ਮੋਗਾ (ਆਜ਼ਾਦ) : ਮੋਗਾ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਪਰਵਾਨਾ ਨਗਰ ਮੋਗਾ ਵਾਸੀ ਬਲਰਾਜ ਸਿੰਘ ਦੀ ਕਥਿਤ ਤੌਰ ’ਤੇ ਨਸ਼ਾ ਸਮੱਗਲਿੰਗ ਰਾਹੀਂ ਬਣਾਈ ਗਈ ਜਾਇਦਾਦ ’ਤੇ ਨਗਰ ਨਿਗਮ ਦੇ ਸਹਿਯੋਗ ਨਾਲ ਪੀਲਾ ਪੰਜਾ ਚਲਾ ਕੇ ਉਸ ਨੂੰ ਢਾਹ ਦਿੱਤਾ ਗਿਆ। ਇਸ ਮੌਕੇ ਜ਼ਿਲਾ ਪੁਲਸ ਅਧਿਕਾਰੀ ਤੋਂ ਇਲਾਵਾ ਹੋਰ ਸੀਨੀਅਰ ਪੁਲਸ ਅਧਿਕਾਰੀ ਅਤੇ ਕਰੀਬ 100 ਪੁਲਸ ਮੁਲਾਜ਼ਮ ਮੌਜੂਦ ਸਨ, ਜੋ ਸੁਰੱਖਿਆ ਪ੍ਰਬੰਧਾਂ ਦੀ ਨਿਗਰਾਨੀ ਕਰ ਰਹੇ ਸਨ। ਇਸ ਮੌਕੇ ਜਾਣਕਾਰੀ ਦਿੰਦਿਆਂ ਐੱਸ. ਪੀ. ਹੈੱਡਕੁਆਰਟਰ ਗੁਰਸ਼ਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਮੋਗਾ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਖ਼ਿਲਾਫ਼ ਸਖ਼ਤ ਕਾਰਵਾਈ ਲਗਾਤਾਰ ਜਾਰੀ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਬਲਰਾਜ ਸਿੰਘ ਵਾਸੀ ਪਿੰਡ ਬੁੱਕਣਵਾਲਾ, ਹਾਲ ਆਬਾਦ ਪਰਵਾਨਾ ਨਗਰ ਮੋਗਾ ਖ਼ਿਲਾਫ਼ ਵੱਖ-ਵੱਖ ਥਾਣਿਆਂ ਵਿਚ 9 ਮਾਮਲੇ ਦਰਜ ਹਨ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਮੋਗਾ ਵੱਲੋਂ ਉਕਤ ਜਾਇਦਾਦ ’ਤੇ ਪੀਲਾ ਪੰਜਾ ਚਲਾ ਕੇ ਉਸ ਨੂੰ ਢਾਹਿਆ ਗਿਆ ਹੈ। ਪੁਲਸ ਵੱਲੋਂ ਕੀਤੀ ਗਈ ਜਾਂਚ ਦੌਰਾਨ ਸਾਹਮਣੇ ਆਇਆ ਕਿ ਬਲਰਾਜ ਸਿੰਘ ਖ਼ਿਲਾਫ਼ ਮਾਮਲੇ ਦਰਜ ਹਨ ਅਤੇ ਉਕਤ ਜਾਇਦਾਦ ਕਥਿਤ ਤੌਰ ’ਤੇ ਨਸ਼ਾ ਸਮੱਗਲਿੰਗ ਰਾਹੀਂ ਬਣਾਈ ਗਈ ਸੀ। ਇਸ ਮੌਕੇ ਨਗਰ ਨਿਗਮ ਮੋਗਾ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਪੁਲਸ ਵੱਲੋਂ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਤਾਂ ਜੋ ਕੋਈ ਸ਼ਰਾਰਤੀ ਅਨਸਰ ਅਮਨ-ਕਾਨੂੰਨ ਭੰਗ ਕਰਨ ਦੀ ਕੋਸ਼ਿਸ਼ ਨਾ ਕਰ ਸਕੇ।
ਇਸ ਮੌਕੇ ਜ਼ਿਲਾ ਪੁਲਸ ਅਧਿਕਾਰੀ ਤੋਂ ਇਲਾਵਾ ਐੱਸ. ਪੀ. ਐੱਚ. ਗੁਰਸ਼ਰਨਜੀਤ ਸਿੰਘ ਸੰਧੂ, ਡੀ. ਐੱਸ. ਪੀ. ਰਾਹੁਲ ਕੋਸ਼ਲ, ਡੀ. ਐੱਸ. ਪੀ. ਸਿਟੀ ਗੁਰਪ੍ਰੀਤ ਸਿੰਘ, ਥਾਣਾ ਸਿਟੀ ਸਾਊਥ ਦੇ ਮੁਖੀ ਇੰਸਪੈਕਟਰ ਵਰੁਣ ਕੁਮਾਰ, ਥਾਣਾ ਚੜਿੱਕ ਦੇ ਮੁਖੀ ਪੂਰਨ ਸਿੰਘ, ਪੀ. ਸੀ. ਆਰ. ਇੰਚਾਰਜ ਖੇਮਚੰਦ ਪਰਾਸ਼ਰ ਅਤੇ ਹੋਰ ਪੁਲਸ ਅਧਿਕਾਰੀ ਵੀ ਹਾਜ਼ਰ ਸਨ।
ਪ੍ਰਸ਼ਾਸਨ ਤੇ ਪੁਲਸ ਦੀ ਅਨੌਖੀ ਪਹਿਲ, ਥਾਣਾ ਚੜਿੱਕ ਦੇ ਮੁਖੀ ਨੇ ਚੁੱਕਿਆ ਵੱਡਾ ਕਦਮ
NEXT STORY