ਮੋਗਾ (ਅਜ਼ਾਦ)–ਥਾਣਾ ਅਜੀਤਵਾਲ ਦੇ ਅਧੀਨ ਪੈਂਦੇ ਪਿੰਡ ਕੋਕਰੀ ਬੁੱਟਰਾਂ ਨਿਵਾਸੀ ਵਿਸਾਖਾ ਸਿੰਘ ਨੂੰ ਰੰਜਿਸ਼ ਦੇ ਕਾਰਣ ਕੁੱਝ ਹਥਿਆਰਬੰਦ ਵਿਅਕਤੀਆਂ ਵਲੋਂ ਬੁਰੀ ਤਰ੍ਹਾਂ ਨਾਲ ਕੁੱਟ-ਮਾਰ ਕਰ ਕੇ ਜ਼ਖਮੀ ਕੀਤੇ ਜਾਣ ਦਾ ਪਤਾ ਲੱਗਾ ਹੈ, ਜਿਸ ਨੂੰ ਸਿਵਲ ਹਸਪਤਾਲ ਢੁੱਡੀਕੇ 'ਚ ਦਾਖਲ ਕਰਵਾਉਣਾ ਪਿਆ। ਇਸ ਸਬੰਧੀ ਅਜੀਤਵਾਲ ਪੁਲਸ ਵਲੋਂ ਕੁਲਬੀਰ ਸਿੰਘ ਨਿਵਾਸੀ ਪਿੰਡ ਚੰਦਰੂ (ਫਿਰੋਜ਼ਪੁਰ), ਗੁਰਪ੍ਰੀਤ ਸਿੰਘ ਨਿਵਾਸੀ ਪਿੰਡ ਰਣੀਆਂ, ਜਗਦੀਸ਼ ਸਿੰਘ ਨਿਵਾਸੀ ਕੋਕਰੀ ਬੁੱਟਰਾਂ ਅਤੇ 15-20 ਅਣਪਛਾਤੇ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਸ ਮਾਮਲੇ ਦੀ ਜਾਂਚ ਥਾਣੇਦਾਰ ਗੁਰਬਖਸ਼ ਸਿੰਘ ਵਲੋਂ ਕੀਤੀ ਜਾ ਰਹੀ ਹੈ। ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ 'ਚ ਵਿਸਾਖਾ ਸਿੰਘ ਨੇ ਕਿਹਾ ਕਿ ਕੁੱਝ ਦਿਨ ਪਹਿਲਾਂ ਉਸ ਦੀ ਭੈਣ ਦਾ ਵਿਆਹ ਸੀ ਤਾਂ ਵਿਆਹ ਸਮਾਗਮ 'ਚ ਡੀ. ਜੇ. 'ਤੇ ਗਾਣਾ ਲਾਉਣ ਦੇ ਸਬੰਧ 'ਚ ਕਥਿਤ ਦੋਸ਼ੀਆਂ ਨਾਲ ਮਾਮੂਲੀ ਝਗੜਾ ਹੋਇਆ ਸੀ, ਜਿਸ ਕਾਰਣ ਉਹ ਮੇਰੇ ਨਾਲ ਰੰਜਿਸ਼ ਰੱਖਣ ਲੱਗੇ। ਬੀਤੇ ਦਿਨ ਉਨ੍ਹਾਂ ਇਸ ਰੰਜਿਸ਼ ਦੇ ਕਾਰਣ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕਰ ਕੇ ਸੱਚਾਈ ਜਾਨਣ ਦਾ ਯਤਨ ਕੀਤਾ ਜਾ ਰਿਹਾ ਹੈ, ਗ੍ਰਿਫ਼ਤਾਰੀ ਅਜੇ ਬਾਕੀ ਹੈ।
ਮੋਗਾ: ਸੜਕ ਹਾਦਸੇ ’ਚ ਜ਼ਖਮੀ ਹੋਏ 3 ਵਿਅਕਤੀਆਂ ’ਚੋਂ 1 ਦੀ ਮੌਤ
NEXT STORY