ਮੋਗਾ (ਆਜ਼ਾਦ) : ਥਾਣਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਗਿੱਲ ਨਿਵਾਸੀ ਪਰਮਜੀਤ ਸਿੰਘ ’ਤੇ ਹਮਲਾ ਕਰ ਕੇ ਉਸ ਨੂੰ ਜ਼ਖਮੀ ਕਰਨ ਦੇ ਮਾਮਲੇ ਵਿਚ ਐਕਸਰੇ ਰਿਪੋਰਟ ਆਉਣ ਦੇ ਬਾਅਦ ਜਗਮੋਹਨ ਸਿੰਘ, ਗੁਰਪ੍ਰੀਤ ਸਿੰਘ ਉਰਫ ਗੋਰਾ, ਕਰਮਜੀਤ ਸਿੰਘ ਅਤੇ ਨਿੱਕੀ ਸਿੰਘ ਸਾਰੇ ਨਿਵਾਸੀ ਗਿੱਲ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ ਨੇ ਕਿਹਾ ਕਿ ਜਦੋਂ ਉਹ ਬੀਤੀ 25 ਜੁਲਾਈ ਨੂੰ ਦੇਰ ਸ਼ਾਮ ਆਪਣੇ ਘਰ ਦੇ ਬਾਹਰ ਫੱਟੇ ’ਤੇ ਬੈਠਾ ਸੀ ਤਾਂ ਕਥਿਤ ਮੁਲਜ਼ਮਾਂ ਨੇ ਮਿਲੀਭੁਗਤ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਨਾਲ ਕੁੱਟ-ਮਾਰ ਕਰ ਕੇ ਜ਼ਖਮੀ ਕਰ ਦਿੱਤਾ, ਜਿਸ ਨੂੰ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਮੋਗਾ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਵਲੋਂ ਐਕਸਰੇ ਰਿਪੋਰਟ ਦੇਣ ਦੇ ਬਾਅਦ ਕਥਿਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ, ਗ੍ਰਿਫਤਾਰੀ ਬਾਕੀ ਹੈ।
ਤੇਜ਼ ਰਫ਼ਤਾਰ ਗੱਡੀ ਦੀ ਲਪੇਟ ’ਚ ਆਉਣ ਨਾਲ 2 ਔਰਤਾਂ ਦੀ ਮੌਤ
NEXT STORY