ਬਾਘਾਪੁਰਾਣਾ (ਅਜੇ ਅਗਰਵਾਲ) : ਪਿਛਲੇ ਕਈ ਦਿਨਾਂ ਤੋਂ ਵਿਵਾਦਾਂ ਅਤੇ ਤਣਾਅ ਦਾ ਕੇਂਦਰ ਰਹੀ ਬਲਾਕ ਸੰਮਤੀ ਬਾਘਾਪੁਰਾਣਾ ਦੀ ਚੋਣ ਅੱਜ ਆਖਿਰਕਾਰ ਸਖ਼ਤ ਸੁਰੱਖਿਆ ਦਰਮਿਆਨ ਸਫਲਤਾਪੂਰਵਕ ਸੰਪੰਨ ਹੋ ਗਈ। ਇਹ ਚੋਣ ਡਿਪਟੀ ਕਮਿਸ਼ਨਰ ਮੋਗਾ ਦੇ ਦਫ਼ਤਰ ਵਿਖੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਨਿਯੁਕਤ ਕੀਤੇ ਗਏ ਆਬਜ਼ਰਵਰ ਦੀ ਨਿਗਰਾਨੀ ਹੇਠ ਕਰਵਾਈ ਗਈ। ਚੋਣ ਦੌਰਾਨ ਪ੍ਰਸ਼ਾਸਨ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਪੂਰੀ ਪ੍ਰਕਿਰਿਆ ਸ਼ਾਂਤੀਪੂਰਣ ਅਤੇ ਪਾਰਦਰਸ਼ੀ ਢੰਗ ਨਾਲ ਪੂਰੀ ਹੋ ਸਕੇ। ਹਾਈਕੋਰਟ ਵੱਲੋਂ ਪਹਿਲਾਂ ਹੀ ਸਪੱਸ਼ਟ ਹੁਕਮ ਜਾਰੀ ਕੀਤੇ ਗਏ ਸਨ ਕਿ ਚੋਣ ਵਿਚ ਕਿਸੇ ਵੀ ਕਿਸਮ ਦੀ ਗੜਬੜ ਜਾਂ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਪੋਲ ਹੋਈਆਂ ਵੋਟਾਂ ਦੇ ਨਤੀਜਿਆਂ ਅਨੁਸਾਰ ਸਰਬਜੀਤ ਕੌਰ ਚੇਅਰਮੈਨ ਚੁਣੀ ਗਈ ਹੈ, ਜਦਕਿ ਕਾਂਗਰਸ ਪਾਰਟੀ ਦੀ ਚਰਨਜੀਤ ਕੌਰ ਉਪ ਚੇਅਰਮੈਨ ਬਣੀ ਹੈ। ਨਤੀਜਾ ਆਉਣ ਤੋਂ ਬਾਅਦ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦਿਖਾਈ ਦਿੱਤੀ। ਗੌਰਤਲਬ ਹੈ ਕਿ ਇਹ ਚੋਣ ਪਿਛਲੇ ਕਈ ਦਿਨਾਂ ਤੋਂ ਰਾਜਨੀਤਿਕ ਖਿੱਚੋਤਾਣ ਅਤੇ ਟਕਰਾਅ ਕਾਰਨ ਲਗਾਤਾਰ ਚਰਚਾ ਵਿਚ ਰਹੀ ਸੀ ਪਰ ਅੱਜ ਆਖਿਰਕਾਰ ਇਹ ਪ੍ਰਕਿਰਿਆ ਸੁਚੱਜੇ ਢੰਗ ਨਾਲ ਪੂਰੀ ਹੋਈ। ਪ੍ਰਸ਼ਾਸਨ ਵੱਲੋਂ ਦਾਅਵਾ ਕੀਤਾ ਗਿਆ ਹੈ ਕਿ ਪੂਰੀ ਚੋਣ ਪ੍ਰਕਿਰਿਆ ਨੂੰ ਨਿਰਪੱਖ ਅਤੇ ਪਾਰਦਰਸ਼ੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਿਆ ਗਿਆ, ਜਿਸ ਨਾਲ ਲੋਕਤੰਤਰਿਕ ਪ੍ਰਣਾਲੀ ‘ਤੇ ਭਰੋਸਾ ਹੋਰ ਮਜ਼ਬੂਤ ਹੋਇਆ ਹੈ।
ਪੁਰਾਣੀ ਰੰਜਿਸ਼ ਕਾਰਨ ਹਥਿਆਰਬੰਦ ਵਿਅਕਤੀਆਂ ਵਲੋਂ ਮਾਤਾ-ਪਿਤਾ ਸਮੇਤ 3 ਨੂੰ ਕੀਤਾ ਜ਼ਖਮੀ
NEXT STORY