ਮੋਗਾ (ਅਜ਼ਾਦ) : ਥਾਣਾ ਧਰਮਕੋਟ ਦੇ ਅਧੀਨ ਪੈਂਦੇ ਪਿੰਡ ਚੱਕ ਤਾਰੇਵਾਲਾ ਵਿਚ ਬੀਤੀ ਦੇਰ ਰਾਤ ਜ਼ਮੀਨੀ ਵਿਵਾਦ ਨੂੰ ਲੈ ਕੇ ਚੱਲਦੀ ਆ ਰਹੀ ਰੰਜਿਸ਼ ਦੇ ਕਾਰਣ ਹਥਿਆਰਬੰਦ ਨੌਜਵਾਨਾਂ ਵੱਲੋਂ ਪਰਮਜੀਤ ਸਿੰਘ ਨਿਵਾਸੀ ਪਿੰਡ ਚੱਕ ਤਾਰੇਵਾਲਾ ਨੂੰ ਕੁੱਟਮਾਰ ਕਰ ਕੇ ਜ਼ਖਮੀ ਕੀਤੇ ਜਾਣ ਦੇ ਇਲਾਵਾ ਭੰਨਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਪਰਮਜੀਤ ਸਿੰਘ ਨੇ ਕਿਹਾ ਕਿ ਉਹ ਦੀਵਾਲੀ ਵਾਲੀ ਰਾਤ ਨੂੰ ਆਪਣੇ ਘਰ ਵਿਚ ਪਟਾਖੇ ਚਲਾ ਰਿਹਾ ਸੀ ਤਾਂ ਕਥਿਤ ਦੋਸ਼ੀਆਂ ਨੇ ਮਿਲੀਭੁਗਤ ਕਰ ਕੇ ਉਨ੍ਹਾਂ ਦੇ ਘਰ ਵਿਚ ਦਾਖਲ ਹੋ ਕੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਘਰ ਦੇ ਦਰਵਾਜ਼ਿਆਂ ਅਤੇ ਸ਼ੀਸ਼ਿਆਂ ਦੀ ਭੰਨਤੋੜ ਕੀਤੀ, ਜਿਸ ’ਤੇ ਮੈਂ ਰੋਲਾ ਪਾਇਆ ਤਾਂ ਹਮਲਾਵਰ ਧਮਕੀਆਂ ਦਿੰਦੇ ਹੋਏ ਉਥੋਂ ਚਲਾ ਗਏ।
ਮੈਂਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ। ਜਾਂਚ ਅਧਿਕਾਰੀ ਨੇ ਕਿਹਾ ਕਿ ਉਕਤ ਮਾਮਲੇ ਵਿਚ ਕਥਿਤ ਦੋਸ਼ੀਆਂ ਸੰਦੀਪ ਸਿੰਘ, ਉਸਦੇ ਭਰਾ ਸੁਖਚੈਨ ਸਿੰਘ, ਕਰਨੀ ਸਾਰੇ ਨਿਵਾਸੀ ਪਿੰਡ ਚੱਕ ਤਾਰੇਵਾਲਾ ਦੇ ਖਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਥਾਣਾ ਧਰਮਕੋਟ ਵਿਚ ਮਾਮਲਾ ਦਰਜ ਕੀਤਾ ਗਿਆ ਹੈ। ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਦੇ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਜਲਦੀ ਕਾਬੂ ਆ ਜਾਣ ਦੀ ਸੰਭਾਵਨਾ ਹੈ।
ਨਿਹਾਲ ਸਿੰਘ ਵਾਲਾ : ਚੌਂਕੀ ਦੀਨਾ ਦੇ ਇੰਚਾਰਜ ਨਾਇਬ ਸਿੰਘ ਦਾ ਡਿਊਟੀ ਦੌਰਾਨ ਅਚਾਨਕ ਦੇਹਾਂਤ
NEXT STORY