ਮੋਗਾ (ਗੋਪੀ ਰਾਊਕੇ, ਬਿੰਦਾ, ਸੰਦੀਪ ਸ਼ਰਮਾ) : ਦੀਵਾਲੀ ਮੌਕੇ ਪੰਜਾਬ ਸਰਕਾਰ ਵਲੋਂ ਨਗਰ ਨਿਗਮ ਮੋਗਾ ਵਿਖੇ 8 ਸਫ਼ਾਈ ਸੇਵਕਾਂ ਨੂੰ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਜਾਰੀ ਕਰਦਿਆਂ ਹਲਕਾ ਵਿਧਾਇਕ ਅਮਨਦੀਪ ਕੌਰ ਅਰੋੜਾ ਅਤੇ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਵਲੋਂ ਪੇਸ਼ ਕੀਤੇ ਗਏ। ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ’ਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਬੇਰੁਜ਼ਗਾਰੀ ਨੂੰ ਦੂਰ ਕਰਨ ਲਈ ਪੱਕੇ ਤੌਰ ’ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਹਰ ਵਿਭਾਗ ’ਚ ਨੌਜਵਾਨਾਂ ਨੂੰ ਤਰਸ ਦੇ ਆਧਾਰ ’ਤੇ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਜਿਸ ਕਾਰਨ ਅੱਜ ਨਗਰ ਨਿਗਮ ਮੋਗਾ ਵਿਚ 12 ਜੁਲਾਈ 2024 ਤੱਕ 8 ਦਿਨਾਂ ਦੇ ਹਿਸਾਬ ਨਾਲ ਸਫਾਈ ਸੇਵਕਾਂ ਦੀਆਂ ਨੌਕਰੀਆਂ ਨੂੰ ਮਨਜ਼ੂਰੀ ਦਿੱਤੀ ਗਈ।
ਪੰਜਾਬ ਸਰਕਾਰ ਵਲੋਂ ਅੱਜ ਨਿਯੁਕਤੀ ਪੱਤਰ ਪ੍ਰਾਪਤ ਕਰਨ ਤੋਂ ਬਾਅਦ ਸਫਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ। ਇਸ ਮੌਕੇ ਡਾ. ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਰਾਜ ਕਾਰਨ ਅੱਜ ਹਰ ਵਰਗ ਬੁਨਿਆਦੀ ਸਹੂਲਤਾਂ ਦਾ ਆਨੰਦ ਲੈ ਰਿਹਾ ਹੈ। ਅੱਜ ਉਨ੍ਹਾਂ ਤਰਸ ਦੇ ਆਧਾਰ ’ਤੇ 8 ਸਫ਼ਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਉਨ੍ਹਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ।
ਮੋਗਾ 'ਚ ਦੀਵਾਲੀ ਮੌਕੇ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼
NEXT STORY