ਮੋਗਾ (ਗੋਪੀ ਰਾਊਕੇ) : ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਆਮ ਤੌਰ ’ਤੇ ਵੇਖਣ ਵਿਚ ਆਇਆ ਹੈ ਕਿ ਝੋਨਾ ਕੱਟਣ ਲਈ ਕੰਬਾਈਨਾਂ 24 ਘੰਟੇ ਕੰਮ ਕਰਦੀਆਂ ਹਨ। ਸਵੇਰੇ 9 ਵਜੇ ਤੋਂ ਪਹਿਲਾਂ ਝੋਨੇ ਦੀ ਫ਼ਸਲ ’ਤੇ ਤਰੇਲ ਕਾਫ਼ੀ ਜ਼ਿਆਦਾ ਹੁੰਦੀ ਹੈ। ਤਰੇਲ ਕਾਰਣ ਜਿੱਥੇ ਝੋਨੇ ਦੀਆਂ ਮੁੰਜਰਾਂ ਨਾਲੋਂ ਦਾਣੇ ਝੜਦੇ ਨਹੀਂ, ਉਥੇ ਵੱਧ ਨਮੀ ਕਾਰਣ ਫ਼ਸਲ ਦੇ ਦਾਣੇ ਕਾਲੇ ਹੋ ਜਾਂਦੇ ਹਨ ਅਤੇ ਫ਼ਸਲ ਦੀ ਕੁਆਲਿਟੀ ਵਿਚ ਗਿਰਾਵਟ ਆ ਜਾਂਦੀ ਹੈ। ਇਸ ਨਾਲ ਹੀ ਸ਼ਾਮ 7 ਵਜੇ ਤੋਂ ਬਾਅਦ ਵੀ ਤਰੇਲ ਪੈਣ ਕਾਰਣ ਅਤੇ ਦੇਰ ਰਾਤ ਫ਼ਸਲ ਦੀ ਕਟਾਈ ਕਾਰਣ ਨੁਕਸਾਨ ਹੋਣੇ ਸ਼ੁਰੂ ਹੋ ਜਾਂਦੇ ਹਨ। ਅਜਿਹੇ ਝੋਨੇ ਨੂੰ ਜਦੋਂ ਕਿਸਾਨਾਂ ਵੱਲੋਂ ਮੰਡੀਆਂ ਵਿਚ ਲਿਆਂਦਾ ਜਾਂਦਾ ਹੈ ਤਾਂ ਨਿਰਧਾਰਿਤ ਮਾਪਦੰਡਾਂ ਮੁਤਾਬਕ ਨਾ ਹੋਣ ਕਰ ਕੇ ਖ਼ਰੀਦ ਏਜੰਸੀਆਂ ਅਜਿਹੀ ਫ਼ਸਲ ਨੂੰ ਖ਼ਰੀਦਣ ਤੋਂ ਸੰਕੋਚ ਕਰਦੀਆਂ ਹਨ ਅਤੇ ਖ਼ਰੀਦ ਏਜੰਸੀਆਂ ਵੱਲੋਂ ਅਜਿਹੇ ਵੱਧ ਨਮੀਂ ਵਾਲੇ ਝੋਨੇ ਦੀ ਖ਼ਰੀਦ ਨਹੀਂ ਕੀਤੀ ਜਾਂਦੀ।
ਇਹ ਵੀ ਪੜ੍ਹੋ : ਪੰਜਾਬੀ ਭਾਸ਼ਾ 'ਚ ਬੋਰਡ ਲਿਖਣ ਨੂੰ ਲੈ ਕੇ ਮੁੜ ਨਵਾਂ ਫਰਮਾਨ ਜਾਰੀ
ਇਸ ਤੋਂ ਇਲਾਵਾ ਕਿਸਾਨਾਂ ਵੱਲੋਂ ਮੰਡੀਆਂ ਵਿਚ ਵੱਧ ਨਮੀ ਵਾਲਾ ਝੋਨਾ ਲਿਆਉਣ ਕਾਰਣ ਥਾਂ ਦੀ ਘਾਟ ਵੀ ਪੈਦਾ ਹੋ ਜਾਂਦੀ ਹੈ, ਜਿਸ ਨਾਲ ਅਮਨ ਕਾਨੂੰਨ ਦੀ ਸਥਿਤੀ ਨੂੰ ਖ਼ਤਰਾ ਪੈਂਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਨੂੰ ਧਿਆਨ ਵਿਚ ਰੱਖਦੇ ਹੋਏ ਫੌਜ਼ਦਾਰੀ ਜ਼ਾਬਤਾ ਸੰਘਤਾ ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਹਦੂਦ ਅੰਦਰ ਸ਼ਾਮ 7 ਤੋਂ ਸਵੇਰੇ 9 ਵਜੇ ਤੱਕ ਕੰਬਾਈਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਲਗਾਈ ਜਾਂਦੀ ਹੈ, ਇਹ ਹੁਕਮ 30 ਨਵੰਬਰ, 2023 ਤੱਕ ਲਾਗੂ ਰਹਿਣਗੇ।
ਅਫੀਮ, ਹੈਰੋਇਨ, ਨਸ਼ੇ ਵਾਲੀਆਂ ਗੋਲੀਆਂ ਅਤੇ ਲਾਹਣ ਸਮੇਤ 5 ਕਾਬੂ
NEXT STORY