ਮੋਗਾ (ਆਜ਼ਾਦ) : ਮੋਗਾ ਪੁਲਸ ਵੱਲੋਂ ਨਸ਼ੇ ਦਾ ਸੇਵਨ ਕਰਨ ਵਾਲਿਆਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਪੁਲਸ ਨੇ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ, ਜਿਨ੍ਹਾਂ ਖਿਲਾਫ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ ਹਨ। ਥਾਣਾ ਮਹਿਣਾ ਦੇ ਮੁੱਖ ਅਫਸਰ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਸੁਖਪ੍ਰੀਤ ਸਿੰਘ ਅਤੇ ਵਕੀਲ ਸਿੰਘ ਨੂੰ ਨਸ਼ੇ ਦੀ ਹਾਲਤ ’ਚ ਕਾਬੂ ਕੀਤਾ। ਇਸੇ ਤਰ੍ਹਾਂ ਥਾਣਾ ਅਜੀਤਵਾਲ ਪੁਲਸ ਵੱਲੋਂ ਸੁਖਚੈਨ ਸਿੰਘ ਨੂੰ ਨਸ਼ੇ ਦੀ ਹਾਲਤ ਵਿਚ ਕਾਬੂ ਕੀਤਾ।
ਥਾਣਾ ਨਿਹਾਲ ਸਿੰਘ ਵਾਲਾ ਪੁਲਸ ਵੱਲੋਂ ਸੁਖਪ੍ਰੀਤ ਸਿੰਘ ਸੁੱਖਾ ਅਤੇ ਮਨਪ੍ਰੀਤ ਸਿੰਘ ਮਨੀ ਨੂੰ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਮਾਮਲੇ ’ਚ ਕਾਬੂ ਕੀਤਾ। ਸਾਰੇ ਕਾਬੂ ਕੀਤੇ ਵਿਅਕਤੀਆਂ ਨੂੰ ਨਸ਼ਾ ਛਡਾਊ ਕੇਂਦਰ ਵਿਚ ਦਾਖਲ ਕਰਵਾਇਆ ਗਿਆ ਹੈ। ਪੁਲਸ ਅਧਿਕਾਰੀਆਂ ਨੇ ਕਿਹਾ ਕਿ ਨਸ਼ੇ ਦਾ ਸੇਵਨ ਕਰਨ ਵਾਲਾ ਜੇਕਰ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਪੁਲਸ ਨਾਲ ਸੰਪਰਕ ਕਰ ਸਕਦਾ ਹੈ। ਉਸਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।
ਮੋਗਾ 'ਚ ਨਸ਼ੇ ਦੀ ਹਾਲਤ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ
NEXT STORY