ਮੋਗਾ (ਆਜ਼ਾਦ) : ਮੋਗਾ-ਕੋਟ ਈਸੇ ਖਾਂ ਰੋਡ ’ਤੇ ਪਿੰਡ ਗਗੜਾ ਕੋਲ ਇਕ ਤੇਜ਼ ਰਫਤਾਰ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ਵਿਚ ਪਤੀ-ਪਤਨੀ ਸਮੇਤ 3 ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਜ਼ਖਮੀ ਮਨਜੀਤ ਸਿੰਘ ਨਿਵਾਸੀ ਪਿੰਡ ਸ਼ਾਹਵਾਲਾ ਨੇ ਕਿਹਾ ਕਿ ਉਹ ਆਪਣੀ ਦੋਹਤੀ ਮਨਪ੍ਰੀਤ ਕੌਰ ਜੋ ਲੋਪੋ ਕਾਲਜ ਵਿਚ ਪੜ੍ਹਦੀ ਹੈ, ਨੂੰ ਆਪਣੀ ਪਤਨੀ ਦਰਸ਼ਨ ਕੌਰ ਨਾਲ ਲੈਣ ਗਿਆ ਸੀ।
ਇਸ ਦੌਰਾਨ ਜਦ ਉਹ ਤਿਨੇ ਵਾਪਸ ਆ ਰਹੇ ਸਨ ਤਾਂ ਪਿੰਡ ਗਗੜਾ ਕੋਲ ਇਕ ਕਾਰ ਚਾਲਕ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ’ਤੇ ਅਸੀਂ ਤਿੰਨੇ ਡਿੱਗ ਪਏ ਅਤੇ ਜ਼ਖਮੀ ਹੋ ਗਏ। ਸਾਡਾ ਮੋਟਰਸਾਈਕਲ ਵੀ ਨੁਕਸਾਨਿਆ ਗਿਆ। ਉਸ ਨੇ ਕਿਹਾ ਕਿ ਸਿਵਲ ਹਸਪਤਾਲ ਮੋਗਾ ਵਿਚ ਡਾਕਟਰਾਂ ਨੇ ਮੇਰੀ ਪਤਨੀ ਮਨਜੀਤ ਕੌਰ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ। ਇਸ ਸਬੰਧ ਵਿਚ ਪੁਲਸ ਨੂੰ ਸੂਚਿਤ ਕੀਤਾ ਗਿਆ ਹੈ।
ਮੋਗਾ ਦੇ ਪਿੰਡ ਫ਼ਤਿਹਗੜ੍ਹ ਕੋਰੋਟੋਨਾ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲ਼ੀਆਂ, ਇਕ ਦੀ ਮੌਤ
NEXT STORY