ਮੋਗਾ (ਅਜ਼ਾਦ) : ਦਾਜ ਖਾਤਰ ਸਹੁਰਿਆਂ ਵੱਲੋਂ ਨੂੰਹ ਨੂੰ ਕੁੱਟਮਾਰ ਕਰ ਕੇ ਘਰੋਂ ਕੱਢੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਪੀੜਤਾ ਦੀ ਸ਼ਿਕਾਇਤ ’ਤੇ ਉਸਦੇ ਪਤੀ ਹਰਵੀਰ ਸਿੰਘ, ਸਹੁਰਾ ਬੂਟਾ ਸਿੰਘ ਅਤੇ ਸੱਸ ਪਰਮਜੀਤ ਕੌਰ ਸਾਰੇ ਨਿਵਾਸੀ ਪਿੰਡ ਸੱਦਾ ਸਿੰਘ ਵਾਲਾ ਦੇ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਵਿਚ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਪੀੜਤਾ ਨੇ ਜ਼ਿਲ੍ਹਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ-ਪੱਤਰ ਵਿਚ ਕਿਹਾ ਕਿ ਉਸਦਾ ਵਿਆਹ 11 ਮਈ 2017 ਨੂੰ ਹਰਵੀਰ ਸਿੰਘ ਨਾਲ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਹੋਇਆ ਸੀ, ਵਿਆਹ ਦੇ ਬਾਅਦ ਉਸਦਾ ਪਤੀ ਅਤੇ ਸਹੁਰੇ ਪਰਿਵਾਰ ਵਾਲੇ ਉਸ ਨੂੰ ਮਾਪਿਆਂ ਤੋਂ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਲੱਗ ਪਏ। ਮੈਂ ਆਪਣੇ ਮਾਪਿਆਂ ਨੂੰ ਇਸ ਬਾਰੇ ਦੱਸਿਆ ਤਾਂ ਉਨ੍ਹਾਂ ਮੇਰੇ ਪਤੀ ਅਤੇ ਸਹੁਰੇ ਪਰਿਵਾਰ ਨੂੰ ਸਮਝਾਉਣ ਦਾ ਯਤਨ ਕੀਤਾ ਪਰ ਕਿਸੇ ਨੇ ਕੋਈ ਗੱਲ ਨਾ ਸੁਣੀ ਅਤੇ ਆਖਿਰ ਉਨ੍ਹਾਂ ਮੇਰੀ ਕੁੱਟਮਾਰ ਕਰ ਕੇ ਘਰੋਂ ਬਾਹਰ ਕੱਢ ਦਿੱਤਾ।
ਜ਼ਿਲ੍ਹਾ ਪੁਲਸ ਮੁਖੀ ਮੋਗਾ ਦੇ ਹੁਕਮਾਂ ’ਤੇ ਇਸ ਦੀ ਜਾਂਚ ਡੀ.ਐੱਸ.ਪੀ. ਸਥਾਨਕ ਵੱਲੋਂ ਕੀਤੀ ਗਈ। ਜਾਂਚ ਸਮੇਂ ਜਾਂਚ ਅਧਿਕਾਰੀ ਨੇ ਦੋਹਾਂ ਧਿਰਾਂ ਨੂੰ ਆਪਣਾ ਪੱਖ ਪੇਸ਼ ਕਰਨ ਦੇ ਲਈ ਬੁਲਾਇਆ। ਪੀੜਤਾ ਦੇ ਦੋਸ਼ ਸਹੀ ਪਾਏ ਜਾਣ ’ਤੇ ਉਸ ਦੇ ਪਤੀ ਸਮੇਤ ਸੱਸ-ਸਹੁਰੇ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਜਿਨ੍ਹਾਂ ਦੀ ਗ੍ਰਿਫ਼ਤਾਰੀ ਬਾਕੀ ਹੈ।
ਮੋਗਾ ’ਚ ਰੇਡ ਕਰਨ ਗਈ ਪੁਲਸ ’ਤੇ ਤਸਕਰਾਂ ਨੇ ਕੀਤੀ ਫਾਇਰਿੰਗ, ਹੌਲਦਾਰ ਨੂੰ ਲੱਗੀ ਗੋਲ਼ੀ
NEXT STORY