ਮੋਗਾ (ਸੰਦੀਪ ਸ਼ਰਮਾ) : ਪੰਜਾਬ ਵਿਚ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਟਰੈਕਟਰ ਮਾਰਚ ਕੱਢ ਕੇ ਕਿਸਾਨੀ ਮੰਗਾਂ ਸਬੰਧੀ ਰੋਸ ਦਿਖਾਇਆ ਗਿਆ। ਕਿਸਾਨਾਂ ਵੱਲੋਂ ਇਹ ਮਾਰਚ ਕੇਂਦਰ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਖਿਲਾਫ ਕੱਢਿਆ ਗਿਆ। ਪਿੰਡ ਸਿੰਘਾਂਵਾਲਾ ਤੋਂ ਰੈਲੀ ਵਿਚ ਸ਼ਾਮਲ ਹੋਣ ਲਈ ਰਵਾਨਾ ਹੁੰਦੇ ਹੋਏ ਕਿਸਾਨ ਯੂਨੀਅਨ ਆਗੂ ਇਕਬਾਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਵਾਅਦੇ ਕਰ ਕੇ ਮੁਕਰ ਗਈ ਹੈ, ਜਿਸ ਕਰ ਕੇ ਕਿਸਾਨਾਂ ਨੇ ਅੱਜ ਕੇਂਦਰ ਦੀ ਵਾਅਦਾ ਖ਼ਿਲਾਫ਼ੀ ਖ਼ਿਲਾਫ਼ ਅੱਜ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜੋ ਕਿਸਾਨਾਂ ਨਾਲ ਕਿਸਾਨੀ ਅੰਦੋਲਨ ਖ਼ਤਮ ਹੋਣ ਸਮੇਂ ਜੋ ਵਾਅਦੇ ਕੀਤੇ ਸੀ ਅਤੇ ਜੋ ਕਿਸਾਨਾਂ ਦੀਆਂ ਮੰਗਾਂ ਮੰਨੀਆਂ ਸੀ, ਕੇਂਦਰ ਸਰਕਾਰ ਨੇ ਅਜੇ ਤੱਕ ਪੂਰੀਆਂ ਨਹੀਂ ਕੀਤੀਆਂ, ਜਿਸ ਕਰ ਕੇ ਉਨ੍ਹਾਂ ਵੱਲੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਕਿਸਾਨਾਂ ਨੇ ਆਪਣੀਆਂ ਮੰਗਾਂ ਬਾਬਤ ਜ਼ਿਕਰ ਕਰਦਿਆਂ ਕਿਹਾ ਕਿ ਫ਼ਸਲਾਂ ਉੱਤੇ ਐੱਮ. ਐੱਸ. ਪੀ. ਦੀ ਮੰਗ ਸੀ ਅਤੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਜੋ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੀ ਮੰਗ ਕੀਤੀ ਗਈ ਸੀ, ਹੋਰ ਵੀ ਕਈ ਮੰਗਾਂ ਕਿਸਾਨਾਂ ਦੀਆਂ ਸੀ, ਉਹ ਅਜੇ ਤੱਕ ਪੂਰੀ ਨਹੀਂ ਹੋਈ ਹੈ, ਜਿਸ ਦੇ ਰੋਸ ਵਜੋਂ ਉਨ੍ਹਾਂ ਨੂੰ ਮਜਬੂਰਨ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਹਾਲਾਂਕਿ ਜੇ ਦੂਜੇ ਪੱਖ ਉੱਤੇ ਨਜ਼ਰ ਮਾਰੀ ਜਾਵੇ ਤਾਂ ਟਰੈਕਟਰ ਮਾਰਚ ਕਾਰਨ ਲੋਕਾਂ ਨੂੰ ਟ੍ਰੈਫਿਕ ਦੀ ਸਮੱਸਿਆ ਦਾ ਸਾਹਮਣਾ ਕਰਨਾ ਪਿਆ, ਕਈ ਘੰਟੇ ਲੋਕ ਟਰੈਫਿਕ ਵਿਚ ਵੀ ਫਸੇ ਰਹੇ।
ਮੋਗਾ 'ਚ ਗਣਤੰਤਰ ਦਿਵਸ ਮੌਕੇ ਮੰਤਰੀ ਬਲਕਾਰ ਸਿੰਘ ਨੇ ਲਹਿਰਾਇਆ ਕੌਮੀ ਝੰਡਾ
NEXT STORY