਜਗਰਾਉਂ ਅਤੇ 5-7 ਅਣਪਛਾਤੇ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੈਸਿਆਂ ਦੇ ਲੈਣ ਦੇਣ ਦੇ ਮਾਮਲੇ ਨੂੰ ਲੈ ਕੇ ਮਨਿੰਦਰ ਸਿੰਘ ਦਾ ਮਾਣਯੋਗ ਅਦਾਲਤ ਵਿਚ ਕੇਸ ਚੱਲ ਰਿਹਾ ਸੀ।
ਉਸ ਨੇ ਕਿਹਾ ਕਿ ਜਦੋਂ ਉਹ 11 ਮਾਰਚ ਨੂੰ ਆਪਣੇ ਘਰ ਜਾ ਰਿਹਾ ਸੀ ਤਾਂ ਕਥਿਤ ਹਥਿਆਰਬੰਦ ਵਿਅਕਤੀਆਂ ਨੇ ਜੋ ਮੋਟਰ ਸਾਈਕਲਾਂ ’ਤੇ ਸਵਾਰ ਹੋ ਕੇ ਆਏ ਅਤੇ ਉਸ ਨੂੰ ਘੇਰ ਕੇ ਕੁੱਟ-ਮਾਰ ਕਰ ਕੇ ਜ਼ਖਮੀ ਕਰ ਦਿੱਤਾ ਜਦੋਂ ਮੈਂ ਰੋਲਾ ਪਾਇਆ ਤਾਂ ਹਮਲਾਵਰ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ।
ਮੋਗਾ ਵਿਖੇ ਗਿੱਲ ਰੋਡ ਤੋਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼
NEXT STORY