ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਟਰੈਫਿਕ ਪੁਲਸ ਵੱਲੋਂ ਟਰੈਫਿਕ ਨੂੰ ਸੰਚਾਰੂ ਢੰਗ ਨਾਲ ਚਲਵਾਉਣ ਲਈ ਛੁਡਾਏ ਜਾ ਰਹੇ ਨਜਾਇਜ਼ ਕਬਜ਼ੇ ਅਤੇ ਸ਼ਰਾਰਤੀ ਅਨਸਰਾਂ ਉੱਪਰ ਲਗਾਤਾਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਅੱਜ ਟਰੈਫਿਕ ਪੁਲਸ ਵੱਲੋਂ ਮੇਨ ਚੌਂਕ ਵਿਚ ਕਾਰਵਾਈ ਕਰਦੇ ਹੋਏ ਚੌਂਕ ਨੂੰ ਖਾਲ੍ਹੀ ਕਰਵਾਇਆ ਅਤੇ ਟਰੈਫਿਕ ਨੂੰ ਸੰਚਾਰੂ ਢੰਗ ਨਾਲ ਚਲਾਇਆ। ਬੱਸ ਸਟੈਂਡ ਦੇ ਬਾਹਰ ਰੁਕਦੀਆਂ ਬੱਸਾਂ ਨੂੰ ਜੀਐੱਮ ਰੋਡਵੇਜ਼ ਦੇ ਹੁਕਮਾਂ ਅਨੁਸਾਰ ਬੱਸ ਸਟੈਂਡ ਦੇ ਬਾਹਰ ਖੜ੍ਹੀਆਂ ਕੀਤੀਆਂ ਜਾ ਰਹੀਆਂ ਦੇ ਚਲਾਨ ਵੀ ਕੱਟੇ ਗਏ।
ਟਰੈਫਿਕ ਇੰਚਾਰਜ ਹਰਜੀਤ ਸਿੰਘ ਨੇ ਕਿਹਾ ਕਿ ਟਰੈਫਿਕ ਦੀ ਸਮੱਸਿਆ ਨੂੰ ਹੱਲ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਬੁਲੇਟ 'ਤੇ ਪਟਾਕੇ ਪਾਉਣ ਵਾਲੇ ਨੌਜਵਾਨ ਸਾਵਧਾਨ ਹੋ ਜਾਣ, ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਪੰਜਾਬ ਦੇ ਉੱਘੇ ਕਬੱਡੀ ਖਿਡਾਰੀ ਨੇ ਕਰ ਲਈ ਖ਼ੁਦਕੁਸ਼ੀ, ਵਜ੍ਹਾ ਜਾਣ ਉੱਡਣਗੇ ਹੋਸ਼
NEXT STORY