ਮੋਗਾ (ਆਜ਼ਾਦ) : ਥਾਣਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਕੋਟਲਾ ਰਾਏਕਾ ਨਿਵਾਸੀ ਇਕ ਵਿਅਕਤੀ ਵੱਲੋਂ ਪਿੰਡ ਦੇ ਸਾਬਕਾ ਸਰਪੰਚ ’ਤੇ ਉਸਦੀ ਪਤਨੀ ਨਾਲ ਕਥਿਤ ਨਾਜਾਇਜ਼ ਸਬੰਧਾਂ ਦਾ ਦੋਸ਼ ਲਾਇਆ ਹੈ। ਪੁਲਸ ਵੱਲੋਂ ਸਾਬਕਾ ਸਰਪੰਚ ਹਰਮੰਦਰ ਸਿੰਘ ਮੰਦਰ ਅਤੇ ਉਸ ਦੇ ਅਣਪਛਾਤੇ ਸਾਥੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਗੁਰਨੈਬ ਸਿੰਘ ਵੱਲੋਂ ਕੀਤੀ ਜਾ ਰਹੀ ਹੈ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤ ਕਰਤਾ ਨੇ ਦੋਸ਼ ਲਾਇਆ ਕਿ ਸਾਬਕਾ ਸਰਪੰਚ ਦੇ ਉਸਦੀ ਪਤਨੀ ਨਾਲ ਕਥਿਤ ਨਾਜਾਇਜ਼ ਸਬੰਧ ਹਨ। ਮੈਂ ਉਨ੍ਹਾਂ ਨੂੰ ਕਈ ਵਾਰ ਰੋਕਿਆ ਪਰ ਉਨ੍ਹਾਂ ਸਾਡੀ ਕੋਈ ਗੱਲ ਨਾ ਸੁਣੀ ਅਤੇ ਮੇਰੇ ਨਾਲ ਰੰਜਿਸ਼ ਰੱਖਣ ਲੱਗ ਪਿਆ।
ਇਸੇ ਰੰਜਿਸ਼ ਕਾਰਣ ਸਾਬਕਾ ਸਰਪੰਚ ਅਤੇ ਉਸ ਦੇ ਦੋ ਅਣਪਛਾਤੇ ਸਾਥੀਆਂ ਵੱਲੋਂ ਕਥਿਤ ਮਿਲੀਭੁਗਤ ਕਰ ਕੇ ਉਸ ’ਤੇ ਹਮਲਾ ਕਰ ਕੇ ਜ਼ਖਮੀ ਕਰ ਦਿੱਤਾ, ਜਿਸ ਤੇ ਮੈਂਨੂੰ ਹਸਪਤਾਲ ਦਾਖਲ ਕਰਾਉਣਾ ਪਿਆ। ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਕੇ ਸੱਚਾਈ ਜਾਨਣ ਦਾ ਯਤਨ ਕਰ ਰਹੇ ਹਨ। ਕਥਿਤ ਦੋਸ਼ੀਆਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਸ਼ੱਕੀ ਹਾਲਤ ’ਚ ਨੌਜਵਾਨ ਦੀ ਮੌਤ, ਪਿਤਾ ਨੇ ਲਾਇਆ ਪੁੱਤ ਦੇ ਦੋਸਤਾਂ ’ਤੇ ਕਤਲ ਦਾ ਦੋਸ਼
NEXT STORY