ਬਾਘਾਪੁਰਾਣਾ (ਅਜੇ ਅਗਰਵਾਲ) — ਆਮ ਆਦਮੀ ਦੇ ਮੋਗਾ ਵਿਧਾਨ ਸਭਾ ਹਲਕੇ ਤੋਂ ਮੌਜੂਦਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਦੇ ਘਰ ਮੋਗਾ ਵਿਖੇ ਤੜਕਸਾਰ ਤੋਂ ਈ.ਡੀ. ਦੀ ਛਾਪੇਮਾਰੀ ਚੱਲ ਰਹੀ ਸੀ ਅਤੇ ਉਸ ਤੋਂ ਬਾਅਦ ਬਾਘਾਪੁਰਾਣਾ ਦੇ ਮੋਗਾ ਰੋਡ ’ਤੇ ਸਥਿਤ ਅਸ਼ੀਰਵਾਦ ਨਸ਼ਾ ਛੁਡਾਊ ਹਸਪਤਾਲ ਵਿਖੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਟੀਮ ਵੱਲੋਂ ਵੀ ਸਵੇਰੇ ਕਰੀਬ 12:15 ਵਜੇ ਤੋਂ ਜਾਂਚ ਸ਼ੁਰੂ ਕੀਤੀ ਗਈ ਸੀ ।
ਜਿਸ ਤੋਂ ਬਾਅਦ ਬੁੱਧਵਾਰ ਰਾਤ ਦੇ 10 ਵੱਜ ਤੱਕ ਵੀ ਜਾਂਚ ਜਾਰੀ ਰਹੀ। ਇਹ ਵੀ ਪਤਾ ਲੱਗਾ ਹੈ ਕਿ ਨਸ਼ਾ ਛੁਡਾਊ ਕੇਂਦਰ ਵਿਚ ਕੰਮ ਕਰਦੇ ਸਟਾਫ ਨੂੰ ਵੀ ਉਦੋਂ ਤੱਕ ਜਾਣ ਨਹੀਂ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਈ.ਡੀ. ਦੀ ਇਸ ਕਾਰਵਾਈ ਨੂੰ ਲੈ ਕੇ ਇਲਾਕੇ ਵਿੱਚ ਕਾਫ਼ੀ ਚਰਚਾ ਹੈ। ਸੂਤਰਾਂ ਵੱਲੋਂ ਦੱਸਿਆ ਜਾ ਰਿਹਾ ਹੈ ਕਿ ਉਕਤ ਹਸਪਤਾਲ ਦਾ ਸਬੰਧ ਮੋਗਾ ਦੀ ਵਿਧਾਇਕਾ ਨਾਲ ਹੈ। ਹਾਲਾਂਕਿ ਛਾਪੇਮਾਰੀ ਦੇ ਅਸਲ ਕਾਰਨਾਂ ਅਤੇ ਜਾਂਚ ਸਬੰਧੀ ਅਧਿਕਾਰਤ ਤੌਰ ’ਤੇ ਕੋਈ ਪੁਸ਼ਟੀ ਸਾਹਮਣੇ ਆਉਣੀ ਬਾਕੀ ਹੈ। ਜਾਂਚ ਦੋਰਾਨ ਪੁਲਸ ਬਲ ਵੀ ਅੰਦਰ ਸੀ।
ਵੱਡੀ ਖ਼ਬਰ: ਪੰਜਾਬ 'ਚ MLA ਦੇ ਘਰ ਤੋਂ ਬਾਅਦ ਹੁਣ ਇਕ ਹਸਪਤਾਲ 'ਤੇ ਵੀ ED ਦੀ RAID!
NEXT STORY